Thursday, March 19
Shadow

National

ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਗਲਾਡਾ ਵੱਲੋਂ ਤਿੰਨ ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

National, Politics, Punjab
ਲੁਧਿਆਣਾ, 28 ਅਕਤੂਬਰ (000) - ਗਲਾਡਾ ਵੱਲੋਂ ਜਸਪਾਲ ਬਾਂਗਰ ਵਿਖੇ ਅੱਜ ਤਿੰਨ ਅਣਅਧਿਕਾਰਤ ਕਲੋਨੀਆਂ 'ਤੇ ਕਾਰਵਾਈ ਕੀਤੀ ਗਈ। ਮੁੱਖ ਪ੍ਰਸ਼ਾਸਕ ਗਲਾਡਾ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ ਦੁਆਰਾ ਕਾਰਵਾਈ ਕਰਨ ਲਈ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਹਾਇਕ ਟਾਊਨ ਪਲਾਨਰ (ਰੈਗੂਲੇਟਰੀ), ਸਬ-ਡਵੀਜ਼ਨਲ ਇੰਜੀਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ (ਰੈਗੂਲੇਟਰੀ) ਸ਼ਾਮਲ ਸਨ, ਨੇ ਤਿੰਨ ਅਣਅਧਿਕਾਰਤ ਕਲੋਨੀ ਵਿਰੁ...
ਪ੍ਰਸ਼ਾਸਨ ਨੇ ਸਵੈ-ਸਹਾਇਤਾ ਸਮੂਹਾਂ ਦੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਆਯੋਜਨ ਕੀਤਾ

ਪ੍ਰਸ਼ਾਸਨ ਨੇ ਸਵੈ-ਸਹਾਇਤਾ ਸਮੂਹਾਂ ਦੇ ਤਿੰਨ ਦਿਨਾਂ ਦੀਵਾਲੀ ਮੇਲੇ ਦਾ ਆਯੋਜਨ ਕੀਤਾ

National, Politics, Punjab
ਲੁਧਿਆਣਾ, 28 ਅਕਤੂਬਰ (000) ਪੇਂਡੂ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਤਿੰਨ ਰੋਜ਼ਾ ਦੀਵਾਲੀ ਮੇਲਾ ਲਗਾਇਆ ਜਾ ਰਿਹਾ ਹੈ। ਸਮੂਹ ਸਵੈ-ਸਹਾਇਤਾ ਦੀਵਾਲੀ ਦੇ ਤਿਉਹਾਰ ਨਾਲ ਸਬੰਧਤ ਹੱਥਾਂ ਨਾਲ ਬਣੇ ਉਤਪਾਦਾਂ ਦੀ ਵਿਕਰੀ ਕਰਨਗੇ। ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸੈਲਫ ਹੈਲਪ ਗਰੁੱਪਾਂ ਵੱਲੋਂ ਲਗਾਏ ਗਏ ਸਾਰੇ ਸਟਾਲਾਂ ਦਾ ਦੌਰਾ ਕੀਤਾ ਅਤੇ ਮੈਂਬਰਾਂ ਨਾਲ ਗੱਲਬਾਤ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ 30 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਹੱਥਾਂ ਨਾਲ ਬਣੇ ਉਤਪਾਦ ਜਿਵੇਂ ਦੀਵੇ, ਮੋਮਬੱਤੀਆਂ, ਕੁੜਤੇ, ਮਾਸਕ, ਨਰਮ ਖਿਡੌਣੇ, ਗਰਮ ਕੱਪੜੇ ਅਤੇ ਪੰਜਾਬੀ ਜੁੱਤੀਆਂ ਦੇ ਨਾਲ-ਨਾਲ ਸ਼ਹਿਦ, ਆਰਗੈਨਿਕ ਦਾਲਾਂ, ਸਾਬਣ ਅਤੇ ਮਸਾਲੇ ਵੀ ਪੇਸ਼ ਕੀਤੇ ਜਾਣਗੇ।  ਉਨ੍ਹਾਂ ਦੱਸਿਆ ਕਿ ਪੀ.ਐਸ.ਐਲ.ਆਰ.ਐਮ ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੇ ਸਵੈ-ਸਹਾਇਤਾ ਗਰੁੱਪਾਂ ਨੇ ਇਸ ਮੇਲੇ ਵਿੱਚ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

National, Politics, Punjab
ਚੰਡੀਗੜ੍ਹ, 28 ਅਕਤੂਬਰ ਪੰਜਾਬ ਦੇ ਵਿੱਤ, ਯੋਜਨਾ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਮਿਡ ਡੇ ਮੀਲ ਸੋਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਕੈਬਨਿਟ ਸਬ-ਕਮੇਟੀ ਨੇ ਮਿਡ-ਡੇ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਅਰਧ-ਸਰਕਾਰੀ ਪੱਤਰ ਵੀ ਲਿਖਿਆ ਹੈ। ਮਿਡ-ਡੇ-ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀ.ਐੱਮ.ਐੱਸ.) ਨਾਲ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿਡ-ਡੇ-ਮੀਲ ਕੁੱਕ ਅਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਦੁਰਘਟਨਾ ਵਿੱਚ ਮੌਤ ਦੇ ਮਾਮਲੇ ਵਿੱਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ਵਿੱਚ 1 ਲੱਖ ਰੁਪਏ ਅਤੇ ਇੱਕ ਦੁਰਘਟਨਾ ਵਿੱਚ ਜੀਵ...
ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

National, Politics, Punjab
ਚੰਡੀਗੜ੍ਹ/ਫਰੀਦਕੋਟ, 28 ਅਕਤੂਬਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ "ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ । ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ...
28 ਅਕਤੂਬਰ ਨੂੰ  ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ

28 ਅਕਤੂਬਰ ਨੂੰ ਲਗਾਇਆ ਜਾਵੇਗਾ ਅੱਖਾਂ ਦਾ ਮੁਫਤ ਕੈਂਪ

National, Politics, Punjab
ਫ਼ਰੀਦਕੋਟ 27 ਅਕਤੂਬਰ ਸੰਕਲਪ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅਤੇ ਰਬਾਬ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਡਾ. ਬਲਜੀਤ, ਆਈ ਕੇਅਰ ਸੈਂਟਰ ਰਾਇਲ ਸਿਟੀ, ਚਹਿਲ ਰੋਡ ਫਰੀਦਕੋਟ ਵਿਖੇ ਕੱਲ ਮਿਤੀ 28 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖੁਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਉਨ੍ਹਾਂ ਲੋਕਾਂ ਨੂੰ ਇਸ ਮੁਫਤ ਕੈਂਪ ਵਿੱਚ ਆ ਕੇ ਅੱਖਾਂ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ।...
ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਫ਼ਰੀਦਕੋਟ : 27 ਅਕਤੂਬਰ 2024 (      ) ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਜਿਉਣਵਾਲੇ ਵਿਚ ਕਿਸਾਨ ਜਗਦੇਵ ਸਿੰਘ ਦੇ ਖੇਤਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਹੋ ਰਹੀ ਝੋਨੇ ਦੀ ਕਟਾਈ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ । ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ  ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲ ਕੇ ਫ਼ਸਲਾਂ ਕਾਸ਼ਤ ਕਰਨ ਨਾਲ ਹੋਣ ਵਾਲੇ ਫਾਇਦਿਆਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਝੋਨੇਂ ਦੀ ਕਟਾਈ ਕਰਨ ਦੀ ਰੁਚੀ ਵਧ ਰਹੀ ਹੈ। ...
ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਝੋਨੇ ਦੀ ਖਰੀਦ ਨੇ ਫੜੀ ਤੇਜ਼ੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 27 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਝੋਨੇ ਦੀ ਖਰੀਦ ਨੇ ਪੂਰੀ ਤੇਜ਼ੀ ਫੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 168 ਮਿੱਲ ਮਾਲਕਾਂ ਵੱਲੋਂ ਸਮਝੌਤਿਆਂ ’ਤੇ ਹਸਤਾਖਰ ਕਰਨ ਨਾਲ ਖਰੀਦ ਪ੍ਰਕਿਰਿਆ ਨੇ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਝੌਤਿਆਂ 'ਤੇ ਦਸਤਖਤ ਕਰਨ ਨਾਲ, 2 ਦਿਨ ਪਹਿਲਾਂ ਲਿਫਟਿੰਗ 4000 ਮੀਟਰਕ ਟਨ ਪ੍ਰਤੀ ਦਿਨ ਤੋਂ ਹੁਣ 26 ਅਕਤੂਬਰ ਨੂੰ 17500 ਮੀਟਰਕ ਟਨ ਹੋ ਗਈ ਹੈ। ਇਸੇ ਤਰ੍ਹਾਂ 27 ਅਕਤੂਬਰ ਨੂੰ 25000 ਮੀਟਰਕ ਟਨ ਤੋਂ ਵੱਧ ਲਿਫਟਿੰਗ ਹੋਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 26 ਅਕਤੂਬਰ ਨੂੰ ਮੰਡੀਆਂ ਵਿੱਚ 33727 ਮੀਟਰਿਕ ਟਨ ਝੋਨੇ ਦੀ ਆਮਦ ਦੇ ਮੁਕਾਬਲੇ 36724 ਮੀਟਰਿਕ ਟਨ ਤੋਂ ਵੱਧ ਖਰੀਦ ਹੋਈ ਸੀ ਅਤੇ ਅੱਜ 27 ਅਕਤੂਬਰ ਨੂੰ 50 ਲੱਖ ਮੀਟਰਿਕ ਟਨ ਤੋਂ ਵੱਧ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀਆਂ ਦਾ ਦੌਰਾ ਕਰਨ ਤੇ ਸਥਾਨਕ ਪੱਧਰ 'ਤੇ ਝੋਨੇ ਦੀ ਖਰੀਦ ’ਚ ਰੁਕਾਵਟ ਪੈਦਾ ਕਰਨ ਵਾਲੀ ਕਿਸੇ ਵੀ ਅੜਚਨ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੁਲਿਸ ਅਧਿਕਾਰੀਆਂ ਨਾਲ 1...
ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ

ਜਿਲ੍ਹੇ ਅੰਦਰ ਲਿਫਟਿੰਗ ਦੇ ਕੰਮ ਵਿੱਚ ਤੇਜੀ ਆਈ- ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 27 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 183889 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ । ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 226041 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 183889 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਵਿਚ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕ...
ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖਾਹਾਂ ਵਿੱਚ 36 ਲੱਖ ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਮੁੱਖ ਅਧਿਆਪਕ ਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਪਣੇ ਨਿੱਜੀ ਹਿੱਤਾਂ ਲਈ 36,67,601 ਰੁਪਏ ਦੀਆਂ ਤਨਖਾਹਾਂ ਵਿੱਚ ਹੇਰਾ-ਫੇਰੀ ਕਰਨ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਪਿਛਲੇ ਚਾਰ ਸਾਲਾਂ ਤੋਂ ਆਪਣੀਆਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ। ਇਹਨਾਂ ਮੁਲਜ਼ਮਾਂ ਦੀ ਪਛਾਣ ਸਰਕਾਰੀ ਹਾਈ ਸਕੂਲ ਤਲਵੰਡੀ ਮਾਧੋ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਮੁੱਖ ਅਧਿਆਪਕ ਗੁਰਮੇਲ ਸਿੰਘ (ਹੁਣ ਸੇਵਾਮੁਕਤ) ਅਤੇ ਕਲਰਕ ਸੁਖਵਿੰਦਰ ਸਿੰਘ (ਹੁਣ ਨੌਕਰੀ ਤੋਂ ਬਰਖ਼ਾਸਤ) ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਤਤਕਾਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੇ ਮਿਲੀਭੁਗਤ ਕਰਕੇ ਸਾਲ 2015 ਤੋਂ 2017 ਤੱਕ ਦੀਆਂ ਤਨਖਾਹਾਂ ਵਿੱਚ ਘਪਲਾ ਕੀਤਾ ਅਤੇ ਆਪਣੇ ਚਾਰ ਰਿਸ਼ਤੇਦਾਰਾਂ ਨੂੰ ਸਕੂਲ ਵਿੱਚ ਅਧਿਆਪਕਾ...
28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

National, Politics, Punjab
ਚੰਡੀਗੜ੍ਹ, 27 ਅਕਤੂਬਰ, 2024 - ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ, ਜਿਸ ਦੌਰਾਨ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਜਾਰੀ ਰਹੇਗੀ ਅਤੇ ਭ੍ਰਿਸ਼ਟਾਚਾਰ ਦੀ ਕਿਸੇ ਵੀ ਕਾਰਵਾਈ ਵਿਰੁੱਧ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਰਾਜ ਅਤੇ ਇਸ ਦੇ ਨਾਗਰਿਕਾਂ ਦੀ ਅਖੰਡਤਾ ਅਤੇ ਮਾਣ ਵਿਰੁੱਧ ਕੀਤੇ ਗਏ ਘਿਨਾਉਣੇ ਅਪਰਾਧ ਵਰਗਾ ਹੈ, ਫਿਰ ਭਾਵੇਂ ਇਹ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਸੇਵਾ ਲੈਣ ਵਾਲੇ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਸੁਪਨਾ  ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣਾ ਅਤੇ ਨਿੱਜੀ ਤੇ ਜਨਤਕ ਖੇਤਰ ਦੇ ਸਰ...