ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 27 ਅਕਤੂਬਰ
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋ...








