ਜ਼ਿਲ੍ਹੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ
ਐੱਸ.ਏ.ਐੱਸ. ਨਗਰ, 29 ਅਕਤੂਬਰ, 2024:
ਸੀ.ਐਮ.ਦੀ ਯੋਗਸ਼ਾਲਾ ਦਾ ਮਕਸਦ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਅਤੇ ਜੀਵਨ ਨੂੰ ਖੁਸ਼ਹਾਲ ਬਣਾਉਣਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਦੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ ਭਾਰੀ ਤਬਦੀਲੀ ਆਈ ਹੈ। ਲੋਕ ਸਿਹਤਮੰਦ ਜ਼ਿੰਦਗੀ ਦੇ ਰਾਹ ਪੈ ਗਏ ਹਨ ਤੇ ਇਸ ਪ੍ਰਤੀ ਆਪਣੀ ਖੁਸ਼ੀ ਵੀ ਜ਼ਾਹਰ ਕਰਦੇ ਹਨ।
ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਟੀ ਬੈਨਿਥ, ਕਮਿਸ਼ਨਰ ਨਗਰ ਨਿਗਮ ਮੋਹਾਲੀ ਨੇ ਉਕਤ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਗੀਦਾਰਾਂ ਦਾ ਮੰਨਣਾ ਹੈ ਕਿ ਯੋਗ ਆਸਣਾ ਨਾਲ ਜਿੱਥੇ ਉਹ ਤੰਦਰੁਸਤ ਹੋ ਰਹੇ ਹਨ, ਉੱਥੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੋ ਰਹੀ ਹੈ। ਰੋਜ਼ਾਨਾ ਹੀ ਵੱਖ-ਵੱਖ ਪਾਰਕਾਂ ਵਿਖੇ ਯੋਗਾ ਕਰਨ ਆਉਂਦੇ ਲੋਕਾਂ ਦੀ ਜਿੱਥੇ ਇੱਕ ਦੂਸਰੇ ਨਾਲ਼ ਭਾਈਚਾਰਕ ਸਾਂਝ ਵੱਧਦੀ ਹੈ ਉੱਥੇ ਹੀ ਇਹ ਯੋਗਾ ਕਲਾਸਾਂ ਉਹਨਾਂ ਦੀ ਸਿਹਤ ਲਈ ਵੀ ਲਾਹੇਵੰਦ ਸਾਬਿਤ ਹੋ ਰਹੀਆਂ ਹਨ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼...







