ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ ਦਾ ਕੀਤਾ ਉਦਘਾਟਨ
ਜੰਡਿਆਲਾ ਗੁਰੂ / ਅੰਮ੍ਰਿਤਸਰ 25 ਅਕਤੂਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੇਂ ਹੈਲਥ ਐਂਡ ਵੈਲਨੈਸ ਕੇਅਰ ਸੈਂਟਰ ਦੀ ਬਿਲਡਿੰਗ ਉਦਘਾਟਨ ਦਾ ਕਰਨ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਮਨੁੱਖ ਦੀਆਂ ਮੁੱਢਲੀਆਂ ਲੋੜਾਂ ਚ ਸਭ ਤੋਂ ਅਹਿਮ ਤੇ ਉੱਤਮ ਹਨ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਬਣਨ ਨਾਲ ਲੋਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਸਿਹਤ ਸਬੰਧੀ ਸਮੱਸਿਆ ਦਾ ਹੱਲ ਆਪਣੇ ਪਿੰਡ ਤੇ ਘਰ ਵਿੱਚ ਮੁਫ਼ਤ ਉਪਲੱਬਧ ਹੋਵੇਗਾ, ਜਿੱਥੇ ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਮਾਹਿਰ ਡਾਕਟਰਾਂ ਵੱਲੋਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਮੈ...








