Thursday, March 19
Shadow

National

ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

National, Politics, Punjab
ਲੁਧਿਆਣਾ, 25 ਅਕਤੂਬਰ (000) ਡੇਂਗੂ ਨਾਲ ਨਜਿੱਠਣ ਲਈ ਇਸ ਮੁਹਿੰਮ ਦੇ ਹਿੱਸੇ ਵਜੋਂ, ਟੀਮਾਂ ਨੇ 20 ਅਕਤੂਬਰ ਤੱਕ ਲੁਧਿਆਣਾ ਵਿੱਚ ਘਰ-ਘਰ ਜਾ ਕੇ ਲਾਰਵੇ ਦਾ ਪਤਾ ਲਗਾ ਕੇ ਉਲੰਘਣਾ ਕਰਨ ਵਾਲਿਆਂ ਦੇ ਕੁੱਲ 1,020 ਚਲਾਨ ਕੀਤੇ ਹਨ। ਡੇਂਗੂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਵਿੱਚ ਮੱਛਰ ਦੇ ਲਾਰਵੇ ਪਾਏ ਜਾਣ ਵਾਲੇ ਘਰਾਂ ਅਤੇ ਕਾਰੋਬਾਰਾਂ ਦੇ ਚਲਾਨ ਵੀ ਸ਼ਾਮਲ ਹਨ।  ਉਨ੍ਹਾਂ ਨੇ ਦੱਸਿਆ ਕਿ 01 ਜਨਵਰੀ ਤੋਂ 20 ਅਕਤੂਬਰ ਤੱਕ ਲਾਰਵਾ ਟੀਮਾਂ ਨੇ ਲਗਭਗ 2.9 ਮਿਲੀਅਨ ਘਰਾਂ ਦਾ ਦੌਰਾ ਕੀਤਾ ਹੈ ਅਤੇ ਲਗਭਗ 5.3 ਮਿਲੀਅਨ ਪਾਣੀ ਦੇ ਕੰਟੇਨਰਾਂ ਦਾ ਮੁਆਇਨਾ ਕੀਤਾ ਹੈ, ਜਿਸ ਵਿੱਚ ਕੂਲਰਾਂ, ਪਾਣੀ ਸਟੋਰ ਕਰਨ ਵਾਲੇ ਕੰਟੇਨਰਾਂ, ਟਾਇਰਾਂ, ਟਰੇਆਂ, ਟੈਂਕੀਆਂ ਅਤੇ ਆਦਿ ਸ਼ਾਮਲ ਹਨ, ਹੁਣ ਤੱਕ, ਲੁਧਿਆਣਾ ਵਿੱਚ ਡੇਂਗੂ ਦੇ 187 ਮਾਮਲੇ ਸਾਹਮਣੇ ਆਏ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚਲਾਨ ਕੱਟਣ ਤੋਂ ਇਲਾਵਾ ਟੀਮਾਂ ਵੱਲੋਂ...
ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

National, Politics, Punjab
ਫਰੀਦਕੋਟ 25 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਪੰਦਰਵਾੜਾ ਤਹਿਤ ਜੀ.ਵੀ.ਪੀ. ਪੁਆਇੰਟਾ ਨੂੰ ਖਤਮ ਕਰਕੇ ਸਫਾਈ ਕਰਵਾਈ ਗਈ। ਇਸ ਤੋਂ ਇਲਾਵਾਂ ਇਹਨਾਂ ਖਤਮ ਕੀਤੇ ਗਏ ਜੀ.ਪੀ.ਵੀ ਪੁਆਇੰਟਾਂ ਤੇ ਸੁੰਦਰੀ ਕਰਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਬਣੇ ਸਾਰੇ ਜਨਤਕ ਪਖਾਨਿਆਂ, ਵੱਖ ਵੱਖ ਇਲਾਕਿਆਂ, ਪਾਰਕਾਂ ਆਦਿ ਦੀ ਸਫਾਈ ਕੀਤੀ ਗਈ ਅਤੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਈ.ਓ ਨਗਰ ਕੌਂਸਲ ਫ਼ਰੀਦਕੋਟ ਸ.ਮਨਿੰਦਰਪਾਲ ਸਿੰਘ, ਨਗਰ ਕੌਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ, ਸ. ਹਰਿੰਦਰ ਸਿੰਘ ਚੀਫ ਸੈਕਟਰੀ ਇੰਸ...
ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 25 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 133534 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।   ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 176848 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 133534 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 210.67 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤੱਕ ਜਿਲ੍ਹੇ ਦੇ 109 ਦੇ ਕਰੀਬ ਮਿਲ ਮਾਲਕਾਂ ਵੱਲੋਂ ਮੰਡੀਆਂ ਦੀ ਅਲਾਟਮੈਂਟ, ਐਗਰੀਮੈਂਟ ਲਈ ਅਪਲਾਈ ਕੀਤਾ ਗਿਆ। ਜਿਸ ਵਿੱਚ 100 ਦੇ ਕਰੀਬ ਸ਼ੈਲਰਾਂ ਨੂੰ ਲਿ...
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 25 ਅਕਤੂਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ 'ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ਵਿੱਚ ਨੂੰ ਘਰੇਲੂ ਕੁਨੈਕਸ਼ਨ ਅਤੇ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ 'ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲੀ ਜਗ੍ਹਾ ਵਿੱਚ ਜਾ...
ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

National, Politics, Punjab
ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ...
ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 25 ਅਕਤੂਬਰ : ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਅਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ।         ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀ...
ਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇ

ਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇ

National, Politics, Punjab
ਬਠਿੰਡਾ, 25 ਅਕਤੂਬਰ : ਭਾਰਤ ਸਰਕਾਰ, ਕ੍ਰਿਸ਼ੀ ਮੰਤਰਾਲਿਆ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਟੀਮ ਵੱਲੋਂ ਜ਼ਿਲਾ  ਬਠਿੰਡਾ  ਦਾ ਦੌਰਾ ਕੀਤਾ ਗਿਆ। ਇਸ ਸੰਬੰਧੀ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਭਾਰਤ ਸਰਕਾਰ ਤੋਂ ਆਏ ਅਧਿਕਾਰੀਆਂ ਨਾਲ ਇਸ ਦੌਰੇ ਨੂੰ ਵੱਧ ਤੋਂ ਵੱਧ ਕਾਮਯਾਬ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਤੋਂ ਅੰਕੜਾ ਵਿੰਗ ਦੇ ਤਕਨੀਕੀ ਸਹਾਇਕ ਸ਼੍ਰੀ ਸੁਖਜੀਤ ਸਿੰਘ ਅਤੇ ਸ਼੍ਰੀ ਮਹੇਸ਼ਇੰਦਰਪਾਲ ਸਿੰਘ ਸਿੱਧੂ ਦੀ ਇਸ ਪੜਤਾਲ ਵਿਜ਼ਟ ਸਬੰਧੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਤਾਂ ਜੋ ਫ਼ਸਲ ਕਟਾਈ ਤਜਰਬਿਆਂ ਦੇ ਆਧਾਰ ਤੇ ਜ਼ਿਲ੍ਹੇ ਅੰਦਰ ਮੁੱਖ ਫਸਲਾਂ ਦੀ ਹੋਣ ਬਾਰੇ ਪੈਦਾਵਾਰ ਦੇ ਸਹੀ ਅਨੁਮਾਨ ਲਗਾਏ ਜਾ ਸਕਣ। ਪੜਤਾਲ ਟੀਮ ਵੱਲੋਂ 23 ਅਤੇ 24 ਅਕਤੂਬਰ ਨੂੰ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਮੌਕੇ ਤੇ ਜਾ ਕੇ ਫਸਲ ਕਟਾਈ ਤਜਰਬਿਆਂ ਲਈ ਚੁਣੇ ਗਏ ਪਿੰਡਾਂ ਵਿੱਚ ਵਿਭਾਗ ਦੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਬਣਾਏ...
ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

National, Politics, Punjab
ਚੰਡੀਗੜ੍ਹ, 25 ਅਕਤੂਬਰ: ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ.  ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ...
ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

ਸਰਸ ਮੇਲਾ ਮੋਹਾਲੀ ਦਾ 7ਵਾਂ ਦਿਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਸਮਰਪਿਤ ਕੀਤਾ ਗਿਆ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ, 2024: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਸਹਿਯੋਗ ਨਾਲ 18 ਅਕਤੂਬਰ ਤੋਂ 27 ਅਕਤੂਬਰ ਤੱਕ ਕਰਵਾਏ ਜਾ ਰਹੇ ਸਰਸ ਮੇਲਾ ਮੋਹਾਲੀ (ਸੈਕਟਰ 88) ਦਾ 7ਵਾਂ ਦਿਨ ਧੀਆਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦੌਰਾਨ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਸਮਾਜ ਨੂੰ ਲਿੰਗ ਭੇਦ ਤੋਂ ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੇਲਾ ਨੋਡਲ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਪਹਿਲ ਕਦਮੀ ’ਤੇ ਮੇਲੇ ਨੂੰ ਵਿੱਲਖਣ ਬਣਾਉਣ ਲਈ ਹਰ ਰੋਜ਼ ਇੱਕ ਸਮਾਜਿਕ ਥੀਮ ’ਤੇ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਤੇ ਸਟਾਫ਼ ਦੇ ਸਹਿਯੋਗ ਨਾਲ ਹੁਲਾਰਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦੌਰਾਨ ਸਰਕਾਰੀ ਕੰਨਿਆ ਆਈ ਟੀ ਆਈ ਮੋਹਾਲੀ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪਾਇਆ ਗਿਆ ਜਦਕਿ ਐਨੀ ਪਬਲਕਿ ਸਕੂਲ ਖਰੜ ਦੀਆਂ ਵਿਦਿਆਰਥਣਾਂ ...

ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਸਿਹਤ ਤੰਦਰੁਸਤ ਰੱਖਣ ਲਈ ਕਰ ਰਹੀ ਹੈ ਜਾਗਰੂਕ

National, Politics, Punjab
ਜ਼ੀਰਕਪੁਰ/ਬਲਟਾਣਾ, 25 ਅਕਤੂਬਰ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਨਿਰੋਗ ਰੱਖਣ ਲਈ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਜ਼ੀਰਕਪੁਰ ਦੇ ਬਲਟਾਣਾ ’ਚ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਨੇ ਦੱਸਿਆ ਕਿ ਜ਼ੀਰਕਪੁਰ ’ਚ ਡੇਰਾਬੱਸੀ ’ਚ ਵੱਖ- ਵੱਖ ਥਾਵਾਂ ’ਤੇ ਚਲ ਰਹੀਆਂ ਯੋਗਾ ਕਲਾਸਾਂ ‘ਸੀ ਐਮ ਦੀ ਯੋਗਸ਼ਾਲਾ’ ਤਹਿਤ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਯੋਗਾ ਕਲਾਸਾਂ ਲਈ ਬਾਕਾਇਦਾ ਮਾਹਿਰ ਯੋਗਾ ਕੋਚ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੇਵਲ ਇੱਕ ਫ਼ੋਨ ਕਾਲ ਦੇ ਜ਼ਰੀਏ ਕਿਸੇ ਵੀ ਨਵੀਂ ਥਾਂ ’ਤੇ 25 ਸਾਧਕਾਂ ਦਾ ਗਰੁੱਪ ਫ਼ੋਨ ਨੰ. 76694-00500 ’ਤੇ ਸੰਪਰਕ ਕਰਕੇ ਯੋਗਾ ਟ੍ਰੇਨਰ ਦੀਆਂ ਸੇਵਾਵਾਂ ਲੈ ਸਕਦਾ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਫ਼ੀਸ ਨਹੀਂ ਲਈ ਜਾਂਦੀ। ‘ਸੀ ਐਮ ਦੀ ਯੋਗਸ਼ਾਲਾ’ ਦੇ  ਜ਼ੀਰਕਪੁਰ ਦੇ ਬਲਟਾਣਾ ਵਿਖੇ ਟ੍ਰੇਨਰ ਰਮਨ ਨੇ ਦੱਸਿਆ ਕਿ ਗਿੱਲ ਕਾਲੋਨੀ ਬਲਟਾਣਾ ਦੀ ਪ...