Thursday, March 19
Shadow

National

ਐਕਸਪੋਜ਼ਰ ਦੌਰਿਆਂ ਦਾ ਮੰਤਵ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਐਕਸਪੋਜ਼ਰ ਦੌਰਿਆਂ ਦਾ ਮੰਤਵ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਹੈ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab
ਮਾਨਸਾ, 25 ਅਕਤੂਬਰ : ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਵੱਖ-ਵੱਖ ਸੰਸਥਾਵਾਂ ਵਿਖੇ ਐਕਸਪੋਜ਼ਰ ਦੌਰੇ ਕਰਵਾਉਣ ਦੇ ਮੰਤਵ ਨਾਲ ਅੱਜ 11 ਜਮਾਤ ਦੇ ਵਿਦਿਆਰਥੀਆਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਕਸਪੋਜ਼ਰ ਦੌਰੇ ਦਾ ਮੰਤਵ ਵੱਖ-ਵੱਖ ਸੰਸਥਾਵਾਂ ਵਿਖੇ ਮਾਹਿਰਾਂ ਨਾਲ ਗੱਲਬਾਤ ਰਾਹੀਂ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖੇਤਰ ਨਾਲ ਸਬੰਧਤ ਵੱਖ-ਵੱਖ ਪੱਖਾਂ ਦੀ ਵਿਹਾਰਕ ਸਾਂਝ ਪ੍ਰਦਾਨ ਕਰਨਾ ਹੈ, ਤਾਂ ਜੋ ਵਿਦਿਆਰਥੀ ਆਪਣੇ ਕੈਰੀਅਰ ਦੀ ਚੋਣ ਬਾਰੇ ਫੈਸਲੇ ਲੈਣ ਦੇ ਸਮਰੱਥ ਬਣ ਸਕਣ। ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਾਰਾ ਪ੍ਰਸ਼ਾਸਨ ਇੱਕ ਸਿਸਟਮ ਦੇ ਤਹਿਤ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਸਾਨੂੰ ਉਨ੍ਹਾਂ ਸਕੀਮਾਂ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਹੋਰ ਟੈਸਟਾਂ ਬਾਰੇ ਜਾਣਕਾਰੀ ਮ...
ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

National, Politics, Punjab
ਬਠਿੰਡਾ, 25 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇਖ-ਰੇਖ ਹੇਠ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਸਬੰਧੀ ਜ਼ਿਲ੍ਹੇ ਵਿੱਚ ਆਰਜੀ ਲਾਇਸੰਸ ਜਾਰੀ ਕਰਨ ਲਈ ਮੀਟਿੰਗ ਹਾਲ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 4 ਵੱਖ-ਵੱਖ ਥਾਵਾਂ ਜਿੰਨ੍ਹਾਂ ਚ ਨਗਰ ਸੁਧਾਰ ਟਰੱਸਟ ਬਠਿੰਡਾ ਦਫ਼ਤਰ ਦੇ ਸਾਹਮਣੇ, ਖੇਡ ਸਟੇਡੀਅਮ ਬਠਿੰਡਾ, ਡੀ.ਡੀ.ਮਿੱਤਲ ਟਾਵਰ ਬਠਿੰਡਾ ਦੇ ਸਾਹਮਣੇ ਖਾਲੀ ਗਾਰਉਂਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਵਿਖੇ ਜਿੱਥੇ ਪਟਾਖਿਆਂ ਦੀ ਵਿਕਰੀ ਕੀਤੀ ਜਾਣੀ ਹੈ, ਲਈ 34 ਡਰਾਅ ਸਫਲਤਾ ਪੂਰਵਕ ਕੱਢੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਾਕੇ ਵੇਚਣ ਲਈ ਆਰਜੀ ਲਾਇਸੰਸ ਜਾਰੀ ਕਰਨ ਲਈ ਕੁੱਲ 700 ਦਰਖਾਸਤਾਂ ਪ੍ਰਾਪਤ ਹੋਈਆਂ ਸਨ ਅਤੇ ਡਰਾਅ ਕੱਢਣ ਮੌਕੇ 168 ਪ੍ਰਾਰਥੀ ਮੌਕੇ ਤੇ ਪਹੁੰਚੇ ਹੋਏ ਸਨ। ਇਨ੍ਹਾਂ ਅਰਜੀਆਂ ਵਿੱਚੋਂ 34 ਡਰਾਅ ਕੱਢੇ ਗਏ। ਜਿੰਨ੍ਹਾਂ ਨੂੰ ਡਰਾਅ ਨਿਕਲੇ ਹਨ, ਉਨ੍ਹਾਂ ਨੂੰ ਆਰਜੀ ਲਾਇਸੰਸ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਜਾਣਗੇ।...
ਪਰਾਲੀ ਪ੍ਰਬੰਧਨ ਸਬੰਧੀ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ’ਚ ਜਾਗਰੂਕਤਾ ਕੈਂਪ ਆਯੋਜਿਤ

ਪਰਾਲੀ ਪ੍ਰਬੰਧਨ ਸਬੰਧੀ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ’ਚ ਜਾਗਰੂਕਤਾ ਕੈਂਪ ਆਯੋਜਿਤ

National, Politics, Punjab
ਬਠਿੰਡਾ, 25 ਅਕਤੂਬਰ : ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਇਸ ਦੇ ਮੁਕੰਮਲ ਨਿਪਟਾਰੇ ਲਈ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ, ਅਬਲੂ, ਗਿੱਲਪੱਤੀ, ਗੋਨਿਆਣਾ ਕਲਾਂ ਤੇ ਗੋਨਿਆਣਾ ਖੁਰਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀ ਮਸ਼ੀਨਰੀ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਲਗਾਏ ਗਏ ਕੈਂਪਾਂ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਪਰਾਲੀ ਦੀ ਸਾਂਭ-ਸੰਭਾਲ ਨਾਲ ਮੌਸਮ ਤੇ ਮਾੜੇ ਪਾਣੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ  ਲਗਾਤਾਰ 3-4 ਸਾਲ ਪਰਾਲੀ ਨੂੰ ਖੇਤ ਵਿੱਚ ਦਬਾਉਣ ਨਾਲ ਜਮੀਨ ਵਿਚਲੀ ਮੱਲੜ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਖੇਤ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੁੰਦਾ ਹੈ। ਇਨ੍ਹਾਂ ਕੈਂਪਾਂ ਦੌਰਾਨ ਅਗਾਂਹਵਧੂ ਕਿਸਾਨਾਂ ਵੱਲੋਂ ਭਾਰੀ...
ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

ਫ਼ਰੀਦਕੋਟ ਜ਼ਿਲ੍ਹੇ ਵਿੱਚ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

National, Politics, Punjab
ਫ਼ਰੀਦਕੋਟ 24 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਸਵੱਛਤਾ ਪੰਦਰਵਾੜੇ ਦੇ ਅੱਜ ਪਹਿਲੇ ਦਿਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਸਾਦਿਕ ਰੋਡ ਯੂਨੀਵਰਸਿਟੀ ਤੋਂ ਲੈ ਕੇ ਸਾਦਿਕ ਚੌਕ ਤੋਂ ਰੈਸਟ ਹਾਊਸ ਰੋਡ ਸਰਕਟ ਹਾਊਸ (ਐਂਟਰੀ ਪੁਆਇੰਟ) ਅਤੇ ਬੰਦਾ ਸਿੰਘ ਬਹਾਦਰ ਰੋਡ (ਐਗਜਿੱਟ ਪੁਆਇੰਟ)  ਤੱਕ ਸਫ਼ਾਈ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਓਜਸਵੀ ਅਲੰਕਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।   ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੇਵਲ ਕੁਝ ਦਿਨਾਂ ਲਈ ਹੀ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਨਾ ਬਣਿਆ ਜਾਵੇ ਸਗੋਂ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ...
ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ

ਡਿਪਟੀ ਕਮਿਸ਼ਨਰ ਵੱਲੋਂ 2 ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ

National, Politics, Punjab
ਮੋਗਾ, 24 ਅਕਤੂਬਰ (000) - ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ ਇਕਾਈਆਂ ਨੂੰ ਵਿਚਾਰਨ ਉਪਰੰਤ ਪ੍ਰਵਾਨਗੀ ਦੇ ਦਿੱਤੀ ਗਈ ਹੈ।ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂ ਮਿਤਾ, ਜਿ਼ਲ੍ਹਾ ਮਾਲ ਅਫ਼ਸਰ ਲੋਕੇਸ਼ ਗੁਪਤਾ ਅਤੇ ਨਿਰਮਲ ਸਿੰਘ ਫੰਕਸ਼ਨ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਵੀ ਮੌਜੂਦ ਸਨ। ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਐਕਟ ਅਧੀਨ ਜਿ਼ਲ੍ਹਾ ਮੋਗਾ ਵਿਖੇ ਉਦਯੋਗ ਵਿਭਾਗ ਦੇ ਆਨ-ਲਾਈਨ ਪੋਰਟਲ ਰਾਹੀਂ ਨਵੇਂ ਉਦਯੋਗ ਸਥਾਪਿਤ ਕਰਨ ਵਾਲੀਆਂ ਵੱਖ-ਵੱਖ ਇਕਾਈਆਂ ਜਿਨ੍ਹਾਂ ਵਿਚੋਂ ਰਾਈਸ ਸੈਲਰ   ਦੀਆਂ 2  ਉਦਯੋਗਿਕ ਇਕਾਈਆਂ ਨੂੰ ਸਰਟੀਫਿਕੇਟ ਆਫ ਇੰਨ ਪ੍ਰਿੰਸੀਪਲ ਅਪਰੂਵਲ ਜਾਰੀ ਕਰਕੇ ਆਨਲ...
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਤਿਉਹਾਰਾਂ ਦੇ ਮੱਦੇ ਨਜਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਤਿਉਹਾਰਾਂ ਦੇ ਮੱਦੇ ਨਜਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ

National, Politics, Punjab
ਫ਼ਰੀਦਕੋਟ 24 ਅਕਤੂਬਰ,2024 ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀ ਅਮਨਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਸ਼੍ਰੀ ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ, ਫਰੀਦਕੋਟ ਵੱਲੋਂ ਬਾਲ ਭਿੱਖਿਆ/ਰੈਗ ਪਿਕਿੰਗ ਦੇ ਖਾਤਮੇ ਸਬੰਧੀ ਫਰੀਦਕੋਟ ਸ਼ਹਿਰ ਅੰਦਰ ਤਿਉਹਾਰਾਂ ਨੂੰ ਮੱਦੇਨਜਰ ਵੱਖ - ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਬੱਚੇ ਪੜ੍ਹ-ਲਿਖ ਕੇ ਆਪਣੇ ਪੈਰਾ ਤੇ ਖੜੇ ਹੋ ਸਕਣ ਤਾਂ ਜੋ ਭਵਿੱਖ ਨੂੰ ਸਵਾਰਿਆ ਜਾ ਸਕੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ਟੋਲ ਫਰੀ ਨੰਬਰ 1098 ਤੇ ਫੋਨ ਕਰਕੇ ਉਸ ਦੀ ਸੂਚਨਾਂ ਦੇ ਸਕਦੇ ਹਨ। ਇਸ ਵਿੱਚ ਜਾਣਕਾਰੀ ਦੇਣ ਵਾਲੇ ਦਾ...
ਦਾਣਾ ਮੰਡੀ ਮੁੱਦਕੀ ਤੇ ਤਲਵੰਡੀ ਭਾਈ ਤੇ ਆਸ ਪਾਸ ਦੀਆਂ ਮੰਡੀਆਂ ਵਿੱਚ ਲਿਫਟਿੰਗ ਲਈ ਲਿਆਂਦੀ ਜਾਵੇਗੀ ਤੇਜ਼ੀ-ਵਿਧਾਇਕ ਦਹੀਆ

ਦਾਣਾ ਮੰਡੀ ਮੁੱਦਕੀ ਤੇ ਤਲਵੰਡੀ ਭਾਈ ਤੇ ਆਸ ਪਾਸ ਦੀਆਂ ਮੰਡੀਆਂ ਵਿੱਚ ਲਿਫਟਿੰਗ ਲਈ ਲਿਆਂਦੀ ਜਾਵੇਗੀ ਤੇਜ਼ੀ-ਵਿਧਾਇਕ ਦਹੀਆ

National, Politics, Punjab
ਫਿਰੋਜ਼ਪੁਰ 24 ਅਕਤੂਬਰ 2024........ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਕੁਮਾਰ ਦਹੀਆ ਨੇ ਰਾਈਸ ਮਿੱਲ ਐਸੋਸੀਏਸ਼ਨ ਨਾਲ ਵਿਸ਼ੇਸ਼ ਬੈਠਕ ਕਰਕੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ।           ਵਿਧਾਇਕ ਦਹੀਆ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਰਕਾਰ ਰਾਈਸ ਮਿੱਲ ਐਸੋਸੀਏਸ਼ਨ ਅਤੇ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇੱਕ ਤੋਂ ਦੋ ਦਿਨਾਂ ਵਿੱਚ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।           ਵਿਧਾਇਕ ਦਹੀਆ ਨੇ ਕਿਹਾ ਕਿ ਅੱਜ ਐਸੋਸੀਏਸ਼ਨ ਦੇ ਨਾਲ ਮੰਡੀਆਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ ਹੈ ਤਾਂ ਜੋ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਦੌਰਾਨ ਐਸੋਸੀਏਸ਼ਨ ਨੇ ਵੀ ਵਿਸ਼ਵਾਸ ਦਿੱਤਾ ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਕੀਤ...
ਯਾਦਗਾਰੀ ਹੋ ਨਿਬੜਿਆ ਮਾਰਸ ਸਾਇੰਸ ਮੇਲਾ-2024

ਯਾਦਗਾਰੀ ਹੋ ਨਿਬੜਿਆ ਮਾਰਸ ਸਾਇੰਸ ਮੇਲਾ-2024

National, Politics, Punjab
ਮਾਨਸਾ,  24 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸ਼ਨ, ਸਿੱਖਿਆ ਵਿਭਾਗ ਅਤੇ ਰੈਡ ਕਰਾਸ ਦੇ ਸਾਂਝੇ ਉਪਰਾਲੇ ਤਹਿਤ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਲਗਾਈ ਗਈ ਮਾਰਸ ਸਾਇੰਸ ਪ੍ਰਦਰਸ਼ਨੀ-2024 ਯਾਦਗਾਰੀ ਹੋ ਨਿਬੜੀ। ਅੱਜ ਦੇ ਇਸ ਸਾਇੰਸ ਮੇਲੇ ਦੇ ਅੰਤਿਮ ਦਿਨ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ, ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਜੇਤੂ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਮੋਹਤਬਰ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ। ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਗਿਆਨ ਦਾ ਸਬੰਧ ਮਨੁੱਖ ਨਾਲ ਅੱਜ ਦਾ ਨਹੀਂ ਸਗੋਂ ਪੁਰਾਤਨ ਸਮੇਂ ਤੋਂ ਹੀ ਵਿਗਿਆਨ ਇਨਸਾਨੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਗੁਰਬਾਣੀ ਵਿੱਚ ਵੀ ਸਾਇੰਸ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸਾਇੰਸ ਨੇ ਕਾਫ਼ੀ ਤਰੱਕੀ ਕਰ ਲਈ ਹੈ ਅਤੇ ਹਰ ਖੇਤਰ ਹੀ ਸਾਇੰਸ ਬਿਨ੍ਹਾਂ ਅਧੂਰਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਸਾਇੰ...
ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 24 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ, ਜਿਨ੍ਹਾਂ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਆਏ ਦਿਨ ਖਰੀਦ ਕਾਰਜਾਂ ਵਿੱਚ ਹੋਰ ਤੇਜ਼ੀ ਆ ਰਹੀ ਹੈ। ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਖਰੀਦ ਸੀਜ਼ਨ ਦੀ ਨਿਰਵਿਘਨ ਰਫ਼ਤਾਰ ਇਸ ਤੱਥ ਤੋਂ ਲਗਾਈ ਜਾ ਸਕਦੀ ਹੈ ਕਿ ਇਸ ਸਾਲ ਵਾਢੀ ਦਾ ਸੀਜ਼ਨ ਇਕ ਹਫ਼ਤਾ ਪਛੜ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਤਕਰੀਬਨ 38.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰੋਜ਼ਾ...
ਜਸਪ੍ਰੀਤ ਅਤੇ ਆਸ਼ੀਸ਼ ਸੋਲੰਕੀ ਦੀ ਸਟੈਂਡਅੱਪ ਕਾਮੇਡੀ ਨੇ ਹਸਾ-ਹਸਾ ਲੋਕਾਂ ਦੇ ਢਿੱਡੀ ਪੀੜਾਂ ਪਾਈਆਂ

ਜਸਪ੍ਰੀਤ ਅਤੇ ਆਸ਼ੀਸ਼ ਸੋਲੰਕੀ ਦੀ ਸਟੈਂਡਅੱਪ ਕਾਮੇਡੀ ਨੇ ਹਸਾ-ਹਸਾ ਲੋਕਾਂ ਦੇ ਢਿੱਡੀ ਪੀੜਾਂ ਪਾਈਆਂ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਅਕਤੂਬਰ: ਸਰਸ ਮੇਲੇ ਦਾ ਛੇਵਾਂ ਦਿਨ ਹਾਸਿਆਂ ਦੇ ਸੁਦਾਗਰਾਂ ਨੂੰ ਸਮਰਪਿਤ ਰਿਹਾ, ਜਿਸ ਵਿੱਚ ਸਟੈਂਡਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ ਅਤੇ ਆਪਣੇ ਬੇਬਾਕ ਚੁਟਕਲਿਆਂ ਦੇ ਰਾਹੀਂ ਸਮਾਜਿਕ ਮੁੱਦਿਆਂ ਨੂੰ ਛੂੰਹਦੇ ਹੋਏ ਮੇਲਾਂ ਦੇਖਣ ਆਏ ਮੇਲੀਆਂ ਨੂੰ ਹਸਾ-ਹਸਾ ਕੇ ਲੋਟਪੋਟ ਕਰ ਦਿੱਤਾ। ਕਾਮੇਡੀ ਸ਼ੋਅ ਨੂੰ ਦੇਖਣ ਲਈ ਏ.ਡੀ.ਸੀ ਜਨਰਲ ਸ਼੍ਰੀ ਵਿਰਾਜ ਸ਼ਿਆਮਕਰਨ  ਤਿੜਕੇ, ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਪੀ. ਸੀ. ਐੱਸ. ਅਫਸਰ  ਜਗਨੂਰ ਸਿੰਘ, ਜੁਆਇੰਟ ਕਮਿਸ਼ਨਰ ਮਿਊਂਸਿਪਲ ਕਾਰਪੋਰੇਸ਼ਨ ਮੋਹਾਲੀ ਸ੍ਰੀ ਦਿਪਾਂਕਰ ਗਰਗ, ਐੱਸ. ਪੀ. ਸਾਈਬਰ ਕ੍ਰਾਇਮ ਜਸ਼ਨਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।      ਉਨ੍ਹਾਂ ਦਾ ਸਵਾਗਤ ਕਰਦਿਆਂ ਮੇਲਾ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੋਨਮ ਚੌਧਰੀ ਨੇ ਹਾਸਿਆਂ ਨੂੰ ਪੰਜਾਬੀਆਂ ਦੀ ਰੂਹ ਦੀ ਖੁਰਾਕ ਦੱਸਦੇ ਹੋਏ ਕਿਹਾ ਹਾਸੇ ਵੀ ਜ਼ਿੰਦਗੀ ਵਿੱਚ ਬਹੁਤ ਜ਼ਰੂਰੀ ਹਨ ਅਤੇ ਰੰਗਲੇ ਪੰਜਾਬ ਦੀ ਸ਼ੁਰੂਆਤ ਹਾਸਿਆਂ ਦੇ ਵਣਜਾਰਿਆਂ ਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਸੱਭਿਆਚਾਰਕ ਗਤੀਵਿਧੀਆਂ...