Friday, September 11
Shadow

National

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ – ਡਿਪਟੀ ਕਮਿਸ਼ਨਰ

National, Politics, Punjab
ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੇ ਦਿਨ ਤੱਕ ਕੁੱਲ 1,74,021 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ 1,29,053 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋਂ ਕੁੱਲ 40,915 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ ਕੁੱਲ 43,932 ਮੀਟ੍ਰਿਕ ਟਨ, ਪਨਸਪ ਵੱਲੋਂ ਕੁੱਲ 25,022 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ ਕੁੱਲ 18,846 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਫ਼ਰਮ ਵੱਲੋਂ ਕੁੱਲ 338 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨ...
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਉਂਦੀ ਹੈ : ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 26 ਅਕਤੂਬਰ 2024 (     ) ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਸਲਾਂ  ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ( ਆਈ ਈ ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੰਦਬਾਜਾ ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਝੋਨੇ ਦੀ ਪਰਾਲੀ ਨੂੰ ਨਾਂ ਸਾੜਣ ਲਈ ਪ੍ਰੇਰਿਤ ਕਰ ਸਕਣ। ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੁਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ  ਦੀ ਸਿਹਤ ਲਈ ਬਹੁਤ ਖਤਰਨਾਕ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਅਨ...
ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ...
ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ

ਸਰਸ ਮੇਲਾ ਮੋਹਾਲੀ ਦੇ ਨੌਵੇਂ ਦਿਨ ਪਟਿਆਲਾ ਅਤੇ ਮੋਹਾਲੀ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਆਜੀਵਿਕਾ ਸਰਸ ਮੇਲਾ-2024 ਜੋ ਕਿ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੀ ਧਰਤੀ ‘ਤੇ ਹਰ ਚੜ੍ਹਦੀ ਸਵੇਰ ਮੇਲੀਆਂ ਨੂੰ ਖੁਸ਼-ਆਮਦੀਦ ਕਹਿ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੀਆਂ ਦੇ ਮਨੋਰੰਜਨ ਲਈ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਲਗਾਤਾਰ ਹਰ ਰੋਜ਼ ਨਵੀਂ ਵੰਨਗੀਆਂ ਦੇ ਨਾਲ਼ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਅੱਜ ਮੇਲੇ ਦੇ ਨੌਵੇਂ ਦਿਨ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਮੀਲੇਨੀਅਮ ਸਕੂਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਲੋਕ-ਗੀਤ, ਲੋਕ-ਨਾਚ, ਨਾਟਕ ਅਤੇ ਕੋਰੀਓਗ੍ਰਾਫੀ ਰਾਹੀਂ ਜਿੱਥੇ ਪਰਾਲੀ ਨਾ ਸਾੜਨ ਦਾ ਹੋਕਾ ਦਿੱਤਾ, ਉੱਥੇ ਨਾਲ਼ ਹੀ ਗ੍ਰੀਨ ਦਿਵਾਲੀ ਮਨਾਉਣ ਦਾ ਸੱਦਾ ਵੀ ਦਿੱਤਾ। ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕ ਸਤਵੀਰ ਸਿੰਘ ਗਿੱਲ ਵੱਲੋਂ ਮੇਲੇ ਦੀ ਖੂਬ ਸ਼ਲਾਘਾ ਕੀਤੀ ਗਈ। ਮੇਲੇ ਵਿੱਚ ਉੱਤਰ ਖੇਤਰੀ ਸੱਭਿਆਚਾਰ ਖੇਤਰ ਪਟਿਆਲਾ ਦੇ ਵੱਖ-ਵੱਖ ਲੋਕ-ਨਾਚ ਜਿੱਥੇ ਲੋਕਾਂ ਦਾ ਮਨੋਰੰਜਨ ਕਰ ਰਹੇ ਹ...
ਨਿੰਜੇ ਦੇ ‘ਆਦਤ’ ਗੀਤ ਨੇ ਸੰਗੀਤਕ ਸ਼ਾਮ ਸਿਖਰ ਤੇ ਪਹੁੰਚਾ ਦਰਸ਼ਕ ਕੀਤੇ ਭਾਵੁਕ

ਨਿੰਜੇ ਦੇ ‘ਆਦਤ’ ਗੀਤ ਨੇ ਸੰਗੀਤਕ ਸ਼ਾਮ ਸਿਖਰ ਤੇ ਪਹੁੰਚਾ ਦਰਸ਼ਕ ਕੀਤੇ ਭਾਵੁਕ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਕਤੂਬਰ: ਖੇਤਰੀ ਸਰਸ ਮੇਲਾ ਮੋਹਾਲੀ ਵਾਸੀਆਂ ਦੇ ਸਹਿਯੋਗ ਨਾਲ਼ ਹਰ ਰੋਜ਼ ਨਵੀਆਂ ਪੈੜਾਂ ਪਾ ਰਿਹਾ ਹੈ। ਸ਼ਾਮ ਸਮੇਂ ਮੇਲੀਆਂ ਦੀ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਆਮਦ ਸ਼ੁਰੂ ਹੋ ਜਾਂਦੀ ਹੈ, ਜੋ ਰਾਤ ਦੇ 11 ਵਜੇ ਤੱਕ ਟਿਮਟਮਾਉਂਦੇ ਜੁਗਨੂਆਂ ਵਾਂਗੂ ਮੇਲੇ ਦਾ ਆਨੰਦ ਮਾਣਦੇ ਹਨ। ਮੇਲੇ ਦੇ ਅੱਠਵੇਂ ਦਿਨ ਸੰਗੀਤਕ ਸ਼ਾਮ ਦੀ ਸ਼ੁਰੂਆਤ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੇ ਗੀਤ ‘ਕਿੱਥੇ ਗਈ ਸੂਹੀ ਸੂਹੀ ਸੰਗ ਨੀ ਪੰਜਾਬਣੇ’ ਕੌਣ ਪਾਊ ਚਰਖੇ ਦੇ ਤੰਦ ਨੀ ਪੰਜਾਬਣੇ ਨਾਲ਼ ਕੀਤੀ। ਉਸ ਤੋਂ ਬਾਅਦ ਮੇਲਾ ਦੇਖਣ ਆਏ ਮੇਲੀਆਂ ਨੂੰ ਪੰਜਾਬੀ ਦੇ ਮਸ਼ਹੂਰ ਲੋਕ ਗਾਇਕ ਨਿੰਜੇ ਦੀ ਗਾਇਕੀ ਨੇ ਝੁੰਮਣ ਲਗਾ ਦਿੱਤਾ। ਨਿੰਜੇ ਵੱਲੋਂ ਆਪਣੇ ਚਰਚਿਤ ਗੀਤ ਲਾਇਸੰਸ, ਮੁਕਾਬਲਾ, ਗੱਲ ਜੱਟਾਂ ਵਾਲੀ, ਰੋਈ ਨਾ, ਅਤੇ ਦਿਲ ਗਾ ਕੇ ਲੋਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਜਦੋਂ ਨਿੰਜੇ ਨੇ ਆਪਣਾ ਮਸ਼ਹੂਰ ਗੀਤ ‘ਆਦਤ’ ਨੂੰ ਗਾਉਣਾ ਸ਼ੁਰੂ ਕੀਤਾ ਤਾਂ ਉਹ ਮੇਲੇ ਦਾ ਸਿਖਰ ਹੋ ਨਿਬੜਿਆ ਤੇ ਮੇਲਾ ਦੇਖਣ ਆਏ ਮੇਲੀ ਭਾਵੁਕ ਹੋ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਮੇਲਾ ਅਫਸਰ ਸੋਨਮ ਚੌਧ...
ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਪਨਬੱਸ ਮੁਲਾਜ਼ਮਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚ...
ਫਾਜ਼ਿਲਕਾ ਦੇ ਵਿਧਾਇਕ   ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਦਾਣਾ ਮੰਡੀ ਦਾ ਦੌਰਾ, ਕਿਹਾ ਕਿਸਾਨਾਂ ਨੂੰ ਝੋਨੇ ਦੇ ਮੰਡੀਕਰਨ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ

National, Politics, Punjab
 ਫਾਜ਼ਿਲਕਾ 26 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਇੱਥੇ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨਾਲ ਬੈਠਕ ਕਰਕੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕਿਸਾਨਾਂ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਆਖਿਆ ਕਿ ਸ਼ੈਲਰਾਂ ਦੀ ਲਿੰਕੇਜ ਹੋ ਰਹੀ ਹੈ ਪਰ ਕਿਸੇ ਵੀ ਪ੍ਰਕਾਰ ਦੇ ਏਕਾ ਅਧਿਕਾਰ ਨੂੰ ਰੋਕਣ ਲਈ ਹਦਾਇਤ ਕੀਤੀ ਗਈ ਹੈ ਕਿ ਜਿਲ੍ੇ ਤੋਂ ਬਾਹਰ ਦੇ ਸੈਲਰ ਵੀ ਆ ਕੇ ਇਥੋਂ ਆਰਓ ਕਟਵਾ ਕੇ ਝੋਨਾ ਲੈ ਸਕਦੇ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਮੁਕਾਬਲੇਬਾਜ਼ੀ ਵਿੱਚ ਵਾਧਾ ਹੋਵੇਗਾ ਤੇ ਏਕਾ ਅਧਿਕਾਰ ਦੀ ਸੰਭਾਵਨਾ ਘਟੇਗੀ ਜਿਸ ਨਾਲ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਹੋਰ ਸੌਖ਼ ਹੋਵੇਗੀ। ਉਹਨਾਂ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਦੀ ਮੰਡੀ ਵਿੱਚ 7 ਲੱਖ 61000 ਬੋਰੀ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਵਿੱਚੋਂ 6 ਲੱਖ ਤੋਂ ਜਿਆਦਾ ਬੋਰੀ ਦੀ ਲਿਫਟਿੰਗ ਵੀ ਕੀਤੀ ਜ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਆਧੁਨਿਕ ਮਸ਼ੀਨਰੀ ਦੀ ਮੱਦਦ ਨਾਲ ਕਿਸਾਨਾਂ ਨੂੰ ਪਰਾਲੀ ਜ਼ਮੀਨ ਵਿੱਚ ਹੀ ਰਲਾਉਣ ਲਈ ਕੀਤਾ ਗਿਆ ਜਾਗਰੂਕ

National, Politics, Punjab
ਫਾਜ਼ਿਲਕਾ, 26 ਅਕਤੂਬਰ         ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਣਾਈਆਂ ਟੀਮਾਂ ਵੱਲੋਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਐਮ.ਬੀ.ਪਲੋਅ, ਸੁਪਰ ਸੀਡਰ ਆਦਿ ਦੀ ਵਰਤੋਂ ਨਾਲ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁਲਿਸ ਵਿਭਾਗ ਨਾਲ ਰਲ ਕੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।           ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੀਆਂ ਟੀਮਾਂ ਵੱਲੋਂ ਪਿੰਡ ਆਲਮਗੜ, ਚੱਕ ਲੱਖੋਵਾਲੀ, ਬੱਲੂਆਣਾ, ਅਭੁੰਨ, ਜੋੜਕੀ ਕੰਕਰਵਾਲੀ, ਥੇਹ ਕਲੰਦਰ, ਸ਼ਾਮਾ ਖਾਨਕਾ, ਜੋੜਕੀ ਅੰਧੇਵਾਲੀ, ਚੱਕ ਬੰਨਵਾਲਾ, ਆਹਲ ਬੋਦਲਾ, ਚੱਕ ਸੋਤਰੀਆਂ, ਰਾਮਗੜ੍ਹ, ਪ੍ਰਭਾਤ ਸਿੰਘ ਵਾਲਾ ਉਤਾੜ, ਲਾਲੋਵਾਲੀ, ਘੱਲੂ, ਚੱਕ ਬਲੋਚਾਂ, ਬੇਗਾਂ ਵਾਲੀ, ਜੰਡ ਵਾਲਾ ਖਰਤਾ, ਚੁਵਾੜਿਆ ਵਾਲੀ, ਚੱਕ ਗੁਲਾਮ ਰਸੂਲ ਵਾਲਾ, ਖੁੜੰਜ, ਬਾਹਵਵਾਲ ਬਾਸੀ, ਤਾਰੇ ਵਾਲਾ, ਮਹਿਰਾਣਾ,...
ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਸਰਸ ਮੇਲੇ ਦੇ ਨੌਵੇਂ ਦਿਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ: ਸਰਸ ਮੇਲੇ ਦੇ ਨੌਵੇਂ ਦਿਨ ਹਰ ਰੋਜ਼ ਦੀ ਤਰ੍ਹਾਂ ਲੋਕਾਂ ਨੂੰ ਜਾਗਰੂਕਤਾ ਦਾ ਸੁਨੇਹਾ ਦਿੰਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਵੱਲੋਂ ਆਪਣੇ ਲੋਕ-ਨਾਚਾਂ ਦੇ ਰਾਹੀਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ 18 ਸਾਲ ਦੇ ਹੋ ਚੁੱਕੇ ਹਨ ਜਾਂ 1 ਜਨਵਰੀ 2025 ਤੱਕ 18 ਸਾਲ ਦੇ ਹੋ ਜਾਣਗੇ ਤਾਂ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ।       ਇਹ ਮੁਹਿੰਮ ਦੀ ਅਗਵਾਈ ਮੇਲੇ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ ਰੇਖ ਕਰ ਰਹੇ ਅਤੇ ਜ਼ਿਲ੍ਹਾਂ ਨੋਡਲ ਅਫਸਰ ਸਵੀਪ (ਵੋਟਰ ਸਾਖਰਤਾ ਮੁਹਿੰਮ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਵੱਲੋਂ ਕੀਤੀ ਜਾ ਰਹੀ ਹੈ, ਜਿਸ ਵਿੱਚ ਚੋਣ ਤਹਿਸੀਲਦਾਰ ਸੰਜੇ ਕੁਮਾਰ, ਚੋਣ ਕਾਨੂੰਨਗੋ ਸੁਰਿੰਦਰ ਸਿੰਘ, ਜ਼ਿਲ੍ਹਾ ਚੋਣ ਆਈਕਨ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਚੋਣ ਕਾਨੂੰਨਗੋ ਖਰੜ ਜਗਤਾਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।        ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ 29 ਅਕਤੂਬਰ ਤੋਂ ਸ਼ੁਰ...
ਮਨਾਵਾਂ ਪਿੰਡ ਦੇ ਜਸਵਿੰਦਰ ਸਿੰਘ ਨੇ  ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਬਣਵਾਈਆਂ

ਮਨਾਵਾਂ ਪਿੰਡ ਦੇ ਜਸਵਿੰਦਰ ਸਿੰਘ ਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਬਣਵਾਈਆਂ

National, Politics, Punjab
ਮੋਗਾ 26 ਅਕਤੂਬਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਦਿਨ ਰਾਤ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਮੋਗਾ ਵਿੱਚ ਬਹੁ ਗਿਣਤੀ ਵਿੱਚ ਕਿਸਾਨ ਹਨ ਜਿਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀ ਦੇਖ ਰੇਖ ਅਤੇ ਸਹਾਇਤਾ ਨਾਲ ਕਰਨਾ ਉਚਿਤ ਸਮਝਿਆ। ਇਹਨਾਂ ਕਿਸਾਨਾਂ ਦੀ ਲਿਸਟ ਵਿੱਚ ਇੱਕ ਨਾਮ ਮਨਾਵਾਂ ਪਿੰਡ ਦੇ ਜਸਵਿੰਦਰ ਦਾ ਵੀ ਆਉਂਦਾ ਹੈ ਉਸਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗਠਾਂ ਬਣਵਾਈਆਂ। ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਵੀ ਦਿੱਕਤ ਨਹੀਂ ਆਈ ਕਿਉਕਿ ਖੇਤੀਬਾੜੀ ਸੰਦ ਵਿਭਾਗ ਨੇ ਮੁੱਹਈਆ ਕਰਵਾ ਦਿੱਤੇ ਸਨ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਸਾਨ ਜਸਵਿੰਦਰ ਸਿੰਘ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹੁਣ ਪਰਾਲੀ ਨੂੰ ਅੱਗ ਲਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਓਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕ...