Thursday, March 19
Shadow

National

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

National, Politics, Punjab
ਕੁਰਾਲੀ (ਐਸ.ਏ.ਐਸ. ਨਗਰ), 24 ਅਕਤੂਬਰ, 2024: ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ।  ਉਨ੍ਹਾਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਪੁਲਿਸ ਕਿਸੇ ਨੂੰ ਵੀ ਖਰੀਦ ਕਾਰਜਾਂ ਵਿੱਚ ਰੁਕਾਵਟ ਨਹੀਂ ਪਾਉਣ ਦੇਵੇਗੀ। ਉਨ੍ਹਾਂ ਡੀ.ਐਸ.ਪੀਜ਼ ਕਰਨ ਸਿੰਘ ਸੰਧੂ (ਖਰੜ-1) ਅਤੇ ਜੀ.ਐਸ.ਬੈਂਸ (ਖਰੜ-2) ਨੂੰ ਹਦਾਇਤ ਕੀਤੀ ਕਿ ਉਹ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਤੇਜ...
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸ਼ਿਕਾਇਤ ਮਿਲਣ ‘ਤੇ ਸਬੰਧਤ ਅਧਿਕਾਰੀਆਂ ‘ਤੇ ਹੋਵੇਗੀ ਸ਼ਖਤ ਕਾਰਵਾਈ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, ਅਕਤੂਬਰ 24: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸ਼ਖਤੀ ਨਾਲ ਨਜਿੱਠਣ ਦੇ ਆਦੇਸ਼ ਦਿੱਤੇ ਹਨ। ਇਥੇ ਪੰਜਾਬ ਭਵਨ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਜਿਸ ਕਿਸੇ ਅਧਿਕਾਰੀ ਦੇ ਸਬੰਧਤ ਅਧਿਕਾਰ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਅਧਿਕਾਰੀ ਵਿਰੁੱਧ ਸ਼ਖਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਗੋਇਲ ਨੇ ਮੁੱਖ ਦਫਤਰ ਅਤੇ ਜ਼ਿਲ੍ਹਾ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਲੈਂਦਿਆਂ ਨਿਰਦੇਸ਼ ਦਿੱਤੇ ਕਿ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ 15 ਦਿਨਾਂ ਬਾਅਦ ਸਰਕਾਰ ਨੂੰ ਭੇਜੀ ਜਾਵੇ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ...
ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵੱਲੋਂ 11 ਬੱਚਿਆਂ ਦਾ ਕਰਵਾਇਆ ਗਿਆ ਰੈਸਕਿਊ

ਬਾਲ ਮਜ਼ਦੂਰੀ ਦੀ ਰੋਕਥਾਮ ਲਈ ਚਲਾਏ ਅਭਿਆਨ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਵੱਲੋਂ 11 ਬੱਚਿਆਂ ਦਾ ਕਰਵਾਇਆ ਗਿਆ ਰੈਸਕਿਊ

National, Politics, Punjab
ਲੁਧਿਆਣਾ, 24 ਅਕਤੂਬਰ (000) - ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ.ਸੀ.ਆਰ.) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਸਥਾਨਕ ਰੇਲਵੇ ਸਟੇਸ਼ਨ 'ਤੇ ਚਲਾਈ ਜਾਗਰੂਕਤਾ ਮੁਹਿੰਮ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਟੀਮ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਬਚਪਨ ਬਚਾਓ ਅੰਦੋਲਨ ਅਤੇ ਆਰ.ਪੀ.ਐਫ. ਲੁਧਿਆਣਾ ਦੇ ਮੈਂਬਰ ਵੀ ਸ਼ਾਮਲ ਸਨ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਦੱਸਿਆ ਕਿ ਰੇਲ ਗੱਡੀ ਦੀ ਚੈਕਿੰਗ ਦੌਰਾਨ 11 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਜਿਨ੍ਹਾਂ ਨੂੰ ਬਾਲ ਮਜ਼ਦੂਰੀ ਕਰਵਾਉਣ ਲਈ ਬਿਹਾਰ ਤੋਂ ਲੁਧਿਆਣਾ ਲਿਆਂਦਾ ਜਾ ਰਿਹਾ ਸੀ। ਬਾਅਦ ਵਿੱਚ, ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਵੀ ਕੀਤਾ ਗਿਆ। ਰੇਲਵੇ ਸਟੇਸ਼ਨ 'ਤੇ ਜਾਗਰੂਕਤਾ ਅਭਿਆਨ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ। ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਦੀ ਰੋਕਥਾਮ ...
ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ

National, Politics, Punjab
ਐਸ.ਏ.ਐਸ.ਨਗਰ, 24 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ ਹੋ ਗਏ। ਇਹ ਰਾਜ ਪੱਧਰੀ ਮੁਕਾਬਲੇ 21 ਅਕਤੂਬਰ ਤੋਂ 24 ਅਕਤੂਬਰ ਤੱਕ ਚੱਲੇ, ਜਿਸ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਵੱਖ ਵੱਖ ਉਮਰ ਵਰਗਾ ਵਿੱਚ ਕਰਵਾਏ ਗਏ, ਜਿਸ ਵਿੱਚ ਲੜਕੇ ਤੇ ਲੜਕੀਆਂ ਨੇ ਭਾਗ ਲਿਆ। ਲੜਕੀਆਂ 21 ਸਾਲ ਉਮਰ ਵਰਗ ਵਿੱਚ ਸ਼ਿਵਾਨੀ ਸਹਿਗਲ ਪਠਾਨਕੋਟ ਤੋਂ 400 ਮੀਟਰ ਫਰੀ ਸਟਾਈਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਹਿਤਾਕਸ਼ੀ ਨੇ ਦੂਜਾ ਸਥਾਨ ਅਤੇ ਦ੍ਰਿਸ਼ਟੀ ਸਭਰਵਾਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 400 ਮੀਟਰ ਫਰੀ ਸਟਾਈਲ ਵਿੱਚ ਉਮਰ ਵਰਗ 17 ਸਾਲ ਲੜਕੀਆਂ ਧਰੀਤੀ ਮਹਾਜਨ ਨੇ ਪਹਿਲਾ ਸਥਾਨ, ਰਸ਼ਮੀਨ ਕੌਰ ਨੇ ਦੂਜਾ ਅਤੇ ਗੁਨਤਾਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 200 ਮੀਟਰ ਫਰੀ ਸਟਾਈਲ ਵਿੱਚ ਲੜਕੀਆਂ 14 ਸਾਲਾਂ ਵਰਗ ਵਿੱਚ ਜਸਲੀਨ ਕੌਰ ਲੁਧਿਆਣਾ ਨੇ ਪਹਿਲਾ ਸਥਾਨ, ਪਾਰੀ ਜਾਤ ਨੇ ਦੂਜਾ ਸਥਾਨ, ਮਿਸਿਕਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਿਲਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਜੇਤ...
ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ; ਹੁਣ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਨਹੀਂ

National, Politics, Punjab
ਚੰਡੀਗੜ੍ਹ, 24 ਅਕਤੂਬਰ: ਸੂਬੇ ਦੇ ਵਸਨੀਕਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜ਼ੈਕਸ਼ਨ ਸਰਟੀਫ਼ਿਕੇਟ (ਐਨਓਸੀ) ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024 ਨੂੰ ਸਹਿਮਤੀ ਦੇਣ ਵਾਸਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੇ ਇਸ ਬਿੱਲ ਨੂੰ ਲੰਘੀ 3 ਸਤੰਬਰ ਨੂੰ ਪਾਸ ਕੀਤਾ ਸੀ ਜਿਸ ਤੋਂ ਬਾਅਦ ਅੱਜ ਰਾਜਪਾਲ ਨੇ ਇਸ ਨੂੰ ਪਾਸ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੋਧ ਦਾ ਉਦੇਸ਼ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਲੋਨੀਆਂ 'ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ ਕਿਉਂਕਿ ਇਸ ਦਾ ਉਦੇਸ਼ ਆਮ ਲੋਕਾਂ ਨੂੰ ਆਪਣੇ ਪਲ...
ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ ਨਾਲ ਸਮੀਖਿਆ ਮੀਟਿੰਗ

National, Politics, Punjab
ਚੰਡੀਗੜ੍ਹ, 24 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ.ਐਮ) ਨਾਲ ਸਮੀਖਿਆ ਮੀਟਿੰਗ ਕੀਤੀ। ਪੰਜਾਬ ਵਿੱਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਉਦਯੋਗਪਤੀਆਂ ਦੀਆਂ ਇਨਵੈਸਟ ਪੰਜਾਬ ਦੇ ਪੋਰਟਲ ਉੱਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਲਦ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ। ਸੌਂਦ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਸਨਅਤਕਾਰਾਂ ਨੂੰ ਖੱਜਲ ਖ਼ੁਆਰੀ ਰਹਿਤ ਮਾਹੌਲ ਦੇਣਾ ਸਾਡਾ ਫਰਜ਼ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਾਰੇ ਜਨਰਲ ਮੈਨੇਜਰ ਆਪੋ ਆਪਣੇ ਇਲਾਕੇ ਦੇ ਉਦਯੋਗਪਤੀਆਂ ਨਾਲ ਬੇਹਤਰ ਤੇ ਸੁਖਾਵੇਂ ਸਬੰਧ ਬਣਾਕੇ ਰ...
ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

National, Politics, Punjab
ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪ...
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

National, Politics, Punjab
ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ  ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨ...
ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

National, Politics, Punjab
ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ  ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30...