ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।
ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱ...








