Thursday, September 10
Shadow

National

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ  ਪਾਬੰਦੀ ਦੇ ਹੁਕਮ ਜਾਰੀ

ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਮਾਨਸਾ, 25 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨੇ ਦੀ ਕਟਾਈ ਲਈ ਕਈ ਕੰਬਾਇਨਾਂ 24 ਘੰਟੇ ਚੱਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਅਤੇ ਦੁਰਘਟਨਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰਾ ਝੋਨਾ, ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ, ਜਿਸ ਕਰਕੇ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਝਿਜਕਦੀਆਂ ਹਨ। ਇ...
ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

ਆਂਗਣਵਾੜੀ ਸੁਪਰਵਾਈਜ਼ਰਾਂ ਨੂੰ ਐਸ ਡੀ ਐਮ ਦਫ਼ਤਰ ਫਾਜਿਲਕਾ ਵਿਖੇ ਕਰਵਾਈ ਟ੍ਰੇਨਿੰਗ

National, Politics, Punjab
ਫਜ਼ਿਲਕਾ, 25 ਅਕਤੂਬਰ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਖੇਤਰੀ ਪ੍ਰੋਜੈਕਟ ਡਾਇਰੇਕਟਰ, ਮਗਸੀਪਾ ਖੇਤਰੀ ਕੇਂਦਰ ਬਠਿੰਡਾ ਵੱਲੋਂ ਸ੍ਰੀ ਮਨਦੀਪ ਸਿੰਘ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ ਇੰਟੇਗ੍ਰੇਟਿਡ ਚਾਈਲਡ ਡਵੈਲਪਮੈਂਟ ਸਰਵਿਸ ਵਿਭਾਗ ਦੀਆਂ ਸੁਪਰਵਾਈਜ਼ਰਜ਼ ਨੂੰ ਦੋ ਦਿਨਾਂ ਟ੍ਰੇਨਿੰਗ ਕਰਵਾਈ ਗਈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਫਾਜਿਲਕਾ ਤੋਂ ਡਾ ਰਿੰਕੂ ਚਾਵਲਾ ਬੱਚਿਆਂ ਦੇ ਰੋਗਾਂ ਦੇ ਮਾਹਿਰ ਅਤੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਬਤੌਰ ਰਿਸੋਰਸ ਪਰਸਨ ਇਸ ਟ੍ਰੇਨਿੰਗ ਭਾਗ ਲਿਆ। ਇਸ ਸਮੇਂ ਡਾ ਰਿੰਕੂ ਚਾਵਲਾ ਅਤੇ ਮਾਸ ਮੀਡੀਆ ਵਿੰਗ ਨੇ ਬੱਚਿਆਂ ਲਈ ਸਪਲੀਮੈਂਟਰੀ ਨਿਉਟ੍ਰੀਸ਼ਨ, ਕਿਸ਼ੋਰ ਲੜਕੀਆਂ, ਗਰਭਵਤੀਆਂ ਅਤੇ ਦੁੱਧ ਪਿਲਾਉਂਦੀਆਂ ਲਈ ਵਾਧੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ। ਇਸ ਸਮੇਂ ਪੋਸਣ ਸਬੰਧੀ, ਪ੍ਰੀ ਸਕੂਲ ਹੈਲਥਕੇਅਰ, ਪ੍ਰਾਇਮਰੀ ਹੈਲਥਕੇਅਰ, ਟੀਕਾਕਰਣ, ਸਿਹਤ ਜਾਂਚ ਅਤੇ ਰੈਫਰਬਲ ਸੇਵਾਵਾਂ ਸਬੰਧੀ ਵੀ ਟ੍ਰੇਨਿੰਗ ਦਿੱਤੀ।  ਇਸ ਸਮੇਂ ਜਿਲ੍ਹੇ ਦੀਆਂ ਸਮੂਹ ਆਈਸੀਡੀਐਸ ਸੁਪਰਵਾਈਜ਼ਰ ਹਾਜ਼...
ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ:                    ਹਾੜ੍ਹੀ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤਾ। ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉੱਚ-ਅਧਿਕਾਰੀਆਂ ਨਾਲ ਰਾਬਤੇ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੰਬਰ ਦੇ ਪਹਿਲੇ ਹਫਤੇ ਤੋਂ ਲਗਾਤਾਰ ਡੀ.ਏ.ਪੀ ਦੇ ਰੈਕ ਲੱਗ ਜਾਣਗੇ ਅਤੇ ਜ਼ਿਲ੍ਹੇ ਅੰਦਰ ਡੀ.ਏ.ਪੀ ਦੀ ਕਮੀ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਲੋੜ ਅਨੁਸਾਰ ਖਾਦ ਦੀ ਖਰੀਦ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖਾਦ ਦੇ ਨਾਲ ਅਣਚਾਹੀਆਂ ਵਸਤੂਆਂ ਦੀ ਟੈਗਿੰਗ ਰੋਕਣ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ।                    ਇਸ ਮੌਕੇ ਸ਼੍ਰੀ ਗੁਰ...
ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

ਡੀ.ਸੀ ਨੇ ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ, ਅਧਿਕਾਰੀਆਂ ਨੂੰ ਮੁਕੰਮਲ ਹੋਏ ਕੰਮਾਂ ਲਈ ਯੂ.ਸੀ ਜਮ੍ਹਾਂ ਕਰਵਾਉਣ ਦੇ ਆਦੇਸ਼

National, Politics, Punjab
ਲੁਧਿਆਣਾ, 25 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਸਬੰਧਿਤ ਅਧਿਕਾਰੀਆਂ ਨੂੰ ਸਾਰੇ ਮੁਕੰਮਲ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਆਦੇਸ਼ ਦਿੱਤੇ। ਬੱਚਤ ਭਵਨ ਵਿਖੇ ਕਾਰਜ ਸਾਧਕ ਅਫ਼ਸਰਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼.), ਪੰਚਾਇਤ ਸਕੱਤਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ 'ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਜ਼ਰੂਰੀ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਪੇਂਡੂ ਸਕੂਲਾਂ ਵਿੱਚ ਲਾਇਬ੍ਰੇਰੀਆਂ, ਕਿਚਨ ਗਾਰਡਨ, ਛੱਪੜਾਂ ਦੀ ਸਫ਼ਾਈ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ...
ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

ਲੁਧਿਆਣਾ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਲਈ 1020 ਚਲਾਨ ਕੀਤੇ ਗਏ

National, Politics, Punjab
ਲੁਧਿਆਣਾ, 25 ਅਕਤੂਬਰ (000) ਡੇਂਗੂ ਨਾਲ ਨਜਿੱਠਣ ਲਈ ਇਸ ਮੁਹਿੰਮ ਦੇ ਹਿੱਸੇ ਵਜੋਂ, ਟੀਮਾਂ ਨੇ 20 ਅਕਤੂਬਰ ਤੱਕ ਲੁਧਿਆਣਾ ਵਿੱਚ ਘਰ-ਘਰ ਜਾ ਕੇ ਲਾਰਵੇ ਦਾ ਪਤਾ ਲਗਾ ਕੇ ਉਲੰਘਣਾ ਕਰਨ ਵਾਲਿਆਂ ਦੇ ਕੁੱਲ 1,020 ਚਲਾਨ ਕੀਤੇ ਹਨ। ਡੇਂਗੂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਰੋਕਥਾਮ ਦੀਆਂ ਰਣਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਵਿੱਚ ਮੱਛਰ ਦੇ ਲਾਰਵੇ ਪਾਏ ਜਾਣ ਵਾਲੇ ਘਰਾਂ ਅਤੇ ਕਾਰੋਬਾਰਾਂ ਦੇ ਚਲਾਨ ਵੀ ਸ਼ਾਮਲ ਹਨ।  ਉਨ੍ਹਾਂ ਨੇ ਦੱਸਿਆ ਕਿ 01 ਜਨਵਰੀ ਤੋਂ 20 ਅਕਤੂਬਰ ਤੱਕ ਲਾਰਵਾ ਟੀਮਾਂ ਨੇ ਲਗਭਗ 2.9 ਮਿਲੀਅਨ ਘਰਾਂ ਦਾ ਦੌਰਾ ਕੀਤਾ ਹੈ ਅਤੇ ਲਗਭਗ 5.3 ਮਿਲੀਅਨ ਪਾਣੀ ਦੇ ਕੰਟੇਨਰਾਂ ਦਾ ਮੁਆਇਨਾ ਕੀਤਾ ਹੈ, ਜਿਸ ਵਿੱਚ ਕੂਲਰਾਂ, ਪਾਣੀ ਸਟੋਰ ਕਰਨ ਵਾਲੇ ਕੰਟੇਨਰਾਂ, ਟਾਇਰਾਂ, ਟਰੇਆਂ, ਟੈਂਕੀਆਂ ਅਤੇ ਆਦਿ ਸ਼ਾਮਲ ਹਨ, ਹੁਣ ਤੱਕ, ਲੁਧਿਆਣਾ ਵਿੱਚ ਡੇਂਗੂ ਦੇ 187 ਮਾਮਲੇ ਸਾਹਮਣੇ ਆਏ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚਲਾਨ ਕੱਟਣ ਤੋਂ ਇਲਾਵਾ ਟੀਮਾਂ ਵੱਲੋਂ...
ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

ਸਵੱਛਤਾ ਦੀ ਲਹਿਰ ਦੇ ਦੂਜੇ ਦਿਨ ਨਗਰ ਕੌਂਸਲ ਫਰੀਦਕੋਟ ਨੇ ਕੀਤੀ ਵੱਖ ਵੱਖ ਇਲਾਕਿਆ ਦੀ ਸਫਾਈ

National, Politics, Punjab
ਫਰੀਦਕੋਟ 25 ਅਕਤੂਬਰ,2024 ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਤਹਿਤ ਅੱਜ ਨਗਰ ਕੌਂਸਲ ਫਰੀਦਕੋਟ ਵੱਲੋਂ ਸਵੱਛਤਾ ਦੀ ਲਹਿਰ ਪੰਦਰਵਾੜਾ ਤਹਿਤ ਜੀ.ਵੀ.ਪੀ. ਪੁਆਇੰਟਾ ਨੂੰ ਖਤਮ ਕਰਕੇ ਸਫਾਈ ਕਰਵਾਈ ਗਈ। ਇਸ ਤੋਂ ਇਲਾਵਾਂ ਇਹਨਾਂ ਖਤਮ ਕੀਤੇ ਗਏ ਜੀ.ਪੀ.ਵੀ ਪੁਆਇੰਟਾਂ ਤੇ ਸੁੰਦਰੀ ਕਰਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਬਣੇ ਸਾਰੇ ਜਨਤਕ ਪਖਾਨਿਆਂ, ਵੱਖ ਵੱਖ ਇਲਾਕਿਆਂ, ਪਾਰਕਾਂ ਆਦਿ ਦੀ ਸਫਾਈ ਕੀਤੀ ਗਈ ਅਤੇ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਈ.ਓ ਨਗਰ ਕੌਂਸਲ ਫ਼ਰੀਦਕੋਟ ਸ.ਮਨਿੰਦਰਪਾਲ ਸਿੰਘ, ਨਗਰ ਕੌਸਲ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ, ਸ. ਹਰਿੰਦਰ ਸਿੰਘ ਚੀਫ ਸੈਕਟਰੀ ਇੰਸ...
ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

ਜਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ 210.67 ਕਰੋੜ ਦੀ ਹੋਈ ਅਦਾਇਗੀ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 25 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 133534 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਖਰੀਦ ਏਜੰਸੀਆਂ ਵੱਲੋ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਰਹੀ ਹੈ।   ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 176848 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ,ਜਿਸ ਵਿਚੋਂ 133534 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 210.67 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ ਤੱਕ ਜਿਲ੍ਹੇ ਦੇ 109 ਦੇ ਕਰੀਬ ਮਿਲ ਮਾਲਕਾਂ ਵੱਲੋਂ ਮੰਡੀਆਂ ਦੀ ਅਲਾਟਮੈਂਟ, ਐਗਰੀਮੈਂਟ ਲਈ ਅਪਲਾਈ ਕੀਤਾ ਗਿਆ। ਜਿਸ ਵਿੱਚ 100 ਦੇ ਕਰੀਬ ਸ਼ੈਲਰਾਂ ਨੂੰ ਲਿ...
ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

ਪੀ.ਐਸ.ਪੀ.ਸੀ.ਐਲ ਦਾ ਜੇ.ਈ. ਡਿਊਟੀ ਨਿਭਾਉਣ ਵਿੱਚ ਕੀਤੀ ਬੇਨਿਯਮੀਆਂ ਲਈ ਮੁਅੱਤਲ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 25 ਅਕਤੂਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਅਧੀਨ ਡਿਸਟ੍ਰੀਬਿਊਸ਼ਨ ਸਬ ਡਵੀਜ਼ਨ ਬਰੀਵਾਲਾ ਵਿਖੇ ਕੰਮ ਕਰਦੇ ਜੂਨੀਅਰ ਇੰਜਨੀਅਰ (ਜੇ.ਈ) ਗੁਰਮੀਤ ਸਿੰਘ ਨੂੰ ਉਸ ਵੱਲੋਂ ਆਪਣੇ ਫਰਜ਼ ਅਦਾ ਕਰਨ ਵਿੱਚ ਕੀਤੀਆਂ ਗਈਆਂ ਅਣਗਹਿਲੀਆਂ ਅਤੇ ਬੇਨਿਯਮੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਮੁਅੱਤਲ ਕੀਤੇ ਜੇ.ਈ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਹਰੀਕੇ ਕਲਾਂ ਤੋਂ ਆਸਾ ਬੁੱਟਰ ਰੋਡ 'ਤੇ ਖੇਤਾਂ ਵਿੱਚ ਖੁੱਲ੍ਹੇ ਸਥਾਨ ਵਿੱਚ ਨੂੰ ਘਰੇਲੂ ਕੁਨੈਕਸ਼ਨ ਅਤੇ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਦੇ ਉਲਟ 300 ਯੂਨਿਟਾਂ ਦੀ ਮੁਫਤ ਸਹੂਲਤ ਦੇਣ ਲਈ 24 ਘੰਟੇ ਸਪਲਾਈ ਲਾਈਨ 'ਤੇ ਨਵਾਂ 11 ਕੇ.ਵੀ. ਟਰਾਂਸਫਾਰਮਰ ਲਗਾ ਦਿੱਤਾ। ਮੁਢਲੀ ਜਾਂਚ ਦੇ ਅਨੁਸਾਰ ਇਹ ਘਰੇਲੂ ਕੁਨੈਕਸ਼ਨ ਰਸੋਈ, ਗੁਸਲਖਾਨੇ ਜਾਂ ਚਾਰਦੀਵਾਰੀ ਤੋਂ ਬਿਨਾਂ ਇੱਕ ਕਮਰੇ ਵਾਲੀ ਖੁੱਲੀ ਜਗ੍ਹਾ ਵਿੱਚ ਜਾ...
ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

National, Politics, Punjab
ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ...
ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕੰਮ ਵਿਚ ਲਿਆਂਦੀ ਜਾਵੇ ਤੇਜ਼ੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 25 ਅਕਤੂਬਰ : ਜ਼ਿਲ੍ਹੇ ਭਰ ਵਿਚ ਝੋਨੇ ਦੀ ਖਰੀਦ ਅਤੇ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੌਰਾਨ ਦਿੱਤੇ।         ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਰੋਜ਼ ਮੰਡੀਆਂ ਦਾ ਵਿਜਟ ਕੀਤਾ ਜਾਵੇ ਅਤੇ ਜੇਕਰ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਆਦਿ ਆਵੇ ਤਾਂ ਉਸ ਦਾ ਫੌਰੀ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਵਿਚ ਕੋਈ ਦਿੱਕਤ ਨਾ ਆ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹਨਾਂ ਦੀ ਫ਼ਸਲ ਸਮੇਂ-ਸਿਰ ਖਰੀਦੀ ਜਾ ਸਕੇ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀ...