Wednesday, March 18
Shadow

National

ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ  ਆਯੋਜਿਤ

ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

National
ਬਠਿੰਡਾ, 23 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਬਲਕਰਨ ਸਿੰਘ ਮਾਹਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਸਕੇ। ਉਹਨਾਂ ਵੱਲੋਂ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾਂ ਵਿਚੋਂ ਆਏ ਹੋਏ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ ਵਜੋਂ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾ ਕਿਸਾਨਾਂ ਨੇ ਪਿਛਲੇ ਕੁਛ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ। ਕੈਂਪ ਦੌਰਾਨ ਡਾ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਕਲਿਆਣ ਸੁੱਖਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਫਸਲ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦ...
ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

National, Politics, Punjab
ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੇ ਚੁਕਾਈ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਅਨਾਜ਼ ਮੰਡੀ ਚ 22 ਅਕਤੂਬਰ ਨੂੰ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 20 ਹਜ਼ਾਰ ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ, ਜਦਕਿ 10 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਜਲਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਤੁਲਾਈ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ...
ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ  ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

National
ਐਸ.ਏ.ਐਸ.ਨਗਰ, 23 ਅਕਤੂਬਰ, 2024: ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।  ਮੋਹਾਲੀ ਸ਼ਹਿਰ ਵਿੱਚ  ਵੱਖ-ਵੱਖ ਥਾਵਾਂ ਤੇ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਦੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਫੇਜ਼ 3ਬੀ1, ਫੇਜ਼ 3ਬੀ2, ਫੇਜ਼-2 ਅਤੇ ਫੇਜ਼ 5 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ੁਭਾਂਗੀ ਸਵੇਰੇ 5.30 ਵਜੇ ਤੋਂ ਸ਼ਾਮ 6:15 ਵਜੇ ਤੱਕ ਰੋਜ਼ਾਨਾ 4 ਕਲਾਸਾਂ ਲਗਾ ਰਹੇ ਹਨ। ਉਨ੍ਹਾਂ ਕਿ...
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

National, Politics, Punjab
ਫਾਜ਼ਿਲਕਾ, 23 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਨੇ ਮੰਡੀ ਲਾਧੂਕਾ ਅਤੇ ਘੁਬਾਇਆ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੁੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਖੇ ਖਜਲ ਨਾ ਹੋਣਾ ਪਵੇ। ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਿਵੇਂ ਹੀ ਕਿਸਾਨ ਫਸਲ ਮੰਡੀ ਵਿਖੇ ਲੈ ਕੇ ਆਉਂਦਾ ਹੈ ਤਾਂ ਨਾਲੋ-ਨਾਲ ਖਰੀਦ ਪ੍ਰਕਿਰਿਆ ਆਰੰਭੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਉਪਰੰਤ ਫ...
ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

National, Politics, Punjab
ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਿੱਤੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਲਈ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੇ ਦਫਤਰ ਵਿਖੇ ਨਾਮਜ਼ਦਗੀ ਪੱਤਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਭਰੇ ਜਾ ਸਕਦੇ ਹਨ। ਭਰੇ ਗਏ ਨਾਮਜ਼ਦਗੀ ਪੱਤਰਾਂ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ  ਸ੍ਰੀ ਰਾਜੇਸ਼ ਗਰਗ (ਆਜ਼ਾਦ) ਵਲੋਂ ਦੋ ਸੈਟ,  ਸ੍ਰੀ ਗੁਰਮੀਤ ਸਿੰਘ (ਆਜ਼ਾਦ) ਅਤੇ ਸ੍ਰੀ ਓਮ ਪ੍ਰਕਾਸ਼ (ਆਜ਼ਾਦ) ਨੇ ਉਮੀਦਵਾਰ ਵਜੋਂ ਉਪ ਚੋਣ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਭਰੇ ਗਏ ਨਾਮਜਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ  ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਵੋਟਾਂ ਪ...
ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

National, Politics, Punjab
ਮਾਨਸਾ, 23 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ  ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸ...
ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ  ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

National, Politics, Punjab
ਐਸ.ਏ.ਐਸ.ਨਗਰ, 23 ਅਕਤੂਬਰ, 2024: ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।  ਮੋਹਾਲੀ ਸ਼ਹਿਰ ਵਿੱਚ  ਵੱਖ-ਵੱਖ ਥਾਵਾਂ ਤੇ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਦੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਫੇਜ਼ 3ਬੀ1, ਫੇਜ਼ 3ਬੀ2, ਫੇਜ਼-2 ਅਤੇ ਫੇਜ਼ 5 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ੁਭਾਂਗੀ ਸਵੇਰੇ 5.30 ਵਜੇ ਤੋਂ ਸ਼ਾਮ 6:15 ਵਜੇ ਤੱਕ ਰੋਜ਼ਾਨਾ 4 ਕਲਾਸਾਂ ਲਗਾ ਰਹੇ ਹਨ। ਉਨ੍ਹਾਂ ਕਿਹਾ...
ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

ਦੀਵਾਲੀ ਅਤੇ ਗੁਰਪੂਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਕੱਢੇ ਗਏ ਡਰਾਅ

National, Politics, Punjab
ਪਟਾਕਿਆਂ ਦੀ ਵਿਕਰੀ ਲਈ  ਜਿ਼ਲ੍ਹੇ ਵਿੱਚ ਕੀਤੀਆਂ ਗਈਆਂ 13 ਥਾਵਾਂ ਨਿਰਧਾਰਤ ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਸਬੰਧੀ ਜਿ਼ਲ੍ਹੇ ਵਿੱਚ ਆਰਜੀ  ਲਾਇਸੰਸ ਲਈ ਅੱਜ਼ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ  ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਦੀ ਦੇਖ ਰੇਖ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢੇ ਗਏ। ਐਸ.ਡੀ.ਐਮ. ਨੇ ਦੱਸਿਆ ਕਿ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ 13 ਥਾਵਾਂ ਤੇ ਪਟਾਕਿਆਂ ਦੀ ਵਿਕਰੀ ਲਈ  30 ਡਰਾਅ ਸਫਲਤਾ ਪੂਰਵਕ ਕੱਢੇ ਗਏ ਹਨ। ਉਹਨਾਂ ਦੱਸਿਆ ਕਿ ਜਿ਼ਲ੍ਹੇ ਦੇ ਸੇਵਾ ਕੇਂਦਰਾਂ ਰਾਹੀ  2481 ਅਰਜੀਆਂ ਪ੍ਰਾਪਤ ਹੋਈਆਂ ਹਨ ਅਤੇ ਲੱਕੀ ਡਰਾਅ ਰਾਹੀਂ 30 ਪਟਾਕਾ ਵਿਕਰੇਤਾ ਨੂੰ ਆਰਜੀ ਲਾਇਸੰਸ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਜਾਣਗੇ। ਉਹਨਾਂ ਪਟਾਕੇ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੇ ਹੋਏ ਹੀ ਪਟਾਕੇ ਵੇਚੇ ਜਾਣ ।ਇਸ ਮੌਕੇ ਸ...
ਐਨ.ਡੀ.ਆਰ.ਐਫ. ਦੀ ਟੀਮ ਨੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਬਚਣ ਦੀ ਦਿੱਤੀ ਸਿਖਲਾਈ

ਐਨ.ਡੀ.ਆਰ.ਐਫ. ਦੀ ਟੀਮ ਨੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਬਚਣ ਦੀ ਦਿੱਤੀ ਸਿਖਲਾਈ

National, Politics, Punjab
ਮਾਨਸਾ, 23 ਅਕਤੂਬਰ : ਪਿਛਲੇ ਇੱਕ ਹਫ਼ਤੇ ਤੋਂ ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਐਨ.ਡੀ.ਆਰ.ਐਫ. ਬਠਿੰਡਾ ਦੀ ਟੀਮ ਵੱਖ-ਵੱਖ ਸਕੂਲਾਂ ਵਿੱਚ ਸਕੂਲ ਸੇਫ਼ਟੀ ਪ੍ਰੋਗਰਾਮ ਅਤੇ ਪਿੰਡਾਂ ਵਿੱਚ ਜਾ ਕੇ ਕਮਿਊਨਿਟੀ ਪ੍ਰੋਗਰਾਮ ਤਹਿਤ ਲੋਕਾਂ ਨੂੰ ਆਫ਼ਤ ਪ੍ਰਬੰਧਨ ਸਬੰਧੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ। ਇਸੇ ਲੜੀ ਤਹਿਤ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਦਰਤੀ ਆਪਦਾ ਜਾਂ ਮੁਸੀਬਤ ਸਮੇਂ ਕਿਹੜੀਆਂ ਸਾਵਧਾਨੀਆਂ ਅਤੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਐਸ.ਪੀ. ਸ਼੍ਰੀ ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਅਤੇ ਡਿਪਟੀ ਕਮਾਂਡੈਂਟ ਐਨ.ਡੀ.ਆਰ.ਐਫ. ਸ਼੍ਰੀ ਰਿਸ਼ੀ ਮਹਾਜਨ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਹ ਮੌਕ ਡਰਿੱਲ ਦਿਖਾਉਣ ਦਾ ਮੰਤਵ ਲੋਕਾਂ ਨੂੰ ਕੁਦਰਤੀ ਆਪਦਾ ਜਾਂ ਹੋਰ ਵੀ ਕਿਸੇ ਤਰ੍ਹਾਂ ਦੀ ਮੁਸੀਬਤ ਤੋਂ ਬਚਣ ਅਤੇ ਦੂਜਿਆਂ ਨੂੰ ਬਚਾਉਣ...
ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ

ਸਰਸ ਮੇਲਾ ਮੋਹਾਲੀ ਵਿੱਚ ਉੱਤਰ ਖੇਤਰੀ ਸੱਭਿਆਚਾਰ ਕੇਂਦਰ ਦੇ ਕਲਾਕਾਰ ਕਰਵਾ ਰਹੇ ਨੇ ਭਾਰਤ ਦੀ ਮਹਾਨ ਸੰਸਕ੍ਰਿਤੀ ਦੇ ਦਰਸ਼ਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ 88, ਮੋਹਾਲੀ ਵਿਖੇ ਮਾਨਵ ਮੰਗਲ ਸਕੂਲ ਨੇੜੇ ਖੁੱਲ੍ਹੇ ਮੈਦਾਨ ਵਿਖੇ 18 ਅਕਤੂਬਰ ਤੋਂ ਚੱਲ ਰਹੇ ਸਰਸ ਮੇਲੇ ਦੌਰਾਨ ਜਿੱਥੇ ਹਸਤ ਕਲਾ ਸ਼ਿਲਪਕਾਰੀਆਂ ਦੀਆਂ ਸਟਾਲਾਂ ਦੇਖਣਯੋਗ ਹਨ, ਉੱਥੇ ਹੀ ਭਾਰਤ ਦੀ ਮਹਾਨ ਅਤੇ ਵਿਲੱਖਣ ਸੰਸਕ੍ਰਿਤੀ ਨੂੰ ਦਰਸਾਉਂਦੇ ਵੱਖ-ਵੱਖ ਖੇਤਰਾਂ ਦੇ ਲੋਕ-ਨਾਚ ਅਤੇ ਲੋਕ-ਧੁਨਾਂ ਨਾਲ਼ ਪਰੋਏ ਲੋਕ-ਗੀਤ ਨਵੀਂ ਪੀੜ੍ਹੀ ਦਾ ਜਿੱਥੇ ਮਨੋਰੰਜਨ ਕਰ ਰਹੇ ਹਨ, ਉੱਥੇ ਆਪਣੇ ਅਮੀਰ ਵਿਰਸੇ ਦੀਆਂ ਸਾਂਝਾਂ ਨੂੰ ਹੋਰ ਪਕੇਰਾ ਕਰਦੇ ਨਜ਼ਰ ਆਉਂਦੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ, ਵਿਕਾਸ ਕਮ ਜ਼ਿਲ੍ਹਾ ਸਰਸ ਮੇਲਾ ਅਫਸਰ,  ਸੋਨਮ ਚੌਧਰੀ ਦੀ ਅਗਵਾਈ ਅੰਦਰ ਅਮੀਰ ਵਿਰਾਸਤ ਨੂੰ ਸਾਂਭਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ। ਮੇਲੇ ਵਿੱਚ ਉੱਤਰ ਭਾਰਤ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਸਦਕਾ ਰਾਜਸਥਾਨ ਦਾ ਕਾਲਬੇਲੀਆ ਜੋ ਕਿ ਭਰਤਪੁਰ, ਜੈਸਲਮੇਰ ਤੇ ਜੈਪੂਰ ਦੇ ਖੇਤਰਾਂ ਦਾ ਮਸ਼ਹੂਰ ਲੋਕ-ਨਾਚ ਹੈ, ਹਰਿਆਣਾ ਦਾ ਫਾਗ ਅਤੇ ਉੱਤਰ ਪ੍ਰਦੇਸ਼ ਦਾ ...