ਫ਼ਸਲ ਕਟਾਈ ਤਜਰਬਿਆਂ ਸਬੰਧੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਦੇ ਕੀਤੇ ਦੌਰੇ
ਬਠਿੰਡਾ, 25 ਅਕਤੂਬਰ : ਭਾਰਤ ਸਰਕਾਰ, ਕ੍ਰਿਸ਼ੀ ਮੰਤਰਾਲਿਆ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲ ਕਟਾਈ ਤਜਰਬਿਆਂ ਦੀ ਪੜਤਾਲ ਸਬੰਧੀ ਡਾ. ਅਸ਼ੀਸ਼ ਕੁਮਾਰ ਪਾਲ ਟੈਕਨੀਕਲ ਅਫਸਰ ਦੀ ਅਗਵਾਈ ਵਾਲੀ ਇੱਕ ਵਿਸ਼ੇਸ਼ ਟੀਮ ਵੱਲੋਂ ਜ਼ਿਲਾ ਬਠਿੰਡਾ ਦਾ ਦੌਰਾ ਕੀਤਾ ਗਿਆ।
ਇਸ ਸੰਬੰਧੀ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਭਾਰਤ ਸਰਕਾਰ ਤੋਂ ਆਏ ਅਧਿਕਾਰੀਆਂ ਨਾਲ ਇਸ ਦੌਰੇ ਨੂੰ ਵੱਧ ਤੋਂ ਵੱਧ ਕਾਮਯਾਬ ਕਰਨ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਤੋਂ ਅੰਕੜਾ ਵਿੰਗ ਦੇ ਤਕਨੀਕੀ ਸਹਾਇਕ ਸ਼੍ਰੀ ਸੁਖਜੀਤ ਸਿੰਘ ਅਤੇ ਸ਼੍ਰੀ ਮਹੇਸ਼ਇੰਦਰਪਾਲ ਸਿੰਘ ਸਿੱਧੂ ਦੀ ਇਸ ਪੜਤਾਲ ਵਿਜ਼ਟ ਸਬੰਧੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾਈ ਗਈ ਤਾਂ ਜੋ ਫ਼ਸਲ ਕਟਾਈ ਤਜਰਬਿਆਂ ਦੇ ਆਧਾਰ ਤੇ ਜ਼ਿਲ੍ਹੇ ਅੰਦਰ ਮੁੱਖ ਫਸਲਾਂ ਦੀ ਹੋਣ ਬਾਰੇ ਪੈਦਾਵਾਰ ਦੇ ਸਹੀ ਅਨੁਮਾਨ ਲਗਾਏ ਜਾ ਸਕਣ।
ਪੜਤਾਲ ਟੀਮ ਵੱਲੋਂ 23 ਅਤੇ 24 ਅਕਤੂਬਰ ਨੂੰ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਮੌਕੇ ਤੇ ਜਾ ਕੇ ਫਸਲ ਕਟਾਈ ਤਜਰਬਿਆਂ ਲਈ ਚੁਣੇ ਗਏ ਪਿੰਡਾਂ ਵਿੱਚ ਵਿਭਾਗ ਦੇ ਫੀਲਡ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਬਣਾਏ...







