ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ
ਚੰਡੀਗੜ੍ਹ, 23 ਅਕਤੂਬਰ:
ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ।
ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ।
ਐਮ.ਐਸ.ਐਮ.ਈਜ਼. ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੱਸਦਿਆਂ ਮੁ...








