Wednesday, March 18
Shadow

National

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

ਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ : ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ/ਨਵਾਂਸ਼ਹਿਰ, 22 ਅਕਤੂਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ  ਮੰਤਰੀ ਡਾ. ਰਵਜੋਤ ਸਿੰਘ ਨੇ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਲਈ ਕੇਂਦਰ ਸਰਕਾਰ ਦੀ ਢਿੱਲ ਨੂੰ ਜਿੰਮੇਵਾਰ ਠਹਿਰਾਇਆ ਹੈ। ਅੱਜ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਵਿਖੇ ਮਾਪੇ- ਅਧਿਆਪਕ ਮਿਲਣੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਚੁਕਾਈ ਨਾ ਹੋਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਈ ਕਮੀ-ਪੇਸ਼ੀ ਨਹੀਂ ਹੈ ਅਤੇ ਅੱਜ ਮੁੱਖ ਮੰਤਰੀ ਸਮੇਤ ਸੂਬੇ ਦੀ ਸਮੁੱਚੀ ਵਜ਼ਾਰਤ ਮੰਡੀਆਂ ਵਿਚ ਗਰਾਊਂਡ 'ਤੇ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲ ਕਾਰਨ ਹੀ ਇਹ ਸਭ ਕੁਝ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਦੀ ਕਿਸਾਨੀ ਅਤੇ ਸ਼ਾਂਤੀ ਨੂੰ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਦੀ ਗੱਲ ਤਾਂ ਦੂਰ, ਹੁਣ ਉਹ ਜਾਣਬੁੱਝ ਕੇ ਮਿੱਥੇ ਸਮੇਂ 'ਤੇ ਫ਼ਸਲ ਨੂੰ ਨਹੀਂ ਚੁੱਕ ਰਹੇ, ਜਿਸ ਕਾਰਨ ਕਿਸਾਨਾਂ ਨੂੰ ਨ...
ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

National, Politics
ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ  ---  ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ ਵੀ ਬਹੁਤ ਜ਼ਿਆਦਾ ਹੋਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਦੀ ਦਾਨਾ ਮੰਡੀ ਦਾ ਦੌਰਾ ਕਰਨ ਮਗਰੋਂ ਕੀਤਾ।  ਇਸ ਮੌਕੇ ਉੱਤੇ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਨੂੰ ਕੇਂਦਰੀ ਪੁਲ ਅੰਦਰ 185 ਲੱਖ ਐਮ.ਟੀ. ਦਾ ਟੀਚਾ ਮਿਲਿਆ ਹੈ ਅਤੇ ਸਾਡੇ ਵੱਲੋਂ 190 ਲੱਖ ਐਮ.ਟੀ. ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀਆਂ ਮੰਡੀਆ ਅੰਦਰ 26 ਲੱਖ ਮੀਟਰਿਕ ਟਨ ਤੋਂ ਜਿਆਦਾ ਝੋਨਾ ਆ ਗਿਆ ਹੈ ਅਤੇ 24 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਖਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੇ ਵੀ ਤੇਜੀ ਫੜ ਗਈ ਹੈ 6 ਲੱਖ ਐਮ.ਟੀ. ਦੇ ਕਰੀ...
ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ

ਹਲਕਾ ਆਤਮ ਨਗਰ ‘ਚ ਕੋਸਕੋ ਕ੍ਰਿਕਟ ਟੂਰਨਾਮੈਂਟ ਆਯੋਜਿਤ

National, Politics, Punjab
ਲੁਧਿਆਣਾ, 22 ਅਕਤੂਬਰ (000) - ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਡਾ. ਅੰਬੇਡਕਰ ਨਗਰ ਵਿਖੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅਤੇ ਸ. ਜਬਰ ਸਿੰਘ ਸਿੱਧੂ ਦੀ ਯਾਦ ਵਿੱਚ ਕਰਵਾਇਆ 'ਕੋਸਕ ਕ੍ਰਿਕਟ ਟੂਰਨਾਂਮੈਂਟ ਦਾ ਸਫਲ ਆਯੋਜਨ ਹੋਇਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਜਤਿੰਦਰ ਜੋਰਵਾਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ। ਟੂਰਨਾਮੈਂਟ ਦੀ ਜੇਤੂ ਟੀਮ ਨੂੰ 51 ਹਜ਼ਾਰ, ਉਪ ਜੇਤੂ ਨੂੰ 31 ਹਜ਼ਾਰ ਜਦਕਿ ਤੀਸਰੇ ਨੰਬਰ ਵਾਲੀ ਟੀਮ ਨੂੰ 5100 ਰੁਪਏ ਦੀ ਰਾਸ਼ੀ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਬੈਸਟ ਬੋਲਰ ਤੇ ਬੈਸਟ ਬੈਟਸਮੈਨ ਨੂੰ ਵੀ ਵੱਖ-ਵੱਖ 3100 ਰੁਪਏ ਦੀ ਰਾਸ਼ੀ ਦਿੱਤੀ ਗਈ। ਵਿਧਾਇਕ ਸਿੱਧੂ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੀ ਪ੍ਰੇਰਣਾ ਦਾ ਨੌਜਵਾਨਾਂ 'ਤੇ ਅਸਰ ਸਾਫ ਦੇਖਣ ਨੂੰ ਨਜ਼ਰ ਆ ਰਿਹਾ ਹੈ। ਇਨ੍ਹਾਂ ਖੇਡਾਂ ਦੌਰਾਨ ਜਿੱਥੇ ਨੌਜਵਾਨਾਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ ਸੀ ਉੱਥੇ ਹੀ ਆਪਣੇ ਪੱਧਰ 'ਤੇ ਵੀ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹ...
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ

National, Politics, Punjab
ਐਸ.ਏ.ਐਸ.ਨਗਰ, 22 ਅਕਤੂਬਰ, 2024: ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਇੰਚਾਰਜ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਸਕੂਲ ਆਫ਼ ਐਮੀਨੈਂਸ, ਫੇਜ਼ 11 ਅਤੇ ਸਰਕਾਰੀ ਹਾਈ ਸਕੂਲ, ਮੌਲੀ ਬੈਦਵਾਨ ਦਾ ਦੌਰਾ ਕਰਕੇ ਮੈਗਾ ਮਾਪੇ-ਅਧਿਆਪਕ ਮਿਲਣੀ ਮੁਹਿੰਮ ਦਾ ਜਾਇਜ਼ਾ ਲਿਆ।           ਸਕੂਲ ਆਫ਼ ਐਮੀਨੈਂਸ, ਫੇਜ਼ 11 ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਤਲਵਾੜ ਨੇ ਕਿਹਾ ਕਿ ਮੈਗਾ ਪੀਟੀਐਮ ਡਰਾਈਵ ਵਿਦਿਆਰਥੀਆਂ ਦੇ ਕਰੀਅਰ ਨੂੰ ਹੁਲਾਰਾ ਦੇਣ ਅਤੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਅਧਿਆਪਕ-ਮਾਪੇ ਮੀਟਿੰਗ ਨਜ਼ਰ ਅੰਦਾਜ਼ ਹੋ ਜਾਂਦੀ ਸੀ ਪਰ ਅੱਜ ਕੱਲ੍ਹ ਸਥਿਤੀ ਬਦਲ ਗਈ ਹੈ; ਹੁਣ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰਨ ਲਈ ਸਕੂਲੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾ...
ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ

ਸਕੂਲ ਆਫ਼ ਐਮੀਨੈਸ ਨੰਗਲ ਦੇ ਵਿਦਿਆਰਥੀਆਂ ਵਲੋਂ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਸ ਬਨਾਉਣ ਦੀ ਅਪੀਲ

National, Politics, Punjab
ਨੰਗਲ, 22 ਅਕਤੂਬਰ: ਸਕੂਲ ਆਫ਼ ਐਮੀਨੈਸ ਨੰਗਲ ਵਿਖੇ ਅੱਜ ਹੋਈ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਨੇ ਸਕੂਲ ਦੇ ਵਿਦਿਆਰਥੀਆਂ ਨੇ ਨਾਲ ਵੀ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਪਲਸ 2 ਸਾਇੰਸ ਸਟਰੀਮ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਕਿਹਾ ਉਹ ਇਥੋਂ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਪਿੰਡ ਤੋਂ ਰੌਜ਼ਾਨਾ ਪੜ੍ਹਨ ਆਉਂਦੀ ਹੈ ਪਹਿਲਾਂ ਉਸ ਨੂੰ ਰੌਜ਼ਾਨਾ ਆਉਣ ਜਾਣ ਲਈ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀ ਗਈ ਬੱਸ ਸਰਵਿਸ ਨਾਲ ਉਸ ਨੂੰ ਬਹੁਤ ਸਹੂਲਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਮੈਂ ਇਕ ਨਿੱਜੀ ਸਕੂਲ ਵਿੱਚ ਪੜ੍ਹਦੀ ਸੀ ਉਦੋਂ ਮੇਰੀ ਅਤੇ ਮੇਰੇ ਮਾਪਿਆਂ ਦੀ ਸਰਕਾਰੀ ਸਕੂਲਾਂ ਪ੍ਰਤੀ ਸੋਚ ਠੀਕ ਨਹੀਂ ਸੀ ਪ੍ਰੰਤੂ ਹੁਣ ਜਦੋਂ ਮੈਂ ਇੱਥੇ ਪੜ੍ਹਨ ਲੱਗੀ ਹਾਂ ਤਾਂ ਪਤਾ ਲੱਗਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦਾ ਪੱਧਰ ਬਹੁਤ ਵਧੀਆ ਹੈ। ਇਸ ਮੌਕੇ ਬੋਲਦਿਆਂ ਪਲਸ 1 ਦੇ ਵਿਦਿਆਰਥੀ ਇਸ਼ਮਦੀਪ ਸਿੰਘ...
ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ: ਡਾ ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।  ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਵੱਛਤਾ ਪੰਦਰਵਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੱਛਤਾ ਪੰਦਰਵਾੜਾ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾਵੇਗਾ। ਡਾ. ਰਵਜੋਤ ਸਿੰਘ ਨੇ ਸ਼ਹਿਰੀ ਸਥਾਨਕ ਇਕਾਈਆਂ ਦੇ ਸੈਨਟਰੀ ਇੰਸਪੈਕਟਰਾਂ ਅਤੇ ਚੀਫ ਸੈਨਟਰੀ ਇੰਸਪੈਕਟਰਾਂ ਨਾਲ ਸੂਬੇ ਵਿੱਚ ਸਫਾਈ ਵਿਵਸਥਾ ਨੂੰ ਸਹੀ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ, ‘’ਤੁਸੀਂ ਸਾਰੇ ਸਾਡੇ ਪਰਿਵਾਰ ਦਾ ਹਿੱਸਾ ਹੋ ਅਤੇ ਸਾਨੂੰ ਸਾਰਿਆਂ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਜ਼ਰੂਰਤ ਹੈ।’’ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

National, Politics, Punjab
ਚੰਡੀਗੜ੍ਹ/ਦਿੜ੍ਹਬਾ, 22 ਅਕਤੂਬਰ- ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀਟੀਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਬੁਲੰਦੀਆਂ ਤੇ ਲਿਜਾਉਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਹਰ ਸਾਲ ਮੈਗਾ ਪੀਟੀਐਮ ਕਰਵਾ ਕੇ ਸਕੂਲੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਪਰਸਪਰ ਤਾਲਮੇਲ ਨੂੰ ਮਜਬੂਤ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕੋ ਜਗ੍ਹਾ ਤੇ ਬੈਠ ਕੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੀ ਸਮੀਖਿਆ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰ...
ਤੀਜੀ ਮੈਗਾ ਪੀ.ਟੀ.ਐਮ.: ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ

ਤੀਜੀ ਮੈਗਾ ਪੀ.ਟੀ.ਐਮ.: ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ; ਅਧਿਆਪਕਾਂ ਤੋਂ ਮੰਗਿਆ ਸਹਿਯੋਗ

National, Politics, Punjab
ਚੰਡੀਗੜ੍ਹ, 22 ਅਕਤੂਬਰ: ਸੂਬੇ ‘ਚੋਂ ਨੌਜਵਾਨਾਂ ਦੇ ਪਰਵਾਸ ਨੂੰ ਮੋੜਾ ਪਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਆਪਣੀ ਸੈਕੰਡਰੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਵਿਦੇਸ਼ ਜਾਣ ਦੀ ਬਜਾਏ ਸੂਬੇ ਵਿੱਚ ਹੀ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਪ੍ਰੇਰਿਤ ਕਰਨ। ਬੀਤੇ ਢਾਈ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 46,000 ਸਰਕਾਰੀ ਨੌਕਰੀਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਨੌਜਵਾਨਾਂ ਨੂੰ ਦੇਣ ਲਈ ਬਹੁਤ ਕੁਝ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰਹਿ ਕੇ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਉਤਸ਼ਾਹਿਤ ਕੀਤਾ। ਇਹ ਗੱਲ ਖੇਤੀਬਾੜੀ ਮੰਤਰੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਜਾਤੜੀ ਵਿਖੇ ਸ.ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਤੀਜੀ ਮੈਗਾ ਮਾਪੇ-ਅਧ...
ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, ਅਕਤੂਬਰ 22 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਧੀਨ ਸੂਬੇ ਦੇ ਵਿਦਿਆਰਥੀਆਂ ਨੂੰ ਵਧੀਆਂ ਸਕੂਲੀ ਸਿੱਖਿਆ ਦੇਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ ਜਿਸ ਕਾਰਣ ਹੁਣ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜਿਲ੍ਹਾ ਐਸ.ਏ.ਐਸ ਨਗਰ ਦੇ ਮੁੱਲਾਂਪੁਰ ਗਰੀਬਦਾਸ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕੀਤਾ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਾਉਣ ਅਤੇ ਉਨ੍ਹਾ ਦੇ ਮਾਪੇ ਅਤੇ ਅਧਿਆਪਕਾਂ ਦੇ ਸੰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਅੱਜ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਉਘੇ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ...
ਗੁਣਵੱਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ

ਗੁਣਵੱਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮੈਗਾ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਇੱਕ ਗੂੜਾ ਰਿਸ਼ਤਾ ਕਾਇਮ ਕਰਦਿਆਂ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਪ੍ਰੋਤਸਾਹਿਤ ਕਰਨ ਵਾਲਾ ਮਾਹੌਲ ਪੈਦਾ ਕੀਤਾ ਹੈ। ਅੰਮ੍ਰਿਤਸਰ ਜਿਲ੍ਹੇ ਵਿੱਚ ਜੰਡਿਆਲਾ ਗੁਰੂ ਵਿਖੇ ਸਕੂਲ ਆਫ ਐਮੀਨੈਂਸ (ਲੜਕੀਆਂ), ਲੜਕਿਆਂ ਲਈ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਵਿਖੇ ਸਕੂਲ ਆਫ਼ ਐਮੀਨੈਂਸ, ਅਤੇ ਮਾਲ ਰੋਡ ਅੰਮ੍ਰਿਤਸਰ ਵਿਖੇ ਸਕੂਲ ਆਫ਼ ਐਮੀਨੈਂਸ, ਵਿੱਚ ਅੱਜ ਤੀਸਰੀ ਮੈਗਾ ਮਾਪੇ-ਅਧਿਆਪਕ ਮੀਟਿੰਗ ਵਿੱਚ ਸ਼ਾਮਿਲ ਹੋਣ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੈਗਾ ਮਾਪੇ-ਅਧਿਆਪਕ ਮੀਟਿੰਗਾਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਦਾ ਮੁਲਾਂਕਣ, 100 ਫੀਸਦੀ ਹਾਜ਼ਰੀ ਯਕੀਨੀ ਬਣਾਉਣ ਦੇ ਨ...