Thursday, September 10
Shadow

National

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

National, Politics, Punjab
ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ਜਲੰਧਰ, 24 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪ...
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

National, Politics, Punjab
ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ  ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ਦੇ ਨ...
ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

National, Politics, Punjab
ਬਠਿੰਡਾ, 24 ਅਕਤੂਬਰ : ਬਠਿੰਡਾ ਸ਼ਹਿਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 41 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰਾਜੈਕਟ ਨਵਾਂ ਬਣਿਆ ਗਰਲਜ਼ ਸਕੂਲ ਤੇ ਬਲਵੰਤ ਗਾਰਗੀ ਆਡੀਟੋਰੀਅਮ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤੇ। ਅੱਜ ਇੱਥੇ ਬਲਵੰਤ ਗਾਰਗੀ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਵ-ਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਹੋਰ ਰਾਜ ਸਰਕਾਰਾਂ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ’ਤੇ ਪੂਰਾ ਜ਼ੋਰ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੋਂ ਤੱਕ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਤਰੱਕੀ ਦਾ ਸਬੰਧ ਹੈ, ਤਾਂ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸਾਫ਼-ਸੁਥਰਾ ਨਿਜ਼ਾਮ ਦੇਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਡੀਟੋਰੀਅਮ, ਜੋ  ਇੰਜੀਨੀਅਰਿੰਗ ਦਾ ਇੱਕ ਅਦਭੁਤ ਨਮੂਨਾ ਹੈ, 30...
ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਭਗਵੰਤ ਸਿੰਘ ਮਾਨ

National, Politics, Punjab
ਬਠਿੰਡਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱ...
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ,  ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ

National, Politics, Punjab
 ਚੰਡੀਗੜ੍ਹ, 24 ਅਕਤੂਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ। ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ। ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆ...
ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲੇ ਅਨਸਰਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲੇ ਅਨਸਰਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

National
ਅੰਮ੍ਰਿਤਸਰ, 23 ਅਕਤੂਬਰ, 2024 ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ  ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ  ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ ਦੀ ਸ਼ਮੂਲੀਅਤ ਪਾਏ ਜਾਣ ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨ ਮੈਡਮ ਸਾਕਸ਼ੀ ਸਾਹਨੀ ਨੇ  ਜੰਡਿਆਲਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਆਮ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਦੀ ਕੋਈ ਘਟਨਾ ਆਉਂਦੀ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਜਾਣਕਾਰੀ ਸਾਂਝੀ ਕਰਨ ਤਾਂ ਜੋ ਇਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕਿਸਾਨ ਵੀਰ ਆਪਣੇ ਮੋਬਾ...
ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ

ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ

National
ਅੰਮ੍ਰਿਤਸਰ, 23 ਅਕਤੂਬਰ:                     ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ  ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਜੋ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਦੇ ਸਬੰਧ ਵਿੱਚ ਫੂਡ ਸੇਫਟੀ ਵੱਲੋਂ ਅੱਜ ਸਵੇਰੇ ਗੋਲਡਨ ਗੇਟ ਵਿਖੇ ਮਿਲਾਵਟਖੋਰਾਂ ਨੂੰ ਫੜਣ ਲਈ ਇਕ ਸਪੈਸ਼ਲ ਨਾਕਾ ਲਗਾਇਆ ਗਿਆ ਸੀ, ਜਿਸ ਦੀ ਅਗਵਾਈ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ, ਐਫਐਸਓ ਅਮਨਦੀਪ ਸਿੰਘ ਅਤੇ ਸਤਨਾਮ ਸਿੰਘ ਸਮੇਤ ਗੋਲਡਨ ਗੇਟ ਦੀ ਟੀਮ ਨੇ ਬੱਸ ਨੰ. ਆਰ.ਜੇ.07 ਪੀ.ਬੀ 3427 ਦਾ ਪਿਛਾ ਕਰਨ ਉਪਰੰਤ  ਅਤੇ ਉਕਤ ਬੱਸ ਨੂੰ ਸਿਟੀ ਸੈਂਟਰ ਨੇੜੇ ਬੱਸ ਸਟੈਂਡ ਕੋਲ ਰੋਕ ਕੇ  ਬੱਸ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 20 ਬੋਰੀਆਂ ਖੋਆ ਬਰਾਮਦ ਹੋਇਆ, ਜਿਸ 'ਚ 50 ਕਿਲੋ ਕੁੱਲ ਮਾਤਰਾ 1000 ਕਿਲੋਗ੍ਰਾਮ ਹੈ ਅਤੇ ਜਾਂਚ ਕਰਨ 'ਤੇ ਖੋਆ ਦਾ ਮਾਲਕ ਸ਼ੰਕਰ ਲਾਲ ਪੁੱਤਰ ਮੰਗੀ ਲਾਲ ਪਿੰਡ ਬੰਬਲੂ  ਬੀਕਾਨੇਰ ਰਾਜਸਥਾਨ ਤੋਂ ਆ ਰਹੇ ਸਨ ਅਤੇ ਅੰਮ੍ਰਿਤਸਰ ਦੀਆਂ ਸਥਾਨਕ ਦੁਕਾਨਾਂ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸਬੰਧੀ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ ਸਿੰਘ ਨੇ ਦੱਸਿਆ ...
ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

National
ਚੰਡੀਗੜ੍ਹ, 23 ਅਕਤੂਬਰ: ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ। ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ। ਉ...
ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ  ਕੇਂਦਰਿਤ ਰਹੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਉੱਚ ਪੱਧਰੀ ਮੀਟਿੰਗ ਆਂਗਣਵਾੜੀਆਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ’ਤੇ ਕੇਂਦਰਿਤ ਰਹੀ

National
ਚੰਡੀਗੜ੍ਹ, 23 ਅਕਤੂਬਰ: ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਦੀ ਹਾਲਤ ਸੁਧਾਰਨ ਦੇ ਮੱਦੇਨਜ਼ਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਉਦਯੋਗ, ਕਿਰਤ ਅਤੇ ਰੁਜ਼ਗਾਰ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਵਿਭਾਗ ਹਨ, ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਬਾਲ ਮੁਕੰਦ ਸ਼ਰਮਾ ਚੇਅਰਮੈਨ, ਪ੍ਰੀਤੀ ਚਾਵਲਾ ਤੋਂ ਇਲਾਵਾ ਇੰਦਰਾ ਗੁਪਤਾ, ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਸਾਰੇ ਮੈਂਬਰ ਅਤੇ ਕਮਲ ਕੁਮਾਰ ਗਰਗ, ਆਈ.ਏ.ਐਸ ਮੈਂਬਰ ਸਕੱਤਰ ਹਾਜ਼ਿਰ ਹੋਏ। ਮੀਟਿੰਗ ਦੌਰਾਨ ਚੇਅਰਮੈਨ ਨੇ ਮੈਂਬਰਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ, ਦੇ ਅਚਨਚੇਤ ਦੌਰੇ ਤੋਂ ਬਾਅਦ ਸਾਹਮਣੇ ਆਏ ਖੁਲਾਸਿਆਂ ਨੂੰ ਉਜਾਗਰ ਕੀਤਾ। ਇਸ ਦੌਰੇ ਨੇ ਕਈ ਆਂਗਣਵਾੜੀ ਕੇਂਦਰਾਂ ਵਿੱਚ ਕੁਝ ਕਮੀਆਂ ਨੂੰ ਉਜਾਗਰ ਕੀਤਾ ਹੈ, ਜਿੱਥੇ ਸੁਧਾਰ ਦੀ। ਇਨ੍ਹਾਂ ਵਿੱਚ ਕਈ ਥਾਵਾਂ ’ਤੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ, ਬੱਚਿਆਂ ਦੀਆਂ ਗਤੀਵਿਧੀ...