Wednesday, March 18
Shadow

National

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਮਰਨ ਵਰਤ ਤੇ ਬੈਠੇ ਕਿਸਾਨ ਨੇ ਖੋਲ੍ਹਿਆ ਵਰਤ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਮਰਨ ਵਰਤ ਤੇ ਬੈਠੇ ਕਿਸਾਨ ਨੇ ਖੋਲ੍ਹਿਆ ਵਰਤ

National, Politics, Punjab
ਫਿਰੋਜ਼ਪੁਰ 22 ਅਕਤੂਬਰ 2024.....         ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲਕਦਮੀ ਦੇ ਚੱਲਦਿਆਂ ਮਰਨ ਵਰਤ ਤੇ ਬੈਠੇ ਕਿਸਾਨ ਦਾਰਾ ਸਿੰਘ ਦਾ ਨਾਰੀਅਲ ਪਾਣੀ ਪਿਲਾ ਕੇ ਮਰਨ ਵਰਤ ਨੂੰ ਖੁਲਵਾਇਆ ਗਿਆ।         ਆਬਾਦਕਾਰ ਕਿਸਾਨਾਂ ਵੱਲੋਂ ਭਾਕਿਯੂ ਏਕਤਾ ਸਿੱਧੂਪਰ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 2 ਮਹੀਨਿਆਂ ਦੇ ਵੱਧ ਸਮੇਂ ਤੋਂ ਡੀਸੀ ਦਫਤਰ ਦੇ ਬਾਹਰ ਮੇਨ ਗੇਟ ਤੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੇ ਮੱਦੇਨਜ਼਼ਰ ਅੱਜ ਸਰਕਟ ਹਾਊਸ ਵਿਖੇ (ਰਿਟਾ.) ਏ.ਡੀ.ਜੀ.ਪੀ ਇੰਟੈਲੀਜੈਂਸ ਜਸਕਰਨ ਸਿੰਘ ਦੀ ਅਗਵਾਈ ਵਿੱਚ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ, ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵੱਲੋਂ ਯੂਨੀਅਨ ਦੇ ਨਾਲ ਬੈਠਕ ਕੀਤੀ ਗਈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੇ ਵਿਚਾਰ ਵਿਚਾਰ ਚਰਚਾ ਕਰਨ ਉਪਰੰਤ ਮੰਗਾਂ ਤੇ ਹਾਂ ਪੱਖੀ ਹੁਲਾਰਾ ਪ੍ਰਸ਼ਾਸਨ ਵੱਲੋਂ ਦਿੱਤਾ ਗਿਆ।         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ...
ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

ਪ੍ਰਭਾਰੀ ਸਕੱਤਰ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਲਿਆ ਜਾਇਜ਼ਾ

National, Politics, Punjab
ਮੋਗਾ,22ਅਕਤੂਬਰ(000) -                                                                                                                                                                                                                                                                       ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਜ਼ਿਲ੍ਹਾ ਮੋਗਾ ਦੇ ਪ੍ਰਭਾਰੀ ਸਕੱਤਰ ਸ਼੍ਰੀ ਡੀ ਕੇ ਤਿਵਾੜੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹਾ ਮੋਗਾ ‘ਚ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ। ਇਸ ਮੌਕੇ ਸ਼੍ਰੀ ਤਿਵਾੜੀ ਨੇ ਜਿੱਥੇ ਵੀਡਿਉ ਕਾਨਫਰੰਸ ਰਾਹੀਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੋਗਾ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਉਥੇ ਹੀ ਡਿਪਟੀ ਕਮਿਸ਼ਨਰ ਸ਼੍ਰੀ ਸਾਰੰਗਲ ਨੇ ਪਿੰਡ ਲੰਡੇਕੇ ਦੇ ਸਕੂਲ ਆਫ਼ ਐਮੀਨਾਂਸ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਨਿੱਜੀ ਰਾਬਤਾ ਕੀਤਾ। ਦੋਵੇਂ ਜਗ੍ਹਾ ਬੋਲਦਿਆਂ ਸ਼੍ਰੀ ਡੀ ਕੇ ...
3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Crime, National, Politics, Punjab
ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਪਟਵਾਰੀ ਨਾ...
ਸਵੱਛਤਾ ਦੀ ਲਹਿਰ ਤੱਕ ਸ਼ਹਿਰਾਂ ਵਿੱਚ ਚਲੇਗਾ ਸਫ਼ਾਈ ਪੰਦਰਵਾੜਾ-ਓਜਸਵੀ

ਸਵੱਛਤਾ ਦੀ ਲਹਿਰ ਤੱਕ ਸ਼ਹਿਰਾਂ ਵਿੱਚ ਚਲੇਗਾ ਸਫ਼ਾਈ ਪੰਦਰਵਾੜਾ-ਓਜਸਵੀ

National, Politics, Punjab
ਫ਼ਰੀਦਕੋਟ 22 ਅਕਤੂਬਰ,2024 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ  ਤਹਿਤ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੂਰਾ ਤੇ ਜੈਤੋ ਨਗਰ ਕੌਂਸਲਾਂ ਅਧੀਨ ਆਉਂਦੇ ਇਲਾਕਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਦੀ ਲਹਿਰ ਤਹਿਤ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਇਹ ਜਾਣਕਾਰੀ ਸ੍ਰੀ ਉਜਸਵੀ ਅਲੰਕਾਰ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੀ।  ਸ੍ਰੀ ਉਜਸਵੀ ਨੇ ਦੱਸਿਆ ਕਿ ਸਵੱਛਤਾ ਦੀ ਲਹਿਰ ਪੰਦਰਵਾੜੇ  ਤਹਿਤ ਜ਼ਿਲ੍ਹੇ ਦੀਆਂ ਨਗਰ ਕੌਂਸਲ ਫ਼ਰੀਦਕੋਟ,ਕੋਟਕਪੂਰਾ ਅਤੇ ਜੈਤੋ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ।  ਇਸ ਵਿੱਚ ਜਨਤਕ ਥਾਵਾਂ ਸਰਕਾਰੀ ਇਮਾਰਤਾਂ, ਪਾਰਕਾਂ, ਧਾਰਮਿਕ ਸਥਾਨਾਂ, ਸੜਕਾਂ ਆਦਿ ਵਿੱਚ ਇਹ ਮੁਹਿੰਮ ਵਿਸ਼ੇਸ਼ ਤੌਰ ਤੇ ਚਲਾਈ ਜਾਵੇਗੀ। ਉਹਨਾਂ ਦੱਸਿਆ ਕਿ ਨਗਰ ਕੌਂਸਲਾਂ ਤੋਂ ਇਲਾਵਾ ਇਸ ਮੁਹਿੰਮ ਵਿੱਚ ਜ਼ਿਲ੍ਹੇ ਦੀਆਂ ਸਿੱਖਿਆ ਸੰਸਥਾਵਾਂ, ਸਕੂਲਾਂ, ਕਾਲਜਾਂ, ਐਨਸੀਸੀ ਯੂਨਿਟਾਂ, ਨਹਿਰੂ ਯੁਵਾ ਕੇਂਦਰਾਂ, ਯੁਵਕ ਸੇਵਾਵਾਂ ਕਲੱਬਾਂ ਸਮੇਤ ਸਮੁੱਚੇ ਸ਼ਹਿਰ ਵਾਸੀਆਂ ਦਾ ਸਹਿਯੋਗ ਲਿਆ ਜਾਵੇਗਾ । ਉਨ੍ਹਾਂ ...
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਣ ਦੇ ਪੱਧਰ ਵਿੱਚ ਨਵੇਂ ਵਿਚਾਰਾਂ ਦੀ ਸ਼ੁਰੂਆਤ ਦੇ ਨਾਲ ਉੱਤਮਤਾ ਦਿਖਾ ਰਹੇ...
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ ‘ਤੇ ਕਰਨ ਦੇ ਹੁਕਮ

National, Politics, Punjab
ਚੰਡੀਗੜ੍ਹ, 21 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਮੰਡੀਆਂ ਵਿੱਚ ਖਰੀਦੇ ਜਾ ਰਹੇ ਝੋਨੇ ਦੀ ਤੇਜ਼ੀ ਨਾਲ ਲਿਫਟਿੰਗ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸੂਬੇ ਵਿੱਚ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੋਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਚੁਕਾਈ ਛੇਤੀ ਤੋਂ ਛੇਤੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਅੰਨ ਦਾਤਿਆਂ ਨੇ ਆਪਣੇ ਬੇਸ਼ਕੀਮਤੀ ਕੁਦਰਤੀ ਵਸੀਲੇ ਪਾਣੀ ਅਤੇ ਜਰਖੇਜ਼ ਮਿੱਟੀ ਨੂੰ ਦਾਅ ਉੱਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਾਲ ਵੀ ਸੂਬੇ ਦੇ ਕਿਸਾਨਾਂ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਕੌਮੀ ਭੰਡਾਰ ਵਿੱਚ ਪਾਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ...
ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ

National, Politics, Punjab
ਚੰਡੀਗੜ੍ਹ, 21 ਅਕਤੂਬਰ: ਪਰਾਲੀ ਸਾੜਨ 'ਤੇ ਮੁਕੰਮਲ ਰੋਕ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਇਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਦੱਸਣਯੋਗ ਹੈ ਕਿ ਪਰਾਲੀ ਸਾੜਨ ਦੇ ਮਾਮਲਿਆਂ ‘ਤੇ ਮੁਕੰਮਲ ਰੋਕ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਰੋਜ਼ਾਨਾ ਆਧਾਰ 'ਤੇ ਸਮੀਖਿਆ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐੱਸਐੱਸਪੀਜ਼ ਅਤੇ...
ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲੇ ਖੇਡ ਭਵਨ ਸੈਕਟਰ-63 ਵਿਖੇ ਸ਼ੁਰੂ

ਜਿਲ੍ਹਾ ਐਸ.ਏ.ਐਸ.ਨਗਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲੇ ਖੇਡ ਭਵਨ ਸੈਕਟਰ-63 ਵਿਖੇ ਸ਼ੁਰੂ

National, Politics, Punjab
ਐਸ.ਏ.ਐਸ.ਨਗਰ, 21 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਤੈਰਾਕੀ ਮਿਤੀ 21.10.2024 ਤੋਂ 24.10.2024 ਤੱਕ ਜਿਲ੍ਹਾ ਐਸ.ਏ.ਐਸ.ਨਗਰ ਖੇਡ ਭਵਨ ਸੈਕਟਰ-63 ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ, ਸ੍ਰੀ ਵਿਰਾਜ ਐਸ. ਤਿੜਕੇ ਏ.ਡੀ.ਸੀ.(ਜ), ਸ੍ਰੀਮਤੀ ਦਮਨਜੀਤ ਕੌਰ ਐਸ.ਡੀ.ਐਮ. ਮੋਹਾਲੀ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ। ਜਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਵੱਲੋ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਵਿੱਚ 19 ਜਿਲ੍ਹਿਆ ਦੇ 500 ਤੋ ਵੱਧ ਖਿਡਾਰੀਆਂ ਵੱਲੋ ਭਾਗ ਲਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਖੇਡਾ ਪ੍ਰਤੀ ਉਤਸਾਹਿਤ ਕਰਨ ਲਈ ਅੱਜ ਲੱਕੀ ਡਰਾਅ ਵੀ ਕੱਢਿਆ ਗਿਆ ਤੇ ਜਿਹੜੇ ਖਿਡਾਰੀਆਂ ਦੇ ਲੱਕੀ ਡਰਾਅ ਨਿੱਕਲ ਹਨ, ਉਹਨਾਂ ਵਿੱਚ ਜਰਨੈਲ ਸਿੰਘ ਫਿਰੋਜਪੁਰ, ਸੂਰਜ ਜਲੰਧਰ ਅਤੇ ਸਮਰੱਥ ਲੁਧਿਆਣਾ ਤੋ ਹਨ। ਅੱਜ ਜਿਹਨਾਂ ਖਿਡਾਰੀਆਂ ਵੱਲੋ ਇਹਨਾਂ ਖੇਡਾਂ ਵਿੱਚ ਪੁਜੀਸ਼ਨਾਂ ਪ੍ਰਾਪਤ ਕੀਤੀਆ ਹਨ,ਉਹਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:- ਅੱਜ ਦਾ ਰਿਜਲਟ ਰਾਜ ਪੱਧਰੀ:   ਖੇਡ ਤੈਰਾਕੀ ਅੰ-14 (ਲੜਕੇ) : ➢ ...
ਸਰਕਾਰ ਵੱਲੋਂ ਸਮੇਂ ਸਿਰ ਜਾਗਰੂਕਤਾ ਅਤੇ ਰੋਕਥਾਮ ਨਾਲ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ 70 ਫ਼ੀਸਦੀ ਕਮੀ ਆਈ- ਸਿਹਤ ਮੰਤਰੀ ਡਾ. ਬਲਬੀਰ ਸਿੰਘ –

ਸਰਕਾਰ ਵੱਲੋਂ ਸਮੇਂ ਸਿਰ ਜਾਗਰੂਕਤਾ ਅਤੇ ਰੋਕਥਾਮ ਨਾਲ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ 70 ਫ਼ੀਸਦੀ ਕਮੀ ਆਈ- ਸਿਹਤ ਮੰਤਰੀ ਡਾ. ਬਲਬੀਰ ਸਿੰਘ –

National, Politics, Punjab
ਐਸ.ਏ.ਐਸ.ਨਗਰ, 21 ਅਕਤੂਬਰ, 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਇੱਥੇ ਕਿਹਾ ਕਿ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਸਮੇਂ ਸਿਰ ਜਾਗਰੂਕਤਾ ਤੇ ਰੋਕਥਾਮ ਕਾਰਵਾਈਆਂ ਅਤੇ ਹੋਰ ਪ੍ਰਬੰਧਾਂ ਕਾਰਨ, ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੇਸਾਂ ਵਿੱਚ ਇਸ ਸਾਲ 70 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ ਜਦਕਿ ਰਾਜ ਵਿੱਚ ਚਿਕਨਗੁਨੀਆ ਦੇ ਮਾਮਲਿਆਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਡਾ. ਬਲਬੀਰ ਸਿੰਘ ਨੇ ਸੋਮਵਾਰ ਸਵੇਰੇ ਵਿਸ਼ੇਸ਼ ਸਕੱਤਰ ਸਿਹਤ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਡੀ ਸੀ ਆਸ਼ਿਕਾ ਜੈਨ ਅਤੇ ਡੇਂਗੂ ਵਿਰੁੱਧ ਮੁਹਿੰਮ ’ਚ ਭਾਗੀਦਾਰ ਸਾਰੇ ਵਿਭਾਗਾਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਵਾਸੀਆਂ ਨੂੰ ਸਿਹਤਮੰਦ ਬਣਾਉਣ ਦੀ ਵਚਨਬੱਧਤਾ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਲੋਕਾਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੀ ਉਤਪਤੀ ਅਤੇ ਇਸ ਨੂੰ ਕਿਵੇਂ ਨਸ਼ਟ ਕਰਨਾ ਹੈ, ਬਾਰੇ ਜਾਗਰੂਕ ਕਰਨ ਲਈ ਜਾਗਰੂਕ ਕਰਨ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਕ...
ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ :- ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ

National, Politics, Punjab
ਲੁਧਿਆਣਾ, 21 ਅਕਤੂਬਰ (000)  ਪੰਜਾਬ ਦੇ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸੋਮਵਾਰ ਨੂੰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਜੇਲ੍ਹ ਨਿਰੀਖਣ ਤੋਂ ਬਾਅਦ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਵਿੱਚ ਕੋਈ ਵੀ ਕਦਮ ਨਹੀਂ ਉਠਾਇਆ। ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਹੈ। ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰੇਕ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ ਕੈਮਰੇ ਸਥਾਪਤ ਕੀਤੇ ਗਏ ਹਨ। ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਉਹਨਾਂ ਪੰਜ...