Thursday, September 10
Shadow

National

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

National, Politics, Punjab
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ। ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ੍ਹ...
ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ: ਮਹਿੰਦਰ ਭਗਤ

National
ਚੰਡੀਗੜ, 23 ਅਕਤੂਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ...
ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ  ਦਿੱਤਾ ਸੁਨੇਹਾ

ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ ਦਿੱਤਾ ਸੁਨੇਹਾ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ ਸੁਨੇਹਾ ਦਿੱਤਾ। ਮੁੱਖ ਖੇਤਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਖੇਤਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿੱਚ ਗਾਲਣ ਲਈ ਪੂਸਾ ਬਾਇਓ ਡੀਕੰਪੋਜ਼ਰ ਦੀ ਵੰਡ ਸ਼ੂਰੁ ਕਰਵਾਈ। ਇਹ ਡੀਕੰਪੋਜ਼ਰ ਖੇਤਬਾੜੀ ਵਿਭਾਗ ਵਾਲੋ ਬਿਨਾਂ ਕਿਸੇ ਕੀਮਤ ਤੋਂ ਕਿਸਾਨਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵੱਧ ਤੋ ਵੱਧ ਕਿਸਾਨ ਇਸ ਦੀ ਵਰਤੋਂ ਕਰਨ ਜਿਸ ਨਾਲ ਝੋਨੇ ਦੀ ਪਰਾਲੀ ਬਹੁਤ ਜਲਦੀ ਗਲ ਕੇ ਖਾਦ ਬਣ ਜਾਂਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੱਧਦੀ ਹੈ। ਖੇਤੀਬਾੜੀ ਵਿਭਾਗ ਦੇ ਤਕਨੀਕੀ ਮਾਹਰ ਸ਼ੁਭਕਰਨ ਸਿੰਘ, ਜਸਪ੍ਰੀਤ ਸਿੰਘ, ਅਜੈ ਸ਼ਰਮਾ ਨੇ ਇਸ ਦੀ ਵਿਧੀ ਬਾਰੇ ਜਾਣੂ ਕਰਵਾਇਆ ਕਿ ਇਹ 750 ਗ੍ਰਾਮ ਦਾ ਪੈਕਟ 200 ਲੀਟਰ ਪਾਣੀ ਵਿਚ ਮਿਲਾ ਕੇ ਇਕ ਕਿੱਲੇ ਵਿੱਚ ਸਪਰੇਅ ਕੀਤੀ ਜਾਵੇ ਅਤੇ ਉਪਰੰਤ ਰੋਟਾਵੇਟਰ ਜਾ ਡਿਸਕ ਹੈਰੋ ਨਾਲ ਪਰਾਲੀ ਨੂੰ ਖੇਤਾ ਵਿਚ ਮਿਲਾ ਕੇ ਹਲਕੀ ਸਿੰਚਾਈ ਕੀਤੀ ਜਾਵੇ। ਅਗਲੀ ਫਸਲ...
ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ  ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ

ਝੋਨੇ ਦੀ ਪਰਾਲੀ ਦਾ ਧੂੰਆਂ ਬੱਚਿਆਂ,ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਮਾੜ੍ਹਾ ਪ੍ਰਭਾਵ ਪਾਉਂਦਾ ਹੈ: ਮੁੱਖ ਖੇਤੀਬਾੜੀ ਅਫਸਰ

National
ਫ਼ਰੀਦਕੋਟ: 23  ਅਕਤੂਬਰ 2024 (     )  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ (ਆਈ.ਈ.ਸੀ) ਕੰਪੋਨੈਂਟ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਖੀ ਕਲਾਂ  ਦੇ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਣ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤਾਂ ਜੋ ਬੱਚੇ ਆਪਣੇ ਮਾਪਿਆਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਲਈ ਪ੍ਰੇਰਿਤ ਕਰ ਸਕਣ। ਇਸ ਮੌਕੇ ਬੱਚਿਆਂ ਦੇ ਭਾਸ਼ਣ ,ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ।          ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲੱਗਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਨਾਲ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਤੇ ਸਭ ਤੋਂ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤਾਪਮਾਨ ਵਿੱਚ ਕਮੀ ਹੋਣ ਕਾਰਨ ਪ੍ਰਦੂਸ਼ਣ ਦੀ ਸਮੱਸਿਆ ਹੋਰ ਵਧ ਜਾਂਦੀ ਹੈ ਜੋ 6 ਸਾਲ ਤੱਕ ਦੇ ਬੱਚਿਆਂ,ਬਜ਼ੁ...
ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ  ਆਯੋਜਿਤ

ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

National
ਬਠਿੰਡਾ, 23 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡ ਭੁੱਚੋ ਖੁਰਦ, ਤੁੰਗਵਾਲੀ ਅਤੇ ਚੱਕ ਫ਼ਤਹਿ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਬਲਕਰਨ ਸਿੰਘ ਮਾਹਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਸਕੇ। ਉਹਨਾਂ ਵੱਲੋਂ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾਂ ਵਿਚੋਂ ਆਏ ਹੋਏ ਕਿਸਾਨਾਂ ਨੂੰ ਵਾਤਾਵਰਣ ਦੇ ਰਖਵਾਲੇ ਵਜੋਂ ਸਨਮਾਨਿਤ ਵੀ ਕੀਤਾ ਗਿਆ, ਜਿਨ੍ਹਾ ਕਿਸਾਨਾਂ ਨੇ ਪਿਛਲੇ ਕੁਛ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ। ਕੈਂਪ ਦੌਰਾਨ ਡਾ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਕਲਿਆਣ ਸੁੱਖਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਫਸਲ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦ...
ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

ਝੋਨੇ ਦੀ ਖਰੀਦ ਪ੍ਰਬੰਧਾਂ ਦਾ ਡੀਸੀ, ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਨੇ ਲਿਆ ਜ਼ਾਇਜ਼ਾ

National, Politics, Punjab
ਬਠਿੰਡਾ, 23 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਸ. ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਵਲੋਂ ਸਥਾਨਕ ਅਨਾਜ ਮੰਡੀ ਤੋਂ ਇਲਾਵਾ ਗੋਨਿਆਣਾ ਅਤੇ ਪਿੰਡ ਨੇਹੀਆਂ ਵਾਲਾ ਦੀ ਆਨਾਜ਼ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੇ ਚੁਕਾਈ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦੀ ਅਨਾਜ਼ ਮੰਡੀ ਚ 22 ਅਕਤੂਬਰ ਨੂੰ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 20 ਹਜ਼ਾਰ ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ, ਜਦਕਿ 10 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਜਲਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਦੀ ਤੁਲਾਈ ਮੌਕੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ...
ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ  ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

National
ਐਸ.ਏ.ਐਸ.ਨਗਰ, 23 ਅਕਤੂਬਰ, 2024: ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।  ਮੋਹਾਲੀ ਸ਼ਹਿਰ ਵਿੱਚ  ਵੱਖ-ਵੱਖ ਥਾਵਾਂ ਤੇ ਸੀ.ਐਮ ਦੀ ਯੋਗਸ਼ਾਲਾ ਦੇ ਅਧੀਨ ਲਾਏ ਜਾ ਰਹੇ ਯੋਗਾ ਸੈਸ਼ਨ ਲੋਕਾਂ ਦੀ ਸਿਹਤਮੰਦ ਹੋਣ ਵਿੱਚ ਵੱਡੀ ਮਦਦ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ.ਡੀ.ਵਾਈ (ਸੀ.ਐਮ. ਦੀ ਯੋਗਸ਼ਾਲਾ), ਟੀ ਬੈਨੀਥ, ਕਮਿਸ਼ਨਰ, ਨਗਰ ਨਿਗਮ, ਮੋਹਾਲੀ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਹਿੱਸੇ ਨੂੰ ਕਵਰ ਕਰਨ ਲਈ ਲਗਾਤਾਰ ਯੋਗਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਫੇਜ਼ 3ਬੀ1, ਫੇਜ਼ 3ਬੀ2, ਫੇਜ਼-2 ਅਤੇ ਫੇਜ਼ 5 ਦੇ ਸਥਾਨਾਂ ਦਾ ਵੇਰਵਾ ਦਿੰਦੇ ਹੋਏ ਦੱਸਿਆ ਕਿ ਇੱਥੇ ਯੋਗਾ ਟ੍ਰੇਨਰ ਸ਼ੁਭਾਂਗੀ ਸਵੇਰੇ 5.30 ਵਜੇ ਤੋਂ ਸ਼ਾਮ 6:15 ਵਜੇ ਤੱਕ ਰੋਜ਼ਾਨਾ 4 ਕਲਾਸਾਂ ਲਗਾ ਰਹੇ ਹਨ। ਉਨ੍ਹਾਂ ਕਿ...
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਲਾਧੂਕਾ ਤੇ ਘੁਬਾਇਆ ਅਨਾਜ ਮੰਡੀ ਦਾ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ

National, Politics, Punjab
ਫਾਜ਼ਿਲਕਾ, 23 ਅਕਤੂਬਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਵਰਿੰਦਰ ਸਿੰਘ ਬਰਾੜ ਨੇ ਮੰਡੀ ਲਾਧੂਕਾ ਅਤੇ ਘੁਬਾਇਆ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੁੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਝੋਨੇ ਦੀ ਖਰੀਦ ਤੇਜੀ ਨਾਲ ਕੀਤੀ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀ ਵਿਖੇ ਖਜਲ ਨਾ ਹੋਣਾ ਪਵੇ। ਮੰਡੀਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀ ਬੋਰਡ ਦੇ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜਿਵੇਂ ਹੀ ਕਿਸਾਨ ਫਸਲ ਮੰਡੀ ਵਿਖੇ ਲੈ ਕੇ ਆਉਂਦਾ ਹੈ ਤਾਂ ਨਾਲੋ-ਨਾਲ ਖਰੀਦ ਪ੍ਰਕਿਰਿਆ ਆਰੰਭੀ ਜਾਵੇ। ਉਨ੍ਹਾਂ ਨੇ ਇਸ ਸਬੰਧੀ ਅਧਿਕਾਰੀਆਂ ਨੂੰ ਤੇਜੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਉਪਰੰਤ ਫ...
ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

ਗਿੱਦੜਬਾਹਾ ਉਪ ਚੋਣ ਹੁਣ ਤੱਕ ਚਾਰ ਨਾਮਜ਼ਦਗੀ ਪੱਤਰ ਹੋਏ ਦਾਖਲ

National, Politics, Punjab
ਸ੍ਰੀ ਮੁਕਤਸਰ ਸਾਹਿਬ 23 ਅਕਤੂਬਰ ਵਿਧਾਨ ਸਭਾ ਚੋਣ ਹਲਕਾ  84-ਗਿੱਦੜਬਾਹਾ ਦੀ ਉਪ ਚੋਣ ਲਈ ਹੁਣ ਤੱਕ ਚਾਰ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ, ਨਾਮਜ਼ਦਗੀ ਪੱਤਰ ਭਰਣ ਦੀ ਆਖਰੀ ਮਿਤੀ 25 ਅਕਤੂਬਰ 2024 ਹੈ, ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਿੱਤੀ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਲਈ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਦੇ ਦਫਤਰ ਵਿਖੇ ਨਾਮਜ਼ਦਗੀ ਪੱਤਰ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਭਰੇ ਜਾ ਸਕਦੇ ਹਨ। ਭਰੇ ਗਏ ਨਾਮਜ਼ਦਗੀ ਪੱਤਰਾਂ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ  ਸ੍ਰੀ ਰਾਜੇਸ਼ ਗਰਗ (ਆਜ਼ਾਦ) ਵਲੋਂ ਦੋ ਸੈਟ,  ਸ੍ਰੀ ਗੁਰਮੀਤ ਸਿੰਘ (ਆਜ਼ਾਦ) ਅਤੇ ਸ੍ਰੀ ਓਮ ਪ੍ਰਕਾਸ਼ (ਆਜ਼ਾਦ) ਨੇ ਉਮੀਦਵਾਰ ਵਜੋਂ ਉਪ ਚੋਣ ਲਈ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਏ ਹਨ। ਭਰੇ ਗਏ ਨਾਮਜਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ  ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਵੋਟਾਂ ਪ...
ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਦੱਸੀ ਵਿਗਿਆਨ ਦੀ ਮਹੱਤਤਾ-ਏਡੀਸੀ

National, Politics, Punjab
ਮਾਨਸਾ, 23 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਨਿਰਮਲ ਓਸੇਪਚਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਥਾਨਕ ਸੇਂਟ ਜ਼ੇਵੀਅਰ ਸਕੂਲ ਵਿਖੇ ਚੱਲ ਰਹੀ ਜ਼ਿਲ੍ਹਾ ਪੱਧਰੀ ਮਾਰਸ ਸਾਇੰਸ ਪ੍ਰਦਰਸ਼ਨੀ ਦੇ ਦੂਜੇ ਦਿਨ ਅੱਜ ਕਾਫ਼ੀ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ  ਲੋਕਾਂ ਵੱਲੋਂ ਸ਼ਿਰਕਤ ਕੀਤੀ ਗਈ। ਦੂਜੇ ਦਿਨ ਦੇ ਇਸ ਸਾਇੰਸ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਦੱਸਿਆ ਕਿ ਅੱਜ ਮੇਨ ਸਟੇਜ ’ਤੇ ਹੋਏ ਸਾਇੰਸ ਅਧਿਆਪਕਾਂ ਦੇ ਮੁਕਾਬਲੇ ਕਾਫ਼ੀ ਦਿਲਚਸਪ ਰਹੇ ਅਤੇ ਉਨ੍ਹਾਂ ਵੱਲੋਂ ਕਿਸੇ ਇੱਕ ਮਾਡਲ ’ਤੇ ਦਿੱਤੀ ਜਾ ਰਹੀ ਜਾਣਕਾਰੀ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਿਆਦਾਇਕ ਅਤੇ ਲਾਭਕਾਰੀ ਰਹੀ। ਉਨ੍ਹਾਂ ਦੱਸਿਆ ਕਿ ਸਾਇੰਸ ਮੇਲੇ ਵਿੱਚ ਵਿਦਿਆਰਥੀ ਵੱਲੋਂ ਕਾਫ਼ੀ ਰੂਚੀ ਦਿਖਾਈ ਜਾ ਰਹੀ ਹੈ ਅਤੇ ਉਹ ਪ੍ਰਦਰਸ਼ਨੀ ਦੇਖਣ ਦੌਰਾਨ ਉਸ ਸਬੰਧੀ ਆਪਣੇ ਅਧਿਆਪਕਾਂ ਜਾਂ ਸਬੰਧਤ ਵਿਦਿਆਰਥੀਆਂ ਤੋਂ ਗਿਆਨ ਵੀ ਹਾਸਿਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਨੇ ਦੱਸ...