46ਵੇਂ ਪ੍ਰੋ. ਮੋਹਨ ਸਿੰਘ ਯਾਦਗਾਰੀ ਅੰਤਰ- ਰਾਸ਼ਟਰੀ ਸਭਿਆਚਾਰਕ ਮੇਲੇ ਵਿੱਚ ਪੰਜ ਸ਼ਖਸੀਅਤਾਂ ਦਾ ਸਨਮਾਨ
ਲੁਧਿਆਣਾਃ 21 ਅਕਤੂਬਰ
ਵੀਹਵੀਂ ਸਦੀ ਦੇ ਮਹਾਨ ਕਵੀ ਪ੍ਰੋ. ਮੋਹਨ ਸਿੰਘ ਜੀ ਦੀ ਯਾਦ ਵਿੱਚ 46 ਵੇਂ ਅੰਤਰ ਰਾਸ਼ਟਰੀ ਸੱਭਿਆਚਾਰਕ ਮੇਲੇ ਦਾ ਡਾ਼ ਏ ਵੀ ਐੱਮ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਈਸਾ ਨਗਰੀ ਲੁਧਿਆਣਾ ਵਿਖੇ ਉਦਘਾਟਨ ਕਰਦਿਆਂ ਪੰਜਾਬ ਦੇ ਸ਼ਹਿਰੀ ਵਿਕਾਸ ਤੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਹੈ ਕਿ ਜਿਸ ਭਾਵਨਾ ਨਾਲ ਸ. ਜਗਦੇਵ ਸਿੰਘ ਜੱਸੋਵਾਲ ਜੀ ਨੇ ਇਸ ਮੇਲੇ ਦੀ ਆਰੰਭਤਾ ਕੀਤੀ ਸੀ ਉਸ ਨੂੰ ਬਣਾਈ ਰੱਖਣ ਲਈ ਸਾਰੀ ਦੁਨੀਆ ਵਿੱਚ ਵੱਸਦੇ ਪੰਜਾਬੀਆਂ ਨੂੰ ਇਸ ਦੀ ਸਰਪ੍ਰਸਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਵਿਕਾਸ ਮੰਤਰਾਲੇ ਵੱਲੋਂ ਕਿਸੇ ਕਾਲੋਨੀ ਦਾ ਨਾਮਕਰਨ ਪ੍ਰੋ. ਮੋਹਨ ਸਿੰਘ ਜੀ ਦੇ ਨਾਮ ਤੇ ਕੀਤਾ ਜਾਵੇਗਾ। ਪ੍ਰਬੰਧਕਾਂ ਦੀ ਮੰਗ ਅਨੁਸਾਰ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਤੋਂ ਪ੍ਰਵਾਨਗੀ ਲੈ ਕੇ ਇਸ ਮੇਲੇ ਨੂੰ ਸੱਭਿਆਚਾਰਕ ਮੇਲੇ ਦੇ ਸਾਲਾਨਾ ਕੈਲੰਡਰ ਵਿੱਚ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੇ ਬੁੱਤ ਨੂੰ ਵੀ ਯੋਗ ਸਥਾਨ ਤੇ ਸੁਸ਼ੋਭਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਸਾਰਨ ਲਈ ਯੁਗ ਕਵੀ ਪ੍ਰੋ. ਮੋਹਨ ਸਿੰਘ ਵਾਂਗ ਸਰਬ ਸਾ...








