Wednesday, March 18
Shadow

National

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ : ਗੁਰਮੀਤ ਸਿੰਘ ਖੁੱਡੀਆਂ

National, Politics, Punjab
ਬਠਿੰਡਾ, 21 ਅਕਤੂਬਰ : ਜ਼ਿੰਦਗੀ ਜਿਉਣ ਤੇ ਖੂਬਸੂਰਤ ਬਣਾਉਣ ਲਈ ਪਸ਼ੂਆਂ ਦਾ ਅਹਿਮ ਰੋਲ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਪੂਹਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਦੌਰਾਨ ਪਸ਼ੂਆਂ ਦੇ ਮੂੰਹ ਖੁਰ ਟੀਕਾਕਰਨ ਮੁਹਿੰਮ ਦੀ ਸੁਰੂਆਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ 65,47,800 ਖੁਰਾਕਾਂ ਮੁੱਹਈਆ ਕਾਰਵਾਈਆਂ ਗਈਆਂ ਜੋਂ ਕਿ ਬਿਲਕੁਲ ਮੁਫਤ ਲਗਾਈਆਂ ਜਾਣਗੀਆਂ। ਇਸ ਮੁਹਿੰਮ ਨੂੰ ਪੂਰਾ ਕਰਨ ਲਈ ਰਾਜ ਭਰ ਵਿੱਚ 816 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਘਰ-ਘਰ ਜਾ ਕੇ ਮੂੰਹ ਖੁਰ ਦਾ ਟੀਕਾਕਰਨ ਕਰਨਗੀਆਂ। ਉਨ੍ਹਾਂ ਕਿਹਾ ਕ...
ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਰੈਲੀਆਂ, ਮੀਟਿੰਗਾਂ ਤੇ ਧਰਨੇ ਆਦਿ ’ਚ ਭੜਕਾਊ ਬਿਆਨਬਾਜ਼ੀ, ਨਫ਼ਰਤੀ ਭਾਸ਼ਣ ਦੇਣ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 21 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇਣ ’ਤੇ ਮੁਕਮੰਲ ਰੋਕ ਲਗਾਈ ਗਈ ਹੈ। ਹੁਕਮ ਜ਼ਿਲ੍ਹੇ ਅੰਦਰ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਖਾਸ ਕਰਕੇ ਭੜਕਾਉ ਬਿਆਨਬਾਜੀ ਨੂੰ ਰੋਕਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਹੁਕਮ ਜ਼ਿਲ੍ਹੇ ਅੰਦਰ 20 ਦਸੰਬਰ 2024 ਤੱਕ ਲਾਗੂ ਰਹੇਗਾ।...
ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ

National
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰ...
ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

National, Politics, Punjab
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਉਨ੍ਹਾਂ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਸਨਅਤਕਾਰਾਂ ਦੀ ਸਲਾਹ ਨਾਲ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸੀਆਈਆਈ ਦੇ ਸੈਕਟਰ 31 ਵਿਚਲੇ ਦਫਤਰ ਵਿੱਚ ਆਪਣੇ ਸੰਬੋਧਨ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਬਾਕੀ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਲਿੰਕ ਕਰ ਰਹੇ ਹਾਂ ਤਾਂ ਜੋ ਵੱਖ ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਲੈਣ ਵਿੱਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ 'ਚ 88 ਹ...
65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

National, Politics, Punjab
ਚੰਡੀਗੜ੍ਹ/ਜਲੰਧਰ, 21 ਅਕਤੂਬਰ: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ ਲੋਹਾ ਲੈਂਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮੱਦੇਨਜ਼ਰ ਸੋਮਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 65ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ ਹੈ, ਜਿਸ ਨੇ ਸ਼ਾਂਤੀ ਅਤੇ ਅਸਥਿਰਤਾ  ਦੇ ਦੌਰ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਕਰਮੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਆਪਣੀਆਂ ਜਾਨਾਂ ਵਾਰੀਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ 1981 ਤੋਂ ਹੁਣ ਤੱਕ ਪੰਜਾਬ ਪੁਲਿਸ ਦੇ  1799 ਮੁਲਾਜ਼ਮਾਂ ਜਿਨ੍ਹਾਂ ਵਿੱਚ ਇਸ ਸਾਲ ਦੇ ਦੋ ਮੁਲਾਜ਼ਮ ਸ਼ਾਮਲ ਹਨ,  ਨੇ ਆਪਣੀ ਜਾਨ ਦੇਸ਼ ਦੇ ਲੇਖੇ ਲਾਈ । ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰਾਂ ਨੂੰ ਸ਼ਰਧਾ ...
ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 21 ਅਕਤੂਬਰ ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ ਕੋਈ ਖ਼ਤਰੇ ਵਾਲਾ ਕੰਮ ਨਾ ਕਰੇ। ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ  ਪ੍ਰਸ਼ਾਸਕੀ ਸਕੱਤਰ (ਬਿਜਲੀ ਵਿਭਾਗ) ਸ੍ਰੀ ਰਾਹੁਲ ਤਿਵਾੜੀ, ਵਿੱਤ ਸਕੱਤਰ ਸ੍ਰੀ ਬਸੰਤ ਗਰਗ, ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਸ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਸ. ਡੀ.ਪੀ.ਐਸ ਗਰੇਵਾਲ ਹਾਜ਼ਰ ਸਨ। ਕਮੇਟੀ ਨੇ ਆਪਣੇ ਮੰਗ ਪੱਤਰ ਵਿੱਚ ਯੂਨੀਅਨ ਵੱਲੋਂ ਪੇਸ਼ ਕੀਤੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੀ ਵਚਨਬੱਧਤਾ ਦੁਹਰਾਈ। ਕੈਬਨਿਟ ਸਬ-ਕ...
ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ  ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਡਾ ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਦੀਵਾਲੀ ਦੇ ਮੌਕੇ ਪੰਜਾਬ ਦੇ 19 ਜ਼ਿਲਿਆਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ , ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਐਸ ਏ ਐਸ ਨਗਰ, ਤਰਨਤਾਰਨ  ਵਿੱਚ ਸਵੱਛਤਾ ਪੰਦਰਵਾੜੇ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਸਵੱ...
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ  ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਲਿਆ ਜਾਇਜ਼ਾ

National, Politics, Punjab
ਪੱਟੀ, 20 ਅਕਤੂਬਰ : ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਨਾ ਹਿੱਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈਏਐਸ ਦੀ ਅਗਵਾਈ ਹੇਠ ਐਸ. ਐਸ. ਪੀ. ਤਰਨ ਤਾਰਨ ਸ੍ਰੀ ਗੌਰਵ ਤੂਰਾ, ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ ਹਰਪਾਲ ਸਿੰਘ ਪੰਨੂ, ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਹੋਟ ਸਪੋਟ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਠੱਠੀਆਂ ਮਹੰਤਾਂ, ਪੱਟੀ, ਬੋਪਾਰਾਏ ਅਤੇ ਘਰਿਆਲਾ ਵਿਖੇ ਕੀਤੇ ਜਾ ਰਹੇ ਪਰਾਲੀ ਪ੍ਰਬੰਧਨ ਕੰਮਾਂ ਸਬੰਧੀ ਜਾਇਜ਼ਾ ਲੈਣ ਦੌਰਾਨ ਉਹਨਾ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਦੇਣ ਨਾਲ ਜਿੱਥੇ ਜਮੀਨ ਦੀ ਉਪਜਾਊ ਸ਼ਕਤੀ ਖਰਾਬ ਹੁੰਦੀ ਹੈ, ਉਥੇ ਵਾਤਾਵਰਨ ਵਿੱਚ ਪੈਦਾ ਹੋਈਆਂ ਜ਼ਹਰੀਲੀਆਂ ਗੈਸਾਂ ਮਨੁੱਖ ਅਤੇ ਦੂਜੇ ਜੀਵ ਜੰਤੂਆਂ ਲਈ ਘਾਤਕ ਸਿੱਧ ਹੁੰਦੀਆਂ ਹਨ। ਇਸ ਲਈ ਸਮੂਹ ਕਿਸਾਨ ਵੀਰ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਪਰਾਲੀ ਪ੍ਰਬੰਧਨ ਲਈ ਸਹਿਯੋਗ ਦੇਣ। ਇਸ ਮੌਕੇ ਇਲਾਕੇ ਦੇ ਕਿਸਾਨਾਂ ਸੰਦੀਪ ਸਿੰਘ, ਗੁਰਸਾਹਿਬ ਸਿੰਘ, ਚਾਨਨ ਸਿੰਘ, ਸ਼ੇਰ ਸਿੰਘ, ਗੁਰਚਰਨ ਸਿੰਘ ਨੇ ਆਪਣੀਆਂ ਮੁਸ਼ਕਿਲਾਂ ਅਤੇ ਪਰਾਲੀ ਪ੍ਰਬੰਧਨ...
ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

ਮੁਹਾਲੀ ਜ਼ਿਲ੍ਹੇ ਵਿੱਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

National, Politics, Punjab
ਐਸ.ਏ.ਐਸ.ਨਗਰ, 20 ਅਕਤੂਬਰ, 2024: 25 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਪਰੋਸਣ ਤੋਂ ਰੋਕਣ ਲਈ ਆਬਕਾਰੀ ਵਿਭਾਗ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਨੇ ਇੱਕ ਵਿਆਪਕ ਅਭਿਆਨ ਚਲਾਇਆ, ਜਿਸ ਵਿੱਚ ਬੀਤੀ ਰਾਤ ਮੋਹਾਲੀ ਜ਼ਿਲ੍ਹੇ ਦੇ ਕਈ ਬਾਰਾਂ/ਕਲੱਬਾਂ ਦੀ ਚੈਕਿੰਗ ਕੀਤੀ ਗਈ। ਇਸ ਮੰਤਵ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਨੇ ਮੋਹਾਲੀ ਅਤੇ ਜ਼ੀਰਕਪੁਰ ਦੇ ਕਈ ਬਾਰਾਂ ਅਤੇ ਕਲੱਬਾਂ ’ਤੇ ਛਾਪੇਮਾਰੀ ਕੀਤੀ। ਇਸ ਦੇ ਨਤੀਜੇ ਵਜੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਬਾਰਾਂ/ਕਲੱਬਾਂ ਦੇ ਚਲਾਨ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਅਸ਼ੋਕ ਚਲੋਤਰਾ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ ਆਬਕਾਰੀ, ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੱਲੋਂ ਜਾਰੀ ਕੀਤੇ ਗਏ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮੁਹਾਲੀ ਜ਼ਿਲ੍ਹੇ ਵਿੱਚ 25 ਸਾਲ ਤੋਂ ਘੱਟ ਉਮਰ ਵਰਗ ਨੂੰ ਸ਼ਰਾਬ ਨਾ ਦੇਣ ਦੇ ਹੁਕਮਾਂ ਨੂੰ ਯਕੀਨੀ ਬਣਾਉਣ ਪਿਛਲੇ ਦੋ ਦਿਨਾਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਆਬਕਾਰੀ ਐਕਟ 1914 ਦੇ ਹੁਕਮ 17(8) ...
5 ਸਾਲਾਂ ਤੋਂ ਸੁਪਰ ਐੱਸ.ਐੱਮ.ਐੱਸ ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਕੇ ਪਰਾਲੀ ਸਾਂਭ ਰਿਹਾ : ਬਲਵਿੰਦਰ ਸਿੰਘ ਡੋਡ

5 ਸਾਲਾਂ ਤੋਂ ਸੁਪਰ ਐੱਸ.ਐੱਮ.ਐੱਸ ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਕੇ ਪਰਾਲੀ ਸਾਂਭ ਰਿਹਾ : ਬਲਵਿੰਦਰ ਸਿੰਘ ਡੋਡ

National, Politics, Punjab
ਫਰੀਦਕੋਟ 20 ਅਕਤੂਬਰ 2024 ( ) ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹਰੇਕ ਵਰਗ ਚਾਹੇ ਉਦਯੋਗਪਤੀ ਹੋਵੇ ਜਾਂ ਆਮ ਨਾਗਰਿਕ ਹਰੇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ। ਇਸ ਤੋਂ ਇਲਾਵਾ ਕਿਸਾਨਾਂ ਦਾ ਅਜਿਹਾ ਵਰਗ ਵੀ ਹੈ ਜੋ ਵਾਤਾਵਰਣ,ਮਿੱਟੀ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ । ਅਜਿਹੇ ਹੀ ਕਿਸਾਨਾਂ ਵਿਚੋ ਜ਼ਿਲਾ ਫਰੀਦਕੋਟ ਦੇ ਪਿੰਡ ਡੋਡ ਦਾ ਕਿਸਾਨ ਬਲਵਿੰਦਰ ਸਿੰਘ ਹੈ, ਜੋ ਪਿਛਲੇ 5 ਸਾਲ ਤੋਂ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਗੈਰ ਆਪਣੀ ਖੇਤੀ ਤਾਂ ਕਰ ਹੀ ਰਿਹਾ ,ਇਸ ਦੇ ਨਾਲ ਹੀ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲੱਗੀ ਕੰਬਾਈਨ ਨਾਲ ਆਪਣੀ ਅਤੇ 250-300 ਹੋਰਨਾਂ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਕਟਾਈ ਕਰਕੇ ,ਪਰਾਲੀ ਨੂੰ ਖੇਤ ਵਿਚ ਹੀ ਸੰਭਾਲ ਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ । ਇਸ ਤਰ੍ਹਾਂ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਕੇ ਦੂਸਰੇ ਕਿਸਾਨਾਂ ਲਈ ਰਾਹ ਦਸੇਰੇ ਵਜੋਂ ਕੰਮ ਕਰ ਰਿਹਾ ਹੈ। ਬਲਵਿੰਦਰ ਸਿੰਘ ਨੇ ਸਾਲ 2018-19 ਦੌਰਾਨ ਖੇਤੀਬਾੜੀ ...