Wednesday, March 18
Shadow

National

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ, 20 ਅਕਤੂਬਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਜੈਤੋ ਦੇ ਖੇਤੀ ਸਮੱਗਰੀ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਅਤੇ ਨਰਿੰਦਰ ਕੁਮਾਰ ਖੇਤੀ ਉਪ ਨਿਰੀਖਕ ਸ਼ਾਮਿਲ ਸਨ।          ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ ਜਿਸ ਲਈ ਤਕਰੀਬਨ 16 ਹਜ਼ਾਰ ਮੀਟ੍ਰਿਕ ਟਨ ਫਾਸਫੈਟਿਕ ਖਾਦਾਂ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ...
ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

National, Politics, Punjab
ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ। ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵ...
ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ

ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ

National, Politics, Punjab
  ਫਰੀਦਕੋਟ 20 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 44462 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 38.79 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ...
ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ:

ਮੋਹਾਲੀ ਦੇ ਸਰਸ ਮੇਲੇ ’ਚ ਬਹੁ-ਸਭਿਆਚਾਰ ਦੀਆਂ ਵੰਨਗੀਆਂ:

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ 2024: ਮੋਹਾਲੀ ਦੀ ਧਰਤੀ ਉੱਤੇ ਪਹਿਲੀ ਵਾਰ ਲੱਗੇ ਸਰਸ ਮੇਲੇ ਦੌਰਾਨ ਮੇਲੇ ਦੇਖਣ ਆ ਰਹੇ ਮੇਲੀਆਂ ਦਾ ਸਵਾਗਤ ਪੂਰਬੀ ਰਾਜਸਥਾਨ ਦੇ ਭਰਤਪੁਰ ਡੀਂਗ ਖੇਤਰ ਦੇ ਨਗਾੜਾ ਕਲਾਕਾਰ ਨਗਾੜਾ ਵਜਾਉਂਦੇ ਹੋਏ ਲੋਕ-ਨਾਚ ਨਾਲ ਕਰਦੇ ਹਨ। ਮੇਲੇ ’ਚ ਸੱਭਿਆਚਾਰਕ ਪੇਸ਼ਕਾਰੀਆਂ ਦੇ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਨੁਸਾਰ ਦੇਸ਼ ਦੇ ਬਹੁ-ਭਾਂਤੀ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਸੂਬਿਆਂ ਦੇ ਲੋਕ ਕਲਾਕਾਰਾਂ ਨੂੰ ਵਿਸ਼ੇਸ਼ ਤੌਰ ’ਤੇ ਮੇਲੇ ਵਿੱਚ ਬੁਲਾਇਆ ਗਿਆ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਹਿੰਦੁਸਤਾਨ ਦੀਆਂ ਅਮੀਰ ਲੋਕ ਕਲਾਵਾਂ ਤੇ ਲੋਕ ਗੀਤਾਂ ਅਤੇ ਲੋਕ-ਨਾਚਾਂ ਦੇ ਰੂਬਰੂ ਕਰਵਾਇਆ ਜਾ ਸਕੇ। ਮੇਲੇ ਵਿੱਚ ਪਹੁੰਚੇ ਨਗਾੜਾ ਗਰੁੱਪ ਬਾਰੇ ਜਾਣਕਾਰੀ ਦਿੰਦਿਆ ਗਰੁੱਪ ਲੀਡਰ ਸ਼ਾਹਰੁਖ ਅਨੁਸਾਰ ਇਹ ਲੋਕ-ਨਾਚ ਉਹਨਾਂ ਦੇ ਪੁਰਖਿਆਂ ਵੱਲੋਂ ਮੁਗਲਾਂ ਅਤੇ ਰਾਜਪੂਤ ਰਾਜਿਆਂ ਦੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਜਦੋਂ ਰਾਜਪੂਤ ਰਾਜਾ ਰਾਣਾ ਸਾਂਗਾ ਦੀ ਮੁਗ਼ਲਾਂ ਨਾਲ ਖਾਨਵਾ ਦੇ ਮੈਦਾਨ ਵਿੱਚ ਲੜਾਈ ਹੋਈ ਸੀ, ਉਸ ਮੌਕੇ ਜਿੱਤ ਦੀ ਖੁਸ਼ੀ ਦੇ ਪ੍ਰਤੀਕ ਵਜੋਂ ਨਗਾੜਾ ਲੋਕ-ਨਾਚ, ਬਹਾਦ...
ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ, 2024: ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਸਰਸ ਮੇਲੇ ’ਤੇ ਬਹੁ-ਭਾਂਤੀ ਸਭਿਆਚਾਰਕ ਪੇਸ਼ਕਾਰੀਆਂ ਅਤੇ ਨਾਮਵਰ ਕਲਾਕਾਰਾਂ ਦੀਆਂ ਸੰਗੀਤਕ ਸ਼ਾਮਾਂ ਦੇ ਨਾਲ-ਨਾਲ ਸਮਾਜਿਕ ਜ਼ਿੰਮੇਂਵਾਰੀਆਂ ਨਾਲ ਭਰਪੂਰ ਗਤੀਵਿਧੀਆਂ ਵੀ ਰੋਜ਼ਾਨਾ ਕਰਵਾਈਆਂ ਜਾ ਰਹੀਆਂ ਹਨ। ਅੱਜ ਬ੍ਰਹਮਕੁਮਾਰੀਆਂ ਦੇ ਸਥਾਨਕ ਆਸ਼ਰਮ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਸਟੇਜ ’ਤੇ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ ਅਤੇ ਬ੍ਰਹਮਕੁਮਾਰੀਆਂ ਵੱਲੋਂ ਅਧਿਆਤਮਵਾਦ ਰਾਹੀਂ ਸਮਾਜਿਕ ਬੁਰਾਈਆਂ ’ਤੇ ਕਾਬੂ ਪਾਉਣ ਦਾ ਸੰਦੇਸ਼ ਦਿੱਤਾ ਗਿਆ। ਬਾਅਦ ਵਿੱਚ ਮੇਲੇ ’ਚ ਚੇਤਨਾ ਰੈਲੀ ਕੱਢ ਕੇ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਵੀ ਦਿੱਤਾ ਗਿਆ। ਐਤਵਾਰ ਦਾ ਦਿਨ ਹੋਣ ਕਾਰਨ ਅੱਜ ਮੇਲੇ ’ਚ ਲੋਕਾਂ ਦੀ ਆਮ ਨਾਲੋਂ ਵੱਧ ਆਮਦ ਦੇਖੀ ਗਈ ਅਤੇ ਲੋਕਾਂ ਵੱਲੋਂ ਮੇਲੇ ’ਚ ਸ਼ਿਲਪਕਾਰੀ ਅਤੇ ਦਸਤਕਾਰੀ ਵਸਤਾਂ ਦੀ ਚੰਗੀ ਖਰੀਦ ਕੀਤੀ ਗਈ। ਮੇਲੇ ’ਚ ਲੱਕੜ ਦੀ ਨਕਾਸ਼ੀ ਵਾਲੀਆਂ ਵਸਤਾਂ, ਮਹੀਨ ਮੀਨਾਕਾਰੀ ਵਾਲੀਆਂ ਤੇ ਤਰਾਸ਼ੀਆਂ ਹੋਈਆਂ ਪੱਥਰ ਦੀਆਂ ਮੂਰਤਾਂ ਤੇ ਵਸਤਾਂ, ਕਢਾਈ ਵਾਲੀਆਂਫੁਲਕਾਰੀਆਂ ਤੇ ਜ...
ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ

ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ

National, Politics, Punjab
ਅੰਮ੍ਰਿਤਸਰ, 20 ਅਕਤੂਬਰ 2024 () ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ  ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ। ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, ਵਡਾਲਾ ਜੌਹਲ, ਸਫੀਪੁਰ, ਚੌਹਾਨ, ਧਾਰੜ ਦੇ ਪੰਚਾ, ਸਰਪੰਚਾਂ ਦਾ ਸਨਮਾਨ ਕਰਨ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀ ਹੈ। ਉਹਨਾਂ ਕਿਹਾ ਕਿ ਜੇਤੂ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਆਪ ਵਰਕਰਾਂ ਨੇ ਬਹੁਤ ਮਿਹਨਤ ਨਾਲ ਕੰਮ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਘਰ ਘਰ ਤੱਕ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਵਿਕਾਸ ਨੂੰ ਪ੍ਰਮੁੱਖਤਾ ਦਿੱਤੀ ਹੈ, ਨੇਕ ਨੀਅਤ ਇਮਾਨਦਾਰ ਸਰਕਾਰ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾ ਪੰਚਾਇਤਾਂ ਦੀਆਂ ਚੋਣਾਂ 2024 ਦੀਆਂ ਚ...
ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

National, Politics, Punjab
ਅਜਨਾਲਾ 20 ਅਕਤੂਬਰ 2024--- ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਨਾਲ ਬਣੀਆਂ 155 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਦੇ ਮਾਣ ਸਨਮਾਨ ਵਿੱਚ ਕਰਵਾਏ ਫਤਿਹ ਸਨਮਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਚੋਣਾਂ ਦੇ ਨਤੀਜੇ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ ਲਈ ਰਾਹ ਪੱਧਰਾ ਕੀਤਾ ਹੈ । ਉਹਨਾਂ ਕਿਹਾ ਕਿ ਲੋਕਾਂ ਨੇ ਫਤਵਾ ਦੇ ਕੇ ਸਿੱਧ ਕਰ ਦਿੱਤਾ ਹੈ ਕਿ ਲੋਕ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ। ਉਹਨਾਂ ਕਿਹਾ ਕਿ ਅਸੀਂ ਨਾ ਕਿਸੇ ਦੇ ਕਾਗਜ਼ ਰੱਦ ਕਰਵਾਏ, ਨਾ ਕਿਸੇ ਉੱਤੇ ਪਰਚੇ ਕਰਵਾਏ, ਇਹ ਲੋਕਾਂ ਨੇ ਵੋਟਾਂ ਪਾ ਕੇ ਸਰਪੰਚ ਚੁਣੇ ਹਨ। ਅਜਨਾਲਾ ਹਲਕੇ ਦੀ ਗੱਲ ਕਰਦੇ ਉਹਨਾਂ ਕਿਹਾ ਕਿ ਮੈਂ ਪਿਛਲੇ ਕਰੀਬ ਢਾਈ ਸਾਲਾਂ ਵਿੱਚ 325 ਕਰੋੜ ਰੁਪਏ ਅਜਨਾਲਾ ਹਲਕੇ ਦੇ ਵਿਕਾਸ ਉੱਤੇ ਲਗਾ ਦਿੱਤੇ ਹਨ । ਉਹਨਾਂ ਕਿਹਾ ਕਿ ਬੀਤੇ ਦਿਨ ਹੀ ਮੁੱਖ ਮੰਤਰੀ ਪੰਜਾਬ ਨੇ 2400 ਕਰੋੜ ਰੁਪਇਆ ਪੰਜਾਬ ਭਰ ਵਿੱਚ ਸੜਕਾਂ ਬਣਾਉਣ ਲਈ ਜਾਰੀ ...
ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ  ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਕਰਨ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਟਾਲਿਆ; 9 ਹਥਿਆਰ ਹੋਏ ਬਰਾਮਦ

Crime, National, Politics, Punjab
ਚੰਡੀਗੜ੍ਹ/ਜਲੰਧਰ, 20 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ,  ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ।  ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ  ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ

National, Politics, Punjab
ਫਾਜ਼ਿਲਕਾ, 20 ਅਕਤੂਬਰ ਖੇਤੀਬਾੜੀ  ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ|  ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ|  ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਬਲਾਕ ਜਲਾਲਾਬਾਦ, ਅਬੋਹਰ, ਫਾਜ਼ਿਲਕਾ ਸਮੇਤ  ਵੱਖ ਵੱਖ ਪਿੰਡਾਂ ਵਿੱਚ ਪਹੁੰਚ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਯੋਗ ਢੰਗ ਨਾਲ ਪ੍ਰੇਰਿਤ ਕਰ ਰਿਹਾ ਹੈ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|       ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਚੱਕ ਦੁਮਾਲ, ਚੱਕ ਪਾਲੀ ਵਾਲਾ, ਢਾਬ ਘੜਿਆਲ, ਤੋ...
ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ

ਮੋਹਾਲੀ ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ- ਡੀ ਸੀ ਮੋਹਾਲੀ

National
ਐਸ.ਏ.ਐਸ.ਨਗਰ, 20 ਅਕਤੂਬਰ, 2024: ਮੁਹਾਲੀ ਜ਼ਿਲ੍ਹੇ ਵਿੱਚ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਰੋਕਥਾਮ ਲਈ ’ਤੇ ਤਾਇਨਾਤ ਕਰ ਕੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਡੀ ਸੀ ਤੋਂ ਸ਼ੁਰੂ ਹੋ ਕੇ ਏ ਡੀ ਸੀਜ਼, ਐਸ ਡੀ ਐਮਜ਼, ਡੀ ਆਰ ਕੋਆਪਰੇਟਿਵ ਅਤੇ ਪੀ ਪੀ ਸੀ ਬੀ ਦੇ ਅਧਿਕਾਰੀ ਫੀਲਡ ਏਰੀਏ ਦਾ ਦੌਰਾ ਕਰਕੇ ਨੋਡਲ ਅਫਸਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਤਾਇਨਾਤ ਫੀਲਡ ਅਫਸਰਾਂ ਦੀ ਮੌਜੂਦਗੀ ਦੀ ਜਾਂਚ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਟੀਮਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦੀ ਸੂਰਤ ਵਿੱਚ ਫਾਇਰ ਟੈਂਡਰਾਂ ਜਾਂ ਹੋਰ ਉਪਾਵਾਂ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕਿਸਾਨ ਵੱਲੋਂ ਵਿਰੋਧ ਕਰਨ ਦੀ ਸੂਰਤ ਵਿੱਚ ਕਿਸੇ ਵੀ ਸਮੇਂ ਖੇਤ ਦਾ ਦੌਰਾ ਕਰਨ ਲਈ ਪੁਲੀਸ ਨੂੰ ਵੀ ਚੌਕਸ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ...