Wednesday, March 18
Shadow

National

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ  ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

ਤਰੁਨਪ੍ਰੀਤ ਸੌਂਦ ਅਤੇ ਡਾ. ਰਵਜੋਤ ਵੱਲੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਪੰਜਾਬ ਦੇ ਫੋਕਲ ਪੁਆਇੰਟਾਂ ਦੇ ਦੌਰੇ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 19 ਅਕਤੂਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬੇ ਵਿੱਚ ਉਦਯੋਗਿਕ ਫੋਕਲ ਪੁਆਇੰਟਾਂ ਨੂੰ ਅੱਪਗ੍ਰੇਡ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਭਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਕਰਕੇ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਦੇ ਚੱਲ ਰਹੇ ਕੰਮਾਂ ਨੂੰ ਨਿਰਧਾਰਤ ਸਮਾਂ ਸੀਮਾ ਅਨੁਸਾਰ ਪੂਰਾ ਕੀਤਾ ਜਾਵੇ। ਮੰਤਰੀਆਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਨਗਰ ਨਿਗਮ ਕਮਿਸ਼ਨਰ ਸਬੰਧਤ ਉਦਯੋਗਿਕ ਫੋਕਲ ਪੁਆਇੰਟਾਂ ਦਾ ਦੌਰਾ ਕਰਨ ਅਤੇ ਚੱਲ ਰਹੇ ਕੰਮਾਂ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਸਾਰੀਆਂ ਉਦਯੋਗਿਕ ਐਸੋਸੀਏਸ਼ਨਾਂ ਦੀ ...
ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

ਹੁਣ ਤੱਕ ਲਗਭਗ 90 ਫੀਸਦ ਝੋਨੇ ਦੀ ਹੋਈ ਖ਼ਰੀਦ : ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਇਸ ਤੱਥ ਦੀ ਪੁਸ਼ਟੀ ਇੱਥੋਂ ਹੁੰਦੀ ਹੈ ਕਿ ਚੱਲ ਰਹੇ ਖ਼ਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 16,37,517 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜੋ ਕਿ 90 ਫੀਸਦ ਬਣਦੀ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 3000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ 2651 ਖ਼ਰੀਦ ਕੇਂਦਰ ਚਾਲੂ ਕੀਤੇ ਹਨ। ਇਸ ਤੋਂ ਇਲਾਵਾ ਹੁਣ ਤੱਕ 2184 ਚੌਲ ਮਿੱਲ ਮਾਲਕਾਂ ਨੇ ਚੌਲ ਮਿੱਲਾਂ ਦੀ ਅਲਾਟਮੈਂਟ ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੀਆਂ ਜਾਗਰੂਕ

National, Politics, Punjab
ਫਾਜ਼ਿਲਕਾ, 19 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਹਿੱਤ ਜਾਗਰੂਕ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ।       ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਤਾਜ਼ਾ ਪੱਟੀ, ਬੱਲੂਆਣਾ, ਰਾਮਗੜ੍ਹ, ਪੱਟੀਬਿੱਲਾ, ਦਲਮੀਰਖੇੜਾ, ਲਾਲੋਵਾਲੀ, ਜੋੜਕੀ ਕੰਕਰਵਾਲੀ, ਬਹਿਕ ਖਾਸ, ਅਭੁੱਨ, ਛੱਪੜੀ ਵਾਲਾ, ਹੀਰਾਂਵਾਲੀ, ਘੱਲੂ, ਚੱਕ ਖਿਓ ਵਾਲਾ, ਮਹੂਆਣਾ ਬੋਦਲਾ, ਰਾਮਸਰਾ, ਖੀਰਪੁਰ, ਵਾਹਵ ਵਾਲਾ, ਮੰਨੇਵਾਲਾ, ਬਾਹਮਣੀ, ਚੱਕ ਪੁਨਾ ਵਾਲੀ, ਖੂਬਨ, ਮੋਹਰ ਸਿੰਘ ਵਾਲਾ, ਆਲਮਗੜ੍ਹ...

ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੇ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 31 ਦਸੰਬਰ ਤੱਕ ਪੂਰੀ ਕਰੋ; ਵਿਸ਼ੇਸ਼ ਮੁੱਖ ਸਕੱਤਰ ਵੀ.ਕੇ, ਸਿੰਘ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

National, Politics, Punjab
ਚੰਡੀਗੜ੍ਹ, 19 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐਸ.ਐਲ.ਆਈ.ਐਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿੱਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਸ੍ਰੀ ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿ...
ਮੋਗਾ ਦੇ ਐਸ ਸੀ ਐਸ ਟੀ ਉੱਦਮੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਐਸ ਸੀ ਐਸ ਟੀ ਸੰਮੇਲਨ ਦਾ ਸਫ਼ਲ ਆਯੋਜਨ

ਮੋਗਾ ਦੇ ਐਸ ਸੀ ਐਸ ਟੀ ਉੱਦਮੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨੈਸ਼ਨਲ ਐਸ ਸੀ ਐਸ ਟੀ ਸੰਮੇਲਨ ਦਾ ਸਫ਼ਲ ਆਯੋਜਨ

National, Politics, Punjab
ਮੋਗਾ 19 ਅਕਤੂਬਰ ਭਾਰਤ ਸਰਕਾਰ ਦੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ (ਐਮ.ਐਸ.ਐਮ.ਈ.) ਮੰਤਰਾਲਾ ਵੱਲੋਂ ਆਈ ਐਸ ਐੱਫ ਫਾਰਮੇਸੀ ਕਾਲਜ ਵਿਖੇ ਇੱਕ ਮੈਗਾ ਸੰਮੇਲਨ ਦਾ ਸਫ਼ਲ ਆਯੋਜਨ ਕੀਤਾ ਗਿਆ,ਜਿਸ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਨੈਸ਼ਨਲ ਐਸ.ਸੀ. ਐਸ.ਟੀ  (ਐਨ.ਐਸ.ਐਸ.ਐਚ.) ਸਕੀਮ ਅਤੇ ਐਮ.ਐਸ.ਐਮ.ਈ ਨਾਲ ਸੰਬੰਧਿਤ ਹੋਰ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਗਈ। ਐਮ.ਐਸ.ਐਮ.ਈ ਮੰਤਰਾਲੇ, ਦੇ ਸੰਯੁਕਤ ਸਕੱਤਰ ਸ਼੍ਰੀਮਤੀ ਮਰਸੀ ਈਪਾਓ, ਐਨ.ਐਸ.ਆਈ.ਸੀ ਦੇ ਸੀ.ਐਮ.ਡੀ ਡਾ. ਸੁਭਰਾਸ਼ੂ ਸੇਖਰ ਅਚਾਰੀਆ, ਵਿਦੇਸ਼ ਵਪਾਰ ਦੇ ਡਿਪਟੀ ਡਾਇਰੈਕਟਰ ਡਾ ਮਨਜੀਤ ਸਿੰਘ, ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਪੰਜਾਬ ਦੇ ਵਧੀਕ ਸੀ ਈ ਓ ਸ਼੍ਰੀ ਐਸ ਪੀ ਆਂਗਰਾ ਸਹਾਇਕ ਉਦਯੋਗ ਸ਼੍ਰੀ ਹਿਤੇਸ਼ ਵੀਰ ਗੁਪਤਾ, ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ੍ਰ ਸੁਖਮਿੰਦਰ ਸਿੰਘ ਰੇਖੀ ਜੀ ਐੱਮ ਆਦਿ ਹਾਜਰ ਸਨ। ਇਸ ਪ੍ਰੋਗਰਾਮ ਵਿੱਚ ਲਗਭਗ 700 ਸੰਭਾਵੀ ਅਤੇ ਮੌਜੂਦਾ ਐਸ ਐਸ ਸੀ ਐਸ ਟੀ  ਉੱਦਮੀਆਂ ਨੇ ਭਾਗ ਲਿਆ। ਐਨ.ਐਸ.ਆਈ.ਸੀ ਦੇ ਸੀ.ਐਮ.ਡੀ ਡਾ. ਅਚਾਰੀਆ ਨੇ ਆਪਣੇ ਸੰਬੋਧਨ ਵਿੱਚ ਸਾਰੇ ਪਤਵੰਤਿਆਂ ਅਤੇ ਭਾਗੀਦਾਰਾਂ ਨੂੰ ਦਿਨ ਦੇ ਏਜੰਡੇ...
ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

ਸਵੱਛ ਭਾਰਤ ਨੂੰ ਸਮਰਪਿਤ ਰਿਹਾ ਸਰਸ ਮੇਲੇ ਦਾ ਦੂਜਾ ਦਿਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਹਿਲੀ ਵਾਰ ਲੱਗ ਰਹੇ ਸਰਸ ਮੇਲੇ ਦੌਰਾਨ ਜਿੱਥੇ ਮੇਲੀਆਂ ਦੇ ਮੰਨੋਰੰਜਨ ਲਈ ਵੱਖ-ਵੱਖ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ ਉੱਥੇ ਹੀ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਲ਼-ਨਾਲ਼ ਸਮਾਜਿਕ ਬੁਰਾਈਆਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਜਾਗਰੂਕਤਾ ਸੁਨੇਹੇ ਦਿੱਤੇ ਜਾ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਮੇਲਾ ਅਫਸਰ ਸੋਨਮ ਚੌਧਰੀ ਦੀ ਅਗਵਾਈ ਵਿੱਚ ਮੇਲੇ ਦਾ ਦੂਜਾ ਦਿਨ ‘ਸਵੱਛ ਭਾਰਤ ਅਤੇ ਸ਼ੁੱਧ ਵਾਤਾਵਰਨ’ ਨੂੰ ਸਮਰਪਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਦੇ ਸਹਿਯੋਗ ਨਾਲ਼ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਸਕਿੱਟ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਤਕਰੀਬਨ 20 ਸਕੂਲਾਂ ਨੇ ਭਾਗ ਲਿਆ। ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ ਇੱਕ ਖੂਬਸੂਰਤ ਕੋਰੀਓਗ੍ਰਾਫੀ ਪੇਸ਼ ਕਰਦੇ ਹੋਏ...
ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ: ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਮੁੱਢਲੇ ਪ੍ਰਬੰਧਾਂ ਅਧੀਨ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤੀ ਜਾ ਰਹੀ ਹੈ। ਇਸ ਤਹਿਤ ਅੱਜ ਮੋਹਾਲੀ ਵਿਖੇ ਬਹੁ-ਮੰਤਵੀ ਖੇਡ ਭਵਨ, ਸੈਕਟਰ-78, ਮੋਹਾਲੀ ਵਿਖੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ। ਪੈਰਾ-ਖੇਡਾਂ ਦੇ ਕਨਵੀਨਰ ਜਸਪ੍ਰੀਤ ਸਿੰਘ ਸਿੰਘ ਅਤੇ ਉਨਾਂ ਦੇ ਨਾਲ ਡਾਕਟਰੀ ਟੀਮ ਨੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ। ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਅਨੁਸਾਰ ਇਸ ਕੰਮ ਨੂੰ ਨੇਪਰੇ ਚੜਨ ਦੇ ਲਈ ਜ਼ਿਲ੍ਹਾ ਖੇਡ ਦਫਤਰ ਦੇ ਕੋਚ ਵੀ ਨਾਲ ਸਨ। ਜਿਨਾਂ 40 ਖਿਡਾਰੀਆਂ ਦੀ ਅੱਜ ਕਲਾਸੀਫਿਕੇਸ਼ਨ ਕੀਤੀ ਗਈ ਹੈ, ਇਹ ਖਿਡਾਰੀ 20 ਨਵੰਬਰ ਨੂੰ ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭਾਗ ਲੈ ਸਕਣਗੇ।...
ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

ਡੀ.ਜੀ.ਪੀ. ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਪੰਜਾਬ ਭਰ ’ਚ ਨਾਕਿਆਂ, ਥਾਣਿਆਂ ਦੀ ਕੀਤੀ ਜਾਂਚ

National, Politics, Punjab
ਚੰਡੀਗੜ੍ਹ, 19 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ  ਨੂੰ ਤੜਕਸਾਰ  ‘ਨਾਈਟ ਡੌਮੀਨੇਸ਼ਨ ’ ਤਹਿਤ ਸੂਬੇ ਦੇ ਚਾਰ ਜ਼ਿਲਿ੍ਹਆਂ ਦਾ ਅਚਨਚੇਤ ਦੌਰਾ ਕਰਦਿਆਂ, ਵੱਖ-ਵੱਖ ਨਾਕਿਆਂ ਅਤੇ ਪੁਲਿਸ ਥਾਣਿਆਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਅਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਰਾਤ  ਦੇ ਸਮੇਂ ਐਸ.ਏ.ਐਸ.ਨਗਰ, ਲੁਧਿਆਣਾ, ਖੰਨਾ, ਅਤੇ ਫਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਅਚਨਚੇਤ ਦੌਰੇ ਦਾ ਉਦੇਸ਼ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਤੋਂ ਇਲਾਵਾ ਵਿਸ਼ੇਸ਼ ਚੌਕੀਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਜ਼ਮੀਨੀ ਪੁਲਿਸ ਦੇ ਕੰਮ ਦੀ ਨਿਗਰਾਨੀ ਕਰਨਾ ਸੀ। ਆਪਣੇ ਦੌਰੇ ਦੌਰਾਨ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ  ਲੋਕਾਂ ਦਰਮਿਆਨ ਤਜ਼ਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ , ‘‘ਮੈਨੂੰ ਇਹ ਜਾਣ ਕੇ ਖੁਸ਼ੀ ਹੋ ਰਹੀ ਹੈ ਕਿ ਪੁਲੀਸ...
ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

ਬੂੰਦੀ ਜ਼ਿਲ੍ਹਾ ਰਾਜਸਥਾਨ ਦਾ ਕੱਚੀ ਘੋੜੀ ਲੋਕ-ਨਾਚ ਸਰਸ ਮੇਲੇ ਵਿੱਚ ਬਣਿਆ ਮੇਲੀਆਂ ਲਈ ਖਿੱਚ ਦਾ ਕੇਂਦਰ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਕਤੂਬਰ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੋਹਾਲੀ ਦੇ ਵਿਹੜੇ 'ਚ ਸਜੇ ਸਰਸ ਮੇਲੇ 'ਚ ਵੱਖ ਵੱਖ ਰਾਜਾਂ ਦੇ ਕਲਾਕਾਰ ਆਪਣੀ ਕਲਾਕਾਰੀ ਅਤੇ ਮਿੱਟੀ ਦੀ ਮਹਿਕ ਨਾਲ ਜੁੜੇ ਵੱਖੋ-ਵੱਖ ਲੋਕ ਨਾਚ ਪੇਸ਼ ਕਰਕੇ ਮੇਲੇ ਵਿੱਚ ਆਏ ਲੋਕਾਂ ਦਾ ਮਨ ਮੋਹ ਰਹੇ ਹਨ। ਸੱਭਿਆਚਾਰਕ ਪ੍ਰੋਗਰਾਮਾਂ ਦੀ ਦੇਖ-ਰੇਖ ਕਰ ਰਹੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਦੇ ਸ਼ੇਖਾਵਟੀ ਖੇਤਰ ਵਿੱਚ ਕੱਚੀ ਘੋੜੀ ਲੋਕ ਨਾਚ ਦੀ ਪੇਸ਼ਕਾਰੀ ਦਰਸ਼ਕਾਂ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਬਣ ਰਿਹਾ ਹੈ। ਜੈਸਲਮੇਰ ਦੇ ਟਿੱਬਿਆਂ ਦੇ ਕੱਕੇ ਰੇਤੇ ਵਿੱਚੋਂ ਉਪਜਿਆ ਰਾਜਸਥਾਨ ਦੀ ਧਰਤੀ ਦਾ ਇਹ ਲੋਕ ਨਾਚ ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਰਾਜਾਂ ਵਿੱਚ ਖਾਸ ਤੌਰ ‘ਤੇ ਪੇਸ਼ ਕੀਤਾ ਜਾਂਦਾ ਹੈ। ਇਹ ਨਾਚ ਸਭ ਤੋਂ ਜ਼ਿਆਦਾ ਰਾਜਸਥਾਨ ਵਿੱਚ ਪ੍ਰਚਲਿਤ ਹੈ। ਇਸ ਲੋਕ ਨਾਚ ਦੀ ਅਗਵਾਈ ਕਰ ਰਹੇ ਗਣੇਸ਼ ਕੁਮਾਰ ਸੋਨੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਤੇਜਾ ਦਸਵੀਂ ਦੇ ਸਮੇਂ ਬਾਬਾ ਰਾਮਦੇਵ ਪੀਰ ਦੀ ਯਾਦ ਵਿੱਚ ਰਾਜਸਥਾਨ ਦੇ ਪੋਖਰਨ ਵਿਖੇ ਮਨਾਇਆ ਜਾਂਦਾ ਹੈ। ਇਸ ਲੋਕ-ਨਾਚ ਵਿੱਚ ਅਲਗੋਜ਼ਾ, ਢੋਲ, ...
ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

National, Politics, Punjab
ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਹਰ ਹੀਲੇ ਪੂਰੇ ਕਰੇਗੀ।           ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਖੇਤਰ ਦੀ ਸਫਾਈ 2 ਟਰੈਕਟਰ ਟਰਾਲੀਆਂ ਅਤੇ 4 ਛੋਟੇ ਹਾਥੀ ਹੋਰ ਦਿੱਤੇ ਗਏ ਹਨ।  ਇਸੇ ਤਰ੍ਹਾਂ ਰਈਆ ਖੇਤਰ ਵਿੱਚ ਸਫਾਈ ਮੁਹਿੰਮ ਵਿੱਚ ਤੇਜੀ ਲਿਆਉਂਦੇ ਹੋਏ 4 ਛੋਟੇ ਹਾਥੀ ਹੋਰ ਲਗਾ ਦਿੱਤੇ ਗਏ। ਉਨ੍ਹਾਂ ਕਿ ਸਾਡੀ ਸਰਕਾਰ ਸਫਾਈ ਦਾ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਹਨ। ਉਨ੍ਹਾਂ ਕਿਹਾ ਕਿ ਲੋ...