Wednesday, March 18
Shadow

National

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 18 ਅਕਤੂਬਰ: ਸੂਬੇ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਲਈ ਵਿਦੇਸ਼ ਭੇਜ ਕੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਨੂੰ ਸਾਕਾਰਤਮਕ ਹੁੰਗਾਰਾ ਦਿੰਦਿਆਂ ਫਿਨਲੈਂਡ ਜਾ ਰਹੇ ਅਧਿਆਪਕਾਂ ਨੇ ਅੱਜ ਸੂਬੇ ਸਰਕਾਰ ਦੇ ਉਪਰਾਲਿਆਂ ਦੀ ਭਰਵੀਂ ਸ਼ਲਾਘਾ ਕੀਤੀ। ਅੱਜ ਨਵੀਂ ਦਿੱਲੀ ਵਿਖੇ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਫਿਰੋਜ਼ਪੁਰ ਤੋਂ ਅਧਿਆਪਕ ਵਿਨੇ ਸ਼ਾਤਨਾ ਨੇ ਕਿਹਾ ਕਿ ਉਹ ਬੀਤੇ 23 ਸਾਲਾਂ ਤੋਂ ਬਤੌਰ ਅਧਿਆਪਕ ਸੇਵਾ ਨਿਭਾਅ ਰਿਹਾ ਹੈ ਅਤੇ ਫਿਨਲੈਂਡ ਜਾਣ ਦਾ ਮੌਕਾ ਮਿਲਣ ਨਾਲ ਉਸ ਨੂੰ ਬਹੁਤ ਖੁਸ਼ੀ ਹੋਈ ਹੈ। ਇਸ ਮੌਕੇ ਪਟਿਆਲਾ ਤੋਂ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਸ ਮੌਕੇ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਸ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਅਧਿਆਪਕਾਂ ਨੂੰ ਆਪਣੀ ਮੁਹਾਰਤ ਨਿਖਾਰਨ ਲਈ ਕਦੇ ਅਜਿਹਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਪਹਿਲੀ ਵਾਰ ਉਸ ਨੂੰ ਮੁੱਖ ਮ...
ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਵਿਜੀਲੈਂਸ ਵੱਲੋਂ ਦੁਰਘਟਨਾ ਮਾਮਲੇ ‘ਚ ਕਾਰਵਾਈ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

National, Politics, Punjab
ਚੰਡੀਗੜ੍ਹ, 18 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ ਬਰਨਾਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਭੋਲਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਭੋਲਾ ਸਿੰਘ ਨੂੰ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟੀ ਬਰਨਾਲਾ ਨਜ਼ਦੀਕ ਪਿੰਡ ਫਰਵਾਹੀ ਵਿਖੇ ਲੱਖਾ ਸਿੰਘ ਦੇ ਟਰੈਕਟਰ-ਟਰਾਲੀ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ ਸੀ। ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਉਸ ਨੇ ਥਾਣਾ ਸਦਰ ਬਰਨਾਲਾ ਵਿੱਚ ਪਹੁੰਚ ਕੀਤੀ। ਸ਼ਿਕਾਇਤਕਰਤਾ ਜਗਤਾਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਭੋਲਾ ਸਿੰਘ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਬਦਲੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਪਟਿਆਲਾ...
ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

ਸਮਾਰਟ ਸਿਟੀ ਵੱਲ ਸੁਲਤਾਨਪੁਰ ਲੋਧੀ ਦੀ ਵੱਡੀ ਪੁਲਾਂਘ

National, Politics, Punjab
ਚੰਡੀਗੜ੍ਹ/ਸੁਲਤਾਨਪੁਰ ਲੋਧੀ , 18 ਅਕਤੂਬਰ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 4 ਐਮ.ਐੱਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸੁਲਤਾਨਪੁਰ ਵਾਸੀਆਂ ਨੂੰ ਸਮਰਪਿਤ ਕੀਤਾ। ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਸਮੇਤ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ “ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੂੰ ਪਹਿਲਾ ਸਰਕਾਰੀ ਪ੍ਰਾਜੈਕਟ ਪਵਿੱਤਰ ਨਗਰੀ ਵਿਖੇ ਲੋਕ ਅਰਪਣ ਕਰਨ ਦਾ ਸੁਭਾਗ ਮਿਲਿਆ ਹੈ”। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਸੈਰ-ਸਪਾਟਾ ਦੇ ਹੱਬ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਕਿਉਂਕਿ ਹਰ ਸਾਲ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਇਥੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਉਦਘਾਟਨ ਕੀਤੇ ਗਏ ਸੀਵਰੇਜ ਟਰੀਟਮੈਂਟ ਪਲਾਂਟ ’...

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ

National, Politics, Punjab
ਅੰਮ੍ਰਿਤਸਰ, 17 ਅਕਤੂਬਰ, 2024:                   ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਾਲੀਆ ਹਦਾਇਤਾਂ ਅਨੁਸਾਰ ਅਦਾਲਤ ਚ ਕੇਸ ਦਾਇਰ ਕੀਤੇ ਜਾਣਗੇ।                 ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਸਭ ਤੋਂ ਪਹਿਲਾਂ ਪਿੰਡ ਮਹਿਲਾਂਵਾਲ ਵਿਖੇ ਪੁੱਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਇਆ ਗਿਆ ਤੇ ਇਸ ਉਪਰੰਤ ਅਦਲੀਵਾਲ, ਜਗਦੇਵ ਕਲਾਂ, ਮੱਲੂ ਨੰਗਰ, ਸਹਿਸਰਾ, ਰਾਜਾਸਾਂਸੀ ਅਤੇ  ਹਰਸ਼ਾਛੀਨਾ, ਵਿੱਖੇ ਪੁਜੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖ ਕੇ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਅੱਗ ਬ...
ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ ‘ਫੁਲਕਾਰੀ’ ਨਾਲ ਸਮਝੌਤਾ

ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ ‘ਫੁਲਕਾਰੀ’ ਨਾਲ ਸਮਝੌਤਾ

National, Politics, Punjab
ਅੰਮ੍ਰਿਤਸਰ 17 ਅਕਤੂਬਰ 2024-- ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇਕ ਵਿਸ਼ੇਸ਼ ਸਮਝੌਤਾ ਕੀਤਾ ਹੈ।  ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸੱਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ ਕਰਨਾ ਹੈ, ਜੋ ਕਿ  ਅੰਮ੍ਰਿਤਸਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਸਮਝੌਤੇ ਤਹਿਤ ਕਮਜ਼ੋਰ ਔਰਤਾਂ ਅਤੇ ਨੌਜਵਾਨਾਂ ਲਈ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਪ੍ਰਦਾਨ ਕਰਨ ਲਈ ਮੌਕੇ ਪੈਦਾ ਕੀਤੇ ਜਾਣਗੇ। ਜਿਸ ਵਿੱਚ ਵਿੱਚ ਦਸਤਕਾਰੀ, ਆਪਣਾ ਕਾਰੋਬਾਰ ਸ਼ੁਰੂ ਕਰਨਾ, ਡਿਜੀਟਲ ਸਾਖਰਤਾ ਅਤੇ ਹੋਰ ਖੇਤਰਾਂ ਵਿੱਚ ਹੁਨਰ-ਨਿਰਮਾਣ ਵਰਕਸ਼ਾਪਾਂ ਲਗਾਈਆਂ ਜਾਣਗੀਆਂ।  ਅਜਿਹੇ ਪ੍ਰੋਗਰਾਮਾਂ ਨੂੰ ਸਰਕਾਰੀ ਵਿਭਾਗ ਅਤੇ ਅੰਮਿ੍ਤਸਰ ਦੀਆਂ ਫੁਲਕਾਰੀ ਔਰਤਾਂ ਵੱਲੋਂ ਸਾਂਝੇ ਤੌਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਲਈ ਵਜ਼ੀਫ...
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

National, Politics, Punjab
ਅੰਮ੍ਰਿਤਸਰ, 17 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿ...
ਝੋਨੇ ਦੀ ਪਰਾਲੀ ਨੂੰ ਲਗਾਤਾਰ ਖੇਤਾਂ ਵਿਚ ਸੰਭਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ- ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਪਰਾਲੀ ਨੂੰ ਲਗਾਤਾਰ ਖੇਤਾਂ ਵਿਚ ਸੰਭਾਲ ਕਰਨ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ- ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਫ਼ਰੀਦਕੋਟ: 17 ਅਕਤੂਬਰ 2024 (  ) ਝੋਨੇ ਦੀ ਪਰਾਲੀ  ਨੂੰ ਜ਼ਮੀਨ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਨਾਲ ਝੋਨੇ ਦੀ ਪਰਾਲੀ , ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ,ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਕਰਨ,ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖਣ,ਰਸਾਇਣਕ ਖਾਦਾਂ ਤੇ ਨਿਰਭਰਤਾ ਘਟਾਉਣ ਅਤੇ ਚਿਰ ਸਥਾਈ ( ਹੰਢਣਸਾਰ ਖੇਤੀ ) ਖੇਤੀ ਵਿੱਚ ਅਹਿਮ ਭੂਮਿਕਾ ਨਿਭਾਅ ਸਕਦੀ ਹੈ । ਝੋਨੇ ਦੀ ਪਰਾਲੀ ਦੀ ਖੇਤ ਵਿਚ ਅਤੇ ਖੇਤ ਤੋਂ ਬਾਹਰ ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ  ਝੋਨੇ ਦੀ ਕਟਾਈ ਉਪਰੰਤ ਪੈਦਾ ਹੋਈ ਪਰਾਲੀ ਕਿਸਾਨ ਆਮ ਕਰਕੇ ਤਿੰਨ ਤਰੀਕਿਆਂ ਨਾਲ ਸਾਂਭਦੇ ਹਨ, ਜਿਵੇਂ ਖੇਤ ਤੋਂ ਬਾਹਰ ( ਬੇਲੀਂਗ ਕਰਕੇ ਗੱਠ ਬਣਾਉਣੀ,ਪਸ਼ੂਆਂ ਦੇ ਚਾਰੇ ਲਈ ਸਾਂਭਣੀ,ਸਬਜੀਆਂ ਦੀ ਕਾਸ਼ਤ ਵਿਚ ਮਲਚਿੰਗ ਤੌਰ 'ਤੇ ਵਰਤੋਂ ਕਰਨੀ ਆਦਿ),ਖੇਤ ਦੇ ਅੰਦਰ ਪਰਾਲੀ ਦੀ ਸੰਭਾਲ (ਜਿਵੇਂ ਮਲਚਰ , ਉਲਟਾਵੀਹੱਲ, ਸਟਰਾਅ ਰੀਪਰ, ਹੈਪੀ ਸੀਡਰ,ਸਮਾਰਟ ਸੀਡਰ,ਸਰਫ਼ੇਸ ਸੀਡਰ ) ਦੀ ਵਰਤੋਂ ਕਰਕੇ ਜਾਂ ਅੱਗ ਲਗਾ ਕੇ ਕਣਕ ਦੀ ਬਿਜਾਈ ਕਰਦੇ ਹਨ । ਉਨਾਂ ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਪਿਛਲ...
ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਮਿਲੀ ਪ੍ਰਵਾਨਗੀ – ਜਿਲ੍ਹਾ ਚੋਣ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ  17 ਅਕਤੂਬਰ                ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਤਜਵੀਜ਼ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।  ਪੋਲਿੰਗ ਸਟੇਸ਼ਨਾਂ ਦੀ ਫਾਈਨਲ ਸੂਚੀ ਜਿਲ੍ਹਾ ਚੋਣ ਦਫਤਰ, ਕਮਰਾ ਨੰ.70, ਦੂਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹੇ ਦੇ ਚਾਰੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਦੇ ਦਫਤਰਾਂ ਵਿਖੇ ਵੇਖਣ ਲਈ ਉਪਲੱਬਧ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਚਾਰ ਵਿਧਾਨ ਸਭਾ ਚੋਣ ਹਲਕੇ ਪੈਂਦੇ ਹਨ। ਵਿਧਾਨ ਸਭਾ ਚੋਣ ਹਲਕਾ, 84-ਗਿੱਦੜਬਾਹਾ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ (01637-230295), 85-ਮਲੋਟ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਮਲੋਟ (01637-263001) ਅਤੇ 86-ਮੁਕਤਸਰ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ (01633-262031) ਅਤੇ ਵਿਧਾਨ ਸਭਾ ਚ...
ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ

ਪਿੰਡ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਦਿੱਤੀ ਆਫ਼ਤ ਪ੍ਰਬੰਧਨ ਸਬੰਧੀ ਸਿਖਲਾਈ

National, Politics, Punjab
ਮਾਨਸਾ, 17 ਅਕਤੂਬਰ : ਇੰਸਪੈਕਟਰ ਸ਼੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਬਠਿੰਡਾ ਤੋਂ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਆਫ਼ਤ ਪ੍ਰਬੰਧਨ ਦੀ ਸਿਖਲਾਈ ਦੇਣ ਸਬੰਧੀ ਮੁਹਿੰਮ ਤਹਿਤ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਫੱਤਾ ਮਾਲੋਕਾ ਅਤੇ ਸਰਦੂਲੇਵਾਲਾ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਬ ਇੰਸਪੈਕਟਰ ਰਾਜਿੰਦਰ ਸਿੰਘ ਵੀ ਮੌਜੂਦ ਸਨ। ਅੱਜ ਦੇ ਸਿਖਲਾਈ ਸੈਸ਼ਨ ਦੌਰਾਨ ਟੀਮ ਦੇ ਮਾਹਿਰਾਂ ਵੱਲੋਂ ਪਿੰਡ ਵਾਸੀਆਂ ਨੂੰ ਜ਼ਖ਼ਮੀ ਵਿਅਕਤੀ ਦੀ ਮੁੱਢਲੀ ਸਹਾਇਤਾ ਕਿਸ ਤਰ੍ਹਾਂ ਕਰਨੀ ਚਾਹੀਦੀ ਹੈ ਅਤੇ ਤੁਫਾਨ ਅਤੇ ਬਿਜਲੀ ਦੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ ਸਬੰਧੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਡੈਮੋ ਸਹਿਤ ਦਿਖਾਇਆ ਕਿ ਭੁਚਾਲ ਆਉਣ ਦੀ ਸਥਿਤੀ ਵਿੱਚ ਸਾਨੂੰ ਤੁਰੰਤ ਕੀ-ਕੀ ਸਾਵਧਾਨੀਆਂ ਵਰਤਨੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਪਿੰਡ ਵਾਸੀਆਂ ਨੂੰ ਕੁਦਰਤੀ ਜਾਂ ਹੋਰ ਆਫ਼ਤਾਂ ਤੋਂ ਬਚਣ ਦੇ ਉਪਾਅ ਦੱਸੇ ਗਏ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਸਾਹਮਣੇ ਆ ਜਾਵੇ ਜੇਕਰ ਅਸੀਂ ਬਿਨ੍ਹਾਂ ਡਰੇ ...
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

National, Politics, Punjab
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ...