ਪਿੰਡਾਂ ‘ਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਬਾਰੇ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ
ਬਠਿੰਡਾ, 17 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤਨ ਵਾਲੇ ਅਧਿਕਾਰੀ ਤੇ ਕਰਮਚਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।
ਡਿ...








