ਜਿਲ੍ਹਾ ਚੋਣ ਅਫਸਰ ਵਲੋਂ ਆਦਰਸ਼ ਚੋਣ ਜਾਬਤਾ ਨੂੰ ਜਿ਼ਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਹੁਕਮ
ਸ੍ਰੀ ਮੁਕਤਸਰ ਸਾਹਿਬ 16 ਅਕਤੂਬਰ
ਭਾਰਤੀ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣ ਹਲਕਾ 84-ਗਿੱਦੜਬਾਹਾ ਦੀ ਉਪ ਚੋਣ ਲਈ ਸਮਾਂ ਸਾਰਣੀ ਦਾ ਐਲਾਨ ਕਰਨ ਦੇ ਨਾਲ ਹੀ ਜਿਲ੍ਹੇ ਸ੍ਰੀ ਮੁਕਤਸਰ ਸਾਹਿਬ ਅੰਦਰ ਆਦਰਸ਼ ਚੋਣ ਜਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਇਹ ਜਾਣਕਾਰੀ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਬੁਲਾਈ ਗਈ ਪ੍ਰੈਸ ਕਾਨਫਰੰਸ ਕਰਦਿਆਂ ਦਿੱਤੀ।
ਉਹਨਾਂ ਦੱਸਿਆਂ ਕਿ 84-ਗਿੱਦੜਬਾਹਾ ਦੀ ਉਪ ਚੋਣ ਸਮਾਂ ਸਾਰਣੀ ਅਨੁਸਾਰ ਜਿਲ੍ਹੇ ਵਿੱਚ ਭਾਰਤ ਦੇ ਚੋਣ ਕਮਿਸ਼ਨ ਵਲੋਂ 18 ਅਕਤੂਬਰ 2024 ਨੂੰ ਨੋਟੀਫੀਕੇਸ਼ਨ ਕੀਤਾ ਜਾਵੇਗਾ, 25 ਅਕਤੂਬਰ ਤੱਕ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ, 28 ਅਕਤੂਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ, 30 ਅਕਤੂਬਰ ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ, 13 ਨਵੰਬਰ 2024 ਨੂੰ ਗਿੱਦੜਬਾਹਾ ਹਲਕੇ ਵਿੱਚ ਵੋਟਾਂ ਪੈਣਗੀਆਂ 23 ਨਵੰਬਰ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 25 ਨਵੰਬਰ 2024 ਤੱਕ ਆਦਰਸ਼ ਚੋਣ ਜਾਬਤਾ ਲਾਗੂ ਰਹੇਗਾ।
ਉਹਨਾਂ ਗਿੱਦੜਬਾਹਾ ਦੀ ਉਪ ਚ...







