ਮੁੱਖ ਮੰਤਰੀ ਨੇ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 15 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਲੋਕਾਂ ਤੱਕ ਵਸਤੂਆਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਤੋਂ ਇਲਾਵਾ ਉਹਨਾਂ ਦੇ ਆਉਣ-ਜਾਣ ਲਈ ਬਹੁਤ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। ਭਗਵੰਤ ਸਿੰਘ ਮ...








