ਵਿਧਾਇਕ ਡਾ: ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਜਿੱਤਣ ਵਾਲੇ ਤਿੰਨਾਂ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 16 ਅਕਤੂਬਰ 2024:
ਕੇਂਦਰੀ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਹਮਾਇਤੀ ਸਰਪੰਚਾਂ ਅਤੇ ਪੰਚਾਂ ਨੂੰ ਵਿਧਾਇਕ ਡਾ: ਅਜੇ ਗੁਪਤਾ ਨੇ ਸਨਮਾਨਿਤ ਕੀਤਾ। ਵਿਧਾਇਕ ਡਾ: ਗੁਪਤਾ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਲੋਕਾਂ ਦੀ ਸੇਵਾ ਵਿਚ ਜੁੱਟ ਜਾਣ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਮੂਲੇਚੱਕਾ, ਪਿੰਡ ਥਾਂਦੇ ਅਤੇ ਕੀਰਤਨ ਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਫਤਵਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਇਨ੍ਹਾਂ ਤਿੰਨਾਂ ਪੰਚਾਇਤਾਂ ਦੇ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਨੂੰ ਇਨ੍ਹਾਂ ਪੰਚਾਇਤਾਂ ਵਿੱਚੋਂ ਚੁਣੇ ਗਏ ਸਰਪੰਚ ਅਤੇ ਪੰਚਾਂ ਦੀ ਟੀਮ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਇਨ੍ਹਾਂ ਪੰਚਾਇਤਾਂ ਵਿੱਚ ਪੈਂਦੇ ਸਕੂਲਾਂ ਅਤੇ ਡਿਸਪੈਂਸਰੀਆਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹ ਖੁਦ ਲੋਕਾਂ ਦੀ ਸੇਵਾ ਵਿੱਚ ...








