ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਦੇਣ ਲਈ ਅਰਜੀਆਂ ਦੀ ਮੰਗ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ
ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿੱਕਰੀ ਸਬੰਧੀ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਰਜੀ ਲਾਇਸੰਸ ਲਈ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।
ਉਹਨਾਂ ਨੇ ਦੱਸਿਆ ਕਿ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੇ ਲਾਇਸੰਸ ਜਾਰੀ ਕਰਨ ਸਬੰਧੀ ਅਰਜੀਆਂ 16 ਅਕਤੂਬਰ 2024 ਤੋਂ 21 ਅਕਤੂਬਰ 2024 ਨੂੰ ਸ਼ਾਮ 05:00 ਵਜੇ ਤੱਕ ਸੇਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ,ਮਲੋਟ ਅਤੇ ਗਿੱਦੜਬਾਹਾ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ 2 3 ਅਕਤੂਬਰ 2024 ਨੂੰ ਬਾਅਦ ਦੁਪਹਿਰ 03:30 ਵਜੇ ਡਰਾਅ ਮਾਧਿਅਮ ਰਾਹੀਂ ਪਟਾਕੇ ਵੇਚਣ ਸਬੰਧੀ ਲਾਇਸੰਸ ਜਾਰੀ ਕੀਤੇ ਜਾਣਗੇ।
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਸਚਿਤ ਮਿਤੀ ਤੋਂ ਬਾਅਦ ਪ੍ਰਾਪਤ ਅਰਜੀਆਂ ਨੂੰ ਵਿਚਾਰਿਆ ਨਹੀਂ ਜਾਵੇਗਾ। ਚਾਹਵਾਨ ਵਿਅਕਤੀ ਆਪਣੀ ਅਰਜੀ ਸਬੰਧਿਤ ਸਬ ਡਵੀਜ਼ਨ ਵਿਖੇ ਬਣ...








