Tuesday, March 17
Shadow

National

13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

13 ਅਕਤੂਬਰ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ ਤੱਕ ਜ਼ਿਲ੍ਹਾ ਫ਼ਰੀਦਕੋਟ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ

National, Politics, Punjab
ਫ਼ਰੀਦਕੋਟ 13 ਅਕਤੂਬਰ,2024 ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 13.10.2024 ਨੂੰ ਸ਼ਾਮ  06.00 ਵਜੇ ਤੋਂ ਮਿਤੀ 15.10.2024 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ/ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕਰਨੇ ਜਰੂਰੀ ਹਨ। ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ  ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ  ਜ਼ਿਲ੍ਹਾ ਫ਼ਰੀਦਕੋਟ ਅੰਦਰ ਪੰਚਾਇਤੀ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਮਿਤੀ 13.10.2024 ਨੂੰ ਸ਼ਾਮ 06.00 ਵਜੇ ਤੋਂ ਮਿਤੀ 15.10.2024 ਨੂੰ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਰੀਦਕੋਟ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹ...
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ- ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 13 ਅਕਤੂਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਕੁੱਲ 11591 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 2233 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ  ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਿਸਾਨ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ 'ਉੱਨਤ ਕਿਸਾਨ' ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਕਿਸਾਨਾਂ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ । ਜ਼ਿਲ੍ਹਾ ਖੁਰਾਕ ਅਤੇ ਸਪਲ...
ਸੁਪਰ ਐਸ.ਐਮ.ਐਸ ਲੱਗੀ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਵਾਤਵਰਣ ਦੀ ਸ਼ੁਧਤਾ ਲਈ ਅਪਣਾ ਯੋਗਦਾਨ ਪਾ ਰਿਹਾ ਉੱਦਮੀ ਕਿਸਾਨ ਜਗਦੇਵ ਸਿੰਘ

ਸੁਪਰ ਐਸ.ਐਮ.ਐਸ ਲੱਗੀ ਕੰਬਾਈਨ ਹਾਰਵੈਸਟਰ ਨਾਲ ਝੋਨੇ ਦੀ ਕਟਾਈ ਕਰਕੇ ਵਾਤਵਰਣ ਦੀ ਸ਼ੁਧਤਾ ਲਈ ਅਪਣਾ ਯੋਗਦਾਨ ਪਾ ਰਿਹਾ ਉੱਦਮੀ ਕਿਸਾਨ ਜਗਦੇਵ ਸਿੰਘ

National, Politics, Punjab
ਫਰੀਦਕੋਟ: 13 ਅਕਤੂਬਰ 2024 (   ) ਸਾਲ 2024-25 ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਮਿਥੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਬਹੁਤ ਸਾਰੇ ਕਿਸਾਨਾਂ ਵੱਲੋਂ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।ਅਜਿਹੇ ਕਿਸਾਨਾਂ ਵਿੱਚ  ਪਿੰਡ ਜਿਉਣ ਵਾਲਾ ਦੇ ਅਗਾਂਹਵਧੂ ਕਿਸਾਨ ਸ਼੍ਰੀ ਜਗਦੇਵ ਸਿੰਘ ਜੋ  ਪਿਛਲੇ 12 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਕੰਮ ਕਰ ਰਿਹਾ ਹੈ।ਕਿਸਾਨ ਜਗਦੇਵ ਸਿੰਘ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ ਜੋ ਹੋਰਨਾਂ ਕਿਸਾਨਾਂ ਲਈ ਰਾਹ ਦੁਸੇਹਰਾ  ਵੱਜੋਂ ਕੰਮ ਕਰ ਰਿਹਾ ਹੈ। ਕਿਸਾਨ ਜਗਦੇਵ ਸਿੰਘ ਇੱਕ ਅਗਾਂਹਵਧੂ ਸੋਚ ਵਾਲਾ ਕਿਸਾਨ ਹੈ।ਉਸ ਵੱਲੋਂ ਕੰਬਾਈਨ ਹਾਸਵੈਸਟਰ ਨਾਲ ਸੁਪਰ ਐਸ ਐਮ ਐਸ ਲਗਾ ਕੇ ਆਪਣੀ ਅਤੇ ਹੋਰਨਾਂ ਕਿਸਾਨਾਂ ਦੀ ਝੋਨੇ ਦੀ ਕਟਾਈ ਕੀਤੀ...
ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ

ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਲਾਊਡ ਸਪੀਕਰ ਆਦਿ ਦੀ ਵਰਤੋਂ ‘ਤੇ ਪਾਬੰਦੀ

National, Politics, Punjab
ਮੋਗਾ, 13 ਅਕਤੂਬਰ, ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਹੋਣ ਜਾ ਰਹੀਆਂ ਹਨ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਨੂੰ ਹੋ ਰਹੀ ਹੈ। ਪੰਚਾਇਤੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਉਕਤ ਨੂੰ ਵਿਚਾਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਹੋਏ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟ...
ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ

ਚੋਣ ਨਿਗਰਾਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਅਤੇ ਚੋਣ ਅਮਲੇ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ

National, Politics, Punjab
ਮੋਗਾ, 13 ਅਕਤੂਬਰ (000) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਮੋਗਾ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਵ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਸਮੂਹ ਐੱਸ ਡੀ ਐੱਮਜ਼, ਸਮੂਹ ਡੀ ਐੱਸ ਪੀਜ਼ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ 'ਚ ਵਿਸ਼ਵਾਸ਼ ਬਹਾਲ ਰਹੇ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ...
ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਜਾਰੀ; 18 ਹੋਰ ਵਿਰੁੱਧ ਮਾਮਲਾ ਦਰਜ

National, Politics, Punjab
ਚੰਡੀਗੜ੍ਹ, 13 ਅਕਤੂਬਰ: ਵਿਦੇਸ਼ਾਂ ਵਿੱਚ ਵੱਸਣ ਦੇ ਚਾਹਵਾਨ ਨੌਜਵਾਨਾਂ ਦੀ ਸੁਰੱਖਿਆ ਲਈ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਵੱਲੋਂ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਸੂਬੇ ਵਿੱਚ 18 ਹੋਰ ਟਰੈਵਲ ਏਜੰਸੀਆਂ ਵਿਰੁੱਧ ਗੈਰ-ਕਾਨੂੰਨੀ ਢੰਗ ਨਾਲ ਸੋਸ਼ਲ ਮੀਡੀਆ ‘ਤੇ ਰੋਜ਼ਗਾਰ ਸਬੰਧੀ ਇਸ਼ਤਿਹਾਰ ਦੇਣ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ। ਏਡੀਜੀਪੀ ਐਨਆਰਆਈ ...
ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਰਹੇਗਾ ਡਰਾਈ ਡੇਅ

ਜਿਹੜੇ ਪਿੰਡਾਂ ਵਿੱਚ ਗ੍ਰਾਮ ਪੰਚਾਇਤ ਚੋਣਾਂ ਹਨ ਸਿਰਫ ਉਹਨਾਂ ਪਿੰਡਾਂ ਵਿੱਚ ਹੀ ਰਹੇਗਾ ਡਰਾਈ ਡੇਅ

National, Politics, Punjab
ਮੋਗਾ, 13 ਅਕਤੂਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਹੁਕਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਡਰਾਈ-ਡੇਅ ਘੋਸ਼ਿਤ ਕੀਤਾ ਜਾਣਾ ਜਰੂਰੀ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ 11 ਅਕਤੂਬਰ, 2024 ਨੂੰ ਇਸ ਸਬੰਧੀ ਕੀਤੇ ਗਏ ਹੁਕਮਾਂ ਵਿੱਚ ਹੁਣ ਸੋਧ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ ਹੁਣ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਾਲੇ ਦਿਨ, ਚੋਣਾਂ ਵਾਲੀਆਂ ਗ੍ਰਾਮ ਪੰਚਾਇਤਾਂ ਦੇ ਮਾਲੀਆ ਹਦੂਦ ਅੰਦਰ ਪੈਂਦੇ ਇਲਾਕਿਆਂ ਵਿੱਚ 15 ਅਕਤੂਬਰ ਤੋਂ 16 ਅਕਤੂਬਰ, 2024 ਨੂੰ ਸਵੇਰ 10 ਵਜੇ ਤੱਕ ਮੁਕੰਮਲ ਹੋਣ ਤੱਕ ਡਰਾਈ-ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ...
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

National, Politics, Punjab
ਸ੍ਰੀ ਮੁਕਤਸਰ ਸਾਹਿਬ 13 ਅਕਤੂਬਰ ਜਿ਼ਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਚੱਲ ਰਹੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਇਜਾ ਲਿਆ। ਉਹਨਾਂ ਜਿ਼ਲ੍ਹੇ ਦੇ ਖਰੀਦ ਏਜੰਸੀਆ ਨਾਲ ਆਨ ਲਾਈਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਝੋਨੇ ਦੇ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਫਸਲ ਵੇਚਣ ਆਏ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਤੇ ਸਾਫ ਸੁਥਰਾ ਝੋਨਾ ਲੈ ਕੇ ਆਉਣ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ 17 ਪ੍ਰਤੀਸਤ ਨਮੀ ਵਾਲਾ ਝੋਨਾ ਹੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟ ਨਮੀ ਵਾਲਾ ਝੋਨਾ ਲਿਆਉਣ ਵਾਲੇ ਕਿਸਾਨਾਂ ਦਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ  ਜਿ਼ਲ੍ਹੇ ਦੀਆਂ ਖਰੀਦ ਏਜੰਸੀਆਂ ਵਲੋਂ ਹੁਣ ਤੱਕ 2125  ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟਿਆਂ ਦੇ ਵਿੱਚ—ਵ...
ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 13 ਅਕਤੂਬਰ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ 2024 ਨੂੰ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫੀ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਸਖਤ ਲੋੜੀਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤੇਗਾ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ...
ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

National, Politics, Punjab
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ। ਡਿਪਟੀ ਕਮਿਸ਼ਨਰ ਨੇ ਅ...