Shadow

National

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 13377 ਮੀਟਰਕ ਟਨ ਝੋਨੇ ਦੀ ਆਮਦ

National, Politics, Punjab
ਫਰੀਦਕੋਟ 14 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ  ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 3399 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਜਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ 13377 ਮੀਟਰਕ ਟਨ ਝੋਨੇ ਦੀ ਆਮਦ ਹੋਈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ 3399 ਮੀਟਰਕ ਟਨ ਵੱਖ ਵੱਖ ਏਜੰਸੀਆਂ ਵੱਲੋਂ ਖਰੀਦਿਆ ਗਿਆ, ਜਿੰਨਾਂ ਵਿੱਚ ਪਨਗ੍ਰੇਨ ਨੇ 207 ਮੀਟ੍ਰਿਕ ਟਨ, ਮਾਰਕਫੈਡ ਨੇ 528 ਮੀਟ੍ਰਿਕ ਟਨ,  ਪਨਸਪ 180 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 251 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਹੋ ਰਿਹਾ ਹੈ। ਇਸ ਮੌਕ...
60 ਏਕੜ ਦੀ ਖੇਤੀ ਕਰਨ ਵਾਲੇ ਕਿਸਾਨ ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਨਹੀਂ ਜਲਾਈ ਪਰਾਲੀ

60 ਏਕੜ ਦੀ ਖੇਤੀ ਕਰਨ ਵਾਲੇ ਕਿਸਾਨ ਜਗਮੋਹਣ ਸਿੰਘ ਨੇ ਪਿਛਲੇ 15 ਸਾਲਾਂ ਤੋਂ ਨਹੀਂ ਜਲਾਈ ਪਰਾਲੀ

National, Politics, Punjab
ਮੋਗਾ, 14 ਅਕਤੂਬਰ: ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਟੈਕਨੋਲਾਜੀ ਮੈਨੇਜਮੈਂਟ ਏਜੰਸੀ (ਆਤਮਾ), ਜ਼ਿਲ੍ਹਾ ਮੋਗਾ ਦੀ ਸਹਾਇਤਾ ਨਾਲ ਪਿੰਡ ਜੈ ਸਿੰਘ ਵਾਲਾ ਦਾ ਕਿਸਾਨ ਜਗਮੋਹਣ ਸਿੰਘ ਪਿਛਲੇ 15 ਸਾਲਾਂ ਤੋਂ 60 ਏਕੜ (33 ਏਕੜ ਮਾਲਕੀ ਅਤੇ 27 ਏਕੜ ਠੇਕੇ ਤੇ) ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਕਰਕੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਹੋਇਆ ਹੈ। ਜਗਮੋਹਣ ਸਿੰਘ ਦਾ ਕਹਿਣਾ ਹੈ ਕਿ ਉਸਨੇ ਵਾਤਾਵਰਨ ਦੀ ਸ਼ੁੱਧਤਾ ਦੀ ਅਹਿਮੀਅਤ ਨੂੰ ਸਮਝਦਿਆਂ 15 ਸਾਲ ਪਹਿਲਾਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣੀ ਬਿਲਕੁਲ ਬੰਦ ਕਰ ਦਿੱਤੀ ਸੀ। ਉਸਤੋਂ ਬਾਅਦ ਹਰ ਸਾਲ ਉਹ ਝੋਨੇ ਦੀ ਕੰਬਾਈਨ ਨਾਲ ਕਟਾਈ ਕਰਨ ਮਗਰੋਂ ਖੁੱਲ੍ਹੀ ਪਈ ਪਰਾਲੀ ਅਤੇ ਖੜ੍ਹੇ ਕਰਚਿਆਂ ਵਿੱਚ ਮਲਚਰ ਮਾਰ ਕੇ ਆਲੂਆਂ ਦੀ ਬਿਜਾਈ ਕਰਦਾ ਹੈ। ਉਸਨੇ ਦੱਸਿਆ ਕਿ ਉਹ ਝੋਨੇ ਦੀ ਵੀ ਸਿ...
ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ  ਪੋਲਿੰਗ ਪਾਰਟੀਆਂ ਰਵਾਨਾ

ਜਿਲ੍ਹੇ ਵਿੱਚ ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ

National, Politics, Punjab
ਫਰੀਦਕੋਟ 14 ਅਕਤੂਬਰ ()15 ਅਕਤੂਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਜਿਲ੍ਹੇ ਅੰਦਰ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੋਲਿੰਗ ਪਾਰਟੀਆਂ ਤੇ ਸੁਰੱਖਿਆ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਇਹ ਜਾਣਕਾਰੀ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤਾਂ ਲਈ 381 ਬੂਥਾਂ ਲਈ ਪੋਲਿੰਗ ਪਾਰਟੀਆਂ, ਸੁਰੱਖਿਆ ਦਸਤੇ ਆਦਿ ਨੂੰ ਸਬੰਧਤ ਐਸ.ਡੀ.ਐਮਜ਼ ਵੱਲੋਂ ਅੱਜ ਚੋਣ ਸਮੱਗਰੀ ਨਾਲ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਜਿਲ੍ਹੇ ਦੇ ਪਿੰਡਾਂ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਦੀ ਸਥਿਤੀ ਬਣਾਈ ਰੱਖਣ ਅਤੇ ਬਿਨਾਂ ਕਿਸੇ ਭੈਅ ਅਤੇ ਤਣਾਅ ਮੁਕਤ ਹੋ ਕੇ ਆਪਣੀ ਵੋਟ ਦੀ ਵਰਤੋਂ ਕਰਕੇ ਆਪਣੇ ਪੰਸਦੀਦਾ ਵਿਅਕਤੀ ਦੀ ਚੋਣ ਕਰਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਸਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਪੰਚਾਇਤੀ ਚੋਣਾਂ ਲਈ ਕੁ...
ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ

ਪਿੰਡ ਕੋਟ ਲੱਲੂ ਦੇ ਉੱਦਮੀ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਸੁਚੱਜੇ ਪ੍ਰਬੰਧਨ ਨਾਲ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਨੂੰ ਦਿੱਤੀ

National, Politics, Punjab
ਮਾਨਸਾ, 14 ਅਕਤੂਬਰ: ਜ਼ਿਲ੍ਹੇ ਦੇ ਪਿੰਡ ਕੋਟ ਲੱਲੂ ਦੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਨੇ ਪੰਜ ਏਕੜ ਦੀ ਪਰਾਲੀ ਖੇਤ ਵਿੱਚੋਂ ਇਕੱਠੀ ਕਰਕੇ ਗਊਸ਼ਾਲਾ ਬੁਢਲਾਡਾ ਵਿਖੇ ਪਹੁੰਚਾਈ ਹੈ। ਨੌਜਵਾਨ ਕਿਸਾਨ ਦੇ ਖੇਤ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਉੱਦਮੀ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੇ ਕਿਸਾਨਾਂ ਨੂੰ ਇਸ ਕਿਸਾਨ ਤੋਂ ਪ੍ਰੇਰਿਤ ਹੋ ਕੇ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਵੱਖ ਵੱਖ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੁਚੱਜਾ ਪ੍ਰਬੰਧ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤ ਵਿੱਚੋਂ ਪਰਾਲੀ ਇਕੱਠੀ ਕਰਕੇ ਨਜ਼ਦੀਕੀ ਗਊਸ਼ਾਲਾ ਨੂੰ ਪਹੁੰਚਾਈ ਜਾਵੇ ਤਾਂ ਜੋ ਹਰੇ ਚਾਰੇ ਨਾਲ ਪਰਾਲੀ ਨੂੰ ਮਿਲਾ ਕੇ ਪਸ਼ੂਆਂ ਨੂੰ ਪਾਈ ਜਾ ਸਕੇ। ਇਸ ਤਰ੍ਹਾਂ ਕਰਨ ਨਾਲ ਪਰਾਲੀ ਦਾ ਪ੍ਰਬੰਧਨ ਵੀ ਸੁਚੱਜੇ ਢੰਗ ਨਾਲ ਹੋ ਜਾਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਨਹੀਂ ਹੁੰਦਾ। ਮੁੱਖ ਖੇਤੀਬਾੜੀ ਅਫਸਰ, ਸ੍ਰ. ਹਰਵਿੰਦਰ ਸਿੰਘ ਨੇ ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆ...
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਜਾਰੀ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਅਭਿਆਨ ਜਾਰੀ

National, Politics, Punjab
ਫਾਜ਼ਿਲਕਾ, 14 ਅਕਤੂਬਰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਜਾਗਰੂਕਤਾ ਵਾਹਨ ਪਿੰਡਾਂ ਵਿਚ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾ ਰਹੇ ਹਨ ਉਥੇ ਹੀ ਖੇਤੀਬਾੜੀ ਅਧਿਕਾਰੀ ਵੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੇ ਪਿੰਡ ਹੌਜ ਖਾਸ, ਆਲਮ ਸ਼ਾਹ, ਝੋਟਿਆਂ ਵਾਲੀ, ਬੱਲੂਆਣਾ, ਢੰਢੀ ਖੁਰਦ, ਲਾਲੋ ਵਾਲੀ, ਥੇਹਕਲੰਦਰ, ਝੋਕ ਡਿਪੂਲਾਣਾ, ਅਹਿਲ ਬੋਦਲਾ, ਸ਼ਾਮਾ ਖਾਨਕਾ, ਲਾਧੂਕਾ, ਚੱਕ ਬੰਨਵਾਲਾ, ਮੋਹਕਮ ਅਰਾਈਆਂ, ਖਾਨੇਵਾਲਾ, ਜਲਾਲਾਬਾਦ ਰੂਰਲ, ਬਹਿਕ ਖਾਸ, ਜੋੜਕੀ ਕੰਕਰ ਵਾਲੀ, ਰੁਕਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨਾਲ ਰਾਬਤਾ ਕੀਤਾ। ਸ੍ਰੀ ਰਿਣਵਾਂ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ...
ਪੰਚਾਇਤੀ ਚੋਣਾਂ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਜਿ਼ਲ੍ਹਾ ਚੋਣ ਅਫਸਰ

ਪੰਚਾਇਤੀ ਚੋਣਾਂ ਲਈ ਕੀਤੇ ਗਏ ਹਨ ਸਾਰੇ ਪੁਖਤਾ ਪ੍ਰਬੰਧ — ਜਿ਼ਲ੍ਹਾ ਚੋਣ ਅਫਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ 14 ਅਕਤੂਬਰ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤੀ ਚੋਣਾਂ-2024 ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ., ਜਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ  ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਮਲੋਟ, ਬਲਾਕ ਗਿੱਦੜਬਾਹਾ ਅਤੇ ਬਲਾਕ ਲੰਬੀ ਕੁੱਲ 4 ਬਲਾਕ ਪੈਂਦੇ ਹਨ, ਜਿਹਨਾਂ ਵਿੱਚ ਪੰਚਾਇਤੀ ਚੋਣਾ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆਂ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ ਕੁੱਲ 97 (196 ਪੋਲਿੰਗ ਬੂਥ), ਬਲਾਕ ਮਲੋਟ ਵਿੱਚ 62 (137 ਪੋਲਿੰਗ ਬੂਥ), ਬਲਾਕ ਗਿੱਦੜਬਾਹਾ ਵਿੱਚ 55 (163 ਪੋਲਿੰਗ ਬੂਥ), ਬਲਾਕ ਲੰਬੀ ਵਿੱਚ 55 (133 ਪੋਲਿੰਗ ਬੂਥ), ਇਸ ਤਰ੍ਹਾਂ ਜਿਲ੍ਹੇ ਵਿੱਚ ਕੁੱਲ 269 ਗ੍ਰਾਮ ਪੰਚਾਇਤਾਂ (629 ਪੋਲਿੰਗ ਬੂਥ) ਹਨ। ਇਹਨਾਂ ਵਿੱਚੋਂ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ 12, ਬਲਾਕ ਮਲੋ...
ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ, ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ

ਗ੍ਰਾਮ ਪੰਚਾਇਤ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ, ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ

National, Politics, Punjab
ਮੋਗਾ, 14 ਅਕਤੂਬਰ, 15 ਅਕਤੂਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।'' ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐਸ. ਅਧਿਕਾਰੀ ਮੁਹੰਮਦ ਤਾਇਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਕੀਤਾ। ਅੱਜ ਉਹਨਾਂ ਵੱਲੋਂ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਡਿਸਪੈਚ ਸੈਂਟਰਾਂ ਦੀ ਚੈਕਿੰਗ ਕੀਤੀ ਗਈ। ਮੁਹੰਮਦ ਤਾਇਬ ਨੇ ਪ੍ਰਬੰਧਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦ...
ਜ਼ਿਲ੍ਹਾ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਬਜਰਵਰ ਡੀ.ਪੀ.ਐਸ. ਖਰਬੰਦਾ ਵੱਲੋਂ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰਾਂ ਦਾ ਦੌਰਾ

National, Politics, Punjab
ਫ਼ਿਰੋਜ਼ਪੁਰ 14 ਅਕਤੂਬਰ 2024…. ਜ਼ਿਲ੍ਹਾ ਚੋਣ ਅਬਜਰਵਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਫ਼ਿਰੋਜ਼ਪੁਰ ਪੋਲਿੰਗ ਪਾਰਟੀਆਂ ਦੇ ਡਿਸਪੈਚ ਸੈਂਟਰ ਐਮ.ਐਲ.ਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਸ਼ਹਿਰ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਤੇ ਸਕੂਲ ਆਫ਼ ਐਮੀਨੈਂਸ ਮਮਦੋਟ ਦਾ ਦੌਰਾ ਕੀਤਾ ਅਤੇ ਇੱਥੇ ਪੋਲਿੰਗ ਲਈ ਜਾ ਰਹੀਆਂ ਪਾਰਟੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਰਣਦੀਪ ਸਿੰਘ ਤੇ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਅਮਲਾ ਪੂਰੀ ਨਿਡਰਤਾ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖਤਾ ਨਾਲ ਕੰਮ ਕਰੇ। ਉਨ੍ਹਾਂ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਇਸ ਮੌਕੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਨੇ ਉਤਸਾਹਪੂਰਵਕ ਆਪਣਾ ਸਮਾਨ ਲੈ ਕੇ ਪੋਲਿੰਗ ਬੂਥਾਂ ਵੱਲ ਚਾਲੇ ਪਾਏ। ਇਸ ਮੌਕੇ ਐਸ.ਪੀ (ਡੀ) ਰਣਧੀਰ ਕੁਮਾਰ, ਐਸ. ਪੀ (ਐਚ) ਸੁਖਵਿੰਦਰ ਸਿੰਘ, ਡਿਪਟੀ ਡ...
ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਆੜ੍ਹਤੀਆਂ ਤੇ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਨਾਲ ਮੀਟਿੰਗ ਦੌਰਾਨ ਚੁੱਕੀਆਂ ਮੁੱਖ ਮੰਗਾਂ ਨੂੰ ਮੰਨ ਲਿਆ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਲਈ ਪੁੱਜੇ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਇਕ ਤਿਉਹਾਰ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਰਥਚਾਰਾ ਇਸ ਖ਼ਰੀਦ ਸੀਜ਼ਨ ਉਤੇ ਨਿਰਭਰ ਕਰਦਾ ਹੈ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਇਹ ਸੀਜ਼ਨ ਅਹਿਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਮੌਜੂਦਾ ਸਾਉਣੀ ਖ਼ਰੀਦ ਸੀਜ਼ਨ 2024-25 ਦੌਰਾਨ ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ ਅਤੇ ਮਿਲਿੰਗ ਤੋਂ ਬਾਅਦ 125 ਲੱਖ ਮੀਟਰਿਕ ਟਨ ਚੌਲ ਦੀ ਡਿਲਵਰੀ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸਟੋਰੇਜ ਲਈ ਥਾਂ ਦੀ ਲਗਾਤਾਰ ਘਾਟ ਆ ਰਹੀ ਹੈ ਅਤੇ ਹੁਣ ਤੱਕ ਸਿਰਫ਼ ਸੱ...
ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

ਭਗਵੰਤ ਮਾਨ ਸਰਕਾਰ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰ ਰਹੀ ਹੈ: ਅਨਮੋਲ ਗਗਨ ਮਾਨ

National, Politics, Punjab
ਐਸ.ਏ.ਐਸ.ਨਗਰ, 14 ਅਕਤੂਬਰ, 2024: ਖਰੜ ਵਾਸੀਆਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨ ਵਿੱਚ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਖਰੜ ਸ਼ਹਿਰ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਸ਼ੁਰੂਆਤ ਕੀਤੀ। ਸੰਨੀ ਐਨਕਲੇਵ ਵਿਖੇ 66 ਕੇ.ਵੀ. ਦੇ ਵਧੀ ਹੋਈ ਸਮਰਥਾ ਵਾਲੇ ਗਰਿੱਡ ਦਾ ਉਦਘਾਟਨ ਕਰਦੇ ਹੋਏ, ਜਿਸ ਦੇ 40 ਐਮ.ਵੀ.ਏ. ਦੇ ਟਰਾਂਸਫਾਰਮਰਾਂ ਨੂੰ 63 ਐਮ.ਵੀ.ਏ. ਦੀ ਸਮਰੱਥਾ ਨਾਲ ਬਦਲਿਆ ਗਿਆ ਹੈ, ਵਿਧਾਇਕ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖਰੜ ਸ਼ਹਿਰ ਨਿਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ 30 ਕਰੋੜ ਰੁਪਏ ਦੇ ਅਪਗ੍ਰੇਡੇਸ਼ਨ ਪ੍ਰੋਜੈਕਟ ਸ਼ੁਰੂ ਕੀਤੇ ਹਨ। ਇਹ ਗ੍ਰਿਡ ਪ੍ਰੋਜੈਕਟ 7.6 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਵਧੀ ਹੋਈ ਸਮਰੱਥਾ ਖਪਤਕਾਰਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਕਰਨ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਣ ਲਈ ਸਪਲਾਈ ਦੀ ਵਧਦੀ ਮੰਗ ਨੂੰ ਪੂਰਾ ਕਰੇਗੀ। ਇਸ ਤੋਂ ਇਲਾਵਾ, ਮੌਜੂਦਾ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਹਰ ਕਲੋਨੀ ਵਿੱਚ 2-3 ਵਾਧੂ ਟ੍ਰਾਂਸਫਾਰਮਰ ...