Tuesday, March 17
Shadow

National

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਫਸਲ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ—ਹਿਮਾਂਸ਼ੁ ਕੁੱਕੜ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲੇ੍ਹ ਵਿਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 4615 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਪ੍ਰਕਿਰਿਆ ਦੇ ਨਾਲ—ਨਾਲ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਵਿਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਫਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟਿਆਂ ਪਹਿਲਾਂ ਖਰੀਦੀ ਫਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖਰੀਦ ਕੀਤੀ ਫਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ—ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾ...
ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ

ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਕੀਤਾ ਜਾ ਰਿਹੈ ਅਪਡੇਟ, 18 ਅਕਤੂਬਰ ਤੱਕ ਭੇਜੇ ਜਾਣ ਵੇਰਵੇ

National, Politics, Punjab
ਫਾਜ਼ਿਲਕਾ 12 ਅਕਤੂਬਰ ਜ਼ਿਲ੍ਹਾ ਭਾਸ਼ਾ ਅਫਸਰ ਭੁਪਿੰਦਰ ਉਤਰੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੱਲੋਂ ਲੇਖਕ ਡਾਇਰੈਕਟਰੀ ਨੂੰ ਅਪਡੇਟ ਕੀਤਾ ਜਾ ਰਿਹਾ ਹੈ। ਪੰਜਾਬ ਭਾਸ਼ਾ,ਸਾਹਿਤ ਅਤੇ ਸਭਿਆਚਾਰ ਦੇ ਵਿਕਾਸ ਲੇਕ ਸਾਹਿਤਕਾਰ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੇਖਕ/ਸਾਹਿਤਕਾਰ ਦਾ ਨਾਮ ਭਾਸ਼ਾ ਵਿਭਾਗ ਪੰਜਾਬ ਵੱਲੋਂ ਅਪਡੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਫਾਜ਼ਿਲਕਾ ਜ਼ਿਲੇ੍ਹ ਨਾਲ ਸਬੰਧ ਰੱਖਣ ਵਾਲੇ ਲੇਖਕ/ਸਾਹਿਤਕਾਰ ਨੁੰ ਵੀ ਅਪੀਲ ਕੀਤੀ ਕਿ ਉਹ ਆਪਣਾ ਮੁਕੰਮਲ ਵੇਰਵਾ ਭਾਸ਼ਾ ਵਿਭਾਗ ਦੀ ਈ ਮੇਲ ਆਈ ਡੀ. bhashavibhagfazilka@gmail.com         ਜਾਂ ਮੋਬਾਈਲ ਨੰਬਰ 81469 00920/ 94645 06150 ਰਾਹੀਂ 18 ਅਕਤੂਬਰ 2024 ਤੱਕ ਭੇਜਣ ਦੀ ਕਿਰਪਾਲਤਾ ਕਰਨਾ ਜੀ। ਇਥੇ ਇਹ ਵੀ ਦਸਿਆ ਜਾਂਦਾ ਹੈ ਕਿ ਜ਼ਿਨ੍ਹਾਂ ਲੇਖਕਾਂ ਨੇ ਪਹਿਲਾਂ ਹੀ ਆਪਣਾ ਮੁਕੰਮਲ ਵੇਰਵਾ ਲੇਖਕ ਡਾਇਰੈਕਟਰ ਲਈ ਭੇਜਿਆ ਹੋਇਆ ਹੈ ਉਹ ਦੁਬਾਰਾ ਭੇਜਣ ਦੀ ਖੇਚਲ ਨਾ ਕਰਨ। ਲੇਖਕ/ਸਾਹਿਤਕਾਰ ਦੇ ਪ੍ਰੋਫਾਰਮਾ/ਵੇਰਵਿਆਂ ਦੀ ਜਾਣਕਾਰੀ ਸਬੰਧੀ ਉਕਤ ਮੋਬਾਈਲ ਨੰਬਰਾਂ *ਤੇ ਕਾਲ ਕਰਕੇ ਸੰਪਰਕ ਕੀਤਾ ਜਾ ਸਕਦ...
13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ

13 ਅਕਤੂਬਰ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਗ੍ਰਾਮ ਪੰਚਾਇਤਾ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ 13 ਅਕਤੂਬਰ 2024 ਦੀ ਸ਼ਾਮ 6 ਵਜੇ ਤੋਂ ਮਿਤੀ 15 ਅਕਤੂਬਰ 2024 ਦੀ ਸ਼ਾਮ ਵੋਟਾਂ ਪੈਣ/ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਾਜ਼ਿਲਕਾ ਅੰਦਰ ਲਾਉਡ ਸਪੀਕਰ/ਮੈਗਾ ਫੋਨ ਵਜਾਉਣ *ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਣ ਲਈ ਇਹ ਹੁਕਮ ਜਾਰੀ ਕੀਤੇ ਜਾਣੇ ਜਰੂਰੀ ਹਨ।ਇਹ ਹੁਕਮ ਚੋਣ ਡਿਉਟੀ ਕਰ ਰਹੇ ਅਬਜਰਵਰ, ਪ੍ਰਸ਼ਾਸਨਿਕ ਅਧਿਕਾਰੀ, ਪੁਲਿਸ ਅਧਿਕਾਰੀ/ਕਰਮਚਾਰੀ, ਡਿਉਟੀ *ਤੇ ਤਾਇਨਾਤ ਸੁਰਖਿਆ ਕਰਮਚਾਰੀ, ਪੋਲਿੰਗ ਸਟਾਫ, ਬੀ.ਐਲ.ਓ, ਸਕੈਟਰ ਅਫਸਰ, ਚੋਣਾਂ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ *ਤੇ ਲਾਗੂ ਨਹੀਂ ਹੋਵੇਗਾ।...
ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫਾਜਿਲਕਾ ਪ੍ਰਸਾਸਨ ਦੀ ਕਿਸਾਨਾਂ ਨਾਲ ਰਾਬਤਾ ਕਰਨ ਦੀ ਪਹਿਲ

National, Politics, Punjab
ਫਾਜ਼ਿਲਕਾ 12 ਅਕਤੂਬਰ ਸਬ ਡਵੀਜਨ ਫਾਜ਼ਿਲਕਾ ਦੇ ਐਸ.ਡੀ.ਐਮ. ਸ੍ਰੀ ਕੰਵਰਜੀਤ ਸਿੰਘ ਮਾਨ ਨੇ ਅੱਜ ਸਬ ਡਵੀਜਨ ਫਾਜ਼ਿਲਕਾ ਅਧੀਨ ਆਉਂਦੇ ਵੱਖ-ਵੱਖ ਅਧਿਕਾਰੀਆਂ ਨਾਲ ਬੈਠਕ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੀ ਜਾ ਰਹੀ ਯੋਜਨਾ ਬੰਦੀ ਦੀ ਸਮੀਖਿਆ ਕੀਤੀ। ਉਹਨਾਂ ਨੇ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਵੱਖ-ਵੱਖ ਪਿੰਡ ਅਲਾਟ ਕੀਤੇ ਗਏ ਹਨ ਜੋ ਕਿ ਪਿੰਡਾਂ ਦਾ ਦੌਰਾ ਕਰਕੇ ਇਹਨਾ ਪਿੰਡਾ ਦੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਸਕੇ । ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਪਰਾਲੀ ਨੂੰ ਬਿਨਾਂ ਸਾੜੇ ਇਸ ਦਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਉਹਨਾ ਦੱਸਿਆ ਕਿ ਜਿਨਾਂ ਪਿੰਡਾਂ ਵਿੱਚ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਜਿਆਦਾ ਘਟਨਾਵਾਂ ਵਾਪਰੀਆਂ ਸਨ ਉੱਥੇ ਜਿਆਦਾ ਤਰਜੀਹ ਦਿੱਤੀ ਜਾਵੇ । ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਵਿਚਕਾਰ ਬਿਹਤਰ ਤਾਲਮੇਲ ਰਾਹੀ ਇਹ ਜਾਗਰੂਕਤਾ ਮੁਹਿੰਮ ਨੂੰ ਹਰ ਕਿਸਾਨ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸਬ ਡਵੀਜਨ ਫਾਜਿਲਕਾ ...
ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ

ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ

National, Politics, Punjab
ਫਾਜ਼ਿਲਕਾ, 12 ਅਕਤੂਬਰ ਜ਼ਿਲ੍ਹਾ ਮੰਡੀ ਅਫਸਰ ਸੁਲੋਧ ਬਿਸ਼ਨੋਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀ ਵਿਖੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਲਈ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਖੇ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਲੈ ਕੇ ਕੋਈ ਦਿੱਕਤ ਨਹੀਂ ਆਉਂਣ ਦਿੱਤੀ ਜਾਵੇਗੀ। ਜ਼ਿਲ੍ਹਾ ਮੰਡੀ ਅਫਸਰ ਨੇ ਕਿਹਾ ਕਿ ਮੰਡੀ ਵਿਖੇ ਕਿਸਾਨਾਂ ਲਈ ਜਨਤਕ ਪਖਾਣਿਆਂ, ਪੀਣ ਵਾਲੇ ਪਾਣੀ ਆਦਿ ਹਰ ਤਰ੍ਹਾਂ ਨਾਲ ਮੰਡੀ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਖਾਣਿਆਂ ਵਿਖੇ ਸਾਫ—ਸਫਾਈ ਦਾ ਵਿਸ਼ੇਸ਼ ਧਿਆਨ ਰਖਿਆ ਗਿਆ ਹੈ ਤਾਂ ਜ਼ੋ ਬਿਮਾਰੀਆਂ ਨਾ ਪਣਪ ਸਕਣ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਨੂੰ ਮੰਡੀ ਵਿਖੇ ਆਉਣ ਉਪਰੰਤ ਫਸਲ ਵੇਚ ਨੂੰ ਲੈ ਕੇ ਕੋਈ ਖਜਲ—ਖੁਆਰੀ ਨਾ ਹੋਵੇ, ਜ਼ਿਲ੍ਹਾ ਪ੍ਰਸ਼ਾਸਨ ਤੇ ਮੰਡੀ ਵਿਭਾਗ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ।...
ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਖੇਤੀ ਸਮੱਗਰੀ ਵਿਕ੍ਰੇਤਾ ਕਿਸਾਨਾਂ ਨੂੰ ਖਾਦਾਂ ਦੀ ਵਿਕਰੀ ਸਮੇਂ ਬੇਲੋੜੀਆਂ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 12 ਅਕਤੂਬਰ 2024  (   )   ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਜੀ ਦੇ ਹੁਕਮਾਂ ਤੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੌਰਾਨ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜ਼ਿਲਾ ਪੱਧਰੀ ਟੀਮ ਵੱਲੋਂ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ।            ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਤਕਰੀਬਨ 16 ਹਜ਼ਾਰ ਮੀਟ੍ਰਿਕ ਟਨ ਫਾਸਫੈਟਿਕ ਖਾਦਾਂ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹ...
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ, ਸਮਰੱਥਕਾਂ ਲਈ ਅਹਿਮ ਆਦੇਸ਼

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਉਮੀਦਵਾਰਾਂ ਦੇ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ਤੇਦਾਰਾਂ, ਸਮਰੱਥਕਾਂ ਲਈ ਅਹਿਮ ਆਦੇਸ਼

Crime, National, Politics, Punjab
ਮੋਗਾ, 12 ਅਕਤੂਬਰ, ਪੰਜਾਬ ਰਾਜ ਵਿੱਚ ਗ੍ਰਾਮ ਪੰਚਾਇਤ ਚੋਣਾਂ-2024 ਮਿਤੀ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਐਕਟ-1994 ਦੇ ਸੈਕਸ਼ਨ-110 ਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ, 1994 ਦੇ ਰੂਲ 48 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾਂ ਸਮਾਪਤ ਹੋਣ ਤੋਂ 48 ਘੰਟੇ ਪਹਿਲਾਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੇ ਜਾਵੇਗੀ। ਚੋਣਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਬਾਹਰੋਂ ਆਏ ਵਿਅਕਤੀ ਚੋਣ ਪ੍ਰਕਿਰਿਆ ਵਿੱਚ ਵਿਘਨ ਨਾ ਪਾਉਣ, ਲਈ ਢੁਕਵੇਂ ਕਦਮ ਚੁੱਕਣੇ ਜਰੂਰੀ ਹਨ। ਬਾਹਰੋਂ ਆਏ ਵਿਅਕਤੀ ਅਣ-ਅਧਿਕਾਰਿਤ ਤੌਰ ਤੇ ਪੋਲਿੰਗ ਸਟੇਸ਼ਨ ਦੇ ਨਜਦੀਕ/ਆਲੇ ਦੁਆਲੇ ਨਾ ਜਾਣ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਦੇ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹਨਾਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰ ਅਤੇ ਸਮਰੱਥਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ 13 ਅਕਤੂਬਰ, 2024 ਨੂੰ ਚੋਣ ਪ੍ਰਚਾਰ ਖ...
ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

National, Politics, Punjab
ਅੰਮ੍ਰਿਤਸਰ 11 ਅਕਤੂਬਰ  2024—                 ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ।  ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।  ਉਨਾਂ ਕਿਹਾ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ, ਲਾਈਟਾਂ, ਪਖਾਨੇ, ਆਦਿ ਸਾਰੀਆਂ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।                  *ਕੈਬਿਨਟ ਮੰਤਰੀ ਈ:ਟੀ:ਓ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਜਰੂਰੀ ਹੈ ਕਿ ਕਿਸਾਨ ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ।            ...
ਸਿਵਲ ਸਰਜਨ ਨੇ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਵਿੱਚ ਜਾਣ ਲਈ ਰਵਾਨਾ ਕੀਤਾ

ਸਿਵਲ ਸਰਜਨ ਨੇ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਵਿੱਚ ਜਾਣ ਲਈ ਰਵਾਨਾ ਕੀਤਾ

National, Politics, Punjab
ਫਰੀਦਕੋਟ 11 ਅਕਤੂਬਰ ()  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਦੀ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਅੰਦਰ ਡੇਂਗੂ ਦੇ ਪ੍ਰਭਾਵ ਨੂੰ ਰੋਕਣ ਲਈ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆ ਹਨ। ਇਸ ਸਬੰਧ ਵਿੱਚ ਅੱਜ ''ਹਰ ਸ਼ੁਕਰਵਾਰ ਡੇਂਗੂ ਤੇ ਵਾਰ'' ਤਹਿਤ ਸਿਵਲ ਸਰਜਨ ਵੱਲੋਂ ਐਂਟੀ ਲਾਰਵਾ ਟੀਮਾਂ ਨੂੰ ਲਾਰਵੇ ਦੀ ਭਾਲ ਲਈ ਵੱਖ-ਵੱਖ ਏਰੀਆਂ ਵਿੱਚ ਜਾਣ ਲਈ ਰਵਾਨਾ ਕੀਤਾ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਜਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਿਹਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀ ਟੀਮਾਂ ਨੂੰ ਘਰ ਆਉਣ ਤੇ ਸਹਿਯੋਗ ਦਿੱਤਾ ਜਾਵੇ । ਵਿਭਾਗ ਦੀਆਂ ਟੀਮਾਂ ਵੱਲੋ ਘਰਾਂ/ਦੁਕਾਨਾ ਅਤੇ ਸਰਕਾਰੀ/ਪ੍ਰਾਈਵੇਟ ਅਦਾਰਿਆਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਤੇ ਸਥਾਨਾ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਜਿੱਥੇ ਵੀ ਲਾਰਵਾ ਮਿਲਦਾ ਹੈ ਉਸਨੂੰ ਨਸ਼ਟ ਕੀਤਾ ਜਾਂਦਾ ਹੈ ,ਅਤੇ ਲਾਰਵੇ ਸਾਈਡ ਦਵਾਈ ਦਾ ਛੜਕਾਅ ਵੀ ਕੀਤਾ ਜਾਂਦਾ ...
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਕੂਲ ਵਿੱਖੇ ਕਰਵਾਇਆ ਜਾਗਰੂਕਤਾ ਸਮਾਗਮ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਸਕੂਲ ਵਿੱਖੇ ਕਰਵਾਇਆ ਜਾਗਰੂਕਤਾ ਸਮਾਗਮ

National, Politics, Punjab
ਫਿ਼ਰੋਜ਼ਪੁਰ, 11 ਅਕਤੂਬਰ (।              ) ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ  ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ  ਰੋਹਿਤ ਪਬਲਿਕ ਸਕੂਲ ਵਿਖ਼ੇ ਡੇਗੂ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਬਚਾਅ ਸੰਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵੱਲੋ ਵਿਦਿਆਰਥੀਆਂ ਨੂੰ ਸਕੂਲ ਅਤੇ ਘਰਾਂ ਅੰਦਰ  ਸਾਫ ਸਫਾਈ ਵੱਲ ਧਿਆਨ ਦੇਣ ਲਈ ਪੇ੍ਰਰਿਤ ਕੀਤਾ ਗਿਆ।     ਇਸ ਮੌਕੇ ਜਾਗਰੁਕ ਕਰਦਿਆਂ ਡਾ ਸਮਿੰਦਰ ਕੌਰ ਜ਼ਿਲ੍ਹਾ ਐਪੀਡਮੋਲੋਜਿਸਟ ਨੇ ਡੇਂਗੂ ਦੇ ਕਾਰਨਾਂ, ਲੱਛਣਾਂ ਤੇ ਬਚਾਓ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਂਗੂ ਐਡੀਜ਼ ਨਾਮ ਦੇ ਮੱਛਰ ਨਾਲ ਫੈਲਦਾ ਹੈ ਅਤੇ ਇਹ ਸਾਫ਼ ਪਾਣੀ ਵਿਚ ਵੱਧਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋੱ ਵਿਅਕਤੀ ਦੇ ਪਲੇਟਲੈਟ ਘੱਟਦੇ ਹਨ ਤਾਂ ਉਹ ਤੁਰੰਤ ਨੇੜ੍ਹੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਆਪਣਾ ਇਲਾਜ਼ ਕਰਵਾਉਣ। ਡੇਂਗੂ ਦਾ ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਦੀ ਗੋਲੀ ਹੀ ਖਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਡ...