Tuesday, March 17
Shadow

National

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ ‘ਮੁਹੱਬਤ ਨੇ ਕਿਹਾ’ ਦੀ ਘੁੰਢ ਚੁਕਾਈ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਕਵੀ ਅਤੇ ਲੇਖਕ ਡਾ. ਦੇਵਿੰਦਰ ਸੈਫ਼ੀ ਦੀ ਕਾਵਿ-ਪੁਸਤਕ 'ਮੁਹੱਬਤ ਨੇ ਕਿਹਾ' ਦੀ ਘੁੰਢ ਚੁੱਕਾਈ ਕੀਤੀ। ਇਹ ਯਾਦਗਾਰੀ ਸਮਾਗਮ ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕ੍ਰਿਟੀਸਿਜ਼ਮ ਅਤੇ ਪੰਜਾਬੀ ਅਧਿਅਨ ਸਕੂਲ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਅਤੇ ਉੱਘੇ ਵਿਦਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ. ਮਨਮੋਹਨ ਨੇ ਸੰਬੋਧਨ ਕਰਦਿਆਂ ਡਾ. ਸੈਫ਼ੀ ਦੀ ਪਿਆਰ ਦੀ ਨਵੀਨਤਮ ਖੋਜ ਦੀ ਸ਼ਲਾਘਾ ਕੀਤੀ। ਵਿਸ਼ੇਸ਼ ਮਹਿਮਾਨਾਂ ਵਿੱਚ ਡਾ. ਸਰਬਜੀਤ ਸਿੰਘ (ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ) ਅਤੇ ਡਾ. ਸੁਖਚੈਨ ਸਿੰਘ (ਪ੍ਰਸਿੱਧ ਸਿੱਖਿਆ ਸ਼ਾਸਤਰੀ) ਸ਼ਾਮਲ ਸਨ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਚੇਅਰਮੈਨ ਡਾ. ਯੋਗਰਾਜ ਨੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਉੱਘੇ ਵਿਦਵਾਨ ਡਾ. ਰੌਣਕੀ ਰਾਮ, ਪਾਲ ਅਜਨਬੀ, ਪ੍ਰੋ. ਦਿਲਬਾਗ, ਵ...
ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

National, Politics, Punjab
ਚੰਡੀਗੜ੍ਹ/ਜਲੰਧਰ, 11 ਅਕਤੂਬਰ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ । ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ  ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ...
ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ  ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰਾਂ ਦੀ ਸ਼ਹਿ ’ਤੇ ਚਲਾਏ ਜਾ ਰਹੇ ਮੋਡਿਊਲ ਦਾ ਪਰਦਾਫਾਸ਼; ਮੁੱਖ ਸਰਗਨਾਹ, ਤਿੰਨ ਹਥਿਆਰ ਸਪਲਾਇਰ ਦੋ ਪਿਸਤੌਲਾਂ ਸਮੇਤ ਕਾਬੂ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 11 ਅਕਤੂਬਰ: ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ  ਨਾਲ ਸਬੰਧ...
ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਦੁਸਹਿਰੇ ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।...
50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ 'ਚ ਨਾਰਕੋਟਿਕ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਕੀਤਾ ਘੋਸ਼ਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ  11  ਅਕਤੂਬਰ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ 15 ਅਕਤੂਬਰ 2024 ਨੂੰ ਕਰਵਾਈਆਂ ਜਾ ਰਹੀਆਂ ਗਰਾਮ ਪੰਚਾਇਤਾਂ ਚੋਣਾਂ ਦੇ ਮੱਦੇ ਨਜ਼ਰ  ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਗਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਸਮੇਂ ਕਾਊਂਟਿੰਗ ਸੈਂਟਰਾਂ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਸੈਂਟਰ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਪ੍ਰਕਾਰ ਦੇ ਪ੍ਰਾਈਵੇਟ ਵਹੀਕਲ ਦੇ ਆਉਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਅਨੁਸਾਰ ਸਰਕਾਰੀ ਵਹੀਕਲਾਂ ਅਤੇ ਚੋਣ ਮਕਸਦ ਲਈ ਪ੍ਰਸ਼ਾਸਨ ਵਲੋਂ ਹਾਇਰ ਕੀਤੇ ਗਏ ਪ੍ਰਾਈਵੇਟ ਵਹੀਕਲਾਂ ਤੇ ਲਾਗੂ ਨਹੀਂ ਹੋਣਗੇ। ਜਿ਼ਲ੍ਹਾ ਮੈਜਿਸਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ  ਜਿ਼ਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਪ੍ਰਚਾਰ ਨਾਲ ਸਬੰਧਿਤ ਪੋਸਟਰ, ਬੈਨਰ ਲਗਾਉਣ, ਸ਼ੋਰ ...
ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ

ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 11 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਦੁਸਹਿਰਾ, ਦੀਵਾਲੀ ਦਾ ਤਿਉਹਾਰ, ਗੁਰਪੁਰਬ, ਕ੍ਰਿਸਮਿਸ, ਨਵਾਂ ਸਾਲ ਮਨਾਉਣ ’ਤੇ ਪਟਾਖੇ-ਆਤਿਸ਼ਬਾਜ਼ੀ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ 12 ਅਕਤੂਬਰ 2024 ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਤਿਓਹਾਰ ’ਤੇ ਸ਼ਾਮ 6 ਤੋਂ ਸ਼ਾਮ 7 ਵਜੇ ਤੱਕ, ਮਿਤੀ 31 ਅਕਤੂਬਰ 2024 ਨੂੰ ਦੀਵਾਲੀ ਵਾਲੀ ਰਾਤ ਨੂੰ ਸ਼ਾਮ 8 ਤੋਂ ਰਾਤ 10 ਵਜੇ ਤੱਕ, ਮਿਤੀ 15 ਨਵੰਬਰ 2024 ਨੂੰ ਗੁਰਪੁਰਬ ਦੇ ਮੌਕੇ ’ਤੇ ਸਵੇਰੇ 4 ਤੋਂ ਸਵੇਰੇ 5 ਵਜੇ (ਇੱਕ ਘੰਟਾ) ਰਾਤ 9 ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਪੀਐਮ ਵਜੇ ਤੋਂ 12:30 ਏਐਮ ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਤੇਲ ਸੋਧਕ ਕਾਰਖਾਨਾ) ਫੁੱਲੋਖਾਰੀ ਦੇ ਨਜਦੀਕ ਪੈਂਦੇ ਪਿੰਡਾਂ (ਫ...
ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ

ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕੀਤਾ

National, Politics, Punjab
ਕੁਰਾਲੀ (ਐਸ.ਏ.ਐਸ. ਨਗਰ), 11 ਅਕਤੂਬਰ, 2024: ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਦੀਆਂ ਨਿਰਵਿਰੋਧ ਬਣੀਆਂ ਪੰਚਾਇਤਾਂ ਦਾ ਇੱਕੋ ਇੱਕ ਏਜੰਡਾ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣਾ ਚਾਹੀਦਾ ਹੈ। ਕੁਰਾਲੀ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਲਕੇ ਦੀਆਂ ਸਮੂਹ 136 ਵਿੱਚੋਂ 41 ਪੰਚਾਇਤਾਂ ਬਿਨਾਂ ਮੁਕਾਬਲਾ ਚੁਣੀਆਂ ਗਈਆਂ ਹਨ ਅਤੇ ਗੁੱਟਬੰਦੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਏਜੰਡੇ ਵਿੱਚ ਉਨ੍ਹਾਂ ਦੇ ਵਿਸ਼ਵਾਸ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਰਵਿਰੋਧ ਬਣੀਆਂ ਪੰਚਾਇਤਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖ ਕੇ ਸ਼ਾਨਦਾਰ ਤਬਦੀਲੀਆਂ ਲਿਆਉਣ ਲਈ ਯਤਨਸ਼ੀਲ ਹੋਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦਾ ਇੱਕੋ-ਇੱਕ ਟੀਚਾ ਸੌੜੀ ਸਿਆਸਤ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਪੰਚਾਇਤਾਂ ਨੂੰ ਸਰਬਸੰਮਤੀ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਐਲਾਨੀ ਗਰਾਂਟ ਦਾ ਭਰੋ...
ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੀਆਂ 22 ਮੰਡੀਆਂ ’ਚ 1403 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 11 ਅਕਤੂਬਰ : ਜ਼ਿਲ੍ਹੇ ਦੀਆਂ 182 ਮੰਡੀਆਂ ’ਚੋਂ 22 ਮੰਡੀਆਂ ’ਚ 10 ਅਕਤੂਬਰ 2024 ਸ਼ਾਮ ਤੱਕ 1403 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 12 ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 532 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਸਥਾਨਕ ਮੁੱਖ ਯਾਰਡ ਵਿੱਚ ਇੱਕ ਕਿਸਾਨ ਵਲੋਂ 26 ਫ਼ੀਸਦੀ ਸਿੱਲ ਵਾਲੀ ਝੋਨੇ ਦੀ ਗਿੱਲੀ ਟਰਾਲੀ ਲਿਆਦੀ ਗਈ ਜਿਸ ਨੂੰ ਤਰੁੰਤ ਵਾਪਸ ਕਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ...
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime, National, Politics, Punjab
ਬਠਿੰਡਾ, 11 ਅਕਤੂਬਰ : ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਅਮਰਜੀਤ ਸਿੰਘ, ਪੀ.ਪੀ.ਐੱਸ, ਡੀ.ਐੱਸ.ਪੀ (ਇੰਨਵੈ:) ਬਠਿੰਡਾ ਦੀ ਅਗਵਾਈ ਵਿੱਚ ਸੀ.ਆਈ.ਏ ਸਟਾਫ-1 ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 514 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਬੈਟਰੀ ਵਾਲੀ ਸਕੂਟਰੀ ਬਰਾਮਦ ਕੀਤੀ। ਮਿਤੀ 10/10/2024 ਨੂੰ ਸੀ.ਆਈ.ਏ ਸਟਾਫ-1 ਬਠਿੰਡਾ ਦੀ ਪੁਲਿਸ ਪਾਰਟੀ ਵੱਲੋਂ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਭੋਖੜਾ ਦੀ ਸਲਿੱਪ ਰੋਡ ਤੋ ਵਾਪਸ ਬਠਿੰਡਾ ਜਾ ਰਹੇ ਸੀ ਤਾਂ ਬੱਸ ਸਟੈਂਡ ਪਿੰਡ ਭੋਖੜਾ ਵਿਖੇ 3 ਵਿਅਕਤੀ ਬੈਟਰੀ ਵਾਲੀ ਸਕੂਟਰੀ ਸਮੇਤ ਸ਼ੱਕੀ ਹਾਲਤ ਵਿੱਚ ਖੜੇ ਦਿਖਾਈ ਦਿੱਤੇ। ਜਦੋ ਪੁਲਿਸ ਪਾਰਟੀ ਦੀ ਗੱਡੀ ਉਹਨਾਂ ਕੋਲ ਰੁਕੀ ਤਾਂ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ ਤਾਂ ਪ...