ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
ਫਿਰੋਜ਼ਪੁਰ 13 ਅਕਤੂਬਰ 2024.....
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰੱਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦਕੀ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨ...







