Tuesday, March 17
Shadow

National

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ

National, Politics, Punjab
ਮਾਨਸਾ, 11 ਅਕਤੂਬਰ : ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਅਮਲੇ ਨੂੰ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ ਤੀਜੀ ਰਿਹਰਸਲ 14 ਅਕਤੂਬਰ ਨੂੰ ਹੋਵੇਗੀ ਅਤੇ ਉਸੇ ਦਿਨ ਹੀ ਪਾਰਟੀਆਂ ਪੋਲਿੰਗ ਲਈ ਰਵਾਨਾ ਕੀਤੀਆਂ ਜਾਣਗੀਆਂ।...
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ 14 ਤੋਂ 15 ਅਕਤੂਬਰ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

National, Politics, Punjab
ਫਰੀਦਕੋਟ 11 ਅਕਤੂਬਰ () ਜਿਲ੍ਹਾ ਮੈਜਿਸਟਰੇਟ ਕਮ ਜਿਲ੍ਹਾ ਚੋਣ ਅਫਸਰ, ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੀ ਸ਼ਕਤੀ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਹਦੂਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਮਿਤੀ 14 ਅਕਤੂਬਰ 2024 ਤੋਂ 15 ਅਕਤੂਬਰ 2024 ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।  ਉਨ੍ਹਾਂ ਕਿਹਾ ਕਿ ਉਕਤ ਦਰਸਾਈ ਗਈ ਮਿਤੀ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵੀ ਵਰਤਾਈ ਨਹੀਂ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।...
ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ

ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ

National, Politics, Punjab
ਐਸ.ਏ.ਐਸ.ਨਗਰ, 11 ਅਕਤੂਬਰ, 2024: ਲੜਕੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਦੇ ਸੁਪਨਿਆਂ ਨੂੰ ਜੀਵਨ ਵਿੱਚ ਉੱਚਾ ਚੁੱਕਣ ਲਈ ਇੱਕ ਗੈਰ-ਰਸਮੀ ਮੰਚ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਥੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਏ ਡੀ ਸੀ (ਡੀ) ਸੋਨਮ ਚੌਧਰੀ ਨੇ ਮੈਰੀਟੋਰੀਅਸ ਸਕੂਲ, ਸਰਕਾਰੀ ਸਕੂਲ ਮਟੌਰ, ਕੁੰਭੜਾ ਅਤੇ 3ਬੀ1 ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 11, ਮੁਹਾਲੀ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ ਦੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਚਾਹੇ ਕਿਸੇ ਵੀ ਟੀਚੇ ਦੀ ਚੋਣ ਕਰਨ ਪਰ ਟੀਚੇ ਨੂੰ ਪੂਰਾ ਕਰਨ ਲਈ ਲੰਬੇ ਸਮੇਂ ਲਈ ਧਿਆਨ ਦੇਣ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿੱਚ ਪ੍ਰੇਰਣਾ ਅਤੇ ਉਤਸ਼ਾਹ ਦੀ ਭਾਵਨਾ ਪੈਦਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਸਿਹਤ ਅਤੇ ਮਾਨਸਿਕ ਸ਼ਾਂਤੀ ਦਾ ਸਮਾਨ ਧਿਆਨ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ਿੰਦਗੀ ਵਿੱਚ ਅ...
ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

ਅਨਮੋਲ ਗਗਨ ਮਾਨ ਨੇ ਵਾਰਡ ਨੰ 27 ਬਡਾਲੀ ਵਿੱਚ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

National, Politics, Punjab
ਐਸ.ਏ.ਐਸ.ਨਗਰ, 11 ਅਕਤੂਬਰ, 2024: ਖਰੜ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ 27, ਬਡਾਲੀ ਵਿਖੇ ਇੱਕ ਨਵੇਂ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਘਾਟ ਨੂੰ ਦੂਰ ਕਰਨ ਲਈ ਨਗਰ ਕੌਂਸਿਲ ਵੱਲੋਂ 4.28 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੂੰ ਵੱਖ-ਵੱਖ ਇਲਾਕਿਆਂ ਲਈ 12 ਟਿਊਬਵੈੱਲਾਂ ਦੀ ਤਜਵੀਜ਼ ਭੇਜੀ ਗਈ ਹੈ। ਇਨ੍ਹਾਂ ਚਾਰ ਨਵੇਂ ਟਿਊਬਵੈੱਲਾਂ ਵਿੱਚੋਂ 147.22 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 13, 6, 8 ਅਤੇ 3 ਵਿੱਚ ਰੁਪਏ ਪਹਿਲਾਂ ਹੀ ਬੋਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦੇ ਪੰਪ ਚੈਂਬਰ ਉਸਾਰੀ ਅਧੀਨ ਹਨ। ਬਾਕੀ ਟਿਊਬਵੈੱਲਾਂ ਦੀ ਅਨੁਮਾਨਤ ਲਾਗਤ 281.28 ਲੱਖ ਰੁਪਏ ਹੈ ਜੋ ਵਾਰਡ ਨੰਬਰ 14, 26, 12/15, 25, 12, 27, 9 ਅਤੇ 6 ਵਿੱਚ ਇੱਕ-ਇੱਕ ਕਰਕੇ, ਲਾਏ ਜਾ ਰਹੇ ਹਨ, ਕਿਉਂਕਿ ਚੈਂਬਰ ਦੀ ਉਸਾਰੀ ਸ਼ੁਰੂ ਹੋਣ ਤੋਂ ਪਹਿਲਾਂ ਡ੍ਰਿਲਿੰਗ (ਬੋਰ ਕਰਨ ) ਲਈ 25 ਦਿਨ ਲੱਗ ਜਾਂਦੇ ਹਨ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਨ੍ਹ...
ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ

ਚੋਣ ਕਮਿਸ਼ਨ ਜਾਬਤੇ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ ਤੇ ਕੋਈ ਅਧਿਕਾਰੀ ਅਣਗਹਿਲੀ ਨਾ ਵਰਤੇ – ਭੁਪਿੰਦਰ ਸਿੰਘ ਆਈ ਏ ਐਸ

National, Politics, Punjab
ਚੰਡੀਗੜ੍ਹ/ਮਾਲੇਰਕੋਟਲਾ, 11 ਅਕਤੂਬਰ:                     ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰ ਭੁਪਿੰਦਰ ਸਿੰਘ ਨੇ ਅੱਜ ਗ੍ਰਾਮ ਪੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਬੈਠਕ ਕੀਤੀ। ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਉਪਰ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।                ਉਹਨਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਚੋਣ ਆਬਜ਼ਰਵਰ ਨੇ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋ...
ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

ਰਾਜਪਾਲ ਅਤੇ ਮੁੱਖ ਮੰਤਰੀ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇ...
ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ  ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ

ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ

National, Politics, Punjab
ਅੰਮ੍ਰਿਤਸਰ 10 ਅਕਤੂਬਰ— ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ  ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ  ਹੋਏ ਕਿਹਾ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ਤੇ ਚੱਲੀਏ। ਇਸ ਮੌਕੇ ਉਨ੍ਹਾਂ ਦੇ ਨਾਲ ਡਵੀਜਨਲ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਵਿਸ਼ਾਲ ਵਧਾਵਨ, ਸ੍ਰੀ ਓ:ਪੀ:ਗੱਬਰ, ਆਪ ਆਗੂ ਸ੍ਰੀ ਰਵਿੰਦਰ ਹੰਸ ਵੀ ਹਾਜਰ ਸਨ। ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।  ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ  ਨੂੰ ਸ੍ਰੀ ਦਰਬਾਰ ਸਾ...
ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਥਾਮ ਲਈ ਵੱਖ-ਵੱਖ 44 ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ

ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਥਾਮ ਲਈ ਵੱਖ-ਵੱਖ 44 ਪਿੰਡਾਂ ‘ਚ ਜਾਗਰੂਕਤਾ ਕੈਂਪ ਲਗਾਏ

National, Politics, Punjab
ਰਾਏਕੋਟ, 10 ਅਕਤੂਬਰ (000) - ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੇ ਮੰਤਵ ਨਾਲ ਸਬ-ਡਵੀਜਨ ਰਾਏਕੋਟ ਦੇ ਵੱਖ-ਵੱਖ 44 ਪਿੰਡਾਂ ਵਿੱਚ ਜਾਗਰੂਕਤਾ ਕੈਪ ਲਗਾਏ ਗਏ। ਇਸ ਸਬੰਧੀ ਐਸ.ਡੀ.ਐਮ. ਰਾਏਕੋਟ ਸਿਮਰਨਦੀਪ ਸਿੰਘ ਆਈ.ਏ.ਐਸ. ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਹਿੱਤ ਚਲਾਈ ਗਈ ਮੁਹਿੰਮ ਵਜੋ 44 ਪਿੰਡਾਂ ਵਿੱਚ ਅਵੈਅਰਨੈਸ ਕੈਪ ਲਗਾਏ ਗਏ ਹਨ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਕਲੱਸਟਰ ਬਣਾ ਕੇ ਕਿਸਾਨਾ ਨੂੰ ਇੱਕਠਾ ਕੀਤਾ ਗਿਆ ਅਤੇ ਉਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਮਾੜੇ ਪ੍ਰਭਾਵ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸਹਿਕਾਰੀ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ। ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਸਭਾਵਾ ਪਾਸੋਂ ਪਰਾਲੀ ਪ੍ਰਬੰਧਨ ਦੀ ਮਸੀਨਰੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸਿਤ ਹੋਣ ਤੋ ਬਚਾਇਆ ਜਾ ਸਕੇ ਅਤੇ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋ ਸਮੇਂ-ਸਮੇਂ 'ਤੇ ਜਾਰੀ ਹਦਾ...
ਵਿਧਾਇਕ, ਡੀ.ਸੀ ਅਤੇ ਐਮ.ਸੀ. ਵਧੀਕ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਵਿਧਾਇਕ, ਡੀ.ਸੀ ਅਤੇ ਐਮ.ਸੀ. ਵਧੀਕ ਕਮਿਸ਼ਨਰ ਨੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ

National, Politics, Punjab
ਲੁਧਿਆਣਾ, 10 ਅਕਤੂਬਰ (000) ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ, ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਪਰਮਦੀਪ ਸਿੰਘ ਨੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਅਤੇ ਪਰਿਵਾਰਾਂ ਦੇ ਨੁਮਾਇੰਦਿਆਂ ਨਾਲ ਪਰਿਵਾਰਾਂ ਦੇ ਮੁੜ-ਵਸੇਬੇ ਲਈ ਵਿਚਾਰ-ਵਟਾਂਦਰਾ ਕਰਨ ਸਬੰਧੀ ਵੀਰਵਾਰ ਨੂੰ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀ ਰੋਹਿਤ ਗੁਪਤਾ ਅਤੇ ਹੋਰ ਅਧਿਕਾਰੀ ਵੀ ਮੌਜ਼ੂਦ ਸਨ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਕਿਲ੍ਹਾ ਰਾਏਪੁਰ (17.174 ਕਿਲੋਮੀਟਰ) ਤੱਕ ਰੇਲਵੇ ਟ੍ਰੈਕ ਨੂੰ ਦੂਹਰੀ ਕਰਨ ਦੇ ਪ੍ਰੋਜੈਕਟ 'ਤੇ ਕੰਮ ਕਰ ਰਹੇ ਹਨ, ਜਿਸ ਵਿੱਚ 25 ਕੇ.ਵੀ ਹਾਈ ਰਾਈਜ਼ ਰੇਲਵੇ ਇਲੈਕਟ੍ਰੀਫਿਕੇਸ਼ਨ ਅਤੇ ਸਿਗਨਲਿੰਗ ਅਤੇ ਦੂਰ-ਸੰਚਾਰ ਦੇ ਕੰਮ ਸ਼ਾਮਲ ਹਨ। ਲੁਧਿਆਣਾ ਸੈਂਟਰਲ ਤੋਂ ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਰੇਲਵੇ ਅਧਿਕਾਰੀਆਂ ਕੋਲ ਮੁੱਦਾ ਚੁੱਕਿਆ ਕਿ ਇਸ ਜਮੀਨ ਵਿੱਚ ਆਉਂਦੇ ਪਹਿਲੇ ਨੋਟਿਸ ਵਿੱਚ  ਤੁਸੀਂ 31 ਮਕਾਨ ਖਾਲੀ ਕਰਵਾਉਣ ਲਈ ਹੀ ਕਿਹਾ ਸੀ, ਜਦਕਿ ਦੂਜਾ ਨੋਟਿਸ 85...
ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

ਅਨਮੋਲ ਗਗਨ ਮਾਨ ਨੇ ਖਰੜ ਵਿੱਚ 8 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ

National, Politics, Punjab
ਖਰੜ (ਐਸ.ਏ.ਐਸ. ਨਗਰ), 10 ਅਕਤੂਬਰ: ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸੜਕਾਂ ਦੇ ਨਵ-ਨਿਰਮਾਣ ਜਿਸ ਵਿੱਚ ਲੁੱਕ ਅਤੇ ਟਾਈਲਾਂ ਨਾਲ ਬਣਨ ਵਾਲੀਆਂ ਸੜਕਾਂ ਸ਼ਾਮਲ ਹਨ, ਦੇ ਨਿਰਮਾਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸੰਨੀ ਐਨਕਲੇਵ (ਐਮ.ਸੀ. ਅਧੀਨ ਖੇਤਰ) ਅਤੇ ਵਾਰਡ ਨੰਬਰ 1, 23, 24 ਅਤੇ 25 ਨੂੰ ਕਵਰ ਕਰਦੇ ਹੋਏ ਕੁੱਲ 8 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕੁੱਲ ਲੰਬਾਈ ਲਗਭਗ 22 ਕਿਲੋਮੀਟਰ ਦਾ ਪ੍ਰੋਜੈਕਟ ਪੂਰਾ ਕੀਤਾ ਜਾਵੇਗਾ। ਵਿਧਾਇਕ ਮਾਨ ਨੇ ਕਿਹਾ ਕਿ ਸੜਕਾਂ ਦੀ ਰੀ-ਕਾਰਪੇਟਿੰਗ (ਲੁੱਕ ਵਾਲੀਆਂ ਸੜਕਾਂ) ਦਾ ਕੰਮ 15 ਦਿਨਾਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ ਜਦਕਿ ਕੰਕਰੀਟ ਦੀਆਂ ਟਾਈਲਾਂ ਦਾ ਕੰਮ ਪੂਰਾ ਹੋਣ ਲਈ ਚਾਰ ਮਹੀਨੇ ਲੱਗਣਗੇ। ਦੋ ਸਭ ਤੋਂ ਮਹੱਤਵਪੂਰਨ ਸੜਕਾਂ; ਹਸਪਤਾਲ ਰੋਡ ਅਤੇ ਰੰਧਾਵਾ ਰੋਡ ਜੋ ਕਿ ਅੱਗੇ ਲੁਧਿਆਣਾ ਰੋਡ ਨਾਲ ਜੁੜਦੀ ਹੈ, ਦਾ ਜ਼ਿਕਰ ਕਰਦਿਆਂ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸੜਕਾਂ ਲੰਬੇ ਸਮੇਂ ਤੋਂ ਮੁਰੰਮਤ ਉਡੀਕਦੀਆਂ ਸਨ ਅਤੇ ਹੁਣ ਇਨ੍ਹਾਂ ਸੜਕਾਂ 'ਤੇ ਆਉਣਾ-ਜਾਣਾ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦਰਪਣ ਸਿਟੀ ...