ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024:
ਸ਼੍ਰੀ ਦੀਪਕ ਪਾਰਿਕ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਲੁੱਟ-ਖੋਹ ਕਰਨ ਵਾਲ਼ੇ 03 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ।
ਸ਼੍ਰੀ ਦੀਪਕ ਪਾਰਿਕ, ਆਈ.ਪੀ.ਐਸ. ਨੇ ਦੱਸਿਆ ਕਿ ਸ਼੍ਰੀ ਗੌਰਵ ਯਾਦਵ, ਆਈ. ਪੀ. ਐੱਸ. ਡੀ.ਜੀ.ਪੀ. ਪੰਜਾਬ, ਸ਼੍ਰੀਮਤੀ ਨਿਲਾਂਬਰੀ ਵਿਜੈ ਜਗਦਲੇ, ਡੀ ਆਈ ਜੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਨੇੜੇ ਛੱਤ ਲਾਈਟਾਂ ਏਅਰਪੋਰਟ ਰੋਡ ਅਤੇ ਜ਼ੀਰਕਪੁਰ-ਪਟਿਆਲ਼ਾ ਰੋਡ ਤੇ ਇੱਕ ਲੁਟੇਰਾ ਗਿਰੋਹ ਵੱਲੋਂ ਲਗਾਤਾਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜੋ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਸ਼੍ਰੀ ਮਨਪ੍ਰੀਤ ਸਿੰਘ ਪੀ.ਪੀ....








