ਮੰਡੀਆਂ ਵਿੱਚ ਝੋਨੇ ਦੀ ਖਰੀਦ ਵਿੱਚ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਡਾ: ਅਜੇ ਗੁਪਤਾ
ਅੰਮ੍ਰਿਤਸਰ, 12 ਅਕਤੂਬਰ 2024:
ਪੰਜਾਬ ਦੇ ਮੁੱਖ ਮੰਤਰੀ , ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਦੇ ਨਾਲ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਡੀ.ਐਮ.ਓ ਅਮਨਦੀਪ ਸਿੰਘ ਅਤੇ ਡੀ.ਐਫ.ਐਸ.ਸੀ. ਸਰਤਾਜ ਸਿੰਘ ਨੇ ਹੋਰ ਅਧਿਕਾਰੀਆਂ ਨਾਲ ਦਾਣਾ ਮੰਡੀ ਭਗਤਾਂਵਾਲਾ ਦਾ ਨਿਰੀਖਣ ਕੀਤਾ।
ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੀ ਪੂਰੀ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਧਿਕਾਰੀਆਂ ਨਾਲ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਨਿਰੀਖਣ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਉਹ ਅੱਜ ਅਧਿਕਾਰੀਆਂ ਸਮੇਤ ਮੰਡੀ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਕਿਸਾਨਾ...








