Tuesday, March 17
Shadow

National

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

ਝੋਨੇ ਦੀ ਪਰਾਲੀ ਨੂੰ ਦੇ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਤ ਹੋਣ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ: ਡਾ. ਅਮਰੀਕ ਸਿੰਘ

National, Politics, Punjab
ਫਰੀਦਕੋਟ : 10 ਅਕਤੂਬਰ 2024 (     )            ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਡੀ ਡੀ ਕਿਸਾਨ ਵੱਲੋ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਰ ਜੀ ਆਰ ਸੈਲ ਵੱਲੋਂ ਬਲਾਕ ਫਰੀਦਕੋਟ ਦੇ ਪਿੰਡ ਡੱਲੇਵਾਲਾ ਵਿੱਚ ਪਰਾਲੀ ਪੰਚਾਇਤ ਕਰਵਾਈ ਗਈ। ਇਸ ਮੌਕੇ ਨੁਕੜ ਨਾਟਕ ਵੀ ਕਰਵਾਇਆ ਗਿਆ।           ਝੋਨੇ ਦੀ ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸਾਂਭ ਸੰਭਾਲ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਕਰੋੜ ਦੇ ਡੇਢ ਲੱਖ ਟਨ ਨਾਈਟਰੋਜਨ ਅਤੇ ਸਲਫਰ ਦਾ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨੁਕਸਾਨ ਹੁੰਦਾ ਹੈ।ਉਨਾਂ ਕਿਹਾ ਕਿ ਇੱਕ ਟਨ ਪਰਾਲੀ ਸਾੜਣ ਨਾਲ 5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨਾਂ ਕਿਹਾ ਕਿ ਨਵੰਬਰ ਮਹੀਨੇ ਦੌਰਾਨ 85 ਫੀਸਦੀ ਮਰੀਜ਼ ਹਵਾ ਦੇ ਪ੍ਰਦੂਸ਼ਣ ਨਾਲ ਸੰਬੰਧਤ ਬਿਮਾਰੀਆਂ ਨਾਲ ਪ੍ਰਭਾਵਤ ਹੂੰਦੇ ਹਨ । ਉਨਾਂ ਕਿਹਾ ਕਿ ਝੋਨੇ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸ਼ਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੁਸ਼ਹਿਰਾ, ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ

National, Politics, Punjab
ਮਾਨਸਾ, 10 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 12 ਅਕਤੂਬਰ, 2024 ਨੂੰ ਦੁਸ਼ਹਿਰੇ ਦੇ ਤਿਉਹਾਰ ’ਤੇ ਸ਼ਾਮ 06 ਵਜੇ ਤੋਂ ਸ਼ਾਮ 07 ਵਜੇ ਤੱਕ, 31 ਅਕਤੂਬਰ, 2024 ਨੂੰ ਦੀਵਾਲੀ ਵਾਲੀ ਰਾਤ 08 ਵਜੇ ਤੋਂ ਰਾਤ 10 ਵਜੇ, 15 ਨਵੰਬਰ 2024 ਨੂੰ ਗੁਰਪੁਰਬ ਦੇ ਮੌਕੇ ’ਤੇ ਸਵੇਰੇ 04 ਵਜੇ ਤੋਂ ਸਵੇਰੇ 05 ਵਜੇ ਤੱਕ (ਇਕ ਘੰਟਾ), ਰਾਤ 09 ਵਜੇ ਤੋਂ ਰਾਤ 10 ਵਜੇ ਤੱਕ (ਇਕ ਘੰਟਾ) ਅਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ ਸਵੇਰ 12:30 ਵਜੇ ਤੱਕ ਪਟਾਖ਼ੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਹੈ। ਹੁਕਮ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਦੁਸ਼ਹਿਰਾ/ਦੀਵਾਲੀ ਦਾ ਤਿਉਹਾਰ ਗੁਰਪੁਰਬ/ਕ੍ਰਿਸਮਿਸ/ਨਵਾਂ ਸਾਲ ਮਨਾਉਣ ਲਈ ਆਮ ਤੌਰ ’ਤੇ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜ਼ੀ ਆਦਿ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਆਵਾਜ਼ੀ ਅਤੇ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ। ਇਸ ਦੇ ਲਈ ਇੰਨ੍ਹਾਂ ਤਿਉਹਾਰਾਂ ਮੌਕੇ ਪਟਾਖੇ ਚਲਾਉਣ ਦਾ ਸਮਾਂ ਨਿਰਧਾਰਤ ਕੀ...
ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

ਸੈਣੀ ਸਭਾ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਜਾਵੇਗੀ: ਮੁੰਡੀਆ

National, Politics, Punjab
ਚੰਡੀਗੜ੍ਹ, 10 ਅਕਤੂਬਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸਭ ਵਰਗਾਂ ਦੇ ਲੋਕਾਂ ਦੀਆਂ ਭਲਾਈ ਲਈ ਵਚਨਬੱਧ ਹੈ। ਇਹ ਗੱਲ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਵੱਲੋਂ ਸੈਣੀ ਸਭਾ ਗੁਰਦਾਸਪੁਰ ਦੇ ਵਫਦ ਨਾਲ ਕੀਤੀ ਮੁਲਾਕਾਤ ਦੌਰਾਨ ਆਖੀ ਗਈ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸੈਣੀ ਸਭਾ ਦੇ ਵਫਦ ਨੇ ਮੁਲਾਕਾਤ ਕਰਦਿਆਂ ਗੁਰਦਾਸਪੁਰ ਦੀ ਨਵੀਂ ਦਾਣਾ ਮੰਡੀ ਵਿਖੇ ਕਮਿਊਨਿਟੀ ਸੈਂਟਰ/ਸੈਣੀ ਭਵਨ ਬਣਾਉਣ ਦੀ ਮੰਗ ਰੱਖੀ। ਸ. ਮੁੰਡੀਆ ਨੇ ਆਖਿਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਜੀ ਨਾਲ ਗੱਲਬਾਤ ਕਰਕੇ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਪੁਰਜ਼ੋਰ ਸਿਫਾਰਸ਼ ਕਰਨਗੇ। ਸ. ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਭ ਵਰਗਾਂ ਦੀ ਮੰਗਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਜੇਕਰ ਕਮਿਊਨਿਟੀ ਸੈਂਟਰ ਜਾਂ ਸੈਣੀ ਭਵਨ ਦਾ ਨਿਰਮਾਣ ਹੁੰਦਾ ਹੈ ਤਾਂ ਸੈਣੀ ਭਾਈਚਾਰੇ ਦੇ ਲੋਕ ਅਤੇ ਗੁਰਦਾਸਪੁਰ ਵਾਸੀ ਆਪਣੇ ਵੱਖ-ਵੱਖ ਜਨਹਿੱਤਾਂ ਦੇ ਕੰਮ ਕਰ ਸਕਣਗੇ। ਕੈਬਨਿਟ ਮੰਤਰੀ ਨੇ ਕਿ...
ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ

ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਪਰਾਲੀ ਪ੍ਰਬੰਧਨ ਕਰਨ ਕਿਸਾਨ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 10 ਅਕਤੂਬਰ ਮਾਨਸਾ ਬਲਾਕ ਦੇ ਪਿੰਡ ਲੱਲੂਆਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤ ਨੂੰ ਬਚਾਉਣ ਦੀ ਮੁੱਢਲੀ ਜਿੰਮੇਵਾਰੀ ਮਨੁੱਖ ਦੀ ਬਣਦੀ ਹੈ। ਇਸ ਜਿੰਮੇਵਾਰੀ ਨੂੰ ਨਿਭਾਉਣ ਲਈ ਸਾਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਾਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਂਦੀ ਬਲਕਿ ਇਸ ਨੂੰ ਮਿੱਟੀ ਵਿੱਚ ਹੀ ਮਿਲਾ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣੀ ਚਾਹਦੀ ਹੈ ਤਾਂ ਜੋ ਵਾਤਾਵਰਨ ਦੀ ਸੁਰੱਖਿਆ ਲਈ ਅਸੀਂ ਵੀ ਆਪਣਾ ਯੋਗਦਾਨ ਪਾ ਸਕੀਏੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਕਰਨ ਦੀ ਸਲਾਹ ਦਿੱਤੀ। ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨ...
ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

ਮਾਨਸਿਕ ਰੋਗ ਨੂੰ ਨਾ ਛੁਪਾਓ, ਇਸ ਬਾਰੇ ਦੱਸੋ ਅਤੇ ਬਿਮਾਰੀ ਤੋਂ ਛੁਟਕਾਰਾ ਪਾਓ- ਡਾ ਚੰਦਰ ਸ਼ੇਖਰ

National, Politics, Punjab
  ਫ਼ਰੀਦਕੋਟ,10 ਅਕਤੂਬਰ ( ) ਜਿਲ੍ਹਾ ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਓਟ ਕਲੀਨਿਕ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਪ੍ਰਾਪਤ ਥੀਮ " ਕੰਮ ਕਰਨ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ" ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਵਿਸ਼ਵ ਮਾਨਸਿਕ ਸਿਹਤ ਦਿਵਸ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ ਜਾਗਰੂਕ ਕਰਨਾ ਹੈ। ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਮਾਨਸਿਕ ਰੋਗਾਂ ਸਬੰਧੀ ਵਿਸ਼ਵ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਉਨਾ ਕਿਹਾ ਇਸ ਵਾਰ ਕਿਸੇ ਸਰਕਾਰੀ ਜਾਂ ਪ੍ਰਾਇਵੇਟ ਅਦਾਰੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਦੀ ਮਾਨਸਿਕ ਸਿਹਤ ਨੂੰ ਬੜਾਵਾ ਦੇਣਾ ਹੈ ਤਾਂ ਜੋ ਉਹ ਆਪਣੇ ਕੰਮ ਨੂੰ ਸੁਚੱਜੇ ਤਰੀਕੇ ਨਾਲ ਨਿਭਾਅ ਸਕਣ । ਇਸ ਮੌਕ...
ਕਿਤਾਬਾਂ ਵਿਦਿਆਰਥੀਆਂ ਦੇ ਗਿਆਨ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਲਈ ਅਹਿਮ ਰੋਲ ਅਦਾ ਕਰਦੀਆਂ ਨੇ-ਜ਼ਿਲ੍ਹਾ ਸਿੱਖਿਆ ਅਫ਼ਸਰ

ਕਿਤਾਬਾਂ ਵਿਦਿਆਰਥੀਆਂ ਦੇ ਗਿਆਨ ਅਤੇ ਖੇਡਾਂ ਸਰੀਰਿਕ ਤੰਦਰੁਸਤੀ ਲਈ ਅਹਿਮ ਰੋਲ ਅਦਾ ਕਰਦੀਆਂ ਨੇ-ਜ਼ਿਲ੍ਹਾ ਸਿੱਖਿਆ ਅਫ਼ਸਰ

National, Politics, Punjab
ਮਾਨਸਾ, 10 ਅਕਤੂਬਰ: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਇਨਾਮ ਵੰਡ ਸਮਾਰੋਹ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਕਰਵਾਇਆ ਗਿਆ। ਇਸ ਮੌਕੇ ਅੰਡਰ 17 ਸਾਲ ਉਮਰ ਵਰਗ ਇੰਪੀ, ਫੁਆਇਲ ਅਤੇ ਸੇਬਰ ਲੜਕਿਆਂ ਦੇ ਮੁਕਾਬਲਿਆਂ ’ਚੋਂ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ  ਕੌਰ ਅਤੇ ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਅੰਮ੍ਰਿਤਪਾਲ ਸਿੰਘ ਵੱਲੋਂ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ ਹੈ। ਖੇਡਾਂ ਦੇ ਚੌਥੇ ਦਿਨ ਦਾ ਆਗਾਜ਼ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਹਰ ਇਕ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਵੀ ਜੁੜਨਾ ਚਾਹੀਦਾ ਹੈ, ਕਿਉਂਕਿ ਕਿਤਾਬਾਂ ’ਚੋਂ ਮਿਲਿਆ ਗਿਆਨ ਜਿੱਥੇ ਵਿਦਿਆਰਥੀ ਦਾ ਮਾਨਸਿਕ ਵਿਕਾਸ ਕਰਦਾ ਹੈ ਉੱਥੇ ਹੀ ਖੇਡਾਂ ਸਰੀਰਿਕ ਤੰਦਰੁਸਤੀ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ’ਚ ਭਾਗ ਲੈਣ ਵਾਲੇ ਖਿਡਾਰੀ ਹੋਰਨਾਂ ਨੂੰ ਵੀ ਖੇਡ ਮੈਦਾਨਾਂ ਵੱਲ ਆਉਣ ਲਈ ਪ੍ਰੇਰਿ...
ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫਤਾਰ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024: ਸੀਨੀਅਰ ਕਪਤਾਨ ਪੁਲਿਸ, ਜਿਲਾ ਐਸ.ਏ.ਐਸ. ਨਗਰ ਸ਼੍ਰੀ ਦੀਪਕ ਪਾਰਿਕ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ ਗੰਨ ਪੁਆਇੰਟ ਤੇ ਕਾਰ ਖੋਹ ਕਰਨ ਵਾਲ਼ੇ 02 ਦੋਸ਼ੀਆਂ ਨੂੰ ਮੋਹਾਲ਼ੀ ਪੁਲਿਸ ਵੱਲੋਂ ਤੁਰੰਤ ਅਤੇ ਪ੍ਰਭਾਵੀ ਐਕਸ਼ਨ ਲੈਂਦੇ ਹੋਏ 48 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰ ਲਿਆ ਗਿਆ। ਐੱਸ ਐੱਸ ਪੀ ਦੀਪਕ ਪਾਰਿਕ ਨੇ ਦੱਸਿਆ ਕਿ ਸ਼੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ, ਸ਼੍ਰੀਮਤੀ ਨਿਲੰਬਰੀ ਵਿਜੈ ਜਗਦਲੇ ਡੀ ਆਈ ਜੀ ਦੇ ਦਿਸ਼ਾਂ ਨਿਰਦੇਸ਼ਾਂ ਮੁਤਾਬਕ, ਮਿਤੀ 07-10-2024 ਨੂੰ ਥਾਣਾ ਸੋਹਾਣਾ ਦੇ ਏਰੀਆ ਵਿੱਚੋਂ 02 ਨਾ-ਮਾਲੂਮ ਵਿਅਕਤੀਆਂ ਵੱਲੋਂ ਗੰਨ ਪੁਆਇੰਟ ਤੇ ਖੋਹ ਕੀਤੀ ਕਾਰ ਦੀ ਵਾਰਦਾਤ ਨੂੰ ਟਰੇਸ ਕਰਨ ਲਈ ਸ਼੍ਰੀ ਹਰਵੀਰ ਸਿੰਘ ਅਟਵਾਲ ਪੀ.ਪੀ.ਐਸ. ਕਪਤਾਨ ਪੁਲਿਸ (ਸ਼ਹਿਰੀ), ਸ਼੍ਰੀ ਹਰਸਿਮਰਨ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਸ਼ਹਿਰੀ-2) ਅਤੇ ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਉਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਜਿਲਾ ਐਸ.ਏ.ਐਸ. ਨਗਰ ਜੀ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ ਨੂੰ ...
ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

ਕੰਮ ਸਥਾਨ ’ਤੇ ਕਾਮਿਆਂ ਦੀ ਚੰਗੀ ਮਾਨਸਿਕ ਸਿਹਤ ਬਹੁਤ ਜ਼ਰੂਰੀ : ਸਿਵਲ ਸਰਜਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਕਤੂਬਰ, 2024: ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਕ-ਸਬੰਧੀਆਂ ਨੂੰ ਮਾਨਸਿਕ ਰੋਗਾਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰਪਾਲ ਕੌਰ ਨੇ ਦਸਿਆ ਕਿ ਇਸ ਵਾਰ ਇਸ ਖ਼ਾਸ ਦਿਨ ਦਾ ਵਿਸ਼ਾ-ਕੰਮ ਵਾਲੇ ਸਥਾਨ ’ਤੇ ਕਾਮਿਆਂ/ਮੁਲਾਜ਼ਮਾਂ ਦੀ ਚੰਗੀ ਮਾਨਸਿਕ ਸਿਹਤ ਯਕੀਨੀ ਬਣਾਉਣ ਲਈ ਉਪਰਾਲੇ ਕਰਨਾ ਹੈ। ਉਨ੍ਹਾਂ ਕਿਹਾ ਕਿ ਕੰਮ ਵਾਲੀ ਥਾਂ ’ਤੇ ਮੁਲਾਜ਼ਮਾਂ ਵਾਸਤੇ ਹਾਂਪੱਖੀ ਮਾਹੌਲ ਸਿਰਜਣ ਅਤੇ ਕੰਮਕਾਜੀ ਜੀਵਨ ਦੇ ਤਵਾਜ਼ਨ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਅਧਿਕਾਰੀਆਂ ਨੇ ਆਖਿਆ ਕਿ ਹਰ ਵਿਅਕਤੀ ਰੋਜ਼ੀ-ਰੋਟੀ ਵਾਸਤੇ ਕਿਸੇ ਨਾ ਕਿਸੇ ਥਾਂ ’ਤੇ ਕੰਮ ਕਰਦਾ ਹੈ ਅਤੇ ਰੋਜ਼ਾਨਾ ਜੀਵਨ ਦਾ ਕਾਫ਼ੀ ਸਮਾਂ ਉਥੇ ਗੁਜ਼ਾਰਦਾ ਹੈ। ਇਸ ਲਈ ਜ਼ਰੂਰੀ ਹੋ ਜਾਂਦਾ ਹੈ ਕਿ ਉਸ ਦੀ ਮਾਨਸਿਕ ਸਿਹਤ ਬਿਲਕੁਲ ਠੀਕ ਰਹੇ ਤਾਕਿ ਉਸ ਨੂੰ ਦਿਤਾ ਗਿਆ ਕੰਮ...
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ  ਨਾਲ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਕੀਤਾ ਪਰਦਾਫਾਸ਼; ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ, 4.32 ਲੱਖ ਰੁਪਏ ਦੀ ਡਰੱਗ ਨਾਲ ਗ੍ਰਿਫਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ  ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ  ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ  ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ  ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।  ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਹ ਕਾਰਵਾਈ ਅੰਮ੍ਰਿਤ...
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ

ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ: 'ਸੇਫ਼ ਨੇਬਰਹੁੱਡ' ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਦੇ ਉਦੇਸ਼ ਨਾਲ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਵਿਆਪਕ ਜਨਤਕ ਪਹੁੰਚ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਕਦਮ ਦਾ ਉਦੇਸ਼ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਹੱਲ ਕਰਨਾ, ਪੁਲਿਸ ਦੀ ਕਾਰਗੁਜ਼ਾਰੀ ਬਾਰੇ ਫੀਡਬੈਕ ਲੈਣਾ, ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ, ਸਹਿਯੋਗ ਅਤੇ ਵਿਸ਼ਵਾਸ ਦੀ ਭਾਵਨਾ ਨੂੰ ਵਧਾਉਣਾ ਹੈ। ਇਸ ਪਹਿਲਕਦਮੀ ਤਹਿਤ ਪਹਿਲੀ ਮੀਟਿੰਗ ਫੇਜ਼ 11, ਮੁਹਾਲੀ ਵਿਖੇ ਹੋਈ, ਜਿਸ ਵਿੱਚ ਡੀਜੀਪੀ ਦੇ ਨਾਲ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸਐਸਪੀ ਐਸਏਐਸ ਨਗਰ ਦੀਪਕ ਪਾਰੀਕ ਵੀ ਸ਼ਾਮਲ ਸਨ। ਉਨ੍ਹਾਂ ਨੇ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏਜ਼) ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗ ਦੌਰਾਨ, ਇਲਾਕਾ ਨਿਵਾਸੀਆਂ ਨੇ ਮੋਹਾਲੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ, ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨਾਲ ਤਾਲਮੇਲ ਦੀ ਘਾਟ, ਟ੍ਰੈਫਿਕ ਜਾਮ, ਸੀਸੀਟੀਵੀ...