Tuesday, March 17
Shadow

National

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ। ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾ...
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

National, Politics, Punjab
ਐਸ.ਏ.ਐਸ.ਨਗਰ/ਚੰਡੀਗੜ੍ਹ, 9 ਅਕਤੂਬਰ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ 'ਤੇ ਰਾਜ ਕੋਲ ਉਠਾਉਂਦੇ ਹਨ। ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ...
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

National, Politics, Punjab
ਲੁਧਿਆਣਾ, 09 ਅਕਤ੍ਵਬਰ (000) - ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ...
ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ: ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਵੱਲੋਂ ਵੱਖ-ਵੱਖ ਲੋਕ ਭਲਾਈ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ, ਜਿਵੇ ਕਿ ਲੋੜਵੰਦਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਦਾਂ ਸਮਾਨ ਮੁਹੱਈਆ ਕਰਵਾਉਣਾ, ਫਸਟ ਏਡ ਟ੍ਰੇਨਿੰਗ, ਜਨ ਔਸ਼ਧੀ ਸਟੋਰ ਸਕੀਮ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਬਲੱਡ ਡੋਨੇਸ਼ਨ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਸਿਰਫ ਇੱਕ ਹੀ ਘੱਗਰ ਕੁਸ਼ਟ ਆਸ਼ਰਮ, ਮੁਬਾਰਕਪੁਰ, ਡੇਰਾਬੱਸੀ (ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਹੈ, ਵਲੋਂ ਮਹਾਂ ਦੁਰਗਾ ਅਸ਼ਟਮੀ ਉਤਸਵ ਮਿਤੀ 09 ਅਕਤੂਬਰ 2024 ਤੋਂ ਮਿਤੀ 11 ਅਕਤੂਬਰ 2024 ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁਸ਼ਟ ਪ੍ਰਭਾਵਿਤ ਲੋਕ ਹਿੱਸਾ ਲੈਣਗੇ, ਜਿਸ ਲਈ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਰਾਸ਼ਣ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸ੍ਰੀ ਵਿਰਾਜ ਸ਼ਿਆਮਕ...
ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ

ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ

National, Politics, Punjab
ਫਾਜ਼ਿਲਕਾ, 9 ਅਕਤੂਬਰ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ਤੇ ਜਿੱਥੇ ਪੁਲਿਸ ਵੱਲੋਂ ਵਿਆਪਕ ਪੱਧਰ ਤੇ ਸਰਚ ਅਭਿਆਨ ਚਲਾਇਆ ਗਿਆ ਉਥੇ ਹੀ ਵੱਖ ਵੱਖ ਸਬ ਡਵੀਜਨਾਂ ਵਿਚ ਵੀ ਇਸੇ ਤਰਾਂ ਦੇ ਜਾਂਚ ਅਭਿਆਨ ਚਲਾਏ ਗਏ। ਇਸ ਮੌਕੇ ਰੇਲਵੇ ਸਟੇਸ਼ਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਆਈ.ਪੀ.ਐਸ ਨੇ ਆਖਿਆ ਕਿ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਤਿਓਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰ...
ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ

ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ

National, Politics, Punjab
ਮੋਗਾ, 9 ਅਕਤੂਬਰ, ਸ਼੍ਰੀ ਗੌਰਵ ਯਾਦਵ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇੱਕ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕੇਸੋ) ਆਰੰਭ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਅੱਜ 11 ਵਜੇ ਤੋ 3 ਵਜੇ ਤੱਕ ਸ਼੍ਰੀ ਅਜੈ ਮਲੂਜਾ ਡੀ.ਆਈ.ਜੀ/ਐਸ.ਟੀ.ਐਫ. ਬਠਿੰਡਾ ਅਤੇ ਸ਼੍ਰੀ ਅਜੈ ਗਾਂਧੀ, ਐਸ.ਐਸ.ਪੀ ਮੋਗਾ ਦੀ ਯੋਗ ਅਗਵਾਈ ਵਿਚ ਜਿਲ੍ਹਾ ਮੋਗਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾ ਉੱਪਰ ਸਰਚ ਅਪ੍ਰੇਸ਼ਨ ਕੀਤਾ ਗਿਆ। ਇਸ ਅਪ੍ਰੇਸ਼ਨ ਦੌਰਾਨ 2 ਐਸ.ਪੀ, 6 ਡੀ.ਐਸ.ਪੀ, 11 ਥਾਣਿਆ ਦੇ ਮੁੱਖ ਅਫਸਰਾਨ, 22(ਐਨ.ਜੀ.ਓ ਅਤੇ ਈ.ਪੀ.ਓ), ਕੁੱਲ 248 ਪੁਲਿਸ ਕਰਮਚਾਰੀਆਂ ਵੱਲੋਂ  ਸਬ-ਡਵੀਜਨ ਧਰਮਕੋਟ ਦੇ ਪਿੰਡ ਦੋਲੇਵਾਲਾ (ਥਾਣਾ ਕੋਟ ਈਸੇ ਖਾਂ) ਅਤੇ ਸਬ-ਡਵੀਜਨ ਮੋਗਾ ਦੀ ਸਾਧਾਂ ਵਾਲੀ ਬਸਤੀ ਮੋਗਾ (ਥਾਣਾ ਸਿਟੀ ਸਾਊਥ ਮੋਗਾ) ਵਿੱਚ ਘੇਰਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੌਰਾਨ ਕੁੱਲ 07 ਮੁਕੱਦਮੇ ਜਿਹਨਾਂ ਵਿੱਚ 4 ਐਨ.ਡੀ.ਪੀ.ਐਸ. ਐਕਟ, 2 ਐਕਸਾਈਜ ਐਕਟ ਤੇ 1 ਥਿਫਟ ਦਰਜ ਕਰਕੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ  ਇਨ੍ਹਾ ਮੁਕੱਦਮਿਆ ਵਿੱਚ 88 ਲੀਟਰ ਲਾਹ...
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ” ਰੈੱਡ ਐਂਟਰੀ “

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ” ਰੈੱਡ ਐਂਟਰੀ “

National, Politics, Punjab
ਮੋਗਾ, 9 ਅਕਤੂਬਰ (000) - ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਹੀ ਹੁਕਮ ਜਾਰੀ ਕਰਨ ਦੇ ਬਾਵਜ਼ੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਇੱਕ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ " ਅਤੇ 2500 ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੈਦ ਜਲਾਲਪੁਰ (ਤਹਿਸੀਲ ਧਰਮਕੋਟ) ਵਿਖੇ ਇਕ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ ਦੀ ਸੂਚਨਾ ਮਿਲਣ ਉੱਤੇ ਨੋਡਲ ਅਫ਼ਸਰ ਅਤੇ ਪਟਵਾਰੀ ਵੱਲੋਂ ਪੜਤਾਲ ਕੀਤੀ ਗਈ ਤਾਂ ਇਹ ਸੂਚਨਾ ਸੱਚ ਪਾਈ ਗਈ। ਜਿਸ ਉੱਤੇ ਅੱਗੇ ਕਾਰਵਾਈ ਕਰਦਿਆਂ ਉਸ ਖੇਤ ਦੀ ਮਾਲਕ ਸਿਬਾ ਵਿਧਵਾ ਪਿਆਰਾ ਸਿੰਘ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਮਾਲਕ ਔਰਤ, ਜੋ ਕਿ ਖੁਦ ਹੀ ਕਾਸ਼ਤਕਾਰ ਹੈ, ਨੂੰ 2500 ਰੁਪਏ ਵਾਤਾਵਰਣ ਨੂੰ ਪਲੀਤ ਕਰਨ ਦੇ ਦੋਸ਼ ਵਿੱਚ ਜ਼ੁਰਮਾਨਾ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਜਾਂ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾ...
ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, ਅਕਤੂਬਰ 9 ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।...
ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 9 ਅਕਤੂਬਰ: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਸਰਬਸੰਮਤੀ ਹੋ ਗਈ ਹੈ। ਇਸ ਤੋਂ ਇਲਾਵਾ ਬਾਕੀ ਬਚਦੀਆਂ 281 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ। ਸਰਬਸੰਮਤੀ ਨਾਲ ਚੁਣੀਆਂ ਗਈਆਂ ਗ੍ਰਾਂਮ ਪੰਚਾਇਤਾਂ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕਾਂਗੜ, ਕੋਠੇ ਭਾਈਆ‌ਣਾ, ਅਕਲੀਆਂ ਖੁਰਦ, ਗੰਗਾ, ਕੋਠੇ ਕੌਰ ਸਿੰਘ ਵਾਲਾ, ਕੋਠੇ ਚੇਤ ਸਿੰਘ ਵਾਲਾ, ਭੋਖੜਾ ਖੁਰਦ, ਰਾਏਖਾਨਾ, ਥੰਮਣਗੜ੍ਹ, ਸੁੱਖਾ ਸਿੰਘ ਵਾਲਾ, ਮਾੜੀ, ਮਾਣਕਖਾਨਾ, ਮਾਨਸਾ ਕਲਾਂ, ਕੋਟਭਾਰਾ, ਕੋਠੇ ਗੋਬਿੰਦ ਨਗਰ, ਬੁਰਜ ਕਾਹਨ ਸਿੰਘ ਵਾਲਾ, ਸਿਧਾਣਾ, ਕਾਲੋਕੇ, ਹਿੰਮਤਪੁਰਾ, ਕੋਠੇ ਰੱਥੜੀਆਂ, ਭਾਈਰੂਪਾ ਖੁਰਦ, ਕੋਠੇ ਮੱਲੂਆਣਾ, ਢਪਾਲੀ ਖੁਰਦ, ਗਿੱਲ ਕਲਾਂ, ਮਾਨਸਾ ਖੁਰਦ, ਮੰਡੀ ਖੁਰਦ, ਡਿੱਖ, ਬੁੱਗਰਾਂ, ਪੱਕਾ ਖੁਰਦ, ਜਗਾ ਰਾਮ ਤੀਰਥ, ਬਹਿਮਣ ਜੱਸਾ ਸਿੰਘ, ਤੰਗਰਾਲੀ, ਜੰਬਰ ਬਸਤੀ, ਮਿਰਜੇਆਨਾ, ਮਾਨਵਾਲਾ ਉਰਫ ਕਿਸ਼ਨਗੜ੍ਹ, ਬੰਗੀਰਗੂ‌ ਅਤੇ ਪਿੰਡ ਸੁਖਲੱਧੀ ਵਿਖੇ ਸਰਬਸੰਮਤੀ ਨ...
ਕਿਸਾਨ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਨਾਲ ਹੀ ਕਰਨ ਝੋਨੇ/ਬਾਸਮਤੀ ਦੀ ਵਾਢੀ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਸੁਪਰ ਐੱਸ.ਐੱਮ.ਐੱਸ. ਵਾਲੀ ਕੰਬਾਇਨ ਨਾਲ ਹੀ ਕਰਨ ਝੋਨੇ/ਬਾਸਮਤੀ ਦੀ ਵਾਢੀ : ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ                ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਕਿਸਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲਈ ਫਸਲ ਦੀ ਕਟਾਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੇ ਯੰਤਰ ਸੁਪਰ ਐੱਸ.ਐੱਮ.ਐੱਸ. ਲਗਾ ਕੇ ਹੀ ਕਰਨ ਅਤੇ ਕੰਬਾਈਨ ਮਸ਼ੀਨਾਂ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ।               ਉਨ੍ਹਾਂ ਦੱਸਿਆ ਕਿ ਸੁਪਰ ਐੱਸ.ਐੱਮ.ਐੱਸ. ਯੰਤਰ ਸਵੈ-ਚਲਿਤ ਕੰਬਾਇਨ ਦੇ ਪਿੱਛੇ ਫਿੱਟ ਹੁੰਦਾ ਹੈ ਅਤੇ ਵਾਕਰਾਂ ਵਿੱਚ ਹੇਠਾਂ ਡਿੱਗਣ ਵਾਲੀ ਪਰਾਲੀ ਦਾ ਇਕਸਾਰ ਕੁਤਰਾ ਕਰਕੇ ਖੇਤ ਵਿੱਚ ਖਿਲਾਰਦਾ ਹੈ। ਸੁਪਰ ਐੱਸ.ਐੱਮ.ਐੱਸ ਦੀ ਵਰਤੋਂ ਉਪਰੰਤ ਕਣਕ ਬਿਜਾਈ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਡੀਜ਼ਲ ਦੀ ਖਪਤ ਘੱਟ ਹੁੰਦੀ ਹੈ।               ਉਨ੍ਹਾਂ ਕਿਹਾ ਕਿ ਸੁਪਰ ਐੱਸ.ਐੱਮ.ਐੱਸ. ਯੰਤਰ ਨੂੰ ...