ਮੁਹਾਲੀ ਪ੍ਰਸ਼ਾਸਨ ਵੱਲੋਂ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ
ਐਸ.ਏ.ਐਸ.ਨਗਰ, 11 ਅਕਤੂਬਰ, 2024:
ਲੜਕੀਆਂ ਨੂੰ ਉਨ੍ਹਾਂ ਦੀਆਂ ਇੱਛਾਵਾਂ ਅਤੇ ਭਵਿੱਖ ਦੇ ਸੁਪਨਿਆਂ ਨੂੰ ਜੀਵਨ ਵਿੱਚ ਉੱਚਾ ਚੁੱਕਣ ਲਈ ਇੱਕ ਗੈਰ-ਰਸਮੀ ਮੰਚ ਪ੍ਰਦਾਨ ਕਰਨ ਦੀ ਕੋਸ਼ਿਸ਼ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਇੱਥੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ।
ਏ ਡੀ ਸੀ (ਡੀ) ਸੋਨਮ ਚੌਧਰੀ ਨੇ ਮੈਰੀਟੋਰੀਅਸ ਸਕੂਲ, ਸਰਕਾਰੀ ਸਕੂਲ ਮਟੌਰ, ਕੁੰਭੜਾ ਅਤੇ 3ਬੀ1 ਅਤੇ ਸਕੂਲ ਆਫ਼ ਐਮੀਨੈਂਸ ਫੇਜ਼ 11, ਮੁਹਾਲੀ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਜੀਵਨ ਦੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਚਾਹੇ ਕਿਸੇ ਵੀ ਟੀਚੇ ਦੀ ਚੋਣ ਕਰਨ ਪਰ ਟੀਚੇ ਨੂੰ ਪੂਰਾ ਕਰਨ ਲਈ ਲੰਬੇ ਸਮੇਂ ਲਈ ਧਿਆਨ ਦੇਣ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿੱਚ ਪ੍ਰੇਰਣਾ ਅਤੇ ਉਤਸ਼ਾਹ ਦੀ ਭਾਵਨਾ ਪੈਦਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੋਨਮ ਚੌਧਰੀ ਨੇ ਸਿਹਤ ਅਤੇ ਮਾਨਸਿਕ ਸ਼ਾਂਤੀ ਦਾ ਸਮਾਨ ਧਿਆਨ ਰੱਖਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ਿੰਦਗੀ ਵਿੱਚ ਅ...








