ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ 10 ਅਕਤੂਬਰ—
ਹਾਲ ਹੀ ਵਿੱਚ ਪੰਜਾਬ ਕੈਬਨਿਟ ਦੇ ਹੋਏ ਵਿਸਥਾਰ ਦੌਰਾਨ ਬਣੇ ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਅੱਜ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲ ਇਸ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਉਪਰੰਤ ਕੈਬਿਨਟ ਮੰਤਰੀ ਡਾ: ਰਵਜੋਤ ਸਿੰਘ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸਾਰੇ ਭਗਵਾਨ ਵਾਲਮੀਕੀ ਜੀ ਦੇ ਦੱਸੇ ਮਾਰਗ ਤੇ ਚੱਲੀਏ। ਇਸ ਮੌਕੇ ਉਨ੍ਹਾਂ ਦੇ ਨਾਲ ਡਵੀਜਨਲ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਵਿਸ਼ਾਲ ਵਧਾਵਨ, ਸ੍ਰੀ ਓ:ਪੀ:ਗੱਬਰ, ਆਪ ਆਗੂ ਸ੍ਰੀ ਰਵਿੰਦਰ ਹੰਸ ਵੀ ਹਾਜਰ ਸਨ।
ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੂੰ ਸ੍ਰੀ ਦਰਬਾਰ ਸਾ...








