ਵਿਸ਼ਵ ਮਾਨਸਿਕ ਸਿਹਤ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਸਿਹਤ ਵਿਭਾਗ ਵਲੋਂ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ।
ਫਾਜਿਲਕਾ 10 ਅਕਤੂਬਰ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਐਰਿਕ ਅਤੇ ਡਾ ਕਵਿਤਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਦੀਆਂ ਸਿਹਤ ਸੰਸਥਾਂਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ‘ਕੰਮ ਵਾਲੇ ਸਥਾਨ ਤੇ ਮਾਨਸਿਕ ਸਿਹਤ ਨੂੰ ਤਰਜੀਹ ਦੇਣ ਦਾ ਸਮਾਂ ਹੈ” ਥੀਮ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਨ ਸਬੰਧੀ ਜਾਣਕਾਰੀ ਦਿੰਦਿਆਂ ਡਾ ਐਰਿਕ ਨੇ ਦੱਸਿਅਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਨੂੰ ਮਾਨਸਿਕ ਰੋਗਾਂ ਸਬੰਧੀ, ਇਨ੍ਹਾਂ ਰੋਗਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਅਤੇ ਇਨ੍ਹਾਂ ਰੋਗਾਂ ਦਾ ਇਲਾਜ ਕਿਹੜੇ ਹਸਪਤਾਲਾਂ ਵਿੱਚ ਉਪਲਬਧ ਹੈ, ਬਾਰੇ ਜਾਗਰੂਕ ਕਰਨਾ ਹੈ।
ਇਸ ਦਿਨ ਸਬੰਧੀ ਡਾ ਪਿਕਾਕਸ਼ੀ ਅਰੋੜਾ ਮਨੋਰੋਗਾਂ ਦੇ ਮਾਹਿਰ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨਵੋਦਿਆ ਵਿਦਿਆਲਿਆ ਕਿੱਕਰਵਾਲਾ ਰੂਪਾ ਵਿਖੇ ਕੀਤਾ ਗਿਆ। ਇਸ ਸਮੇਂ ਡਾ ਪਿਕਾਕਸ਼ੀ ਅਰੋੜਾ ਨੇ ਦੱਸਿਆ ਕਿ ਮਾਨਸਿਕ ਬਿਮਾਰੀ ਤੋਂ ਪੀੜਤ ਲੋਕ ਸੰਸਾਰ ਦੇ ਹਰੇਕ ਦੇਸ਼ ਵਿੱਚ ਮਿਲਦੇ ਹਨ ਅਤੇ ਹਰ 8ਵਾਂ ਵਿਅਕਤੀ ਮਾਨਸਿਕ ਬੀਮਾਰੀ ਤੋਂ ਪੀੜਤ ਹੈ।
ਉਹਨਾਂ ਦੱਸਿਆ ਕਿ ਮਾਨ...








