ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ” ਰੈੱਡ ਐਂਟਰੀ “
ਮੋਗਾ, 9 ਅਕਤੂਬਰ (000) - ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਹੀ ਹੁਕਮ ਜਾਰੀ ਕਰਨ ਦੇ ਬਾਵਜ਼ੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿੱਚ ਇੱਕ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ " ਅਤੇ 2500 ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੈਦ ਜਲਾਲਪੁਰ (ਤਹਿਸੀਲ ਧਰਮਕੋਟ) ਵਿਖੇ ਇਕ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ ਦੀ ਸੂਚਨਾ ਮਿਲਣ ਉੱਤੇ ਨੋਡਲ ਅਫ਼ਸਰ ਅਤੇ ਪਟਵਾਰੀ ਵੱਲੋਂ ਪੜਤਾਲ ਕੀਤੀ ਗਈ ਤਾਂ ਇਹ ਸੂਚਨਾ ਸੱਚ ਪਾਈ ਗਈ। ਜਿਸ ਉੱਤੇ ਅੱਗੇ ਕਾਰਵਾਈ ਕਰਦਿਆਂ ਉਸ ਖੇਤ ਦੀ ਮਾਲਕ ਸਿਬਾ ਵਿਧਵਾ ਪਿਆਰਾ ਸਿੰਘ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਮਾਲਕ ਔਰਤ, ਜੋ ਕਿ ਖੁਦ ਹੀ ਕਾਸ਼ਤਕਾਰ ਹੈ, ਨੂੰ 2500 ਰੁਪਏ ਵਾਤਾਵਰਣ ਨੂੰ ਪਲੀਤ ਕਰਨ ਦੇ ਦੋਸ਼ ਵਿੱਚ ਜ਼ੁਰਮਾਨਾ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਜਾਂ ਰਹਿੰਦ ਖੂਹੰਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਬਾ...







