Wednesday, September 9
Shadow

National

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ, 9 ਅਕਤੂਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋ...
ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ...
15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ-ਆਬਜ਼ਰਵਰ

15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ-ਆਬਜ਼ਰਵਰ

National, Politics, Punjab
ਮਾਨਸਾ, 09 ਅਕਤੂਬਰ : ਪੰਚਾਇਤੀ ਚੋਣਾਂ 2024 ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਗ੍ਰਾਮ ਪੰਚਾਇਤ ਚੋਣਾਂ-2024 ਲਈ ਤਾਇਨਾਤ ਕੀਤੇ ਸਮੂਹ ਏ.ਆਰ.ਓਜ਼ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਆਬਜ਼ਰਵਰ ਸ੍ਰੀ ਪ੍ਰਦੀਪ ਕੁਮਾਰ ਨੇ ਕਿਹਾ ਕਿ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਨੂੰ ਨਿਰਪੱਖ ਅਤੇ ਬਗ਼ੈਰ ਕਿਸੇ ਪੱਖਪਾਤ ਤੋਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ ਅਤੇ ਚੋਣਾਂ ਨਿਰਵਿਘਨ ਤਰੀਕੇ ਨਾਲ ਕਰਵਾਉਣ ਵਿਚ ਪੂਰਨ ਸਹਿਯੋਗ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਮੁੱਚੇ ਚੋਣ ਅਮਲੇ ਦੀ ਇਹ ਜਿੰਮੇਵਾਰੀ ਹੈ ਕਿ ਵੋਟਰ ਆਪਣੀ ਵੋਟ ਨਿਰਵਿਘਨ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਸਰਚ ਅਭਿਆਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ‘CASO’ ਪ੍ਰੋਗਰਾਮ ਤਹਿਤ ਚਲਾਇਆ ਸਰਚ ਅਭਿਆਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ   ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ  ਸ਼ਰਾਰਤੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਸੂਬੇ ਅੰਦਰ ‘CASO’ ਪ੍ਰੋਗਰਾਮ ਚਲਾਇਆ ਗਿਆ ਇਸੇ ਤਹਿਤ ਹੀ ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਜੀ ਟੈਕਨੀਕਲ ਸਰਵਿਸਿਸ ਪੰਜਾਬ (TSS) ਅਤੇ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ  CASO ਪ੍ਰੋਗਰਾਮ ਤਹਿਤ ਪੁਲਿਸ ਦੀਆਂ ਅਲੱਗ ਅਲੱਗ ਟੁਕੜੀਆਂ ਬਣਾ ਕੇ ਜਿਲੇ ਦੀਆਂ ਚਾਰੇ ਸਬ ਡਿਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ,  ਮਲੋਟ,  ਗਿੱਦੜਬਾਹਾ ਅਤੇ ਲੰਬੀ ਦੇ ਪਿੰਡਾਂ ਅਤੇ ਕਸਬਿਆ ਅੰਦਰ ਸਰਚ ਅਪ੍ਰੈਸ਼ਨ ਚਲਾਇਆ ਗਿਆ। ਇਸ “CASO OPERATION” ਦੌਰਾਨ ਸ੍ਰੀ ਕਵਲਪ੍ਰੀਤ ਸਿੰਘ ਚਾਹਲ ਐਸ.ਪੀ(ਐੱਚ), ਸ ਮਨਵਿੰਦਰਬੀਰ ਸਿੰਘ ਐਸ.ਪੀ (ਪੀ.ਬੀ.ਆਈ), ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ ), ਸ. ਜਸਪਾਲ ਸਿੰਘ ਡੀ.ਐਸ.ਪੀ (ਲੰਬੀ), ਸ. ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਸ. ਇਕਬਾਲ ਸਿੰਘ ਡੀ.ਐਸ.ਪੀ (ਮਲੋਟ). ਸ੍ਰੀ ਅਮਨਦੀਪ ਸਿੰਘ ਡੀ.ਐਸ.ਪੀ (ਐਚ), ਸਮੂਹ ਮੁੱਖ ਅਫਸਰਾਨ ਥਾਣਾ ਤੇ ਪੁਲਿਸ ਅਧਿਕਾਰੀ/ਕਰਮ...
ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਖੇ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕੀਤਾ ਗਿਆ

National, Politics, Punjab
ਅੰਮ੍ਰਿਤਸਰ 9 ਅਕਤੂਬਰ 2024-- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਜਿਲ੍ਹਾ  ਹਸਪਤਾਲ ਅੰਮ੍ਰਿਤਸਰ ਵਿਖੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਨਵੀਂ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਪਰਣ ਕੀਤਾ। ਇਸ ਅਵਸਰ ਤੇ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਜਿਲੇ ਭਰ ਦੇ ਸਮੂਹ ਡੈਂਟਲ ਮੈਡੀਕਲ ਅਫਸਰਾਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਡਾ ਕਿਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ, ਇਹ ਮਸ਼ੀਨਾਂ ਪੂਰੇ ਪੰਜਾਬ ਵਿਚ ਕੇਵਲ ਦੋ ਹੀ ਜਿਲ੍ਹਿਆਂ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਸਥਾਪਿਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਹ ਇੱਕ ਆਧੂਨਿਕ ਟਕੈਨੋਲੋਜੀ ਨਾਲ ਲੈਸ ਮਸ਼ੀਨ ਹੈ। ਇਸ ਮਸ਼ੀਨ ਨਾਲ ਜਿਲੇ੍ਹ ਭਰ ਵਿਚ ਸਾਰੇ ਲੋੜਵੰਦ ਮਰੀਜਾਂ ਦੇ ਮੁਫਤ ਡੈਂਟਲ ਅੇਕਸ-ਰੇ ਕੀਤੇ ਜਾਣੇ ਸੰਭਵ ਹੋ ਸਕਣਗੇ ਅਤੇ ਖਾਸ ਕਰਕੇ ਗਰੀਬ ਮਰੀਜਾਂ ਲਈ ਇਹ ਵਰਦਾਨ ਸਾਬਤ ਹੋਵੇਗਾ।  ਇਸ ਅਵਸਰ ਤੇ ਡਿਪਟੀ ਡਾਇਰੈਕਟਰ (ਡੈਂਟਲ) ਡਾ ਜਗਨਜੋਤ ਕੌਰ ਨੇ ਕਿਹਾ ਓ.ਪੀ.ਜੀ. ਡੈਂਟਲ (ਐਕਸ-ਰੇ) ਮਸ਼ੀਨ ਰਾਹੀਂ ਇਕੋ ਹੀ ਸਮੇਂ ਪੂਰੇ ਮੂੰਹ ਦੇ ਦ...
ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇ: ਹਰਦੀਪ ਸਿੰਘ ਮੁੰਡੀਆ

National, Politics, Punjab
ਐਸ.ਏ.ਐਸ. ਨਗਰ (ਮੁਹਾਲੀ), 9 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ।ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ੍ਰੀ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਬਿਹਤਰ ਨਾਗਰਿਕ ਸੇਵਾਵਾਂ ਦੇਣਾ ਪ੍ਰਮੁੱਖ ਪਹਿਲ ਹੈ ਅਤੇ ਇਸੇ ਵਚਨਬੱਧਤਾ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ। ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਹੁਲ ਤਿਵਾੜੀ ਵੱਲੋਂ ਕੈਬਨਿਟ ਮੰਤਰੀ ਸ੍ਰੀ ਮੁੰਡੀਆ ਨੂੰ ਜਾਣੂੰ ਕਰਵਾਇਆ ਗਿਆ ਕਿ ਵਿਭਾਗ ਵੱਲੋਂ ਜਾਇਦਾਦ ਦੀ ਆਕਸ਼ਨ ਰਾਹੀਂ 3000 ਕਰੋੜ ਰੁਪਏ ਮਾਲੀਆ ਜੁਟਾਇਆ ਗਿਆ ਅਤੇ ਆਉਂਦੇ ਸਮੇਂ ਵਿੱਚ 1500 ਕਰੋੜ ਰੁਪਏ ਹੋਰ ਕਮਾਉਣ ਦਾ ਟੀਚਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ...
ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

ਸਰਹੱਦੀ ਸੁਰੱਖਿਆ ਨੂੰ ਵੱਡਾ ਹੁਲਾਰਾਃ ਮੁੱਖ ਮੰਤਰੀ ਵੱਲੋਂ ਸੁਰੱਖਿਆ ਮਜ਼ਬੂਤੀ ਲਈ ਪਹਿਲਕਦਮੀ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 9 ਅਕਤੂਬਰ: ਕੌਮਾਂਤਰੀ ਸਰਹੱਦ ਉਤੇ ਸੁਰੱਖਿਆ ਮਜ਼ਬੂਤ ਕਰਨ ਦੇ ਮੰਤਵ ਨਾਲ ਲਏ ਅਹਿਮ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮਾਂਤਰੀ ਸਰਹੱਦ ਉਤੇ ਕੰਡਿਆਲੀ ਤਾਰ ਦੇ ਨਾਲ ਸਰਹੱਦੀ ਚੌਕੀਆਂ ਦੀ ਰਾਖੀ ਲਈ ਸਰਹੱਦੀ ਖ਼ੇਤਰ ਵਿੱਚ 176.29 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੰਭਾਲ ਪ੍ਰਾਜੈਕਟ ਨੂੰ ਅੱਜ ਹਰੀ ਝੰਡੀ ਦੇ ਦਿੱਤੀ। ਆਪਣੀ ਅਧਿਕਾਰਕ ਰਿਹਾਇਸ਼ ਉਤੇ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੌਮਾਂਤਰੀ ਸਰਹੱਦ ਦੇ ਨਾਲ-ਨਾਲ ਸਰਹੱਦੀ ਚੌਕੀਆਂ ਨੂੰ ਬਚਾਉਣ ਲਈ ਬੀ.ਐਸ.ਐਫ. ਤੇ ਫੌਜ ਤੋਂ ਲਗਾਤਾਰ ਬੇਨਤੀਆਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਹ ਥਾਵਾਂ ਰਾਵੀ, ਸਤਲੁਜ ਤੇ ਉਝ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਨੂੰ ਹੜ੍ਹ ਕੰਟਰੋਲ ਲਈ ਮਿਲਦੇ ਨਿਗੂਣੇ ਫੰਡਾਂ ਨੂੰ ਕੌਮੀ ਮਹੱਤਵ ਵਾਲੀਆਂ ਥਾਵਾਂ ਨੂੰ ਬਚਾਉਣ ਲਈ ਤਬਦੀਲ ਕਰ ਦਿੱਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਕੌਮੀ ਸੁਰੱਖਿਆ ਪਹਿਲੂ ਨੂੰ ਧਿਆਨ ਵਿੱਚ ਰੱਖਦਿਆ...
ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਤੇ 10 ਅਕਤੂਬਰ ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਰਹਿਣਗੇ ਬੰਦ : ਜ਼ਿਲ੍ਹਾ ਮੈਜਿਸਟ੍ਰੇਟ

ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਤੇ 10 ਅਕਤੂਬਰ ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਰਹਿਣਗੇ ਬੰਦ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 8 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 9 ਅਤੇ 10 ਅਕਤੂਬਰ, 2024 ਨੂੰ ਦੇਸ਼ੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ।         ਜਾਰੀ ਹੁਕਮਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਅਤੇ 10 ਅਕਤੂਬਰ 2024 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਅਤੇ ਸ਼ਰਧਾਂਲੂਆਂ ਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਅਤੇ ਅਮਨ ਤੇ ਸਾਂਤੀ ਵੀ ਭੰਗ ਹੋ ਸਕਦੀ ਹੈ।         ਇਹ ਹੁਕਮ 9 ਅਕਤੂਬਰ 2024 ਤੋਂ 10 ਅਕਤੂਬਰ 2024 ਤੱਕ ਲਾਗੂ ਰਹੇਗਾ।...
ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾੳਂੂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾੳਂੂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ

National, Politics, Punjab
ਸ੍ਰੀ ਮੁਕਤਸਰ ਸਾਹਿਬ 8 ਅਕਤੂਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਗਰਾਮ ਪੰਚਾਇਤੀ  ਚੋਣਾ ਦੌਰਾਨ  ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 13 ਅਕਤੂਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 15 ਅਕਤੂਬਰ 2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ  ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ / ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ। ਜਿ਼ਲ੍ਹਾ ਮੈਜਸਿਟਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜਿ਼ਲ੍ਹੇ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਵਿਖਾਵੇ/ ਰੋਸ ਧਰਨੇ ਅਤੇ ਰੈਲੀਆਂ ਕਰਨਾ...
ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ  ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

ਪੰਚਾਇਤੀ ਚੋਣਾਂ ਦੇ ਮੱਦੇ ਨਜ਼ਰ ਆਬਕਾਰੀ ਤੇ ਪੁਲਿਸ ਵਿਭਾਗ ਦੇ ਸਾਂਝੇ ਤਲਾਸੀ ਅਭਿਆਨ ਨਾਲ ਕੱਟਿਆਂਵਾਲੀ ਨਹਿਰੀ ਖੇਤਰ ਵਿੱਚ ਲਾਵਾਰਿਸ ਲਾਹਣ ਨੂੰ ਕੀਤਾ ਨਸ਼ਟ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ 8  ਅਕਤੂਬਰ ਆਗਾਮੀ ਗ੍ਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸਹਾਇਕ ਕਮਿਸ਼ਨਰ ਆਬਕਾਰੀ ਫਰੀਦਕੋਟ ਰੇਜ਼ ਫਰੀਦਕੋਟ ਦੀਆਂ ਹਦਾਇਤਾਂ ਤੇ ਆਬਕਾਰੀ ਅਤੇ ਪੁਲਿਸ ਵਿਭਾਗ  ਵਲੋਂ  ਕੱਟਿਆਂਵਾਲੀ ਨਹਿਰੀ ਖੇਤਰ ਤਲਾਸੀ ਅਭਿਆਨ ਚਲਾਇਆ ਗਿਆ। ਇਸ ਤਲਾਸੀ ਅਭਿਆਨ ਆਬਾਕਰੀ ਨਿਰੀਖਕ ਨਛੱਤਰ ਸਿੰਘ, ਆਬਕਾਰੀ ਨਿਰੀਖਕ ਸੁਖਵਿੰਦਰ ਸਿੰਘ ਸਮੇਤ ਪੁਲਿਸ ਸਟਾਫ ਅਤੇ ਸਥਾਨਿਕ ਪੁਲਿਸ ਦੀ ਟੀਮ ਵਲੋਂ ਤਕਰੀਬਨ 7600 ਲੀਟਰ ਲਾਵਾਰਿਸ ਲਾਹਣ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇੱਕ ਡਰੰਮ, ਪਾਈਪਾਂ ਪਲਾਸਟਿਕ ਦੀਆਂ ਕੈਨ ਆਦਿ  ਨੂੰ ਆਪਣੇ ਸਪੁਰਦ ਕਰ ਲਿਆ ਹੈ । ਸਹਾਇਕ ਕਮਿਸ਼ਨਰ ਵਿਕਰਮ ਠਾਕੁਰ ਅਤੇ ਈਟੀਓ ਨਰਿੰਦਰ ਕੁਮਾਰ ਨੇ  ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਜਾਇਜ ਤੌਰ ਤੇ ਸ਼ਰਾਬ ਦਾ ਕੋਈ ਧੰਦਾ ਕਰਦਾ ਹੈ ਤਾਂ ਇਸ ਦੀ ਗੁਪਤ ਸੂਚਨਾਂ ਆਬਕਾਰੀ ਜਾਂ ਪੁਲਿਸ ਵਿਭਾਗ ਨੂੰ ਜਰੂਰ ਦੇਣ ਤਾਂ ਜੋ  ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ।...