Monday, March 16
Shadow

National

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

ਐਸ ਡੀ ਐਮ ਅਮਿਤ ਗੁਪਤਾ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ

National, Politics, Punjab
ਡੇਰਾਬੱਸੀ, 6 ਅਕਤੂਬਰ, 2024: ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ ਡੀ ਐਮ) ਅਮਿਤ ਗੁਪਤਾ ਨੇ ਐਤਵਾਰ ਨੂੰ ਡੇਰਾਬੱਸੀ ਸਬ ਡਵੀਜ਼ਨ ਦੇ ਬਹੋਰਾ, ਬਹੋਰੀ, ਕਾਰਕੌਰ, ਬਿਰਾਹੀਮਪੁਰ ਤੇ ਪਰਾਗਪੁਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦਾ ਬਿਨਾਂ ਅੱਗ ਲਾਇਆਂ ਨਿਪਟਾਰਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਸਟਮ ਹਾਇਰਿੰਗ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਨਿੱਜੀ ਤੌਰ ’ਤੇ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਜਿਸ ਦਾ ਸਦ-ਉਪਯੋਗ ਕਰਕੇ ਪਰਾਲੀ ਨੂੰ ਖੇਤਾਂ ’ਚ ਅਤੇ ਖੇਤਾਂ ਤੋਂ ਬਾਹਰ ਤਕਨੀਕਾਂ ਰਾਹੀਂ ਸੰਭਾਲਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲਾਏ ਨੋਡਲ ਅਫ਼ਸਰ, ਉਨ੍ਹਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ, ਇਸ ਲਈ ਉਹ ਉਨ੍ਹਾਂ ਦੀ ਮੱਦਦ ਨਾਲ ਮਸ਼ੀਨਰੀ ਦੀ ਪੂਰਤੀ ਕਰ ਸਕਦੇ ਹਨ। ਉਪ ਮੰਡਲ ਮੈਜਿਸਟ੍ਰੇਟ ਨੇ ਅੱਗੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫ਼ਾਰ ਏਅਰ ਕੁਆਲਿਟੀ ਮੈਨੇਜਮੈਂਟ (ਐਨ ਸੀ ਆਰ ਅਤੇ ਆਲੇ-ਦੁਆਲੇ ਦੇ ਖੇਤਰ) ਵੱਲੋਂ ਦਿੱਤੇ...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

National, Politics, Punjab
ਚੰਡੀਗੜ੍ਹ, 6 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ...
ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ

ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ

National, Politics, Punjab
ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਖੇਤੀਬਾੜੀ ਦੇ ਸੰਦਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੇ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭੀਤੇਸ਼ ਸਿੰਘ ਸੰਧੂ ਵੱਲੋਂ ਕੀਤਾ ਗਿਆ। ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰ ਰਹੀਆਂ 144 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਕੁੱਲ 445 ਖੇਤੀਬਾੜੀ ਸੰਦ ਮੌਜੂਦ ਹਨ, ਜਿਨ੍ਹਾਂ ਵਿੱਚ 77 ਹੈਪੀ ਸੀਡਰ, 106 ਜ਼ੀਰੋ ਟਿੱਲ ਡ੍ਰਿਲਾਂ, 87 ਸਰਫੇਸ ਸੀਡਰ, 55 ਰੋਟੇਵੇਟਰ, 37 ਉਲਟਾਂਵੇ ਹਲ, 42 ਰੋਟ੍ਰੀ ਸਲੈਸ਼ਰ, 13 ਸੁਪਰ ਸੀਡਰ, 19 ਪੈਡੀ ਮਲਚਰ, 3 ਚੌਪਰ ਅਤੇ 5 ਕਟਰ-ਕਮ-ਸਪ੍ਰੈਡਰ ਮੌਜੂਦ ਹਨ। ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਸੰਦ ਮੁਫਤ ਕਿਰਾਏ ‘ਤੇ ਦਿੱਤੇ ਜਾਂਦੇ ਹਨ। ਸਾ...
ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

National, Politics, Punjab
ਮਾਨਸਾ, 06 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ’ਤੇ ਲਗਾਕੇ ਹੀ ਦਿੱਤੀ ਜਾਵੇ। ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ’ਤੇ ਇੱਕ ਰਜਿਸਟਰ ਲਗਾਇਆ ਜਾਵੇ, ਜਿਸ ਵਿੱਚ ਨੰਬਰ ਪਲੇਟ ਬਣਾਉਣ ਵ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

National, Politics, Punjab
ਮਾਨਸਾ, 06 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 30 ਨ...
ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

National, Politics, Punjab
ਮਾਨਸਾ, 06 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

National, Politics, Punjab
ਚੰਡੀਗੜ੍ਹ, 6 ਅਕਤੂਬਰ 2024: ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ...
ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ

National, Politics, Punjab
ਫਾਜਿਲਕਾ 6 ਅਕਤੂਬਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ। ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ ਅਹੁਦੇ ਲਈ ਸਿਰਫ 138 ਨਾਮਜਦਗੀਆਂ ਰੱਦ ਹੋਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ। ਨਾਮਜਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਹੁਣ ਅਬੋਹਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 463 ਅਤੇ ਪੰਚ ਦੇ ਅਹੁਦੇ ਲਈ 1296 ਉਮੀਦਵਾਰ ਮੈਦਾਨ ਵਿੱਚ ਹਨ । ਖੂਹੀਆਂ ਸਰਵਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 376 ਅਤੇ ਪੰਚ ਦੇ ਅਹੁਦੇ ਲਈ 1092 ਉਮੀਦਵਾਰ ਮੈਦਾਨ ਵਿੱਚ ਹਨ । ਅਰਨੀ ਵਾਲਾ ਸੇਖ ਸੁਭਾਨ ਬਲਾਕ ਵਿੱਚ ਸਰਪੰਚ ਤੇ ਅਹੁਦੇ ਲਈ 251 ਅਤੇ ਪੰਚ ਤੇ ਅਹੁਦੇ ਲਈ 716 ਉਮੀਦਵਾਰ ਮੈਦਾਨ ਵਿੱਚ ਹਨ। ਫਾਜ਼ਿਲਕਾ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 608 ਉਮੀਦਵਾਰ ਹਨ ਅਤੇ ਪੰ...
ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ: ਡੀ ਐਸ ਪੀ ਕਰਨੈਲ ਸਿੰਘ

National, Politics, Punjab
ਐਸ ਏ ਐਸ ਨਗਰ, 6 ਅਕਤੂਬਰ: ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਅਤੇ ਸੀਨੀਅਰ ਕਪਤਾਨ ਪੁਲਿਸ ਐੱਸ ਏ ਐੱਸ ਨਗਰ ਦੀਪਕ ਪਾਰਿਕ ਆਈ ਪੀ ਐੱਸ, ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਹਰਿੰਦਰ ਸਿੰਘ ਮਾਨ ਪੀ ਪੀ ਐੱਸ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਕਪਤਾਨ ਪੁਲਿਸ ਟ੍ਰੈਫਿਕ ਐੱਸਏਐੱਸ ਨਗਰ ਕਰਨੈਲ ਸਿੰਘ ਪੀ ਪੀ ਐਸ ਦੀ ਅਗਵਾਈ ਹੇਠ 5 ਅਕਤੂਬਰ 2024 ਨੂੰ ਟ੍ਰੈਫਿਕ ਇੰਚਾਰਜਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ‘ਡਰਿੰਕ ਐਂਡ ਡਰਾਈਵ’ ਦੇ ਖਿਲਾਫ਼ ਚਲਾਏ ਅਭਿਆਨ ਤਹਿਤ ਸਪੈਸ਼ਲ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਚਾਲਕਾਂ ਦੇ ਕੁੱਲ 53 ਚਲਾਨ ਕੀਤੇ ਗਏ। ਵਧੇਰੇ ਜਾਣਕਾਰੀ ਦਿੰਦਿਆਂ ਡੀ ਐਸ ਪੀ ਕਰਨੈਲ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵੀ ਵਾਹਨ ਚਾਲਕ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਹੈ ਜਾਂ ਹੋਰ ਕੋਈ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਾਹਨ ਚਾਲਕ ਦਾ ਟ੍ਰੈਫਿਕ ਨਿਯਮਾਂ ਅਨੁਸਾਰ ਚਲਾਣ ਤੋਂ ਇਲਾਵਾ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਡੀ ਐਸ ਪੀ ਕਰਨੈਲ ਸਿੰਘ ਨੇ ਅੱਗੇ ਕਿਹਾ...
ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼

National, Politics, Punjab
ਚੰਡੀਗੜ੍ਹ, 6 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ...