ਚੋਣ ਆਬਜ਼ਰਬਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 6 ਅਕਤੂਬਰ 2024-- ਪੰਚਾਇਤ ਚੋਣਾਂ ਸਬੰਧੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਰਕਾਰ ਵਲੋਂ ਅੰਮ੍ਰਿਤਸਰ ਵਿੱਖੇ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਸ਼ਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ, ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨਜੀਤ ਕੌਰ, ਐਸ.ਡੀ.ਐਮ. ਅਜਨਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਐਸ.ਡੀ.ਐਮ. ਅੰਮ੍ਰਿਤਸਰ-2 ਮਨਕੰਵਲ ਸਿੰਘ ਚਾਹਲ, ਡੀ.ਐਸ.ਪੀ. ਸ੍ਰੀ ਸਮਰ ਵਿਨੀਤ , ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਚੋਣ ਅਬਜ਼ਰਵਰ ਸ੍ਰੀ ਸੂਦਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭੈਅ ਮੁਕਤ ਮਾਹੌਲ ਵਿੱਚ ਕਰਵਾਈਆਂ ਜਾਣ। ਉਨਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪਿੰਡ ਵਿੱਚ ਸ਼ਰਾਰਤੀ ਅ...







