Shadow

National

ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

National, Politics, Punjab
ਜਲਾਲਾਬਾਦ, 7 ਅਕਤੂਬਰ ਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ   ਹਦਾਇਤਾਂ   ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਹੋਰ ਜਾਣਕਾਰੀ ਦਿੰਦਿਆਂ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਦੱਸਿਆ ਕਿ ਜਲਾਲਾਬਾਦ ਬਲਾਕ ਵਿਚ 155 ਪੰਚਾਇਤਾਂ ਪੈਂਦੀਆਂ ਹਨ। ਇਸ ਲਈ 4 ਅਕਤੂਬਰ ਤੱਕ ਸਰਪੰਚ ਦੇ ਅਹੁਦੇ ਲਈ 875 ਅਤੇ ਪੰਚ ਦੇ ਅਹੁਦੇ ਲਈ 2183 ਨਾਮਜਦਗੀਆਂ ਵੱਖ ਵੱਖ ਰਿਟਰਨਿੰਗ ਅਫ਼ਸਰਾਂ ਕੋਲ ਪ੍ਰਾਪਤ ਹੋਈਆਂ ਸਨ। ਨਾਮਜਦਗੀਆਂ ਪੱਤਰਾਂ ਦੀ ਪੜਤਾਲ ਉਪਰੰਤ ਜੋ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਣ ਵਾਲੀ ਪ੍ਰਕ੍ਰਿਆ ਹੈ ਜਲਾਲਾਬਾਦ ਬਲਾਕ ਵਿਚ ਸਰਪੰਚੀ ਦੇ ਉਮੀਦਵਾਰਾਂ ਦੀਆਂ ਸਿਰਫ 22 ਅਤੇ ਪੰਚੀ ਦੇ ਉਮੀਦਵਾਰਾਂ ਦੀਆਂ ਸਿਰਫ 60 ਨਾਮਜਦਗੀਆਂ, ਕਾਗਜਾਂ ਵਿਚ ਕਮੀ ਹੋਣ ਕਾਰਨ ਰੱਦ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹਲ...
ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

National, Politics, Punjab
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ ਮਹਾਮਾਰੀ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ  ਜਾਗਰੂਕ ਹੋਣ ਤੇ ਜਾਗਰੂਕ ਕਰਨ ਦੀ ਲੋੜ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਸਰਕਾਰੀ ਸਕੂਲਾਂ ਵਿੱਚ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਉਨ੍ਹਾਂ ਕਿਹਾ ਡੇਂਗੂ ਬੁਖਾਰ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੀ ਜਾਂਦੀ ਹੈ। ਡਾਕਟਰ ਕਵਿਤਾ ਸਿੰਘ ਅਤੇ ਡਾਕਟਰ ਏਰਿਕ ਨੇ ਦੱਸਿਆ ਕਿ ਜੇਕਰ ਕਾਂਬੇ ਨਾਲ ਬੁਖਾਰ,ਤੇਜ ਸਿਰ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ,ਮਾਸ ਪੇਸੀਆਂ ਚ ਦਰਦ,ਸਰੀਰ ਤੇ ਲਾਲ ਰੰਗ ਦੇ ਧੱਫੜ,ਨੱਕ ਜਾਂ ਮੂੰਹ ਚੋਂ ਖੂਨ ਆਉਣਾ ਆਦਿ ਲੱਛਣ ਹੋਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਸੰਪਰਕ ਕਰਨਾ ਚਾਹੀਦਾ ਹੈ। ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਧਿਆਨ ...
ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ

ਦਾਣਾ ਮੰਡੀ ਵਿਚ ਨਮੀ ਨਾਲ ਸਬੰਧਤ ਮੁਸ਼ਕਲਾਂ ਤੋਂ ਬਚਣ ਲਈ ਝੋਨੇ ਦੀ ਫ਼ਸਲ ਦੀ ਕਟਾਈ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ -ਮੁੱਖ ਖੇਤੀਬਾੜੀ ਅਫ਼ਸਰ

National, Politics, Punjab
ਫਰੀਦਕੋਟ 7 ਅਕਤੂਬਰ  (  ) ਮੰਡੀਆਂ ਵਿਚ ਕਿਸਾਨਾਂ ਨੂੰ ਨਮੀ ਨਾਲ ਸਬੰਧਤ ਸਮੱਸਿਆਵਾਂ ਤੋਂ ਬਚਾਉਣ ਲਈ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਕੰਬਾਇਨਾਂ ਹਾਰਵੈਸਟਰਾਂ ਨਾਲ ਝੋਨੇ ਦੀ ਕਟਾਈ  ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤਕ ਝੋਨੇ ਦੀ ਕਟਾਈ ਕਰਨ ਪਾਬੰਦੀ ਲਗਾਈ ਗਈ ਹੈ  । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਪਿੰਡ ਢੁੱਡੀ ਵਿਚ ਝੋਨੇ ਦੀ ਕਟਾਈ ਕਰਵਾ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਫਿਲਹਾਲ ਅਗੇਤੀ ਝੋਨੇ ਦੀ ਲਵਾਈ ਕੀਤੀ ਫ਼ਸਲ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ  ਅਤੇ  ਆਮ ਸਮੇਂ ਤੇ ਲਗਾਈ ਫ਼ਸਲ ਦੀ ਕਟਾਈ ਦਾ ਕੰਮ ਤਕਰੀਬਨ 5 ਤੋਂ 10 ਦਿਨਾਂ ਬਾਅਦ ਸ਼ੁਰੂ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ । ਉਨਾਂ ਦ...
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ

National, Politics, Punjab
ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐੱਸ ਐਮ ਓ ਫ਼ਾਜ਼ਿਲਕਾ ਫਾਜ਼ਿਲਕਾ ਡਾਕਟਰ ਰੋਹਿਤ ਗੋਇਲ ਵੱਲੋਂ ਕੀਤਾ ਗਿਆ। ਸਿਹਤ ਸੁਪਰਵਾਇਜ਼ਰ ਰਾਵਿੰਦਰ ਸ਼ਰਮਾ ਅਤੇ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ  ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖ...
4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ, ਜ਼ਿਲੇ੍ਹ ਦਾ ਕੀਤਾ ਨਾਮ ਰੋਸ਼ਨ

4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ, ਜ਼ਿਲੇ੍ਹ ਦਾ ਕੀਤਾ ਨਾਮ ਰੋਸ਼ਨ

National, Politics, Punjab
ਫਾਜ਼ਿਲਕਾ, 7 ਅਕਤੂਬਰ 2 ਤੋਂ 5 ਅਕਤੂਬਰ ਤੱਕ ਰਾਸ਼ਟਰੀ ਪੱਧਰ ਦੇ ਮੇਲੇ ਦਾ ਆਯੋਜਨ ਆਈ.ਸੀ.ਏ.ਆਰ. ਵੱਲੋਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਇਆ ਗਿਆ। ਜਿਸ ਵਿਚ ਭਾਰਤ ਦੇ 12 ਤੋਂ ਵੱਧ ਰਾਜਾਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ ਡਾ. ਰੋਤਵਾਲੀ ਨੇ ਕੀਤੀ ਅਤੇ ਮੇਲੇ ਵਿਚ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਸਾਬਕਾ ਚਾਂਸਲਰ ਬਲਦੇਵ ਸਿੰਘ ਢਿਲੋ ਸਨ। ਇਸ ਮੇਲੇ ਦੇ ਅਤਿੰਮ ਦਿਨ ਦੇਸ਼ ਦੇ ਵੱਖ—ਵੱਖ ਬਾਗਾਂ ਵਿਚ ਵਿਲਖਣ ਕੰਮ ਕਰਨ ਵਾਲੇ ਕਿਸਾਨਾਂ, ਐਫ.ਪੀ.ਓ ਅਤੇ ਸੰਗਠਨਾਂ ਨੂੰ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪੱਟੀ ਸਦੀਕ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਵੀ ਫਸਲੀ ਵਿਭਿੰਨਤਾ, ਜ਼ਹਿਰ ਮੁਕਤ ਖੇਤੀ, ਨਹਿਰੀ ਅਤੇ ਮੀਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਡੇਅਰੀ ਫਾਰਮ ਲਈ ਸਨਮਾਨਿਤ ਕੀਤਾ ਗਿਆ ਜ਼ੋ ਕਿ ਜ਼ਿਲ੍ਹਾ ਫਾਜ਼ਿਲਕਾ ਅਤੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਹ ਪੰਜਾਬ ਸਰਕਾਰ ਦੇ ਨਾਲ—ਨਾਲ ਸੀਫੇਟ ਕੇ.ਵੀ.ਕੇ. ਅਬੋਹਰ ਦੇ ਮੁਖੀ ਡਾ. ਅਰਵਿੰਦ ਅਲਾਵਤ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਅਗਵਾਈ ਵਿਚ ਇਹ ਸਭ ਕੁਝ ਸੰਭਵ ਹੋਇਆ। ਕਿਸਾਨ ਗੁਰਪ੍ਰੀਤ ਸ...
ਸਿਹਤ ਵਿਭਾਗ ਵੱਲੋਂ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ

ਸਿਹਤ ਵਿਭਾਗ ਵੱਲੋਂ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ

National, Politics, Punjab
ਫਿਰੋਜ਼ਪੁਰ, 7 ਅਕਤੂਬਰ (              ) ਤਿਉਹਾਰ ਦੀ ਆਮਦ ਮੌਕੇ ਸਿਹਤ ਵਿਭਾਗ ਵਲੋ ਲਗਾਤਾਰ ਲੋਕਾ ਨੂੰ ਸਿਹਤ ਪ੍ਰਤੀ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਵਿਭਾਗ ਵਲੋ ਲੋਕਾ ਦੀ ਸਿਹਤ ਪ੍ਰਤੀ ਸੁਹਰਿਦ ਹੁੰਦਿਆ ਮਿਠਾਈਆਂ ਤੇ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਸੰਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ.  ਰਾਜਵਿੰਦਰ ਕੌਰ  ਨੇ ਸੰਬੰਧਤ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ।                  ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰਾਂ ਦੀ ਆਮਦ ਤੇ ਲੋਕਾ ਵਲੋ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦਾ ਆਦਾਨ-ਪ੍ਰਦਾਨ ਕੀਤਾ ਜਾਂਦਾ ਹੈ ਅਤੇ ਇਹਨਾਂ ਦੀ ਖਪਤ ਵਿੱਚ ਕਾਫੀ ਵਾਧਾ ਹੁੰਦਾ ਹੈ। ਸਿਵਲ ਸਰਜਨ ਵੱਲੋਂ ਲੋਕਾਂ ਦੀ ਸਿਹਤ ਨੂੰ ਮੁਖ ਰੱਖਦਿਆਂ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕੀ ਮਠਿਆਈਆਂ ਅਤੇ ਹੋਰ ਖਾਣ ਪੀਣ ਵਾਲੀਆਂ ਵਸਤਾ  ਵਿੱਚ ਟਰਾਂਸਫੈਟਸ, ਨਕਲੀ ਰੰਗ ਦੀ ਵਰਤੋਂ ਨਾ ਕੀਤੀ ਜਾਵੇ, ਜੋ ਕਿ ਮਨੁੱਖ...
ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਮਾਲਵਿੰਦਰ ਜੱਗੀ

ਪੰਚਾਇਤੀ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਮਾਲਵਿੰਦਰ ਜੱਗੀ

National, Politics, Punjab
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ ਜ਼ਿਲ੍ਹੇ ਵਿੱਚ ਪੈਂਦੀਆਂ ਸਾਰੀਆਂ 269 ਗ੍ਰਾਮ ਪੰਚਾਇਤਾਂ ਵਿੱਚ ਬਿਨ੍ਹਾਂ ਕਿਸੇ ਵਿਘਨ ਅਤੇ ਪੂਰੀ ਪਾਰਦਰਸ਼ਤਾ ਨਾਲ ਪੰਚਾਇਤੀ ਚੋਣਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ, ਜਿਸ ਲਈ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਅੱਜ ਬਤੌਰ ਚੋਣ ਅਬਜ਼ਰਵਰ ਵਜੋਂ ਨਿਯੁਕਤੀ ਹੋਣ ਉਪਰੰਤ ਚੋਣ ਅਮਲੇ ਦੇ ਨੁਮਾਂਇੰਦਿਆਂ ਨਾਲ ਬੈਠਕ ਦੌਰਾਨ ਕੀਤਾ।             ਇਸ ਮੌਕੇ ਬੋਲਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਿਤ ਹੁੰਦੇ ਕਿਹਾ ਕਿ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੂਰ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਪੰਚਾਇਤੀ ਚੋਣਾਂ ਇੱਕ ਵਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਚੋਣ ਅਮਲੇ ਨੂੰ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਹਰ ਪੱਖ ਨੂੰ ਚੰਗੀ ਤਰ੍ਹਾਂ ਘੋਖ ਕੇ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਧਿਰ ਨਾਲ ...
ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ

Crime, International, National, Politics, Punjab
ਮੋਗਾ, 7 ਅਕਤੂਬਰ, ਮੋਗਾ ਪੁਲਿਸ ਵੱਲੋਂ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਲੋਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀਆ ਨੂੰ ਕਾਬੂ ਕਰਕੇ ਇਹਨਾਂ ਪਾਸੋ 5 ਪਿਸਟਲ ਦੇਸੀ 32 ਬੋਰ ਸਮੇਤ 7 ਮੈਗਜੀਨ ਅਤੇ 6 ਰੋਂਦ 32 ਬੋਰ ਬਰਾਮਦ ਕੀਤੇ। ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਹਰਜਿੰਦਰ ਸਿੰਘ ਸੀ.ਆਈ.ਏ ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਤਲਾਸ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਿੰਡ ਮੈਹਿਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਹਾਜਰ ਆ ਕੇ ਇਤਲਾਹ ਦਿੱਤੀ ਕਿ ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਧੂੜਕੋਟ ਰਣਸੀਹ ਜਿਲ੍ਹਾ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ,ਜੋ ਲੋਰੈਂਸ ਬਿਸਨੋਈ ਗੁਰੱਪ ਨਾਲ ਸਬੰਧ ਰੱਖਦਾ ਹੈ,ਜਿਸ ਨੇ ਹਰਜੋਤ ਸਿੰਘ ਉਰਫ ਨੀ...
ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਦੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਦੀਆਂ ਜਾਗਰੂਕਤਾ ਗਤੀਵਿਧੀਆਂ ਜਾਰੀ

National, Politics, Punjab
ਨਿਹਾਲ ਸਿੰਘ ਵਾਲਾ, 7 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸ਼ਨ ਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ  ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਪੂਰੇ ਜੋਰਾਂ ਨਾਲ ਜਾਰੀ ਹਨ, ਤਾਂ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਲਾਕ ਖੇਤੀਬਾੜੀ ਅਫਸਰ ਨਿਹਾਲ ਸਿੰਘ ਵਾਲਾ ਡਾ. ਰੰਚਨਦੀਪ ਕੌਰ ਨੇ ਦੱਸਿਆ ਕਿ ਅੱਜ ਇਹਨਾਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਝੋਨੇ, ਕਣਕ ਦੀ ਫ਼ਸਲ ਵਿੱਚ ਆੳਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ ਅਤੇ ਬੇਲੋੜੀਆਂ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਦੇ ਦੂਸ਼ਿਤ ਹੋਣ ਬਾਰੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਬਾਰੇ ਦੱਸਦੇ ਹੋਏ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਕਰਨ ਲਈ ਪ੍ਰੇ...
ਫਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ-ਡਿਪਟੀ ਕਮਿਸ਼ਨਰ

ਫਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 07 ਅਕਤੂਬਰ: ਫਸਲਾਂ ਤੇ ਨਸਲਾਂ ਨੂੰ ਬਚਾਉਣ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ। ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਜਿਸ ਦਾ ਸਿੱਧਾ ਅਸਰ ਫਸਲ ਦੀ ਗੁਣਵੱਤਾ ਅਤੇ ਝਾੜ ’ਤੇ ਪੈਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਗਾਗੋਵਾਲ ਅਤੇ ਕੋਟਲੀ ਕਲਾਂ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆਯੋਜਿਤ ਕਿਸਾਨ ਸਿਖਲਾਈ ਕੈਂਪਾਂ ’ਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਧਰਤੀ ਅਤੇ ਵਾਤਾਵਰਣ ਹਰ ਮਨੁੱਖ ਅਤੇ ਜੀਵ ਜੰਤੂ ਦਾ ਸਾਂਝਾ ਹੈ। ਧਰਤੀ ’ਤੇ ਜੀਵਨ ਤਾਂ ਹੀ ਸੰਭਵ ਹੈ ਜੇਕਰ ਅਸੀਂ ਆਪਣੇ ਜਿਊਣ ਲਈ ਜ਼ਰੂਰੀ ਹਵਾ, ਪਾਣੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਕਰੀਏ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਹਿਣਯੋਗ ਵਾਤਾਵਰਣ ਦੇਣ ਲਈ ਸਾਨੂੰ ਸਭ ਨੂੰ ਹੁਣੇ ਤੋਂ ਹੀ ਸੁਚੇਤ ਹੋਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਪਿੰਡ ਗਾਗੋਵਾਲ ਵਿਖੇ ਖੇਤੀਬਾੜੀ ਵਿਭਾਗ ਅਤੇ ਨਾਭਾ ਫਾਉਡੇਸ਼ਨ ਨਾਲ ਮਿਲ ਕੇ ਪਰਾਲੀ ਨੂੰ ਡੀਕੰਪੋਜਰ ਦੀ ਵਰਤੋਂ ਨਾਲ ਖੇਤਾਂ ਵਿੱਚ ਹੀ ਗਾਲਣ ਦੀ ਸ਼ੁਰੂਆਤ ...