Monday, March 16
Shadow

National

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ

National, Politics, Punjab
ਮਾਨਸਾ, 05 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖਿਆਲੀ ਚਹਿਲਾਵਾਲੀ  ਬਲਾਕ ਝੁਨੀਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਜੀਵ-ਜੰਤੂਆਂ ਦੇ ਨਾਲ-ਨਾਲ ਮਨੁੱਖੀ ਜੀਵਨ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਹੋ ਜਾਂਦਾ ਹੈ। ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਦੇ ਧੂੰਏ ਕਾਰਨ ਕਈ ਵਾਰ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਜਮੀਨ ਵਿੱਚ ਵਾਹੁਣ ਦੀ ਸਲਾਹ ਦਿੱਤੀ, ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿ ਸਕੇ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਹੀ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ...
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

National, Politics, Punjab
ਚੰਡੀਗੜ੍ਹ/ਬਠਿੰਡਾ, 5 ਅਕਤੂਬਰ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨ...
ਵਾਤਾਵਰਣ ਦੇ ਰਖਵਾਲੇ: ਪਿਛਲੇ 5 ਸਾਲਾ ਤੋ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਬਲਵਿੰਦਰ ਸਿੰਘ

ਵਾਤਾਵਰਣ ਦੇ ਰਖਵਾਲੇ: ਪਿਛਲੇ 5 ਸਾਲਾ ਤੋ ਪਰਾਲੀ ਨੂੰ ਖੇਤ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕਰ ਰਿਹਾ ਕਿਸਾਨ ਬਲਵਿੰਦਰ ਸਿੰਘ

National, Politics, Punjab
ਫਰੀਦਕੋਟ 5 ਅਕਤੂਬਰ 2024(  )  ਜ਼ਿਲ੍ਹੇ ਦੇ ਪਿੰਡ ਸ਼ੇਰ ਸਿੰਘ ਵਾਲਾ ਦੇ ਅਗਾਂਹ ਵਧੂ ਕਿਸਾਨ ਸ਼੍ਰੀ ਬਲਵਿੰਦਰ ਸਿੰਘ ਜੋ ਕਿ ਪਿਛਲੇ 5 ਸਾਲਾਂ ਤੋ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਦੂਸਰੇ ਕਿਸਾਨਾਂ ਲਈ ਮਿਸਾਲ ਬਣ ਕੇ ਕੰਮ ਕਰ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਸਫਲ ਕਿਸਾਨ ਵੱਜੋ ਉਭਰ ਰਿਹਾ ਹੈ। ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਉਹ ਝੋਨੇ ਦੀ ਪਰਾਲੀ ਨੂੰ ਐਮ.ਬੀ.ਪਲੋਅ ਨਾਲ ਜ਼ਮੀਨ ਵਿੱਚ ਹੀ ਦੱਬ ਦਿੰਦਾ ਹੈ । ਜਿਸ ਪਿੱਛੋ ਡਰਿੱਲ ਨਾਲ ਕਣਕ ਦੀ ਬਿਜਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਪਿਛਲੇ ਪੰਜ ਸਾਲ ਤੋ ਆਪਣੇ ਖੇਤਾਂ ਵਿੱਚ ਕਣਕ, ਬਾਸਮਤੀ, ਝੋਨੇ ਦੀ ਖੇਤੀ ਕਰ ਰਿਹਾ ਹੈ। ਬਲਵਿੰਦਰ ਸਿੰਘ ਨੇ ਦੱਸਿਆ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਸੰਭਾਲਣ ਉਪਰੰਤ ਕਣਕ ਦੀ ਬਿਜਾਈ ਕਰਨ ਨਾਲ ਕਣਕ ਦੀ ਪੈਦਾਵਾਰ ਵਿੱਚ ਵਾਧਾ ਹੋ ਰਿਹਾ ਹੈ ਅਤੇ ਖਾਦਾਂ ਦੀ ਖਪਤ ਵੀ ਘਟ ਰਹੀ ਹੈ। ਉਨ੍ਹਾਂ ਦੱਸਿਆ ਇਸ ਵਿਧੀ ਰਾਹੀ ਖੇਤੀ ਕਰਨ ਨਾਲ  20 ਕਿਲੋ ਯੂਰੀਆ,15 ਕਿਲੋ ਡੀ.ਏ.ਪੀ. ਪ੍ਰਤੀ ਏਕੜ ਦੀ ਬੱਚਤ ਕਰਦਾ ਹੈ ਅਤੇ ਪੈਦਾਵ...
ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ

ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਹਨ ਕਿਸਾਨ ਜਾਗਰੂਕਤਾ ਕੈਂਪ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਜੰਗੀ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਫਕਰਸਰ, ਲਾਲਬਾਈ, ਮਾਨ, ਮਹਿਣਾ ਅਤੇ ਚੱਕ ਚਿੱਬੜਾਂਵਾਲੀ ਵਿਖੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਤਰੀਕੇ ਨਾਲ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਤਾਂ ਜੋ ਸਾਨੂੰ ਆਕਸੀਜਨ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਆਧੁਨਿਕ ਖੇਤੀ ਮਸ਼ੀਨਰੀ ਸੰਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।       ਇਸ ਮੌਕੇ ਐਸ.ਪੀ. (ਐਚ...
ਸਰਕਾਰੀ ਹਸਪਤਾਲ ਵਿਖੇ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ

ਸਰਕਾਰੀ ਹਸਪਤਾਲ ਵਿਖੇ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ

National, Politics, Punjab
ਫਾਜ਼ਿਲਕਾ, 5 ਅਕਤੂਬਰ ਡਾ ਕਵਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਫਾਜਿਲਕਾ ਵਿਖੇ 25 ਸਤੰਬਰ 2024 ਨੂੰ ਡਾਇਲਸਿਸ ਸੈਂਟਰ ਸ਼ਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਡਾਇਲਸਿਸ ਸੇਵਾ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਫਤ ਡਾਇਲਸਿਸ ਸੇਵਾ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਡਾ ਐਰਿਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਖੇ ਕੁੱਲ 3 ਡਾਇਲਸਿਸ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਜਿਸ ਨੂੰ ਸਰਕਾਰ ਨਾਲ ਮਿਲ ਕੇ ਹੰਸ ਫਾਊਂਡੇਸ਼ਨ ਵਲੋ ਸਿਵਿਲ ਹਸਪਤਾਲ ਵਿਖੇ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ। ਇਸ ਡਾਇਲਸਿਸ ਯੂਨਿਟ ਦੇ ਇੰਚਾਰਜ ਐਸਐਮਓ ਡਾ ਰੋਹਿਤ ਗੋਇਲ ਅਤੇ ਐਮਓ ਇੰਚਾਰਚ ਰੋਹਿਤ ਖੰਨਾ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਸੈਂਟਰ ਵਿਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਭਵਿੱਖ ਵਿਚ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 1626 ਅਤੇ ਪੰਚ ਲਈ 5223 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

National, Politics, Punjab
ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ: ਗ੍ਰਾਮ ਪੰਚਾਇਤ ਚੋਣਾਂ-2024 ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 1626 ਅਤੇ ਪੰਚਾਂ ਦੇ ਅਹੁਦੇ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਏ.ਡੀ.ਸੀ. ਵਿਕਾਸ ਦੇ ਦਫ਼ਤਰ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਸ੍ਰੀ ਮੁਕਤਸਰ ਸਾਹਿਬ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 511 ਅਤੇ ਪੰਚਾਂ ਲਈ 1770 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਗਿੱਦੜਬਾਹਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 359 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 1087 ਨਾਮਜ਼ਦਗੀਆਂ ਪ੍ਰਾਪਤ ਹੋਈਆਂ।       ਇਸੇ ਤਰ੍ਹਾਂ ਮਲੋਟ ਬਲਾਕ ਵਿੱਚ ਸਰਪੰਚਾਂ ਲਈ ਕੁੱਲ 379 ਅਤੇ ਪੰਚਾਂ ਲਈ ਕੁੱਲ 1219 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਲੰਬੀ ਬਲਾਕ ਵਿੱਚ ਸਰਪੰਚਾਂ ਲਈ 377 ਅਤੇ ਪੰਚਾਂ ਲਈ ਕੁੱਲ 1147 ਨਾਮਜ਼ਦਗੀਆਂ ਪ੍ਰਾਪਤ ਹੋਈਆਂ।     ਉਨ੍ਹਾਂ ਦੱਸਿਆ ਕਿ ਕਾਗਜ਼ਾਂ ਦੀ ਪੜਤਾਲ ਅੱਜ 5 ...
ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸੁਰੱਖਿਅਤ ਢੰਗ ਨਾਲ ਕਾਰਵਾਈਆਂ ਜਾਣਗੀਆਂ – ਡੀ.ਪੀ.ਐਸ. ਖਰਬੰਦਾ

ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਤੇ ਸੁਰੱਖਿਅਤ ਢੰਗ ਨਾਲ ਕਾਰਵਾਈਆਂ ਜਾਣਗੀਆਂ – ਡੀ.ਪੀ.ਐਸ. ਖਰਬੰਦਾ

National, Politics, Punjab
ਫ਼ਿਰੋਜ਼ਪੁਰ 5 ਅਕਤੂਬਰ 2024 : ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਕਰਵਾਈਆਂ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਚੋਣ ਕਮਿਸ਼ਨ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਨਿਯੁਕਤ ਚੋਣ ਅਬਜਰਵਰ   ਡੀ.ਪੀ.ਐਸ. ਖਰਬੰਦਾ ਆਈ.ਏ.ਐਸ. ਵੱਲੋਂ ਮਾਰਕਿਟ ਕਮੇਟੀ ਮਮਦੋਟ, ਸ਼ਹੀਦ ਆਰ. ਕੇ. ਵਧਵਾ ਸੀ.ਸੈ. ਸਰਕਾਰੀ ਸਕੂਲ (ਲੜਕੇ) ਮਮਦੋਟ, ਸਰਕਾਰੀ ਬਹੁਤਕਨੀਕੀ ਕਾਲਜ ਫ਼ਿਰੋਜ਼ਪੁਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਨਾਮਜ਼ਦਗ਼ੀ (ਨੋਮੀਨੇਸ਼ਨ) ਕੇਂਦਰਾਂ ਦਾ ਦੌਰਾ ਕਰਕੇ ਫਾਇਲਾਂ ਦੀ ਚੱਲ ਰਹੀ ਪੜਤਾਲ ਦਾ ਨਿਰੀਖਣ ਕਰਨ ਉਪਰੰਤ ਕੀਤਾ ਗਿਆ। ਜ਼ਿਲ੍ਹਾ ਚੋਣ ਓਬਜਰਵਰ ਡੀ.ਪੀ.ਐਸ. ਖਰਬੰਦਾ ਨੇ ਵੱਖ-ਵੱਖ ਕੇਂਦਰਾਂ ਵਿੱਚ ਚੋਣ ਡਿਊਟੀ ਨਿਭਾ ਰਹੇ ਅਧਿਕਾਰੀਆਂ/ਕਰਮਚਾਰੀਆਂ ਨਾਲ ਸੁਚੱਜੇ ਢੰਗ ਨਾਲ ਚੋਣਾਂ ਕਰਾਉਣ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਉਨ੍ਹਾਂ ਸਮੁੱਚੇ ਚੋਣ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਮੁਸਤੈਦੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ  ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਚੋਣ ਡਿਊਟੀ ਨਿਭਾ ਰਹੇ ਕਰਮਚਾਰੀਆਂ ਦੀਆ...
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

National, Politics, Punjab
ਫਾਜਿਲਕਾ 5 ਅਕਤੂਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਅਤੇ ਦਫ਼ਤਰ ਜਿਲਾ ਲੀਗਲ ਸਰਵਿਸ ਅਥਾਰਟੀ ਫਾਜ਼ਿਲਕਾ ਦੇ ਸਹਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਐਡਵੋਕੇਟ ਬਲਤੇਜ ਸਿੰਘ ਬਰਾੜ ਵਲੋ ਔਰਤਾਂ ਦੇ ਕਾਨੂੰਨੀ ਅਧਿਕਾਰ ਬਾਰੇ ਦਸਿਆ ਗਿਆ ਅਤੇ ਜਿਲਾ ਲੀਗਲ ਸਰਵਿਸ ਅਥਰਟੀ ਫਾਜ਼ਿਲਕਾ ਵਲੋ ਦਿੱਤੀਆ ਜਾਣ ਵਾਲਿਆ ਮੁਫ਼ਤ ਸੇਵਾਵਾ ਬਾਰੇ ਜਾਣਕਾਰੀ ਦਿੱਤੀ ਗਈ ਇਸ ਦੌਰਾਨ ਸੁਪਰਵਾਈਜਰ ਅਤੇ ਅਗਣਵਾਰੀ ਵਰਕਰਾਂ ਨੂੰ ਇਹ ਸੇਵਾਵਾ ਵਧ ਤੋ ਵਧ ਲੋਕਾਂ ਤਕ ਪਹੁੰਚਾਨ ਦੀ ਅਪੀਲ ਕੀਤੀ ਗਈ ਇਸ ਮੌਕੇ ਸਖੀ ਵਨ ਸਟਾਪ ਸੈਂਟਰ ਜਿਲਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ ਦਾ ਸਟਾਫ ਆਦਿ ਮੌਜੂਦ ਸੀ।...
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਮੋਰਾਂਵਾਲੀ ਵਿਖੇ ਕਿਸਾਨ ਮਿਲਣੀ ਦਾ ਆਯੋਜਨ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਮੋਰਾਂਵਾਲੀ ਵਿਖੇ ਕਿਸਾਨ ਮਿਲਣੀ ਦਾ ਆਯੋਜਨ

National, Politics, Punjab
 ਫ਼ਰੀਦਕੋਟ 5 ਅਕਤੂਬਰ,2024 ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਪਰਾਲੀ ਦੀ ਸੰਭਾਲ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਿਸਾਨ ਮਿਲਣੀ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀ ਓਜਸਵੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇ...
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

National, Politics, Punjab
ਚੰਡੀਗੜ੍ਹ 4 ਅਕਤੂਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸੰਗਰੂਰ ਦੇ ਮੂਨਕ ਵਿਖੇ ਤਾਇਨਾਤ ਮਾਲ ਪਟਵਾਰੀ ਅਮਰੀਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੱਲਰਾਂ ਦੇ ਵਸਨੀਕ ਵਕੀਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੀ ਇੰਤਕਾਲ ਦੀ ਦਰਖਾਸਤ ਦਿੱਤੀ ਸੀ ਪਰ ਉਕਤ ਪਟਵਾਰੀ ਉਸ ਤੋਂ ਕੰਮ ਕਰਨ ਬਦਲੇ 15000 ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਸੌਦਾ 10000 ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਕਥਿਤ ਮੁਲਜ਼ਮ ਪਹਿਲਾਂ ਹੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸੇ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ...