ਪਰਾਲੀ ਦੀ ਸਾਂਭ ਸੰਭਾਲ ਲਈ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਰਾਏ ਤੇ ਦਿੱਤੇ ਜਾ ਰਹੇ ਹਨ ਖੇਤੀਬਾੜੀ ਸੰਦ : ਉਪ ਰਜਿਸਟਰਾਰ ਸਹਿਕਾਰੀ ਸਭਾਵਾਂ
ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ
ਡਿਪਟੀ ਕਮਿਸ਼ਨਰ, ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਰਾਲੀ ਦੀ ਰਹਿੰਦ ਖੂੰਹਦ ਨੂੰ ਸੰਭਾਲਣ ਲਈ ਖੇਤੀਬਾੜੀ ਦੇ ਸੰਦਾਂ ਨੂੰ ਸਹਿਕਾਰੀ ਸਭਾਵਾਂ ਵੱਲੋਂ ਸਸਤੇ ਅਤੇ ਵਾਜਿਬ ਰੇਟਾਂ ‘ਤੇ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੇ ਜਾ ਰਹੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭੀਤੇਸ਼ ਸਿੰਘ ਸੰਧੂ ਵੱਲੋਂ ਕੀਤਾ ਗਿਆ।
ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰ ਰਹੀਆਂ 144 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਕੁੱਲ 445 ਖੇਤੀਬਾੜੀ ਸੰਦ ਮੌਜੂਦ ਹਨ, ਜਿਨ੍ਹਾਂ ਵਿੱਚ 77 ਹੈਪੀ ਸੀਡਰ, 106 ਜ਼ੀਰੋ ਟਿੱਲ ਡ੍ਰਿਲਾਂ, 87 ਸਰਫੇਸ ਸੀਡਰ, 55 ਰੋਟੇਵੇਟਰ, 37 ਉਲਟਾਂਵੇ ਹਲ, 42 ਰੋਟ੍ਰੀ ਸਲੈਸ਼ਰ, 13 ਸੁਪਰ ਸੀਡਰ, 19 ਪੈਡੀ ਮਲਚਰ, 3 ਚੌਪਰ ਅਤੇ 5 ਕਟਰ-ਕਮ-ਸਪ੍ਰੈਡਰ ਮੌਜੂਦ ਹਨ।
ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਸੰਦ ਮੁਫਤ ਕਿਰਾਏ ‘ਤੇ ਦਿੱਤੇ ਜਾਂਦੇ ਹਨ। ਸਾ...








