Shadow

National

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

National, Politics, Punjab
ਨਿਊ ਚੰਡੀਗੜ੍ਹ (ਐਸ.ਏ.ਐਸ. ਨਗਰ), 6 ਅਕਤੂਬਰ: ਭਗਵੰਤ ਮਾਨ ਸਰਕਾਰ ਦੀ ਪਹਿਲਕਦਮੀ ਤਹਿਤ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਿਊ ਚੰਡੀਗੜ੍ਹ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ 'ਚ ਜ਼ਬਰਦਸਤ ਤਬਦੀਲੀ ਲਿਆ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਲੋਕ ਯੋਗ ਆਸਣਾਂ ਨਾਲ ਆਰਾਮ ਮਹਿਸੂਸ ਕਰਦੇ ਹਨ ਅਤੇ ਰੋਜ਼ਾਨਾ ਯੋਗਾ ਕਰਕੇ ਆਪਣੀਆਂ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਕਮਰ ਦਰਦ, ਬੈਠਣ ਸੰਬੰਧੀ ਸਮੱਸਿਆਵਾਂ, ਔਰਤਾਂ ਨਾਲ ਸਬੰਧਤ ਸਮੱਸਿਆਵਾਂ, ਹਾਈ ਬੀ ਪੀ ਅਤੇ ਬਲੱਡ ਸ਼ੂਗਰ ਤੋਂ ਛੁਟਕਾਰਾ ਪਾ ਰਹੇ ਹਨ। ਕਵਿਤਾ, ਇੱਥੋਂ ਦੀ ਨੌਜਵਾਨ ਟ੍ਰੇਨਰ ਅਤੇ ਬ੍ਰਹਮਰਿਸ਼ੀ ਯੋਗਾ ਕਾਲਜ, ਸੈਕਟਰ 19, ਚੰਡੀਗੜ੍ਹ ਤੋਂ ਬੀ ਐੱਡ ਇੰਨ ਯੋਗਾ, ਦੱਸਦੀ ਹੈ ਕਿ ਨਵੇਂ ਚੰਡੀਗੜ੍ਹ ਦੇ ਓਮੈਕਸ ਖੇਤਰ ਵਿੱਚ ਇੱਥੇ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਲਗਭਗ 150-170 ਭਾਗੀਦਾਰ ਰੋਜ਼ਾਨਾ ਸਵੇਰੇ ਤੋਂ ਸ਼ਾਮ ਤੱਕ ਐਂਬਰੋਸੀਆ ਪਾਰਕ, ​​ਸਿਲਵਰ ਪਾਰਕ ਅਤੇ ਅੰਬਿਕਾ ਪਾਰਕ ਵਿੱਚ ਆਪਣੇ ਢੁਕਵੇਂ ਸਮੇਂ ਅਨੁਸਾਰ ਕਲਾਸਾਂ ਵਿੱਚ ਸ਼ਾਮ...
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ

ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ

National, Politics, Punjab
ਅੰਮ੍ਰਿਤਸਰ 5 ਅਕਤੂਬਰ 2024:——ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰl ਸ਼੍ਰੀ ਅਮਰਦੀਪ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਖੇ ਇਕ ਉੱਚ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।                         ਇਸ ਦੌਰਾਨ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਨੂੰ ਸ਼ਾਮਿਲ ਕੀਤਾ ਗਿਆ। ਜਿਸ ਵਿੱਚ ਮੁੱਖ ਤੌਰ ਤੇ ਡਾ: ਅਨੂਰਾਗ ਕੁਮਾਰ, ਹੱਡੀਆਂ ਦੇ ਮਾਹਰ, ਡਾ: ਮਨਪ੍ਰੀਤ ਅਤੇ ਡਾ: ਸੁਨੀਤਾ ਅਰੌੜਾ, ਚਮੜੀ ਰੋਗਾਂ ਦੇ ਮਾਹਰ, ਡਾ: ਸੁਨੀਤਾ, ਇਸਤਰੀ ਰੋਗਾ ਦੇ ਮਾਹਰ ਅਤੇ ਡਾ: ਸਤੀਸ਼ ਮਲਕ ਮੈਡੀਸਨ ਦੇ ਮਾਹਰ ਨੇ ਯੋਗਦਾਨ ਦਿੱਤਾ ਅਤੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੇਦੀਆਂ ਨੂੰ ਉਹਨਾ ਵੱਲੋਂ ਪੇਸ਼ ਆ ਰਹੀਆਂ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਅਤੇ ਮੌਕੇ ਪਰ ਹੀ ਮੁਫਤ ਦਵਾਇਆਂ ਮੁਹਇਆ ਕਰਵਾਈਆ ਗਈਆ। ਇਸ ਸਾਰੇ ਕਾਰਜ ਵਿੱਚ ਸਮਾਜ ਸੇਵੀ ਸੰਸਥਾ ਲੀਗਲ ਐਕਸ਼ਨ ਏਡ ਵੇਲਫੇਅਰ ਅੇਸੋ...
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

National, Politics, Punjab
ਅੰਮ੍ਰਿਤਸਰ 5 ਅਕਤੂਬਰ (         )---ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਜੌਧ ਨਗਰ, ਆਮ ਆਦਮੀਂ ਕਲੀਨਿਕ ਈਸਟ ਮੋਹਨ ਨਗਰ, ਆਮ ਆਦਮੀਂ ਕਲੀਨਿਕ ਫੋਕਲ ਪੁਆਇਂਟ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਗਵਾਲ ਮੰਡੀ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਪੁਤਲੀਘਰ ਅਤੇ ਆਮ ਆਦਮੀਂ ਕਲੀਨਿਕ ਰਣਜੀਤ ਐਵੀਨਿਓ ਵਿਖੇ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ  ਇਸਦੇ ਨਾਲ ਹੀ ਦੂਸਰੀ ਟੀਮ ਵਿਚ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਆਮ ਆਦਮੀਂ ਕਲੀਨਿਕ ਤਹਿਸੀਲਪੁਰਾ, ਆਮ ਆਦਮੀਂ ਕਲੀਨਿਕ ਨਵਾਂ ਪਿੰਡ, ਆਮ ਆਦਮੀਂ ਕਲੀਨਿਕ ਤੇ ਪੀ.ਐਚ.ਸੀ. ਜੰਡਿਆਲਾ ਗੁਰੂ ਅਤੇ ਸੀ.ਐਚ.ਸੀ. ਮਾਨਾਂਵਾਲਾ ਵਿਖੇ...

ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ

National, Politics, Punjab
ਐਸ.ਏ.ਐਸ.ਨਗਰ, 5 ਅਕਤੂਬਰ, 2024: ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮੋਹਾਲੀ ਸਬ ਡਵੀਜ਼ਨ ਦੀ ਗ੍ਰਾਮ ਪੰਚਾਇਤ ਜਗਤਪੁਰਾ ਦੀਆਂ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਐਸ.ਡੀ.ਐਮ.-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਮੋਹਾਲੀ ਨੂੰ ਰਿਟਰਨਿੰਗ ਅਫ਼ਸਰ ਅਤੇ ਐਸ.ਏ.ਐਸ. ਨਗਰ/ਗੁਰੂ ਨਾਨਕ ਕਲੋਨੀ ਨਿਵਾਸੀਆਂ ਸਮੇਤ ਸਬੰਧਤ ਧਿਰਾਂ ਨੂੰ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਪੰਚਾਇਤੀ ਚੋਣਾਂ, ਸੋਨਮ ਚੌਧਰੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਦੇ ਹੁਕਮਾਂ ਅਨੁਸਾਰ ਐਸ.ਡੀ.ਐਮ.-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਐਸ.ਏ.ਐਸ.ਨਗਰ (ਮੋਹਾਲੀ) ਨੂੰ ਗੁਰੂ ਨਾਨਕ ਕਲੋਨੀ ਦੇ ਵੋਟਰਾਂ ਨੂੰ ਬਾਹਰ ਕਰਕੇ ਗਰਾਮ ਪੰਚਾਇਤ ਜਗਤਪੁਰਾ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਦੇਸ਼ ਵਿੱਚ ਅੱਗੇ ਲਿਖਿਆ ਗਿਆ ਹੈ, “ਕਿਉ...
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ

National, Politics, Punjab
ਫ਼ਰੀਦਕੋਟ 05 ਅਕਤੂਬਰ,2024  ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ, ਫ਼ਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਵਿਖੇ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ   ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਦੇ ਬੈਨਰ ਹੇਠ ਜਿਲ੍ਹੇ ਦੀਆਂ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ  ਕੋਰਸਾਂ ਸਬੰਧੀ  ਸਿਖਲਾਈ ਕੈਂਪ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਪਿੰਡ ਚਹਿਲ ਵਿਖੇ ਸਿਲਾਈ ਕੋਰਸ ਅਤੇ ਪਾਰਲਰ ਕੋਰਸ ਸਬੰਧੀ ਬੈਚ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਇਸ ਸਬੰਧੀ ਇਕ ਸਿਖਲਾਈ ਕੈਪ ਜੋ ਪਿੰਡ ਬੇਗੂਵਾਲਾ ਵਿਖੇ ਪੂਰਾ ਕੀਤਾ ਜਾ ਚੁੱਕਾ ਹੈ ਜਿਸ ਅਧੀਨ 29 ਲੜਕੀਆਂ ਨੂੰ ਆਰ ਸੈਟੀ ਵਿਭਾਗ ਦੇ ਸਹਿਯੋਗ ਨਾਲ ਫਾਸਟ ਫੂਡ ਸਬੰਧੀ ਸਿਖਲਾਈ ਦੇ ਕੇ ਸਰਟੀਫਿਕੇਟ ਦਿੱਤੇ ਗਏ ਹਨ ਅਤੇ ਇਸ ਸਬੰਧੀ ਇਕ ਸਿਖਲਾਈ ਕੈਂਪ ਕੋਠੇ ਢਾਬ ਗੁਰੂ ਕੀ ਵਿਖੇ ਚਲ ਰਿਹਾ ਹੈ ਜਿਸ ਅਧੀਨ 30 ਲੜਕੀਆਂ ਸਿਲਾਈ ਕੋਰਸ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ ਹਨ।  ਇਸ ਮੌਕੇ ਸ੍ਰੀ ਪਰਮਜੀਤ ਸਿੰਘ , ਡਾਇਰੈਕਟਰ ਆਰ ਸੈਟੀ, ਸ੍ਰੀ ਅਮਨ...
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

National, Politics, Punjab
ਫਾਜਿਲਕਾ 5 ਅਕਤੂਬਰ: ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ  ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 482 ਅਤੇ ਪੰਚਾਂ ਲਈ 1331 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।  ਅਰਨੀਵਾਲਾ ਬਲਾਕ ਵਿੱਚ ਸਰਪੰਚਾਂ ਦੇ ਅਹੁਦੇ ਲਈ ਕੁੱਲ 254 ਨਾਮਜ਼ਦਗੀਆਂ ਅਤੇ ਪੰਚਾਂ ਲਈ ਕੁੱਲ 722 ਨਾਮਜ਼ਦਗੀਆਂ ਪ੍ਰਾਪਤ ਹੋਈਆਂ।       ਇਸੇ ਤਰ੍ਹਾਂ ਫਾਜਿਲਕਾ ਬਲਾਕ ਵਿੱਚ ਸਰਪੰਚਾਂ ਲਈ ਕੁੱਲ 613 ਅਤੇ ਪੰਚਾਂ ਲਈ ਕੁੱਲ 1369 ਨਾਮਜ਼ਦਗੀਆਂ ਪ੍ਰਾਪਤ ਹੋਈਆਂ, ਜਦਕਿ ਜਲਾਲਾਬਾਦ ਬਲਾਕ ਵਿੱਚ ਸਰਪੰਚਾਂ ਲਈ 866 ਅਤੇ ਪੰਚਾਂ ਲਈ ਕੁੱਲ 2192 ਨਾਮਜ਼ਦਗੀਆਂ ਪ੍ਰਾਪਤ ਹੋਈਆਂ।  ਇਸੇ ਤਰ੍ਹਾਂ ਖੂਈਆ ਸਰਵਰ ਐਟ ਅਬੋਹਰ ਬਲਾਕ ਵਿੱਚ ਸਰਪੰਚਾਂ ਲਈ ਕੁੱਲ 376 ਅਤੇ ਪੰਚਾ...
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ

ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ

National, Politics, Punjab
 ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ, 2024:  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਚਲਾਈ ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਲੱਗੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਵਧਦੀ ਮੈਂਬਰਸ਼ਿੱਪ ਅਤੇ ਲੋਕਾਂ ਨੂੰ ਮਿਲ ਰਹੀ ਪੁਰਾਣੀਆਂ ਅਤੇ ਘਾਤਕ ਬਿਮਾਰੀਆਂ ਤੋਂ ਰਾਹਤ ਲੋਕਾਂ ਨੂੰ ਯੋਗਾ ਦੀ ਅਹਿਮੀਅਤ ਬਾਰੇ ਦੱਸ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਸੀ ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਾਸਤੇ ਮਾਹਿਰ ਯੋਗਾ ਟ੍ਰੇਨਰ ਲਾਏ ਗਏ ਹਨ ਜੋ ਯੋਗਾ ਵਿੱਚ ਘੱਟੋ-ਘੱਟ ਪੀ ਜੀ ਡਿਪਲੋਮਾ/ ਡਿਗਰੀ ਹੋਲਡਰ ਹਨ। ਇੱਕ ਟ੍ਰੇਨਰ ਨੂੰ ਦਿਨ ’ਚ ਇੱਕ-ਇੱਕ ਘੰਟੇ ਦੀ ਮਿਆਦ ਦੀਆਂ 6-6 ਕਲਾਸਾਂ ਦਿੱਤੀਆਂ ਜਾਂਦੀਆਂ ਹਨ ਜੋ ਸਵੇਰ ਤੋਂ ਲੈ ਕੇ ਸ਼ਾਮ ਤੱਕ ਚਲਦੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ੀਰਕਪੁਰ ਦੇ ਬਚਪਨ ਸਕੂਲ ਪਾਰਕ (ਸਵੇਰ ਤੇ ਸ਼ਾਮ ਦੀਆਂ ਦੋ ਕਲਾਸਾਂ), ਟਿਊਬਵੈਲ ਪਾਰਕ ਜਰਨੈਲ ਐਨਕਲੇਵ-1, ਸ੍ਰੀ ਚਰਨ ਕਮਲ ਸਾਹਿਬ ਗੁਰਦੁਆਰਾ, ਸੰਤ ਨਿਰੰਕਾ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ : ਸਕੱਤਰ ਮਾਰਕਿਟ ਕਮੇਟੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ : ਸਕੱਤਰ ਮਾਰਕਿਟ ਕਮੇਟੀ

National, Politics, Punjab
ਬਠਿੰਡਾ, 5 ਅਕਤੂਬਰ : ਸਕੱਤਰ ਮਾਰਕਿਟ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਬਠਿੰਡਾ ਅਧੀਨ ਕੁੱਲ 15 ਮੰਡੀਆਂ ਪੈਂਦੀਆਂ ਹਨ। ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪਾਣੀ ਅਤੇ ਛਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਖਰੀਦ ਕੀਤੀ ਜਾਣੀ ਹੈ। ਇਸ ਲਈ ਝੋਨਾ ਪੂਰੀ ਤਰ੍ਹਾਂ ਸੁਕਾਉਣ ਉਪਰੰਤ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਜਿਨਸ ਦੀ ਬੋਲੀ ਕਰਵਾਉਣ ਸਮੇਂ ਕੋਈ ਸਮੱਸਿਆ ਨਾ ਆਵੇ।...
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ

National, Politics, Punjab
ਮਾਨਸਾ, 05 ਅਕਤੂਬਰ : ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖਿਆਲੀ ਚਹਿਲਾਵਾਲੀ  ਬਲਾਕ ਝੁਨੀਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਨਾਲ ਜੀਵ-ਜੰਤੂਆਂ ਦੇ ਨਾਲ-ਨਾਲ ਮਨੁੱਖੀ ਜੀਵਨ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਹੋ ਜਾਂਦਾ ਹੈ। ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਪਰਾਲੀ ਦੇ ਧੂੰਏ ਕਾਰਨ ਕਈ ਵਾਰ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨੂੰ ਜਮੀਨ ਵਿੱਚ ਵਾਹੁਣ ਦੀ ਸਲਾਹ ਦਿੱਤੀ, ਤਾਂ ਜੋ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰਹਿ ਸਕੇ। ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਹੀ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ...
ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ

National, Politics, Punjab
ਚੰਡੀਗੜ੍ਹ/ਬਠਿੰਡਾ, 5 ਅਕਤੂਬਰ: ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨ...