Monday, March 16
Shadow

National

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਵੀ ਆਦੇਸ਼ ਦਿੱਤੇ ਤਾਂ ਜੋ ਉਸ ਨੂੰ ਸਟੱਡੀ ਦੇ ਆਧਾਰ ’ਤੇ ਅਗਲੀ ਰਣਨੀਤੀ ਉਲੀਕਦਿਆਂ ਦੁਰਘਟਨਾਵਾਂ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ’ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ...
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਫਾਜਿਲਕਾ, 4 ਅਕਤੂਬਰ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕਰਨ ਲਈ ਤਿਆਰ ਕੀਤੀ ਗਈ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਜਾਗਰੂਕਤਾ ਵੈਨ ਲੜੀਵਾਰ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿਚ ਜਾ ਕੇ ਪਿੰਡ-ਪਿੰਡ ਪ੍ਰਚਾਰ ਕਰੇਗੀ ਅਤੇ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ਲਈ ਕਿਸਾਨਾਂ ਅੰਦਰ ਜਾਗਰੂਕਤਾ ਪੈਦਾ ਕਰੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਵੈਨ ਚਲਾਉਣ ਦਾ ਮਕਸਦ ਕਿਸਾਨ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜ਼ੋ ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿਚ ਹੀ ਜਜਬ ਕਰਨ ਅਤੇ ਵਾਤਾਵਰਣ ਨੂੰ ਬਚਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਜਾਗਰੂਕਤਾ ਵੈਨ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਡੀਓ ਸੰਦੇਸ਼ ਤਿਆਰ ਕੀਤਾ...
ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ  ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ। ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ 'ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ...
ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ

ਖੇਤਾਂ ਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡੀ ਸੀ ਅਤੇ ਐਸ ਐਸ ਪੀ ਨੇ ਸਾਂਝਾ ਦੌਰਾ ਕਰ ਕਿਸਾਨ ਮਿਲਣੀਆਂ ਕੀਤੀਆਂ

National, Politics, Punjab
ਐਸ.ਏ.ਐਸ.ਨਗਰ, 3 ਅਕਤੂਬਰ, 2024: ਜ਼ਿਲ੍ਹੇ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਮੁਕਤ ਰੱਖਣ ਲਈ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਨੇ ਵੀਰਵਾਰ ਨੂੰ ਰੁੜਕੀ ਪੁਖਤਾ, ਘੜੂੰਆਂ, ਮਾਮੂਪੁਰ ਅਤੇ ਕੁਰਾਲੀ ਖੇਤਰ ਵਿੱਚ ਕਿਸਾਨਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਪਰਾਲੀ ਨੂੰ ਸਾੜਨ ਦੇ ਵਿਕਲਪ ਵਜੋਂ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਨ੍ਹਾਂ ਪਿੰਡਾਂ ਵਿੱਚ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ, ਸਾਬਕਾ ਪੰਚਾਂ-ਸਰਪੰਚਾਂ ਅਤੇ ਨੰਬਰਦਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਰਾਸ਼ਟਰੀ ਰਾਜਧਾਨੀ ਖੇਤਰ ਅਤੇ ਨਾਲ ਲੱਗਦੇ ਖੇਤਰ) ਦੇ ਸਖ਼ਤ ਨਿਰਦੇਸ਼ਾਂ ਅਨੁਸਾਰ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਲਈ ਜ਼ੀਰੋ ਸਹਿਣਸ਼ੀਲਤਾ ਨੀਤੀ ਤੈਅ ਕੀਤੀ ਹੈ। ਕਿਉਂਕਿ ਜ਼ਿਲੇ ਵਿੱਚ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ਵਾਲੀ ਮਸ਼ੀਨਰੀ ਪਹਿਲਾਂ ਹੀ ਵੱਡੀ ਗਿਣਤੀ ...
ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ  ਨੀਂਹ ਪੱਥਰ ਰੱਖਿਆ

ਅਨਮੋਲ ਗਗਨ ਮਾਨ ਨੇ ਖਰੜ ਵਿੱਚ ਅੱਠ ਟਿਊਬਵੈੱਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

National, Politics, Punjab
ਖਰੜ (ਐਸ.ਏ.ਐਸ. ਨਗਰ), 3 ਅਕਤੂਬਰ, 2024: ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਅੱਜ ਖਰੜ ਵਿੱਚ 3 ਕਰੋੜ ਰੁਪਏ ਦੀ ਲਾਗਤ ਨਾਲ ਖਰੜ ਦੇ ਅੱਠ ਵਾਰਡਾਂ ਲਈ ਅੱਠ ਟਿਊਬਵੈਲ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਖਰੜ ਦੇ ਵਾਰਡ 12 ਵਿਖੇ ਇੱਕ ਜਨਤਕ ਇਕੱਠ ਦੌਰਾਨ ਟਿਊਬਵੈੱਲ ਪ੍ਰੋਜੈਕਟਾਂ ਅਤੇ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਖਰੜ ਸ਼ਹਿਰ ਵਿੱਚ 4.25 ਕਰੋੜ ਰੁਪਏ ਦੀ ਲਾਗਤ ਨਾਲ 12 ਟਿਊਬਵੈੱਲ ਲਗਾਏ ਜਾ ਚੁੱਕੇ ਹਨ ਅਤੇ 4.25 ਕਰੋੜ ਰੁਪਏ ਦੀ ਲਾਗਤ ਦੇ ਟਿਊਬਵੈੱਲ ਹੋਰ  ਲੱਗਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ 158 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 30 ਕਰੋੜ ਰੁਪਏ ਦੇ ਦੋ ਸੀਵਰੇਜ ਪ੍ਰਾਜੈਕਟ ਜਿਨ੍ਹਾਂ ਵਿੱਚ ਖੂਨੀਮਾਜਰਾ ਦਾ 17 ਕਰੋੜ ਰੁਪਏ ਦਾ ਪ੍ਰੋਜੈਕਟ ਸ਼ਾਮਲ ਹੈ, ਸ਼ਹਿਰ ਵਿੱਚ ਓਵਰਫਲੋ ਹੋ ਰਹੇ ਸੀਵਰੇਜ ਦੇ ਮੁੱਦੇ ਨੂੰ ਪੱਕੇ ਤੌਰ ’ਤੇ ਹੱਲ ਕ...
ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ। ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ ਵਿੱਚ ਸਬ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਸੌਂਦ ਨੇ ਕਿਹਾ ਕਿ ਬਾਕੀ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਕੌਮੀ ਖੇਡ ਹਾਕੀ ਲਈ ਖਾਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਹਾਕੀ ਦੇ ਉਹ ਖਿਡਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਖਤਮ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਗੋਲਡ ਅਤੇ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ 2023 ਵਿਚ ਨਵੀਂ...
ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

National, Politics, Punjab
ਅੰਮ੍ਰਿਤਸਰ, 3 ਅਕਤੂਬਰ--ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਨ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੋਇਆ ਹੈ , ਉਸ ਵਿੱਚ ਸਾਥ ਦਿੰਦੇ ਹੋਏ ਬੀਤੇ ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਆਪਣੇ-ਆਪਣੇ ਇਲਾਕੇ ਵਿੱਚ ਖੇਤਾਂ ਉੱਤੇ ਪਹਿਰਾ ਦਿੰਦੇ ਰਹੇ।  ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਜੋਤੀ ਬਾਲਾ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਜਿਲਾ ਖੇਤੀਬੜੀ ਅਧਿਕਾਰੀ ਤਜਿੰਦਰ ਸਿੰਘ, ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ ਸ਼ਾਮਿਲ ਸਨ,  ਨੇ ਪਿੰਡਾਂ ਦੇ ਦੌਰੇ ਦੌਰਾਨ ਵਡਾਲਾ ਜੌਹਲ ਦੇ ਖੇਤਾਂ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਹ ਗੱਡੀਆਂ ਲੈ ਕੇ ਮੌਕੇ ਉੱਤੇ ਪਹੁੰਚੇ।  ਜਿੱਥੇ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਸੀ।  ਉਨਾਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਤੇ ਬੁਲਾ ਕੇ ਅੱਗ ਬੁਝਾਈ ਅਤੇ ਕਿਸਾਨ ਦੇ ਹੀ ਟਰੈਕਟਰਾਂ ਨਾਲ ਅੱਗ ਉੱਤੇ ਕਾਬੂ ਪਾਇਆ।     ਇਸੇ ਦੌਰਾਨ ਬਾਬਾ ਬਕਾਲਾ ਸਾਹਿਬ ਦੇ ਐਸਡੀਐਮ ਸ੍ਰੀ ਅਮਨਪ੍ਰੀਤ ਸਿੰਘ ਨੇ ਆਪਣੇ ਇਲਾਕੇ ਵਿੱਚ ਲ...
ਪੰਜਾਬ ਗਰਲਜ਼ ਬਟਾਲੀਅਨ ਦੇ ਐਨਸੀਸੀ ਕੈਡਿਟਾਂ ਨੇ ਮਨਾਇਆ ਜਸ਼ਨ ‘ਏਕ ਪੇਡ ਮਾਂ ਕੇ ਨਾਮ’ ਅਤੇ ‘ਸਵੱਛਤਾ ਹੀ ਸੇਵਾ’

ਪੰਜਾਬ ਗਰਲਜ਼ ਬਟਾਲੀਅਨ ਦੇ ਐਨਸੀਸੀ ਕੈਡਿਟਾਂ ਨੇ ਮਨਾਇਆ ਜਸ਼ਨ ‘ਏਕ ਪੇਡ ਮਾਂ ਕੇ ਨਾਮ’ ਅਤੇ ‘ਸਵੱਛਤਾ ਹੀ ਸੇਵਾ’

International, National, Politics, Punjab
 3 ਅਕਤੂਬਰ 2024: (               )--- ਗਾਂਧੀ ਜਯੰਤੀ ਦੇ ਮੌਕੇ 'ਤੇ, 1 ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐੱਨਸੀਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ "ਏਕ ਪੇਡ ਮਾਂ ਕੇ ਨਾਮ" - ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ 'ਸਵਭਾਵ ਸਵੱਛਤਾ - ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ। ਆਰ ਆਰ ਬਾਵਾ ਡੀ ਏ ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਮਾਗਮ ਵਿੱਚ ਬਾਵਾ ਡੀ ਏ ਵੀ ਕਾਲਜ ਦੇ ਕਮਾਂਡੈਂਟ ਐਚ ਐਸ ਬਾਜਵਾ (ਸੇਵਾਮੁਕਤ) ਅਤੇ ਅਧਿਕਾਰੀਆਂ ਦੀ ਮੌਜੂ 24 ਸਨਮਾਨ ਕੀਤਾ ਗਿਆ।                 ਪ੍ਰੋਗਰਾਮ ਦੀ ਸ਼ੁਰੂਆਤ "ਏਕ ਪੇਡ ਮਾਂ ਕੇ ਨਾਮ" ਪਹਿਲ ਦੀ ਮਹੱਤਤਾ ਅਤੇ ਦ੍ਰਿਸ਼ਟੀ 'ਤੇ ਜ਼ੋਰ ਦੇ ਕੇ ਕੀਤੀ ਗਈ। ਕੈਡਿਟਾਂ ਨੇ ਦੇਸ਼ ਵਿਆਪੀ ਯਤਨਾਂ ਬਾਰੇ, ਰੁੱਖਾਂ ਦੀ ਸਾਡੀ ਜ਼ਿੰਦਗੀ ਵਿੱਚ ਅਹਿਮ ਭੂਮਿਕਾ ਬਾਰੇ ਅਤੇ ਇਹ ਇੱਕ ਮਾਂ ਦੇ ਪਾਲਣ ਪੋਸ਼ਣ ਦੇ ਗੁਣਾਂ ਨਾਲ ਕਿੰਨੀ ਨਜ਼ਦੀਕੀ ਸਮਾਨਤਾ ਬਾਰੇ ਸਿੱਖਿਆ। ਹਰੇਕ ਕੈਡਿਟ ਅਤੇ ਸਟਾਫ਼ ਮੈਂਬਰ ਨੇ ਰੁੱਖ ਲਗਾ ਕੇ ਵਾਤਾਵਰਨ ਦੀ ਸੁਰੱਖਿਆ ਲਈ ਆਪਣੇ ਆਪ ਨੂੰ ਨੇਕ ਕਾਰਜ ਅਤੇ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

National, Politics, Punjab
 ਅੰਮ੍ਰਿਤਸਰ 3 ਅਕਤੂਬਰ 2024:(   )----ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ। ਉਨ੍ਹਾਂ  ਕਿਹਾ ਕਿ ਗੇਮ ਤੈਰਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-14 ਲੜਕਿਆ ਦੇ 100 ਮੀਟਰ ਫ੍ਰੀ ਸਟਾਈਲ ਈਵੈਟ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਸੀਰਤ ਕੌਰ ਨੇ ਦੂਜਾ ਸਥਾਨ ਅਤੇ ਅਨੀਜਾ ਸ਼ਰਮਾ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਬਟਰ ਫਲਾਏ ਈਵੈਟ ਵਿੱਚ ਰਮਨਜੋਤ ਨੇ ਪਹਿਲਾ ਸਥਾਨ, ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਫ੍ਰੀ ਸਟਾਈਲ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾ...
ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

National, Politics, Punjab
ਅੰਮ੍ਰਿਤਸਰ, 3 ਅਕਤੂਬਰ ਝੋਨੇ ਦੇ ਚੱਲ ਰਹੇ ਸੀਜਨ  ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨਾਲ ਆਪਣੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੈਲਰ ਮਾਲਕ ਐਸੋਸੀਏਸ਼ਨ ਵੱਲੋਂ ਜੰਡਿਆਲਾ ਗੁਰੂ ਐਸੋਸੀਏਸ਼ਨ ਤੋਂ ਸ ਸੁਰਜੀਤ ਸਿੰਘ ਕੰਗ,  ਸ ਸੁਖਦੇਵ ਸਿੰਘ ਪ੍ਰਧਾਨ ਮਹਿਤਾ,  ਸ ਦਿਲਬਾਗ ਸਿੰਘ ਬਾਠ ਤਰਨ ਤਾਰਨ, ਗੁਰਦੇਵ ਸਿੰਘ ਖਾਲਸਾ ਪ੍ਰਧਾਨ ਮੰਡੀ ਰਈਆ, ਬਲਦੇਵ ਸਿੰਘ ਬੱਦੋਵਾਲ ਅਤੇ ਹੋਰ ਨੇਤਾ ਹਾਜ਼ਰ ਸਨ। ਸੈਲਰ ਮਾਲਕਾਂ ਨੇ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਮੰਤਰੀਆਂ ਨੇ ਸਾਡੀ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਤੁਹਾਡੇ ਮਸਲੇ ਮੁੱਖ ਮੰਤਰੀ ਪੰਜਾਬ ਨਾਲ ਵਿਚਾਰ ਕੇ ਉਹਨਾਂ ਦੇ ਸਾਰਥਿਕ ਹੱਲ ਕੀਤੇ ਜਾਣਗੇ, ਜਿਸ ਉਪਰੰਤ ਅਸੀਂ ਵੀ ਆਪਣੀ ਐਸੋਸੀਏਸ਼ਨ ਵੱਲੋਂ ਵਾਅਦਾ ਕੀਤਾ ਹੈ ਕਿ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਦ...