Shadow

National

ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ

National, Politics, Punjab
ਅੰਮ੍ਰਿਤਸਰ, 4 ਅਕਤੂਬਰ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਅੱਜ ਅਮਨ ਐਵੀਨਿਊ ਇਲਾਕੇ ਵਿੱਚ ਸੜਕਾਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹਿਣ ਦਿੱਤੀ ਜਾਵੇਗੀ| ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਿਸ਼ਨ ਕੋਟ ਇਸਲਾਮਾਬਾਦ, ਹਰੀਪੁਰਾ ਪੁਲ ਦੇ ਦੋਵੇਂ ਪਾਸੇ, ਗੇਟ ਖਜ਼ਾਨਾ ਤੋਂ ਨਵਾਂ ਰੋਡ, ਕਟੜਾ ਕਰਮ ਸਿੰਘ ਤੋਂ ਲਾਹੌਰੀ ਫਾਟਕ, ਅਨਗੜ੍ਹ, ਪੀਰ ਸ਼ਾਦੀ ਸ਼ਾਹ ਰੋਡ, ਭਰਵਾ ਦਾ ਢਾਬਾ ਤੋਂ ਕਟੜਾ ਜੈਮਲ ਸਿੰਘ ਤੱਕ ਸੜਕਾਂ ਰਾਮਬਾਗ ਚੌਕ, ਅੰਦਰੂਨ ਬੇਰੀ ਗੇਟ ਤੋਂ ਲੈ ਕੇ ਖਜ਼ਾਨਾ ਗੇਟ ਤੱਕ ਅਤੇ ਹੋਰ ਖੇਤਰਾਂ ਵਿੱਚ ਉਸਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਭਗਤਾਂਵਾਲਾ ਟੈਲੀਫੋਨ ਐਕਸਚੇਂਜ ਰੋਡ ’ਤੇ ਵੀ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਅੱਜ ਅਮਨ ਐਵੀਨਿਊ ਇਲਾਕੇ ਵਿਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਵਿਚ ਪਿਆ ਸੀ | ਉਨ੍...
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ

ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ

National
ਮਾਨਸਾ, 04 ਅਕਤੂਬਰ : ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਨੂੰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਵਿਖੇ ਆਉਣ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਜਾ ਕੇ ਪੰਚਾਇਤੀ ਚੋਣਾਂ ਸਬੰਧੀ ਦਾਖਲ ਕੀਤੀਆਂ ਜਾ ਰਹੀਆਂ ਨਾਮਜ਼ਦਗੀਆਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਸਬੰਧੀ ਈ.ਮੇਲ. div.com.jal@punjab.gov.in ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।...
ਸਟੈਂਡਰਡ ਪ੍ਰੋਡੈਕਟਾਂ ਦੀ ਖਰੀਦ ਸਮੇਂ ਐਕਸਪੈਰੀ ਦੇ ਨਾਲ-ਨਾਲ ਕੁਆਲਿਟੀ ਵੀ ਕੀਤੀ ਜਾਵੇ ਚੈਕ : ਪੂਨਮ ਸਿੰਘ

ਸਟੈਂਡਰਡ ਪ੍ਰੋਡੈਕਟਾਂ ਦੀ ਖਰੀਦ ਸਮੇਂ ਐਕਸਪੈਰੀ ਦੇ ਨਾਲ-ਨਾਲ ਕੁਆਲਿਟੀ ਵੀ ਕੀਤੀ ਜਾਵੇ ਚੈਕ : ਪੂਨਮ ਸਿੰਘ

National, Politics, Punjab
ਬਠਿੰਡਾ 4 ਅਕਤੂਬਰ : ਵਿਸ਼ਵ ਮਾਨਕ ਦਿਵਸ-2024 ਮਨਾਉਣ ਦੀ ਮੁਹਿੰਮ ਤਹਿਤ ਭਾਰਤੀ ਮਿਆਰ ਬਿਊਰੋ (ਚੰਡੀਗੜ੍ਹ ਸ਼ਾਖਾ) ਦੁਆਰਾ ਇੱਥੋਂ ਦੇ ਇੱਕ ਹੋਟਲ ਵਿਖੇ ਸਟੇਕਹੋਲਡਰ ਕਨਕਲੇਵ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਮਿਸ ਪੂਨਮ ਸਿੰਘ ਨੇ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਜਨਰਲ ਮੈਨੇਜਰ ਉਦਯੋਗ ਸ਼੍ਰੀ ਨੀਰਜ ਸੇਤੀਆ ਅਤੇ ਇੰਸਪੈਕਟਰ ਟ੍ਰੈਫਿਕ ਪੁਲਿਸ ਸ. ਮਨਜੀਤ ਸਿੰਘ ਮੌਜੂਦ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਿਸ ਪੂਨਮ ਸਿੰਘ ਨੇ ਮਿਆਰਾਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਜ਼ੋਰ ਦਿੱਤਾ ਕਿ ਸਾਨੂੰ ਸਟੈਂਡਰਡ ਪ੍ਰੋਡੈਕਟਾਂ ਦੀ ਖਰੀਦ ਕਰਦੇ ਸਮੇਂ ਹਮੇਸ਼ਾ ਐਕਸਪੈਰੀ ਦੇ ਨਾਲ-ਨਾਲ ਵਸਤੂਆਂ ਦੀ ਕੁਆਲਿਟੀ ਵੀ ਚੈਕ ਕਰਨੀ ਚਾਹੀਦੀ ਹੈ। ਸਮਾਗਮ ਦੌਰਾਨ ਡਾਇਰੈਕਟਰ ਬੀ.ਆਈ.ਐਸ. ਸ਼੍ਰੀ ਅਜੈ ਮੌਰਿਆ ਸੰਯੁਕਤ ਨੇ ਸਭਨਾਂ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਦੇ ਉਦੇਸ਼ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਬੀ.ਆਈ.ਐਸ ਦੇ ਇਤਿਹਾਸ ਅਤੇ ਵਿਸ਼ਵ ਮਿਆਰੀ ਦਿਵਸ 2024 ਥੀਮ- ਐੱਸ.ਡੀ.ਜੀ 9 ...
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ:   ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ...
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਚਲਾਇਆ ਸਫ਼ਾਈ ਅਭਿਆਨ

National, Politics, Punjab
ਮਾਨਸਾ, 04 ਅਕਤੂਬਰ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਐਚ.ਐਸ.ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਚੇਅਰਮੈਨ ਸ਼੍ਰੀ ਤਰਸੇਮ ਸੇਮੀ ਦੇ ਸਹਿਯੋਗ ਨਾਲ ‘ਸਵੱਛਤਾ ਹੀ ਸੇਵਾ-2024’ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਜ਼ਿਲ੍ਹਾ ਕਚਿਹਰੀਆਂ, ਮਾਤਾ ਸੁੰਦਰੀ ਕਾਲਜ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਸਫਾਈ ਅਭਿਆਨ ਚਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਹੈ ਅਤੇ ਲੋਕਾਂ ਨੂੰ ਸਫਾਈ ’ਤੇ ਧਿਆਨ ਦੇਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ ਰੱਖੀਏ, ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੁਹਿੰਮ ਵਿੱਚ ਪ੍ਰਿੰਸੀਪਲ ਮਾਤਾ ਸ...
ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਵਾਲੀਆਂ 2 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

National, Politics, Punjab
ਫਰੀਦਕੋਟ 4 ਅਕਤੂਬਰ () ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਅਤੇ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਾ, ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਫਾਇਦੇ ਦੱਸਣੇ ਅਤੇ ਅੱਗ ਲਾਉਣ ਦੇ ਨੁਕਸਾਨਾਂ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਆਈ.ਏ.ਐਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁੱਚਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਉਨ੍ਹਾਂ ਦੱਸਿਆ ਕਿ ਹੁਣ ਤਾਂ ਕਿਸਾਨਾਂ ਦੀ ਸਹੂਲਤ ਲਈ ਵਾਤਾਵਰਨ ਪ...
ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

ਜ਼ਿਲ੍ਹਾ ਮਾਨਸਾ ਦੇ 547 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ

National, Politics, Punjab
ਮਾਨਸਾ, 04 ਅਕਤੂਬਰ : ਮਾਨਸਾ ਜ਼ਿਲ੍ਹੇ ਵਿਖੇ ਨਿਯੁਕਤ ਕੀਤੇ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ ਜਲੰਧਰ ਸ਼੍ਰੀ ਪ੍ਰਦੀਪ ਕੁਮਾਰ ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਨਿਗਰਾਨੀ ਹੇਠ ਗ੍ਰਾਮ ਪੰਚਾਇਤ ਚੋਣਾਂ-2024 ਦੇ ਮੱਦੇਨਜ਼ਰ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪੰਜ ਬਲਾਕਾਂ  ਦੇ 547 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ। ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ, ਜਿੰਨ੍ਹਾਂ ਦੀ ਪਹਿਲੀ ਰਿਹਰਸਲ 06 ਅਕਤੂਬਰ ਨੂੰ ਮਾਨਸਾ, ਸਰਦੂਲਗੜ੍ਹ, ਝੁਨੀਰ, ਭੀਖੀ ਅਤੇ ਬੁਢਲਾਡਾ ਵਿਖੇ ਸਵੇਰੇ 10 ਵਜੇ ਹੋਵ...
ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

ਅਗਲੇ ਸਾਲ ਮਾਰਚ ਤੱਕ 90 ਲੱਖ ਮੀਟਰਕ ਟਨ ਭੰਡਾਰਨ ਦੀ ਥਾਂ ਪੈਦਾ ਹੋਵੇਗੀ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 4 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਲਈ ਲੋੜੀਂਦੀ ਥਾਂ ਬਣਾਉਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਵੱਲੋਂ ਅਕਤੂਬਰ ਦੇ ਅੰਤ ਤੱਕ ਪੰਜਾਬ ਤੋਂ 15 ਲੱਖ ਮੀਟ੍ਰਿਕ ਟਨ ਚੌਲ ਦੀ ਚੁਕਾਈ ਕੀਤੀ ਜਾਵੇਗੀ  ਅਤੇ ਇਹ ਕੰਮ 20 ਰੇਲ ਗੱਡੀਆਂ, 3 ਕੰਟੇਨਰਾਂ ਅਤੇ ਕੁਝ ਛੋਟੇ ਟਰੱਕਾਂ ਨੂੰ ਇਸਤੇਮਾਲ ਕਰਦਿਆਂ ਪੂਰਾ ਕੀਤਾ ਜਾਵੇਗਾ। । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 31 ਦਸੰਬਰ, 2024 ਤੱਕ ਸੂਬੇ ਦੇ ਗੋਦਾਮਾਂ ਤੋਂ ਲਗਭਗ 40 ਲੱਖ ਮੀਟਰਕ ਟਨ ਚੌਲਾਂ ਦੀ ਚੁਕਾਈ ਕੀਤੀ ਜਾਵੇਗੀ ਤਾਂ ਜੋ ਨਵੀਂ ਫਸਲ ਦੇ ਭੰਡਾਰਨ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਈ ਜਾ ਸਕੇ। ਮੰਤਰੀ ਨੇ ਦੱਸਿਆ ਕਿ  ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਹੋਰ ਗੋਦਾਮਾਂ ਦਾ ਨਿਰਮਾਣ ਵੀ ਕੀਤਾ ਜਾ ਰਿਹ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ‘ਚ ਉਦਯੋਗਾਂ ਲਈ ਹੋਰ ਸੁਖਾਵਾਂ ਮਾਹੌਲ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 4 ਅਕਤੂਬਰ: ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿਚ ਉਦਯੋਗਾਂ ਲਈ ਹੋਰ ਸੁਖਾਵਾਂ, ਪਾਰਦਰਸ਼ੀ ਤੇ ਦਿੱਕਤ ਰਹਿਤ ਮਾਹੌਲ ਬਣਾਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ, ਇਨਵੈਸਟ ਪੰਜਾਬ ਅਤੇ ਉਦਯੋਗ ਵਿਭਾਗ ਨਾਲ ਸਬੰਧਤ ਕਾਰਪੋਰੇਸ਼ਨਾਂ/ਬੋਰਡਾਂ ਦੇ ਉੱਚ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਅੱਵਲ ਨੰਬਰ ‘ਤੇ ਲੈ ਕੇ ਜਾਣਾ ਉਨ੍ਹਾਂ ਦੇ ਟੀਚਿਆਂ ਵਿਚ ਸ਼ਾਮਲ ਹੈ। ਇਸ ਮਕਸਦ ਦੀ ਪੂਰਤੀ ਲਈ ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਸਾਥ ਦੇਣ ਲਈ ਕਿਹਾ। ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਸੌਂਦ ਨੇ ਕਿਹਾ ਕਿ ਉਦਯੋਗਾਂ ਨਾਲ ਸਬੰਧਤ ਸਰਕਾਰੀ ਸਕੀਮਾਂ, ਨੀਤੀਆਂ ਤੇ ਯੋਜਨਾਵਾਂ ਹੇਠਲੇ ਪੱਧਰ ਦੇ ਉਦਯੋਗਾਂ ਤੱਕ ਪਹੁੰਚਾਉਣ ਲਈ ਹੋਰ ਹੰਭਲੇ ਮਾਰਨ ਦੀ ਲੋੜ ਹੈ। ਉਨ੍ਹਾਂ ...
ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

ਐਨ ਸੀ ਡੀ ਕਲੀਨਿਕ ਵਿਖੇ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ-ਸਿਵਲ ਸਰਜਨ

National, Politics, Punjab
ਫਰੀਦਕੋਟ, 4 ਅਕਤੂਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਐਨ ਸੀ ਡੀ ਕਲੀਨਿਕ ਵਿਖੇ ਗੈਰ ਸੰਚਾਰੀ ਰੋਗਾਂ ( ਬਲੱਡ ਪ੍ਰੈਸ਼ਰ,ਸ਼ੂਗਰ, ਕੈਸਰ) ਦੀ ਜਾਂਚ ਲਈ ਅਕਤੂਬਰ ਮਹੀਨੇ ਤੋਂ ਹਰ ਸ਼ਨੀਵਾਰ ਸਪੈਸ਼ਲ ਓ.ਪੀ.ਡੀ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਵਿੱਚ ਵੱਡੀ ਗਿਣਤੀ ਲੋਕ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਤੋ ਪੀੜਤ ਹਨ, ਚਿੰਤਾ ਦੀ ਗੱਲ ਇਹ ਹੈ ਕਿ ਜਿੰਨਾਂ ਲੋਕਾਂ ਇਹ ਬਿਮਾਰੀ ਹੈ ਉਨ੍ਹਾਂ ਨੂੰ ਪਤਾ ਹੀ ਨਹੀਂ ਕਿਉਂਕਿ ਅਸੀਂ ਜਾਂਚ ਹੀ ਨਹੀ ਕਰਵਾਉਦੇ। ਇਸ ਤਰ੍ਹਾਂ ਲਗਾਤਾਰ ਗੈਰ ਸੰਚਾਰੀ ਰੋਗਾਂ ਤੋ ਪੀੜਤ ਵਿਅਕਤੀਆਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਅਤੇ ਨੋਜਵਾਨ ਪੀੜੀ ਵੀ ਇਨਾਂ ਰੋਗਾਂ ਦੀ ਲਪੇਟ ਵਿੱਚ ਆ ਰਹੀ ਹੈ। ਉਨਾਂ ਦੱਸਿਆਂ ਕਿ ਪਿੰਡ ਪੱਧਰ ਤੋਂ ਲੈ ਕੇ ਜਿਲ੍ਹਾਂ ਪੱਧਰ ਤੱਕ ਪੀੜਤ ਮਰੀਜਾਂ ਦੀ ਰਜਿਸ਼ਟਰੇਸ਼ਨ, ਜਾਂਚ, ਅਤੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆ ਹਨ। ਪਿੰਡਾਂ ਵਿੱਚ ਇਹ ਸੇਵਾਵਾਂ ਕਮਿਊਨਟੀ ਹੈਲਥ ਅਫਸਰ ਵੱਲੋ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ...